ਫ਼ਤਿਹਗੜ੍ਹ ਚੂੜੀਆਂ/ਬਟਾਲਾ : ਫ਼ਤਿਹਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਜੋਬਨ ਰੰਧਾਵਾ ਨੇ ਪਿੰਡ ਸੰਘੇੜਾ ਵਿਖੇ ਬਣਾਏ ਗਏ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਇਸ ਮੌਕੇ ਉਨ੍ਹਾਂ ਵਲੋਂ ਬੱਚਿਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਗਈਆਂ। ਇਸ ਮੌਕੇ ਹਲਕੇ ਦੀਆਂ ਵੱਖ ਵੱਖ ਸਖਸੀਅਤਾਂ ਮੌਜੂਦ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਜੋਬਨ ਰੰਧਾਵਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੇ ਉਦੇਸ਼ ਦੀ ਪੂਰਤੀ ਸਦਕਾ ਸੂਬੇ ਦੀ ਨੌਜਵਾਨੀ ਨੂੰ ਖੇਡਾਂ ਅਤੇ ਸਿੱਖਿਆ ਨਾਲ ਜੋੜ ਰਹੀ ਹੈ। ਨੌਜਵਾਨ ਵਰਗ ਨਸ਼ਿਆਂ ਤੋਂ ਦੂਰ ਰਹੇ, ਇਸ ਲਈ ਵੱਧ ਤੋ ਵੱਧ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਖੇਡਾਂ ਨਾਲ ਜੁੜਿਆ ਰਹੇ।
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜਿੱਥੇ ਖੇਡ ਮੈਦਾਨ ਬਣਾਏ ਜਾ ਰਹੇ ਹਨ ਉਥੇ ਹੀ ਸਿੱਖਿਆ ਨਾਲ ਜੋੜਨ ਲਈ ਸਕੂਲਾਂ ਦਾ ਆਧੁਨਿਕੀਕਰਨ ਵੀ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਸਾਡਾ ਭਵਿੱਖ ਹਨ ਤੇ ਸਾਡਾ ਭਵਿੱਖ ਹੱਸਦਾ ਖੇਡਦਾ ਤੇ ਰੋਸ਼ਨਾਉਂਦਾ ਹੀ ਹੋਵੇ, ਇਸ ਲਈ ਪੰਜਾਬ ਸਰਕਾਰ ਨੌਜਵਾਨੀ ਨੂੰ ਬਚਾਉਣ ਲਈ ਸਾਰਥਕ ਉਪਰਾਲੇ ਕਰ ਰਹੀ ਹੈ|