Facebook-f Youtube X-twitter

ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਜੀਆਂ ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਜਸਵਿੰਦਰ ਸ਼ੀਮਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਗੁਰਪ੍ਰੀਤ ਕੌਰ ਅਤੇ ਚੀਫ ਜੂਡੀਸੀਅਲ ਮੈਜਿਸਟ੍ਰੇਟ, ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਰੂਪਾ ਧਾਲੀਵਾਲ ਜੀਆਂ ਵੱਲੋ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ  ਦਾ ਦੌਰਾ ਕੀਤਾ ਗਿਆ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਦੀ ਡਿਉਟੀ ਲਗਾਈ ਗਈ ਹੈ, ਜੋ ਕਿ ਜ਼ਿਲ੍ਹਾ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾਂ ਵਿੱਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ।

ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਜੀਆਂ ਵੱਲੋ ਜੇਲ੍ਹ ਵਿੱਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਸਦਾ ਨਿਪਟਾਰਾ ਕੀਤਾ ਗਿਆ, ਜੋ ਜੇਲ੍ਹ ਵਿਚ ਰਜਿਸਟਰ ਲਗਾਏ ਗਏ ਸਨ ਉਹਨਾਂ ਦੀ ਚੈਕਿੰਗ ਕੀਤੀ ਗਈ। ਜੇਲ੍ਹ ਦੌਰੇ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ।

ਜੇਲ੍ਹ ਵਿੱਚ ਬੰਦ ਹਵਾਲਾਤੀ ਵੱਲੋਂ ਆਪਣੀ ਕਲਾ ਅਤੇ ਸਿਰਜਣਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਪੇਂਟਿੰਗਾਂ ਤਿਆਰ ਕੀਤੀਆਂ ਗਈਆਂ, ਜਿਨ੍ਹਾਂ ਦੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਾਹਿਬ ਵੱਲੋਂ ਵਿਸ਼ੇਸ਼ ਤੌਰ ’ਤੇ ਪ੍ਰਸ਼ੰਸਾ ਕੀਤੀ ਗਈ।

ਇਸ ਮੌਕੇ ਸ੍ਰੀ ਕੁਲਵਿੰਦਰ ਸਿੰਘ, ਜੇਲ ਸੁਪਰਡੈਂਟ, ਜੇਲ ਦਾ ਸਮੂਹ ਸਟਾਫ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਸਟਾਫ ਹਾਜ਼ਰ ਸੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮਹੀਨਾਵਾਰ ਸਮੀਖਿਆ ਮੀਟਿੰਗ

ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਨ ਦੇ ਜਾਰੀ ਕੀਤੇ ਆਦੇਸ਼ ਸ੍ਰੀ ਮੁਕਤਸਰ ਸਾਹਿਬ:- ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਨੇ ਮਾਲ ਵਿਭਾਗ ਦੇ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮਹੀਨਾਵਾਰ ਸਮਿਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਮਾਲ ਵਿਭਾਗ ਦੇ ਚੱਲ ਰਹੇ ਕੰਮਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ...

ਮਿੱਟੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੀ ਮੁਹਿੰਮ ਵਿੱਚ ਸਾਥ ਦੇਣ ਕਿਸਾਨ ਵੀਰ, ਪਿੰਡ ਗੰਡੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਲਈ ਜਾਗਰੂਕਤਾ ਕੈਂਪ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤੇ ਉਪ ਮੰਡਲ ਮੈਜਿਸਟਰੇਟ ਬਟਾਲਾ ਸਾਰੰਗਪ੍ਰੀਤ ਔਜਲਾ ਦੇ ਹੁਕਮਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਸ਼ਾਹਬਾਜ਼ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਅਤੇ ਬਲਾਕ ਇੰਚਾਰਜ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਦੇ ਯਤਨ ਸਦਕਾ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਗੰਡੇ ਕੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ...

ਪ੍ਰਸ਼ਾਸਨ ਨਾਲ ਇੰਟਰਨਜ ਵਜੋਂ ਕੰਮ ਕਰਕੇ ਹਾਸਲ ਕੀਤਾ ਤਜਰਬਾ ਵਿਦਿਆਰਥੀਆਂ ਦੇ ਕਰੀਅਰ ‘ਚ ਮੀਲ ਪੱਥਰ ਸਾਬਤ ਹੋਵੇਗਾ- ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਨੇ ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਦੇ ਪਹਿਲੇ ਬੈਚ ਦੇ ਇੰਟਰਨਜ ਨੂੰ ਸਰਟੀਫਿਕੇਟ ਤੇ ਵਧੀਆ ਕਾਰਗੁਜ਼ਾਰੀ ਲਈ ਦਿੱਤਾ ਨਗਦ ਇਨਾਮ ਪਟਿਆਲਾ:- ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਚਲਾਇਆ ਗਿਆ 3 ਮਹੀਨਿਆਂ ਦਾ ਪਹਿਲਾ “ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ 2026” ਸਫ਼ਲਤਾ ਪੂਰਵਕ ਸਮਾਪਤ ਹੋ ਗਿਆ। ਚੁਣੇ ਗਏ ਇੰਟਰਨਜ ਨੂੰ “ਇੰਟਰਨਸ਼ਿਪ ਕੰਪਲੀਸ਼ਨ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਫੁਲਕੇ ਵਿਖੇ ‘ਮੇਰੀ ਰਸੋਈ ਯੋਜਨਾ’ ਤਹਿਤ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਮਾਨ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ- ਬਲਵਿੰਦਰ ਸਿੰਘ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਫੁਲਕੇ ਵਿਖੇ “ਮੁੱਖ ਮੰਤਰੀ ਮੇਰੀ ਰਸੋਈ ਯੋਜਨਾਂ ਤਹਿਤ ਰਾਸ਼ਨ “ ਦੀਆ ਕਿੱਟਾਂ ਵੰਡੀਆਂ। ਇਸ ਮੌਕੇ ਹਰਜੀਤ...

ਪਰਾਲੀ ਸਾੜਨ ਵਾਲੇ ਹੌਟ-ਸਪੌਟ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦੇਣ ਨੋਡਲ ਅਧਿਕਾਰੀ: ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ -ਕਿਹਾ, ਪਿਛਲੇ ਸਾਲਾਂ ਦੌਰਾਨ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਕੀਤਾ ਜਾਵੇਗਾ ਸਨਮਾਨ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਨੋਡਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.