ਮਲੋਟ/ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਲੋਕ ਮਿਲਣੀ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਹਲਕੇ ਦੇ ਪਿੰਡ ਦਾਨੇਵਾਲਾ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਨੇ ਲੋਕਾਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਕਈ ਮਾਮਲਿਆਂ ਦਾ ਮੌਕੇ ’ਤੇ ਹੀ ਹੱਲ ਕਰਵਾਇਆ।
ਇਸ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਦਾਨੇਵਾਲਾ ਦੇ ਸਰਬਪੱਖੀ ਵਿਕਾਸ ਲਈ 80 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਨ੍ਹਾਂ ਦੇ ਘਰਾਂ ਨੇੜੇ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਅਰਸ਼ ਸਿੱਧੂ ਤੇ ਸ਼ਿੰਦਰਪਾਲ ਸਿੰਘ, ਪਿੰਡ ਦੇ ਸਰਪੰਚ ਨਸੀਬ ਕੌਰ, ਪੰਚਾਇਤ ਸਕੱਤਰ ਗੁਰਚਰਨ ਸਿੰਘ, ਜਗਨਨਾਥ ਸ਼ਰਮਾ, ਸੋਮ ਕਾਲੜਾ, ਲੱਖਾ ਸਿੰਘ, ਨਰ ਸਿੰਘ ਚਲਾਣਾ, ਸੁਖਵੰਤ ਸਿੰਘ ਗੋਸ਼ਾ ਤੋਂ ਇਲਾਵਾ ਪਿੰਡ ਦੀ ਸਮੁੱਚੀ ਪੰਚਾਇਤ ਅਤੇ ਪਿੰਡ ਵਾਸੀ ਹਾਜ਼ਰ ਸਨ।