Facebook-f Youtube X-twitter

ਮੈਡੀਸ਼ਨ ਫਾਰ ਦਾ ਨੇਸ਼ਨ 3.0’ ਤਹਿਤ ਲੰਬਿਤ ਮਾਮਲਿਆਂ ਦੇ ਆਪਸੀ ਸਹਿਮਤੀ ਨਾਲ ਨਿਪਟਾਰੇ ਲਈ ਵਿਸ਼ੇਸ਼ ਮੁਹਿੰਮ —— ਜ਼ਿਲ੍ਹਾ ਤੇ ਸੈਸ਼ਨ ਜੱਜ

ਤਹਿਤ ਲੰਬਿਤ ਮਾਮਲਿਆਂ ਦੇ ਆਪਸੀ ਸਹਿਮਤੀ ਨਾਲ ਨਿਪਟਾਰੇ ਲਈ ਵਿਸ਼ੇਸ਼ ਮੁਹਿੰਮ— ਜ਼ਿਲ੍ਹਾ ਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ

ਸ੍ਰੀ ਮੁਕਤਸਰ ਸਾਹਿਬ : ਮੈਡੀਸ਼ਨ ਫਾਰ ਦਾ ਨੇਸ਼ਨ 3.0’ ਤਹਿਤ ਲੰਬਿਤ ਮਾਮਲਿਆਂ ਦੇ ਆਪਸੀ ਸਹਿਮਤੀ ਨਾਲ ਨਿਪਟਾਰੇ ਲਈ ਵਿਸ਼ੇਸ਼ ਮੁਹਿੰਮ—ਸ੍ਰੀਮਤੀ ਜਸਵਿੰਦਰ ਸ਼ੀਮਰ, ਜ਼ਿਲ੍ਹਾ ਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ।
ਨਾਲਸਾ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਅਤੇ ਹਾਈ ਕੋਰਟ ਪੰਜਾਬ ਅਤੇ ਹਰਿਆਣਾ ਦੀਆਂ ਹਦਾਇਤਾਂ ਅਨੁਸਾਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵਲੋਂ ਮੈਡੀਸ਼ਨ ਫਾਰ ਦਾ ਨੇਸ਼ਨ 3.0 ਵਿਸ਼ੇਸ਼ ਮੀਡੀਏਸ਼ਨ ਮੁਹਿੰਮ ਤਹਿਤ ਲੋਕਾਂ ਨੂੰ ਮੀਡੀਏਸ਼ਨ ਰਾਹੀਂ ਆਪਣੇ ਯੋਗ ਲੰਬਿਤ ਮਾਮਲਿਆਂ ਦਾ ਆਪਸੀ ਸਹਿਮਤੀ ਅਤੇ ਰਾਜੀਨਾਮੇ ਰਾਹੀਂ ਨਿਪਟਾਰਾ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
                           ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਜਸਵਿੰਦਰ ਸ਼ੀਮਰ, ਜ਼ਿਲ੍ਹਾ ਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ‘ਮੈਡੀਸ਼ਨ ਫਾਰ ਦਾ ਨੇਸ਼ਨ 1.0 ਅਤੇ 2.0 ਦੀ ਸਫਲਤਾ ਤੋਂ ਪ੍ਰੇਰਣਾ ਲੈਂਦਿਆਂ ਮੈਡੀਸ਼ਨ ਫਾਰ ਦਾ ਨੇਸ਼ਨ  3.0 ਦਾ ਉਦੇਸ਼ ਮੀਡੀਏਸ਼ਨ ਦੀ ਪਹੁੰਚ ਨੂੰ ਹੋਰ ਵਧਾਉਣਾ ਅਤੇ ਵੱਧ ਤੋਂ ਵੱਧ ਯੋਗ ਮਾਮਲਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਵਾਉਣਾ ਹੈ।
                        ਇਹ ਮੁਹਿੰਮ ਨਿਆਂ ਪ੍ਰਣਾਲੀ ’ਤੇ ਲੰਬਿਤ ਮਾਮਲਿਆਂ ਦੇ ਬੋਝ ਨੂੰ ਘਟਾਉਣ ਦੇ ਨਾਲ—ਨਾਲ ਲੋਕਾਂ ਨੂੰ ਤੇਜ਼, ਸੁਖਾਲਾ, ਕਿਫ਼ਾਇਤੀ ਅਤੇ ਸ਼ਾਂਤੀਪੂਰਨ ਢੰਗ ਨਾਲ ਵਿਵਾਦਾਂ ਦੇ ਹੱਲ ਦਾ ਮੌਕਾ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਮੈਡੀਸ਼ਨ ਫਾਰ ਦਾ ਨੇਸ਼ਨ 03 ਮੁਹਿੰਮ ਦਾ ਮੁੱਖ ਉਦੇਸ਼ ਅਦਾਲਤਾਂ ਵਿੱਚ ਲੰਬਿਤ ਅਜਿਹੇ ਢੁਕਵੇਂ ਮਾਮਲਿਆਂ ਦਾ ਮੀਡੀਏਸ਼ਨ ਰਾਹੀਂ ਸੁਖਾਵੇਂ ਢੰਗ ਨਾਲ ਨਿਪਟਾਰਾ ਕਰਵਾਉਣਾ ਹੈ, ਜਿਹਨਾਂ ਵਿੱਚ ਧਿਰਾਂ ਆਪਸੀ ਸਹਿਮਤੀ ਨਾਲ ਵਿਵਾਦ ਦਾ ਹੱਲ ਕਰਨ ਲਈ ਤਿਆਰ ਹੋ ਸਕਦੀਆਂ ਹਨ। ਇਹ ਮੁਹਿੰਮ ਮੀਡੀਏਸ਼ਨ ਐਂਡ ਕੰਸੀਲੀਏਸ਼ਨ ਪ੍ਰੋਜੈਕਟ ਕਮੇਟੀ, ਸੁਪਰੀਮ ਕੋਰਟ ਆਫ਼ ਇੰਡੀਆ ਦੀ ਅਗਵਾਈ ਹੇਠ ਦੇਸ਼ ਭਰ ਵਿੱਚ ਮੀਡੀਏਸ਼ਨ ਦੀ ਪ੍ਰਕਿਰਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਹੈ।
                      ਉਹਨਾਂ ਦੱਸਿਆ ਕਿ ਮੀਡੀਏਸ਼ਨ ਇੱਕ ਸਵੈ—ਇੱਛਕ, ਗੁਪਤ ਅਤੇ ਸੁਖਾਵੀਂ ਪ੍ਰਕਿਰਿਆ ਹੈ, ਜਿਸ ਵਿੱਚ ਇੱਕ ਨਿਰਪੱਖ ਮੀਡੀਏਟਰ ਦੀ ਸਹਾਇਤਾ ਨਾਲ ਵਿਵਾਦ ਦੀਆਂ ਦੋਵੇਂ ਧਿਰਾਂ ਆਪਸੀ ਗੱਲਬਾਤ ਰਾਹੀਂ ਆਪਣੇ ਵਿਵਾਦ ਦਾ ਸਹਿਮਤੀ ਨਾਲ ਹੱਲ ਲੱਭਦੀਆਂ ਹਨ। ਇਸ ਪ੍ਰਕਿਰਿਆ ਰਾਹੀਂ ਧਿਰਾਂ ਨੂੰ ਲੰਬੀ ਅਦਾਲਤੀ ਕਾਰਵਾਈ ਤੋਂ ਬਚਣ ਦਾ ਮੌਕਾ ਮਿਲਦਾ ਹੈ ਅਤੇ ਉਹਨਾਂ ਦੇ ਸਮੇਂ, ਪੈਸੇ ਅਤੇ ਮਾਨਸਿਕ ਤਣਾਅ ਦੀ ਵੀ ਬੱਚਤ ਹੋ ਸਕਦੀ ਹੈ। ਆਪਸੀ ਸਹਿਮਤੀ ਨਾਲ ਹੋਇਆ ਨਿਪਟਾਰਾ ਧਿਰਾਂ ਵਿਚਕਾਰ ਪੈਦਾ ਹੋਏ ਤਣਾਅ ਅਤੇ ਵਿਵਾਦ ਨੂੰ ਘਟਾਉਣ ਦੇ ਨਾਲ—ਨਾਲ ਸਮਾਜ ਵਿੱਚ ਭਾਈਚਾਰਕ ਸਾਂਝ, ਸਦਭਾਵਨਾ ਅਤੇ ਸ਼ਾਂਤੀ ਨੂੰ ਵੀ ਉਤਸ਼ਾਹਿਤ ਕਰਦਾ ਹੈ। ਉਹਨਾਂ ਅੱਗੇ ਦੱਸਿਆ ਕਿ ਮੀਡੀਏਸ਼ਨ ਰਾਹੀਂ ਵਿਆਹ—ਸਬੰਧੀ ਅਤੇ ਪਰਿਵਾਰਕ ਵਿਵਾਦ, ਜਾਇਦਾਦ ਸਬੰਧੀ ਵਿਵਾਦ, ਪੈਸਿਆਂ ਦੇ ਲੈਣ—ਦੇਣ ਨਾਲ ਸਬੰਧਤ ਵਿਵਾਦ, ਵਪਾਰਕ ਵਿਵਾਦ ਅਤੇ ਹੋਰ ਸਮਝੌਤਾ—ਯੋਗ ਮਾਮਲਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਜਾ ਸਕਦਾ ਹੈ, ਜੇਕਰ ਉਹ ਕਾਨੂੰਨ ਅਨੁਸਾਰ ਮੀਡੀਏਸ਼ਨ ਲਈ ਯੋਗ ਹੋਣ।
                 ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਮੀਡੀਏਸ਼ਨ ਦੇ ਲਾਭਾਂ ਬਾਰੇ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਯੋਗ ਮਾਮਲਿਆਂ ਨੂੰ ਮੀਡੀਏਸ਼ਨ ਲਈ ਰੈਫਰ ਕਰਨ ਵਾਸਤੇ ਲੋੜੀਂਦੇ ਉਪਰਾਲੇ ਕੀਤੇ ਜਾ ਰਹੇ ਹਨ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਲੰਬਿਤ ਵਿਵਾਦਾਂ ਨੂੰ ਲੰਬੀ ਅਦਾਲਤੀ ਕਾਰਵਾਈ ਵਿੱਚ ਲਿਜਾਣ ਦੀ ਬਜਾਏ, ਜੇਕਰ ਆਪਸੀ ਸਹਿਮਤੀ ਨਾਲ ਮਾਮਲਾ ਨਿਪਟਾਉਣ ਲਈ ਸਹਿਮਤ ਹੋਣ, ਤਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਅਤੇ ਸਬ—ਡਿਵੀਜ਼ਨ ਮਲੋਟ ਤੇ ਗਿੱਦੜਬਾਹਾ ਵਿਖੇ ਸਥਿਤ ਕਾਨੂੰਨੀ ਸੇਵਾਵਾਂ ਕਮੇਟੀਆਂ ਨਾਲ ਸੰਪਰਕ ਕਰਕੇ ਮੀਡੀਏਸ਼ਨ ਰਾਹੀਂ ਆਪਣੇ ਵਿਵਾਦ ਦਾ ਸੁਖਾਵੇਂ ਅਤੇ ਸ਼ਾਂਤੀਪੂਰਨ ਢੰਗ ਨਾਲ ਨਿਪਟਾਰਾ ਕਰਵਾਉਣ। ਇਹ ਮੁਹਿੰਮ ਨਾ ਸਿਰਫ਼ ਲੰਬਿਤ ਮਾਮਲਿਆਂ ਦੇ ਬੋਝ ਨੂੰ ਘਟਾਉਣ ਵਿੱਚ ਸਹਾਇਕ ਹੋਵੇਗੀ, ਸਗੋਂ ਇਸ ਰਾਹੀਂ ਲੋਕਾਂ ਨੂੰ ਸੁਖਾਲਾ, ਸ਼ਾਂਤੀਪੂਰਨ, ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਨਿਆਂ ਪ੍ਰਾਪਤ ਕਰਨ ਦਾ ਮੌਕਾ ਵੀ ਮਿਲੇਗਾ। ਇਸ ਲਈ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ‘ਮੈਡੀਸ਼ਨ ਫਾਰ ਦਾ ਨੇਸ਼ਨ 3.0’ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾਉਂਦੇ ਹੋਏ ਆਪਣੇ ਯੋਗ ਵਿਵਾਦਾਂ ਦਾ ਆਪਸੀ ਸਹਿਮਤੀ ਅਤੇ ਰਾਜੀਨਾਮੇ ਰਾਹੀਂ ਨਿਪਟਾਰਾ ਕਰਵਾਉਣ ਲਈ ਅੱਗੇ ਆਉਣ। ਹੋਰ ਵਧੇਰੇ ਜਾਣਕਾਰੀ ਲਈ ਟੋਲ ਫਰੀ ਨੰਬਰ 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਸਫ਼ਲਤਾਪੂਰਵਕ ਮੁਕੰਮਲ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਅੱਜ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਹ ਸਿਖਲਾਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਦਫ਼ਤਰ ਨਗਰ ਨਿਗਮ...

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

-ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ -ਅਗਲੇ 40 ਦਿਨਾਂ ਲਈ 934 ਪਿੰਡਾਂ ‘ਚ ਲੋਕਾਂ ਨੂੰ ਝੋਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ ਖੇਤੀਬਾੜੀ ਵਿਭਾਗ ਦੀਆਂ ਵੈਨਾਂ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ...

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਕੁੱਲ 36 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਦਾ ਏ.ਜੀ. ਦਫਤਰ ਦੀ ਟੀਮ ਵਲੋਂ 33 ਸਿ਼ਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਅਤੇ 3...

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਗਿੱਦੜਬਾਹਾ ਵਿਖੇ ਲਗਾਇਆ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 120 ਸੂਝਵਾਨ ਕਿਸਾਨ ਵੀਰਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.