ਸ੍ਰੀ ਮੁਕਤਸਰ ਸਾਹਿਬ : ਵਧੀਕ ਜ਼ਿਲ੍ਹਾ ਮੈਜਿਸਟਰੇਟ, ਸ਼੍ਰੀ ਡੈਵੀ ਗੋਇਲ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਪਰੇਗਾਬਾਲਿਨ ਕੈਪਸੂਲ / ਗੋਲੀਆਂ ਨੂੰ ਬਿਨ੍ਹਾਂ ਲਾਇਸੰਸ ਰੱਖਣ, ਮੰਨਜੂਰ ਸ਼ੁਦਾ ਮਾਤਰਾ ਤੋਂ ਵੱਧ ਰੱਖਣ, ਵੇਚਣ ਅਤੇ ਇਹ ਦਵਾਈ ਬਿਨ੍ਹਾਂ ਕਿਸੇ ਡਾਕਟਰੀ ਪਰਚੀ (ਪਰੈਸਕਰਿਪਸ਼ਨ) ਤੋਂ ਵਿਕਰੀ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ।
ਇਹ ਹੁਕਮ ਜ਼ਿਲ੍ਹੇ ਦੇ ਹਦੂਦ ਅੰਦਰ 17 ਅਕਤੂਬਰ 2026 ਤੱਕ ਲਾਗੂ ਰਹਿਣਗੇ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ‘ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।