Facebook-f Youtube X-twitter

ਵਿਧਾਇਕ ਸ਼ੈਰੀ ਕਲਸੀ ਨੇ ‘ਸਤਿਕਾਰ ਸਖੀਆਂ’ ਸਮਾਗਮ ਦੌਰਾਨ ਸਖ਼ੀਆਂ ਦਾ ਕੀਤਾ ਸਨਮਾਨ

ਵਿਧਾਇਕ ਸ਼ੈਰੀ ਕਲਸੀ ਨੇ ‘ਸਤਿਕਾਰ ਸਖੀਆਂ’ ਦੇ ਯੋਗਦਾਨ ਦੀ ਕੀਤੀ ਸ਼ਲਾਘਾ

ਬਟਾਲਾ: ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸਤਿਕਾਰ ਸਖੀਆਂ ਨੂੰ ਰਾਸ਼ੀ ਜਾਰੀ ਕੀਤੇ ਜਾਣ ਦੇ ਮੱਦੇਨਜ਼ਰ ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ‘ਸਖੀਆਂ ਦਾ ਮਾਣ-ਸਨਮਾਨ’ ਸਮਾਗਮ ਕਰਵਾਇਆ ਗਿਆ।

ਸਮਾਗਮ ਦੌਰਾਨ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਰੀਬ 350 ਸਤਿਕਾਰ ਸਖੀਆਂ ਦਾ ਸਨਮਾਨ ਕਰਦਿਆਂ ਉਨ੍ਹਾਂ ਦੇ ਸਮਾਜਿਕ ਯੋਗਦਾਨ, ਸਮਰਪਣ ਅਤੇ ਸੇਵਾਭਾਵ ਦੀ ਸ਼ਲਾਘਾ ਕੀਤੀ।

ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੀਆਂ ਹੋਈਆਂ ਸਤਿਕਾਰ ਸਖੀਆਂ ਦਾ ਧੰਨਵਾਦ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਕਿਹਾ ਕਿ ਮਾਵਾਂ, ਭੈਣਾਂ ਅਤੇ ਧੀਆਂ ਵੱਲੋਂ ਮਿਲਿਆ ਪਿਆਰ ਅਤੇ ਸਤਿਕਾਰ ਬਹੁਤ ਵੱਡੀ ਦਾਤ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਦੇ ਨਾਲ-ਨਾਲ ਸਨਮਾਨ, ਸੁਰੱਖਿਆ ਅਤੇ ਆਤਮ-ਨਿਰਭਰਤਾ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਇਸ ਯੋਜਨਾ ਤਹਿਤ ਸਤਿਕਾਰ ਸਖੀਆਂ ਨੂੰ ਰਾਸ਼ੀ ਜਾਰੀ ਕੀਤੀ ਗਈ, ਜਿਸ ਨਾਲ ਪੰਜਾਬ ਦੀਆਂ 75 ਲੱਖ ਤੋਂ ਵੱਧ ਮਹਿਲਾਵਾਂ ਨੂੰ ਲਾਭ ਮਿਲਿਆ ਹੈ।

ਉਨ੍ਹਾਂ ਕਿਹਾ ਕਿ ‘ਸਤਿਕਾਰ ਸਖੀਆਂ’ ਨੇ ਸਰਕਾਰ ਦੀ ਇਸ ਮਹੱਤਵਪੂਰਨ ਪਹਿਲਕਦਮੀ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਵੱਲੋਂ ਮਹਿਲਾਵਾਂ ਨੂੰ ਯੋਜਨਾ ਸਬੰਧੀ ਜਾਣਕਾਰੀ ਦੇਣ, ਯੋਗ ਲਾਭਪਾਤਰੀਆਂ ਦੀ ਪਛਾਣ ਕਰਨ ਅਤੇ ਰਜਿਸਟ੍ਰੇਸ਼ਨ ਲਈ ਪ੍ਰੇਰਿਤ ਕਰਨ ਦਾ ਸ਼ਲਾਘਾਯੋਗ ਕੰਮ ਕੀਤਾ ਗਿਆ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ‘ਸਤਿਕਾਰ ਸਖੀਆਂ’ ਸਿਰਫ਼ ਸਰਕਾਰੀ ਯੋਜਨਾ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਾਧਿਅਮ ਨਹੀਂ ਹਨ, ਸਗੋਂ ਉਹ ਮਹਿਲਾਵਾਂ ਨੂੰ ਉਨ੍ਹਾਂ ਦੇ ਹੱਕਾਂ, ਅਧਿਕਾਰਾਂ ਅਤੇ ਸਰਕਾਰੀ ਸਹੂਲਤਾਂ ਪ੍ਰਤੀ ਜਾਗਰੂਕ ਕਰਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਖੀਆਂ ਦੀ ਮਿਹਨਤ ਸਦਕਾ ਵੱਡੀ ਗਿਣਤੀ ਵਿੱਚ ਮਾਵਾਂ ਅਤੇ ਧੀਆਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਮਿਲ ਰਿਹਾ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਗੁਰਦਾਸਪੁਰ ਪਿੰਡ ਘਣੀਏ-ਕੇ-ਬਾਂਗਰ ਪਹੁੰਚੇ, ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਪਿੰਡ ਵਾਸੀਆਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਫਤਹਿਗੜ੍ਹ ਚੂੜੀਆਂ : ਡਿਪਟੀ ਕਮਿਸ਼ਨਰ ਸ਼੍ਰੀ ਆਦਿਤਿਆ ਉੱਪਲ ਵਲੋਂ ਪਿੰਡ ਘਣੀਕੇ ਕੇ-ਬਾਂਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ...

70ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਕਰਵਾਏ ਗਏ 

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ...

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਕੀਤੀ ਮੀਟਿੰਗ

ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਉੱਚਿਤ ਲੋੜੀਂਦੇ ਪ੍ਰਬੰਧ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਰੋਨ ਸਰਵੇਲੈਂਸ ਟੀਮਾਂ ਰੱਖਣਗੀਆਂ ਬਾਜ਼ ਅੱਖ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...

ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਤਹਿਤ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ

ਘੱਗਾ:- ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਨਗਰ ਪੰਚਾਇਤ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਦੇਣ...

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਜ਼ਿਲ੍ਹਾ ਫੀਲਡ ਟ੍ਰੇਨਰਾਂ ਦੀ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਮ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਡਾ. ਹਿਮਾਂਸ਼ੂ ਅਗਰਵਾਲ  ਅਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਸ਼ੁਰੂ ਹੋਈ ਹੈ। ਇਸ ਟ੍ਰੇਨਿੰਗ ਵਿੱਚ ਜਨਗਣਨਾ ਵਿਭਾਗ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਰੱਖ ਗਏ 2 ਮਾਸਟਰ ਟ੍ਰੇਨਰ ਨਿਸ਼ੂ ਸ਼ਰਮਾ, ਸੀਨੀਅਰ ਸਿਸਟਮ ਐਨਾਲਿਸਟ,...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.