Facebook-f Youtube X-twitter

ਬਟਾਲਾ ਵਿੱਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਧਾਇਕ ਵਿਧਾਇਕ ਸ਼ੈਰੀ ਕਲਸੀ ਨੇ ਖੁਦ ਸੰਭਾਲੀ ਸਫ਼ਾਈ ਮੁਹਿੰਮ ਦੀ ਕਮਾਨ

ਬਟਾਲਾ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੂਬੇ ਭਰ ਵਿੱਚ ਸਾਫ਼-ਸਫ਼ਾਈ ਅਤੇ ਸੈਨੀਟੇਸ਼ਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਚਲਾਏ ਜਾ ਰਹੇ 10 ਦਿਨਾਂ ਮਿਸ਼ਨ ਕਲੀਨ ਪੰਜਾਬ’ ਤਹਿਤ ਹਲਕਾ ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਅਗਵਾਈ ਕੀਤੀ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ।

ਇਸ ਮੁਹਿੰਮ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਫ਼ਾਈ ਟੀਮਾਂ ਵੱਲੋਂ ਸੜਕਾਂ, ਜਨਤਕ ਥਾਵਾਂ ਅਤੇ ਹੋਰ ਸੰਵੇਦਨਸ਼ੀਲ ਸਥਾਨਾਂ ਦੀ ਸਫ਼ਾਈ ਕੀਤੀ ਗਈ। ਇਸ ਤੋਂ ਇਲਾਵਾ ਇਕੱਠੇ ਹੋਏ ਕੂੜੇ ਨੂੰ ਹਟਾਉਣ ਦੇ ਨਾਲ-ਨਾਲ ਗਾਰਬੇਜ ਵਲਨਰੇਬਲ ਪੁਆਇੰਟਸ ਅਤੇ ਬਲੈਕ ਸਪਾਟਸ ਦੀ ਵੀ ਵਿਸ਼ੇਸ਼ ਤੌਰ ’ਤੇ ਸਫ਼ਾਈ ਕੀਤੀ ਗਈ।

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਮਕਸਦ ਨਗਰ ਨਿਗਮ ਬਟਾਲਾ  ਦੇ ਖੇਤਰ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਅਤੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਸਫ਼ਾਈ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਪਛਾਣੇ ਗਏ ਸਾਰੇ ਸੰਵੇਦਨਸ਼ੀਲ ਸਥਾਨਾਂ ਦੀ ਪੂਰੀ ਤਰ੍ਹਾਂ ਸਫ਼ਾਈ ਯਕੀਨੀ ਬਣਾਈ ਜਾਵੇ ਅਤੇ ਉੱਥੇ ਮੁੜ ਕੂੜਾ ਇਕੱਠਾ ਨਾ ਹੋਣ ਦੇਣ ਲਈ ਨਿਰੰਤਰ ਨਿਗਰਾਨੀ ਕੀਤੀ ਜਾਵੇ।

ਉਨ੍ਹਾਂ ਦੱਸਿਆ ਕਿ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੀ ਮੈਨਪਾਵਰ, ਮਸ਼ੀਨਰੀ ਅਤੇ ਵਾਹਨ ਤਾਇਨਾਤ ਕੀਤੇ ਗਏ ਹਨ।

ਵਿਧਾਇਕ ਸ਼ੈਰੀ ਕਲਸੀ ਸਫਾਈ ਸੇਵਕਾਂ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਟੀਮਾਂ ਦਾ ਪੂਰਨ ਸਹਿਯੋਗ ਕਰਨ, ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਸੁੱਟਣ ਅਤੇ ਜਨਤਕ ਥਾਵਾਂ ਨੂੰ ਗੰਦਾ ਨਾ ਕਰਨ। ਉਨ੍ਹਾਂ ਕਿਹਾ ਕਿ ਬਟਾਲਾ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਸਰਕਾਰੀ ਯਤਨਾਂ ਦੇ ਨਾਲ ਲੋਕਾਂ ਦੀ ਭਾਈਚਾਰਕ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

70ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਕਰਵਾਏ ਗਏ 

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ...

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਕੀਤੀ ਮੀਟਿੰਗ

ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਉੱਚਿਤ ਲੋੜੀਂਦੇ ਪ੍ਰਬੰਧ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਰੋਨ ਸਰਵੇਲੈਂਸ ਟੀਮਾਂ ਰੱਖਣਗੀਆਂ ਬਾਜ਼ ਅੱਖ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...

ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਤਹਿਤ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ

ਘੱਗਾ:- ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਨਗਰ ਪੰਚਾਇਤ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਦੇਣ...

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਜ਼ਿਲ੍ਹਾ ਫੀਲਡ ਟ੍ਰੇਨਰਾਂ ਦੀ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਮ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਡਾ. ਹਿਮਾਂਸ਼ੂ ਅਗਰਵਾਲ  ਅਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਸ਼ੁਰੂ ਹੋਈ ਹੈ। ਇਸ ਟ੍ਰੇਨਿੰਗ ਵਿੱਚ ਜਨਗਣਨਾ ਵਿਭਾਗ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਰੱਖ ਗਏ 2 ਮਾਸਟਰ ਟ੍ਰੇਨਰ ਨਿਸ਼ੂ ਸ਼ਰਮਾ, ਸੀਨੀਅਰ ਸਿਸਟਮ ਐਨਾਲਿਸਟ,...

ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕਾਰਡਾਂ ਦੀ ਕੀਤੀ ਵੰਡ 17 ਲੱਖ ਰੁਪਏ ਦੀ ਲਾਗਤ ਨਾਲ ਮਿਮਿਟ ਪਾਰਕ ਦੇ ਸੁੰਦਰੀਕਰਨ ਲਈ ਰੱਖਿਆ ਨੀਂਹ ਪੱਥਰ ਮਲੋਟ/ਸ੍ਰੀ ਮੁਕਤਸਰ ਸਾਹਿਬ:- ਹਲਕਾ ਮਲੋਟ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.