Facebook-f Youtube X-twitter

‘ਮਿਸ਼ਨ ਕਲੀਨ ਪੰਜਾਬ’ ਤਹਿਤ ਕਾਦੀਆਂ ਸ਼ਹਿਰ ਵਿੱਚ ਸਫ਼ਾਈ ਮੁਹਿੰਮ ਜਾਰੀ

ਕਲੀਨ ਪੰਜਾਬ ਅਤੇ ਗਰੀਨ ਪੰਜਾਬ ਮੁਹਿੰਮ ਤਹਿਤ ਨਵੇਂ ਬੂਟੇ ਲਗਾਏ 

ਕਾਦੀਆਂ/ਬਟਾਲਾ : ਹਲਕਾ ਇੰਚਾਰਜ ਕਾਦੀਆਂ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਵਿਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਕਾਦੀਆਂ ਸ਼ਹਿਰ ਵਿੱਚ ਸਫ਼ਾਈ ਮੁਹਿੰਮ ਜਾਰੀ ਹੈ।ਇਸ ਮੌਕੇ ਪ੍ਰਧਾਨ ਸ਼੍ਰੀਮਤੀ ਪਲਵਿੰਦਰ ਕੌਰ ਮਾਹਲ, ਪਤਨੀ  ਸਰਬਜੀਤ ਸਿੰਘ ਮਾਹਲ, ਵਾਈਸ ਪ੍ਰਧਾਨ ਗੁਰਦਿਲਬਾਗ ਸਿੰਘ ਮਾਹਲ , ਸੀਨੀਅਰ ਵਾਈਸ ਪ੍ਰਧਾਨ ਰਾਜ ਕੁਮਾਰ , ਕੌਂਸਲਰ ਸੁਰਿੰਦਰ ਕੁਮਾਰ, ਸਾਬਕਾ ਕੌਂਸਲਰ ਹਰਪ੍ਰੀਤ ਸਿੰਘ ਮਾਹਲ , ਸੁਨੀਲ ਜਬਾਲੀਆ ਅਤੇ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਸ਼ਹਿਰ ਦੀ ਸਫ਼ਾਈ ਕਰਵਾਈ ਗਈ।

ਇਸ ਮੌਕੇ ਗੱਲਬਾਤ ਕਰਦਿਆਂ ਗੁਰਇਕਬਾਲ ਸਿੰਘ ਮਾਹਲ ਨੇ ਦੱਸਿਆ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ ਕਲੀਨ ਪੰਜਾਬ ਤਹਿਤ ਨਗਰ ਕੌਂਸਲ ਕਾਦੀਆਂ ਵੱਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਦੇ ਤੀਸਰੇ ਦਿਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਫ਼ਾਈ ਅਭਿਆਨ ਚਲਾਇਆ ਗਿਆ।

ਉਨ੍ਹਾਂ ਦੱਸਿਆ ਕਿ ਇਸ ਮੌਕੇ ਬੁੱਟਰ ਰੋਡ, ਵਰਿਆਮ ਚੌਂਕ ਵਿਖੇ ਸਵੱਛ ਭਾਰਤ ਮਿਸ਼ਨ ਦੀ ਟੀਮ ਵੱਲੋਂ ਜੀ ਵੀ ਪੀ (Garbage Vulnerable Point) ਨੂੰ ਖਤਮ ਕਰਕੇ ਉਸ ਸਥਾਨ ਦੀ ਸਫ਼ਾਈ ਕੀਤੀ ਗਈ ਅਤੇ ਕਲੀਨ ਪੰਜਾਬ ਅਤੇ ਗਰੀਨ ਪੰਜਾਬ ਮੁਹਿੰਮ ਤਹਿਤ ਨਵੇਂ ਬੂਟੇ ਲਗਾਏ ਗਏ।

ਇਸ ਮੌਕੇ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਦਿਆਂ ਅਪੀਲ ਕੀਤੀ ਗਈ ਕਿ ਇਸ ਸਥਾਨ ਸਮੇਤ ਸ਼ਹਿਰ ਦੇ ਕਿਸੇ ਵੀ ਜਨਤਕ ਸਥਾਨ ’ਤੇ ਕੂੜਾ-ਕਰਕਟ ਨਾ ਸੁੱਟਿਆ ਜਾਵੇ। ਉਨ੍ਹਾਂ ਕਿਹਾ ਕਿ ਆਓ, ਸਾਰੇ ਮਿਲ ਕੇ ਕਾਦੀਆਂ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਹਰਾ-ਭਰਾ ਬਣਾਈਏ।

ਉਨ੍ਹਾਂ ਕਿਹਾ ਕਿ ਸਾਡਾ ਮਕਸਦ ਸਿਰਫ਼ ਸ਼ਹਿਰ ਦੀ ਸਫ਼ਾਈ ਕਰਨਾ ਹੀ ਨਹੀਂ, ਸਗੋਂ ਹਰ ਸ਼ਹਿਰ ਵਾਸੀ ਨੂੰ ਆਪਣੇ ਸ਼ਹਿਰ ਦੀ ਸਫ਼ਾਈ ਅਤੇ ਸੁੰਦਰਤਾ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰਨਾ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਭਗਵੰਤ ਮਾਨ ਸਰਕਾਰ ਨੇ ਲਈ ਆਯੁਰਵੇਦ ਵਿਭਾਗ ਦੀ ਸਾਰ, ਪਿਛਲੀਆਂ ਸਰਕਾਰਾਂ ਨੇ ਅੱਖੋਂ ਪਰੋਖੇ ਕੀਤਾ-ਡਾ. ਬਲਬੀਰ ਸਿੰਘ

-ਸਿਹਤ ਮੰਤਰੀ ਵੱਲੋਂ 11ਵੇਂ ਕੌਮੀ ਆਯੁਰਵੇਦ ਦਿਵਸ ਮੌਕੇ ‘ਆਯੁਰਵੇਦ ਚੈਟਬੋਟ’ ਦੀ ਸ਼ੁਰੂਆਤ -ਕਿਹਾ, ਸਾਡੇ ਵਿਗੜੇ ਆਹਾਰ ਦੇ ਵਿਹਾਰ ਕਾਰਨ ਲੱਗੀਆਂ ਬਿਮਾਰੀਆਂ ਦਾ ਜੜ੍ਹ ਤੋਂ ਹੱਲ ਕਰਦਾ ਹੈ ਆਯੁਰਵੇਦ ਪਟਿਆਲਾ:- ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਭਗਵੰਤ ਮਾਨ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੱਲੋਂ ਅੱਖੋਂ ਪਰੋਖੇ ਕੀਤੇ ਗਏ ਆਯੁਰਵੇਦ ਵਿਭਾਗ ਦੀ ਸਾਰ ਲੈਂਦਿਆਂ...

ਕੈਬਨਿਟ ਮੰਤਰੀ ਨੇ 109 ਵਿਦਿਆਰਥਣਾਂ ਨੂੰ ਵੰਡੇ  ਮੁਫਤ ਸਾਈਕਲ

ਮਲੋਟ / ਸ੍ਰੀ ਮੁਕਤਸਰ ਸਾਹਿਬ:- ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ.ਬਲਜੀਤ ਕੌਰ ਨੇ ਅੱਜ ਮਲੋਟ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਦੀਆਂ 109 ਵਿਦਿਆਰਥਣਾ ਨੂੰ ਮੁਫਤ ਸਾਈਕਲ ਵੰਡੇ । ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਸਰਕਾਰੀ ਸਕੂਲਾਂ ਨੂੰ ਵਧੀਆ ਸਹੂਲਤਾਂ ਦੇਣ ਲਈ ਯਤਨਸ਼ੀਲ ਹੈ ਅਤੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ...

ਬਲਵਿੰਦਰ ਸਿੰਘ ਲਾਡੀ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੇ ਚੈੱਕ ਵੰਡੇ

ਕਿਹਾ-ਹਲਕੇ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਆਪਣੇ ਦਫਤਰ ਵਿਖੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੇ ਚੈੱਕ ਵੰਡੇ ਅਤੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਕਰੋੜਾਂ ਰੁਪਏ ਦੇ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਹਨ...

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਬਿਹਤਰ ਸਹੂਲਤਾਂ: ਸੁਖਜਿੰਦਰ ਸਿੰਘ ਕਾਉਣੀ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਗਿੱਦੜਬਾਹਾ ਦੇ ਪਿੰਡ ਵਾੜਾ ਕਿਸ਼ਨਪੁਰਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ...

ਲੰਡੇਰੋਡੇ, ਜੱਸੇਆਣਾ ਅਤੇ ਮਾਂਗਟਕੇਰ ਵਿਖੇ ਦਿਖਾਈ ਦਸਤਾਵੇਜ਼ੀ ਫਿਲਮ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ  ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਲੰਡੇਰੋਡੇ, ਜੱਸੇਆਣਾ ਅਤੇ ਮਾਂਗਟਕੇਰਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।  ਇਸ ਮੌਕੇ ਪ੍ਰਚਾਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.