Facebook-f Youtube X-twitter

ਟਿਕਾਊ ਖੇਤੀ ਅਤੇ ਮਜਬੂਤ ਕਿਸਾਨ , ਹੁਣ ਇਹੀ ਪੰਜਾਬ ਦੀ ਪਹਿਚਾਣ” ਦਾ ਸੰਦੇਸ਼ ਲੈ ਕੇ 2 ਸਤੰਬਰ ਨੂੰ ਹੋਵੇਗਾ ਆਤਮਾ ਸਕੀਮ ਅਧੀਨ ਰਾਜ ਪੱਧਰੀ ਕਿਸਾਨ ਮੇਲਾ

ਸ੍ਰੀ ਮੁਕਤਸਰ ਸਾਹਿਬ :ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਸਦਕਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਆਤਮਾ ਸਕੀਮ ਅਧੀਨ ਰਾਜ ਪੱਧਰੀ ਕਿਸਾਨ ਮੇਲਾ ਕਰਵਾਇਆ ਜਾ ਰਿਹਾ ਹੈ। ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਅਤੇ ਆਮਦਨ ਵਧਾਉਣ ਦੇ ਨਵੇਂ ਮੌਕਿਆਂ ਨਾਲ ਜੋੜਨ ਦੇ ਉਦੇਸ਼ ਨਾਲ ਇਹ ਮੇਲਾ 2 ਸਤੰਬਰ 2026 ਦਿਨ ਬੁੱਧਵਾਰ ਨੂੰ ਪੰਜਾਬ ਪੈਲੇਸ, ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਵੇਰੇ 9:00 ਵਜੇ ਤੋਂ ਦੁਪਹਿਰ 2:00 ਵਜੇ ਕਰਵਾਇਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਖੇਤੀਬਾੜੀ ਡਾ. ਗੁਰਜੀਤ ਸਿੰਘ ਬਰਾੜ ਨੇ ਦੱਸਿਆ ਕਿ ਰਾਜ ਪੱਧਰੀ ਕਿਸਾਨ ਮੇਲੇ ਵਿੱਚ ਪੰਜਾਬ ਭਰ ਤੋਂ ਅਗਾਂਹਵਧੂ ਕਿਸਾਨ ਸ਼ਮੂਲੀਅਤ ਕਰਨਗੇ ਅਤੇ ਆਪਣੇ ਖੇਤੀਬਾੜੀ ਤਜਰਬੇ ਸਾਂਝੇ ਕਰਦਿਆਂ ਨਵੀਆਂ ਤੇ ਆਧੁਨਿਕ ਖੇਤੀ ਤਕਨੀਕਾਂ ਬਾਰੇ ਆਪਸੀ ਵਿਚਾਰ-ਵਟਾਂਦਰਾ ਕਰਨਗੇ।ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਖੇਤੀਬਾੜੀ ਨਾਲ ਸਬੰਧਤ ਵੱਖ-ਵੱਖ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ, ਜਿਨ੍ਹਾਂ ਰਾਹੀਂ ਕਿਸਾਨਾਂ ਨੂੰ ਨਵੀਨਤਮ ਖੇਤੀ ਤਕਨੀਕਾਂ, ਆਧੁਨਿਕ ਖੇਤੀ ਮਸ਼ੀਨਰੀ, ਫ਼ਸਲੀ ਵਿਭਿੰਨਤਾ, ਕੁਦਰਤੀ ਅਤੇ ਟਿਕਾਊ ਖੇਤੀ, ਮਿੱਟੀ ਅਤੇ ਪਾਣੀ ਦੀ ਸੰਭਾਲ ਸਮੇਤ ਖੇਤੀਬਾੜੀ ਨਾਲ ਜੁੜੇ ਅਹਿਮ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਆਧੁਨਿਕ, ਹੰਢਣਸਾਰ ਅਤੇ ਲਾਹੇਵੰਦ ਖੇਤੀ ਵੱਲ ਉਤਸ਼ਾਹਿਤ ਕਰਨ ਦੇ ਨਾਲ-ਨਾਲ ਖੇਤੀਬਾੜੀ ਵਿੱਚ ਆ ਰਹੀਆਂ ਨਵੀਆਂ ਤਕਨੀਕਾਂ ਅਤੇ ਨਵੀਨਤਮ ਖੋਜਾਂ ਬਾਰੇ ਵੀ ਜਾਣਕਾਰੀ ਸਾਂਝੀ ਕਰਨਗੇ।

ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਅਤੇ ਸਿਖਲਾਈ)-ਕਮ-ਨੋਡਲ ਅਫ਼ਸਰ, ਆਤਮਾ, ਡਾ. ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਰਾਜ ਪੱਧਰੀ ਕਿਸਾਨ ਮੇਲੇ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ ਅਤੇ ਕਿਸਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੇਲੇ ਦੇ ਸੁਚੱਜੇ ਪ੍ਰਬੰਧਾਂ ਲਈ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫ਼ਰੀਦਕੋਟ ਅਤੇ ਫ਼ਾਜ਼ਿਲਕਾ ਦੇ ਮੁੱਖ ਖੇਤੀਬਾੜੀ ਅਫ਼ਸਰਾਂ, ਸਬੰਧਤ ਜ਼ਿਲ੍ਹਾ ਸਿਖਲਾਈ ਅਫ਼ਸਰਾਂ ਅਤੇ ਆਤਮਾ ਦੇ ਪ੍ਰੋਜੈਕਟ ਡਾਇਰੈਕਟਰਾਂ ਵੱਲੋਂ ਆਪਸੀ ਤਾਲਮੇਲ ਨਾਲ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ।

ਵਿਭਾਗ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ 2 ਸਤੰਬਰ ਨੂੰ ਪੰਜਾਬ ਪੈਲੇਸ, ਮਲੋਟ ਵਿਖੇ ਹੋਣ ਵਾਲੇ ਇਸ ਰਾਜ ਪੱਧਰੀ ਕਿਸਾਨ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਅਤੇ ਖੇਤੀਬਾੜੀ ਮਾਹਿਰਾਂ ਵੱਲੋਂ ਦਿੱਤੀ ਜਾਣ ਵਾਲੀ ਤਕਨੀਕੀ ਜਾਣਕਾਰੀ, ਨਵੀਆਂ ਖੇਤੀ ਤਕਨੀਕਾਂ ਅਤੇ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਵਿਧਾਇਕ ਸ਼ੈਰੀ ਕਲਸੀ ਨੇ ‘ਮਾਨ ਦੇ ਮੁਨਾਫੇ’ ਤਹਿਤ ਡੋਰ ਟੁ ਡੋਰ ਕੈਂਪੇਨ ਕੀਤੀ ਸ਼ੁਰੂ

ਹਲਕੇ ਦੇ ਹਰ ਵਾਰਡ ਅਤੇ ਪਿੰਡ ਵਿਚ ਪਹੁੰਚ ਕੇ ਮਾਨ ਦੇ ਮੁਨਾਫਿਆਂ ਤੋਂ ਲੋਕਾਂ ਨੂੰ ਕਰਵਾਵਾਂਗੇ ਜਾਣੂ- ਵਿਧਾਇਕ ਸ਼ੈਰੀ ਕਲਸੀ ਲੋਕਾਂ ਨੇ ਮਾਨ ਸਰਕਾਰ  ਦੇ ਮੁਨਾਫ਼ਿਆਂ ਦੀ ਕੀਤੀ ਸ਼ਲਾਘਾ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਤੋਂ ਜਾਣੂੰ ਕਰਵਾਉਣ ਲਈ ਬਟਾਲਾ...

ਰਾਤ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਕਰਨ ’ਤੇ ਲਗਾਈ ਰੋਕ

ਸ੍ਰੀ ਮੁਕਤਸਰ ਸਾਹਿਬ:- ਵਧੀਕ ਜ਼ਿਲਾ ਮੈਜਿਸਟਰੇਟ ਸ੍ਰੀ ਡੈਵੀ ਗੋਇਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਰਾਤ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਝੋਨੇ ਦੀ ਫਸਲ ਕੰਬਾਇਨਾਂ ਨਾਲ ਕਟਾਈ ਕਰਨ ’ਤੇ ਮੁਕੰਮਲ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।...

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਮਥੁਰਾ-ਵ੍ਰਿੰਦਾਵਨ ਲਈਵਾਰਡ ਨੰਬਰ 40 ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

ਬਟਾਲਾ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ  ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਮਥੁਰਾ-ਵ੍ਰਿੰਦਾਵਨ ਲਈ ਵਾਰਡ ਨੰਬਰ 40 ਤੋਂ ਸ਼ਰਧਾਲੂਆਂ ਦੀ ਬੱਸ  ਰਵਾਨਾ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਤੀਰਥ ਯਾਤਰਾ ਸਕੀਮ ਵਿੱਚ ਵਿਸਥਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਪਹਿਲੀ...

ਮਲੋਟ ਵਿਖੇ ਸ਼ਾਨਦਾਰ ਡਰੋਨ ਸ਼ੋਅ ਦਾ ਸਫ਼ਲ ਆਯੋਜਨ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸਿਰਕਤ

ਭਾਰੀ ਗਿਣਤੀ ਵਿੱਚ ਸੰਗਤਾਂ ਨੇ ਮਾਣਿਆ ਆਨੰਦ500 ਡਰੋਨਾਂ ਨੇ ਆਕਾਸ਼ ਵਿੱਚ ਸਿਰਜਿਆ ਅਲੌਕਿਕ ਨਜ਼ਾਰਾ, ਸੰਗਤਾਂ ਹੋਈਆਂ ਮੰਤਰਮੁਗਧਮਲੋਟ / ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਡੀ.ਏ.ਵੀ. ਕਾਲਜ ਮਲੋਟ ਵਿਖੇ ਇੱਕ ਅਲੌਕਿਕ ਡਰੋਨ ਸ਼ੋਅ ਦਾ ਸਫਲ ਆਯੋਜਨ ਕੀਤਾ ਗਿਆ,...

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਉਲੀਕੀ ਰਣਨੀਤੀ

ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਦਿੱਤੀ ਜਾਣਕਾਰੀ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਰਣਨੀਤੀ ਉਲੀਕੀ ਗਈ ਅਤੇ ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਮਨਦੀਪ ਸਿੰਘ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.