Facebook-f Youtube X-twitter

ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨ

ਪਟਿਆਲਾ:  ਚੋਣ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਥਾਨਕ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵਿਖੇ ਪ੍ਰਿੰਸੀਪਲ ਪ੍ਰੋ. (ਡਾ.) ਵਨੀਤਾ ਰਾਣੀ ਦੀ ਅਗਵਾਈ ਹੇਠ ਕਾਲਜ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਸ਼੍ਰੀ. ਕੁੰਦਨ ਗੋਗੀਆ, ਮੇਅਰ, ਪਟਿਆਲਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਪ੍ਰਿੰਸੀਪਲ ਪ੍ਰੋ. (ਡਾ.) ਵਨੀਤਾ ਰਾਣੀ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦੇ ਹੋਏ ਉਨ੍ਹਾਂ ਦੁਆਰਾ ਸ਼ਹਿਰ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਲਈ ਉਨ੍ਹਾਂ ਨੂੰ ਇੱਕ ਪ੍ਰੇਰਨਾ ਸ੍ਰੋਤ ਦੱਸਿਆ। ਮੇਅਰ ਸ਼੍ਰੀ. ਕੁੰਦਨ ਗੋਗੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨੌਜਵਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਦੇਸ਼ ਦੇ ਭਵਿੱਖ ਦਾ ਫੈਸਲਾ ਕਰਨ ਵਿੱਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਨੇ ਸਮੂਹ ਨੌਜਵਾਨਾਂ ਨੂੰ ਆਪਣੀ ਵੋਟ ਬਣਾਉਣ ਅਤੇ ਬਿਨਾਂ ਕਿਸੇ ਲਾਲਚ, ਡਰ ਜਾਂ ਭੇਦਭਾਵ ਤੋਂ ਬਿਨਾਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਨੋਡਲ ਅਫ਼ਸਰ ਸਵੀਪ ਪਟਿਆਲਾ (ਸ਼ਹਿਰੀ) ਸ਼੍ਰੀ. ਰੁਪਿੰਦਰ ਸਿੰਘ ਨੇ ਲੋਕਤੰਤਰ ਦੀ ਮਜ਼ਬੂਤੀ ਲਈ ਨੌਜਵਾਨਾਂ ਨੂੰ ਵੋਟ ਰਜਿਸਟ੍ਰੇਸ਼ਨ ਕਰਵਾਉਣ ਅਤੇ ਆਪਣੇ ਪਰਿਵਾਰ ਅਤੇ ਆਪਣੇ ਆਲੇ-ਦੁਆਲੇ ਦੇ ਨੌਜਵਾਨ ਵੋਟਰਾਂ ਦੀ ਵੋਟ ਬਣਾਉਣ ਸਬੰਧੀ ਪ੍ਰੋਤਸਾਹਿਤ ਕੀਤਾ। ਅਸਿ. ਪ੍ਰੋ. ਜਗਦੇਵ ਸਿੰਘ ਨੇ ਭਾਰਤੀ ਚੋਣ ਕਮਿਸ਼ਨ ਦੀ ਵੈਬਸਾਈਟ ਅਤੇ ਮੋਬਾਇਲ ਐਪਸ ਦੀ ਵਰਤੋਂ ਕਰਦੇ ਹੋਏ ਨੌਜਵਾਨ ਵੋਟਰਾਂ ਨੂੰ ਨਵੀਂ ਵੋਟ ਬਣਾਉਣ ਸਬੰਧੀ ਫਾਰਮ-6 ਭਰਨ ਦੀ ਮੁਕੰਮਲ ਜਾਣਕਾਰੀ ਪ੍ਰਦਾਨ ਕੀਤੀ। ਇਸ ਮੌਕੇ ਕਾਲਜ ਦੇ ਫਾਈਨ ਆਰਟਸ ਵਿਭਾਗ ਦੇ ਅਸਿ.ਪ੍ਰੋ. ਨਵਨੀਤ ਕੌਰ ਜੈਜੀ ਦੇ ਵਿਦਿਆਰਥੀਆਂ ਦੁਆਰਾ ਵੋਟਰ ਜਾਗਰੂਕਤਾ ਸਬੰਧੀ ਬਣਾਏ ਗਏ ਪੋਸਟਰ ਦੀ ਪ੍ਰਦਰਸ਼ਨੀ ਲਗਾਈ ਗਈ। ਬੀ.ਐਡ. ਭਾਗ ਦੂਜਾ ਦੀਆਂ ਵਿਦਿਆਰਥਣਾਂ ਅਮਨਦੀਪ ਕੌਰ ਅਤੇ ਗੁਨਾਵਰੀ ਸਿਆਲ ਦੁਆਰਾ “ਵੋਟ ਦੇ ਅਧਿਕਾਰ” ਵਿਸ਼ੇ ਸਬੰਧੀ ਭਾਸ਼ਣ ਦਿੱਤਾ ਗਿਆ। ਸੰਗੀਤ ਵਿਭਾਗ ਦੇ ਅਸਿ. ਪ੍ਰੋ. ਡਾ. ਰੇਖਾ ਸ਼ਰਮਾ ਦੁਆਰਾ ਤਿਆਰ ਕਰਵਾਇਆ ਦੇਸ਼ ਭਗਤੀ ਦਾ ਗੀਤ ਵਿਦਿਆਰਥੀਆਂ ਦੁਆਰਾ ਪੇਸ਼ ਕੀਤਾ ਗਿਆ। ਮੰਚ ਸੰਚਾਲਨ ਅਸਿਸਟੈਂਟ ਪ੍ਰੋਫ਼ੈਸਰ ਡਾ. ਕੁਲਜੀਤ ਕੌਰ ਦੁਆਰਾ ਕੀਤਾ ਗਿਆ। ਇਸ ਵੋਟਰ ਰਜਿਸਟ੍ਰੇਸ਼ਨ ਕੈਂਪ ਵਿੱਚ ਕਾਲਜ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਦੁਆਰਾ ਭਾਗ ਲਿਆ ਗਿਆ।
ਫੋਟੋ ਕੈਪਸ਼ਨ: ਮੇਅਰ ਸ਼੍ਰੀ. ਕੁੰਦਨ ਗੋਗੀਆ ਅਤੇ ਪ੍ਰਿੰਸੀਪਲ ਪ੍ਰੋ. (ਡਾ.) ਵਨੀਤਾ ਰਾਣੀ ਵਿਦਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕਰਦੇ ਹੋਏ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਤ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਕਰਨ ’ਤੇ ਲਗਾਈ ਰੋਕ

ਸ੍ਰੀ ਮੁਕਤਸਰ ਸਾਹਿਬ:- ਵਧੀਕ ਜ਼ਿਲਾ ਮੈਜਿਸਟਰੇਟ ਸ੍ਰੀ ਡੈਵੀ ਗੋਇਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਰਾਤ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਝੋਨੇ ਦੀ ਫਸਲ ਕੰਬਾਇਨਾਂ ਨਾਲ ਕਟਾਈ ਕਰਨ ’ਤੇ ਮੁਕੰਮਲ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।...

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਮਥੁਰਾ-ਵ੍ਰਿੰਦਾਵਨ ਲਈਵਾਰਡ ਨੰਬਰ 40 ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

ਬਟਾਲਾ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ  ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਮਥੁਰਾ-ਵ੍ਰਿੰਦਾਵਨ ਲਈ ਵਾਰਡ ਨੰਬਰ 40 ਤੋਂ ਸ਼ਰਧਾਲੂਆਂ ਦੀ ਬੱਸ  ਰਵਾਨਾ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਤੀਰਥ ਯਾਤਰਾ ਸਕੀਮ ਵਿੱਚ ਵਿਸਥਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਪਹਿਲੀ...

ਮਲੋਟ ਵਿਖੇ ਸ਼ਾਨਦਾਰ ਡਰੋਨ ਸ਼ੋਅ ਦਾ ਸਫ਼ਲ ਆਯੋਜਨ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸਿਰਕਤ

ਭਾਰੀ ਗਿਣਤੀ ਵਿੱਚ ਸੰਗਤਾਂ ਨੇ ਮਾਣਿਆ ਆਨੰਦ500 ਡਰੋਨਾਂ ਨੇ ਆਕਾਸ਼ ਵਿੱਚ ਸਿਰਜਿਆ ਅਲੌਕਿਕ ਨਜ਼ਾਰਾ, ਸੰਗਤਾਂ ਹੋਈਆਂ ਮੰਤਰਮੁਗਧਮਲੋਟ / ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਡੀ.ਏ.ਵੀ. ਕਾਲਜ ਮਲੋਟ ਵਿਖੇ ਇੱਕ ਅਲੌਕਿਕ ਡਰੋਨ ਸ਼ੋਅ ਦਾ ਸਫਲ ਆਯੋਜਨ ਕੀਤਾ ਗਿਆ,...

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਉਲੀਕੀ ਰਣਨੀਤੀ

ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਦਿੱਤੀ ਜਾਣਕਾਰੀ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਰਣਨੀਤੀ ਉਲੀਕੀ ਗਈ ਅਤੇ ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਮਨਦੀਪ ਸਿੰਘ...

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 11 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਅੱਸੂ ਦੇ ਨਵਰਾਤਰਿਆਂ ਤੇ ਦੁਰਗਾ ਅਸ਼ਟਮੀ ਸਬੰਧੀ ਤਿਆਰੀਆਂ ਦਾ ਜਾਇਜ਼ਾ

ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣਗੇ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ : ਡਾ. ਹਿਮਾਂਸ਼ੂ ਅਗਰਵਾਲ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਸੇਵਾਦਾਰਾਂ ਨੂੰ ਨਿਮਰ ਰਹਿਕੇ ਸੇਵਾ ਨਿਭਾਉਣ ਦੀ ਹਦਾਇਤ-ਸੀ.ਏ. ਅਜੇ ਅਲੀਪੁਰੀਆ ਪਵਿੱਤਰ ਮੰਦਿਰ ‘ਚ ਸ਼ਰਧਾਲੂਆਂ ਨੂੰ ਮਿਲੇਗਾ ਵਿਸ਼ੇਸ਼ ਅਧਿਆਤਮਿਕ ਮਾਹੌਲ-ਸੰਜੇ ਸਿੰਗਲਾ ਪਟਿਆਲਾ ਦੇ ਸ੍ਰੀ ਕਾਲੀ ਦੇਵੀ ਮੰਦਿਰ ਦੀ ਦੇਸ਼ ਵਿਦੇਸ਼ ‘ਚ ਧਾਰਮਿਕ ਮਹਾਨਤਾ-ਡਾ. ਰਾਜ ਕੁਮਾਰ ਗੁਪਤਾਪਟਿਆਲਾ:- ਪਟਿਆਲਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.