Facebook-f Youtube X-twitter

ਹੁਕਮਾਂ ਦੀ ਉਲੰਘਣਾ ਤੇ ਹੋਵੇਗੀ ਕਾਨੂੰਨੀ ਕਾਰਵਾਈ-ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ : ਜ਼ਿਲ੍ਹਾ ਮੈਜਿਸਟ੍ਰੇਟ-ਕਮ- ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ-163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਕਿ ਜ਼ਿਲ੍ਹੇ ਅੰਦਰ ਕਾਫ਼ੀ ਗਿਣਤੀ ‘ਚ ਹੁੱਕਾ ਬਾਰ ਚੱਲ ਰਹੇ ਹਨ, ਜਿੱਥੇ ਤੰਬਾਕੂ ਆਦਿ ਵਸਤਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਸਿਹਤ ਲਈ ਖਤਰਨਾਕ ਹਨ। ਉਨਾਂ ਦੱਸਿਆ ਕਿ ਅਜਿਹਾ ਕਰਨਾ ਕੋਟਪਾ ਨਿਯਮਾਂ ਦੀ ਉਲੰਘਣਾ ਵੀ ਹੈ। ਉਨਾਂ ਕਿਹਾ ਕਿ ਕਿਸੇ ਵੀ ਹੋਟਲ, ਰੈਸਟੋਰੈਂਟ ਜਾਂ ਕਿਸੇ ਵੀ ਜਗਾ ‘ਤੇ ਹੁੱਕਾ ਬਾਰ ਨਹੀਂ ਚਲਾਏ ਜਾ ਸਕਦੇ। ਆਮ ਲੋਕਾਂ ਦੀ ਸਿਹਤ ਨੂੰ ਧਿਆਨ ‘ਚ ਰੱਖਦਿਆਂ ਅਤੇ ਨੌਜਵਾਨਾਂ ਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਮਾੜੀ ਲਾਹਨਤ ਤੋਂ ਬਚਾਉਣ ਲਈ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਉਹਨਾਂ ਸਕੂਲ/ਕਾਲਜ ਜਾਣ ਵਾਲੇ ਨੌਜਵਾਨ ਅਤੇ ਨਾਬਾਲਗਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਚੀਜ਼ਾਂ ਦਾ ਸ਼ਿਕਾਰ ਨਾ ਹੋਣ ਜੋ ਸਿਹਤ ਲਈ ਬਹੁਤ ਨੁਕਸਾਨਦੇਹ ਹਨ। ਇਹਨਾਂ ਹੁਕਮਾਂ ਦੀ ਉਲੰਘਣਾ ਤੇ ਭਾਰਤੀ ਦੰਡ ਸੰਹਿਤਾ ਦੀ ਧਾਰਾ 188 ਅਤੇ ਕੋਟਪਾ, ਐਫ.ਐਸ.ਐਸ.ਏ.ਆਈ, ਡਰੱਗ ਅਤੇ ਕਾਸਮੈਟਿਕ ਐਕਟ ਦੇ ਉਪਬੰਧਾਂ ਅਨੁਸਾਰ ਸਜ਼ਾ ਦਿੱਤੀ ਜਾਵੇਗੀ।

ਇਹ ਆਦੇਸ਼ 20 ਅਕਤੂਬਰ, 2026 ਤੱਕ ਲਾਗੂ ਰਹਿਣਗੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਮਥੁਰਾ-ਵ੍ਰਿੰਦਾਵਨ ਲਈਵਾਰਡ ਨੰਬਰ 40 ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

ਬਟਾਲਾ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ  ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਮਥੁਰਾ-ਵ੍ਰਿੰਦਾਵਨ ਲਈ ਵਾਰਡ ਨੰਬਰ 40 ਤੋਂ ਸ਼ਰਧਾਲੂਆਂ ਦੀ ਬੱਸ  ਰਵਾਨਾ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਤੀਰਥ ਯਾਤਰਾ ਸਕੀਮ ਵਿੱਚ ਵਿਸਥਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਪਹਿਲੀ...

ਮਲੋਟ ਵਿਖੇ ਸ਼ਾਨਦਾਰ ਡਰੋਨ ਸ਼ੋਅ ਦਾ ਸਫ਼ਲ ਆਯੋਜਨ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸਿਰਕਤ

ਭਾਰੀ ਗਿਣਤੀ ਵਿੱਚ ਸੰਗਤਾਂ ਨੇ ਮਾਣਿਆ ਆਨੰਦ500 ਡਰੋਨਾਂ ਨੇ ਆਕਾਸ਼ ਵਿੱਚ ਸਿਰਜਿਆ ਅਲੌਕਿਕ ਨਜ਼ਾਰਾ, ਸੰਗਤਾਂ ਹੋਈਆਂ ਮੰਤਰਮੁਗਧਮਲੋਟ / ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਡੀ.ਏ.ਵੀ. ਕਾਲਜ ਮਲੋਟ ਵਿਖੇ ਇੱਕ ਅਲੌਕਿਕ ਡਰੋਨ ਸ਼ੋਅ ਦਾ ਸਫਲ ਆਯੋਜਨ ਕੀਤਾ ਗਿਆ,...

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਉਲੀਕੀ ਰਣਨੀਤੀ

ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਦਿੱਤੀ ਜਾਣਕਾਰੀ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਰਣਨੀਤੀ ਉਲੀਕੀ ਗਈ ਅਤੇ ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਮਨਦੀਪ ਸਿੰਘ...

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 11 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਅੱਸੂ ਦੇ ਨਵਰਾਤਰਿਆਂ ਤੇ ਦੁਰਗਾ ਅਸ਼ਟਮੀ ਸਬੰਧੀ ਤਿਆਰੀਆਂ ਦਾ ਜਾਇਜ਼ਾ

ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣਗੇ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ : ਡਾ. ਹਿਮਾਂਸ਼ੂ ਅਗਰਵਾਲ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਸੇਵਾਦਾਰਾਂ ਨੂੰ ਨਿਮਰ ਰਹਿਕੇ ਸੇਵਾ ਨਿਭਾਉਣ ਦੀ ਹਦਾਇਤ-ਸੀ.ਏ. ਅਜੇ ਅਲੀਪੁਰੀਆ ਪਵਿੱਤਰ ਮੰਦਿਰ ‘ਚ ਸ਼ਰਧਾਲੂਆਂ ਨੂੰ ਮਿਲੇਗਾ ਵਿਸ਼ੇਸ਼ ਅਧਿਆਤਮਿਕ ਮਾਹੌਲ-ਸੰਜੇ ਸਿੰਗਲਾ ਪਟਿਆਲਾ ਦੇ ਸ੍ਰੀ ਕਾਲੀ ਦੇਵੀ ਮੰਦਿਰ ਦੀ ਦੇਸ਼ ਵਿਦੇਸ਼ ‘ਚ ਧਾਰਮਿਕ ਮਹਾਨਤਾ-ਡਾ. ਰਾਜ ਕੁਮਾਰ ਗੁਪਤਾਪਟਿਆਲਾ:- ਪਟਿਆਲਾ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਿਲਾ ਜਾਰੀ

ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ  ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਝੁੱਗੇ ਰਣਜੀਤਗੜ੍ਹ ਅਤੇ ਰਣਜੀਤਗੜ੍ਹ  ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.