Facebook-f Youtube X-twitter

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ ਲਹਿਰ ਬਣੀ, ਨਸ਼ਾ ਮੁਕਤੀ ਕੇਂਦਰਾਂ ਵਿਖੇ ਮਰੀਜ਼ਾਂ ਦੀ ਆਮਦ 250 ਗੁਣਾ ਵਧੀ-ਡਾ. ਬਲਬੀਰ ਸਿੰਘ

ਸਿਹਤ ਮੰਤਰੀ ਵੱਲੋਂ ਪਟਿਆਲਾ ਜ਼ਿਲ੍ਹੇ ’ਚ ਨਸ਼ਾ ਰੋਕੂ ਗਤੀਵਿਧੀਆਂ ਦਾ ਜਾਇਜ਼ਾ

ਕਿਹਾ, ਸਪਲਾਈ ਚੇਨ ਤੋੜਨ ਲਈ ਗਲਾਵੇਂ ਤੋਂ ਫੜੇ ਜਾਣਗੇ ਨਸ਼ਾ ਤਸਕਰ, ਮੰਗ ਘਟਾਉਣ ਲਈ ਨਸ਼ਾ ਮੁਕਤੀ ਮੁਹਿੰਮ ਤੇਜ਼

ਪਟਿਆਲਾ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਲੋਕ ਲਹਿਰ ਬਣ ਚੁੱਕੀ ਹੈ ਅਤੇ ਲੋਕ ਖ਼ੁਦ ਸੂਚਨਾ ਦੇ ਕੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਸ਼ੇ ਦੀ ਲਤ ਦੇ ਸ਼ਿਕਾਰ ਲੋਕ ਹੁਣ ਨਸ਼ਾ ਮੁਕਤੀ ਲਈ ਖੁੱਲ੍ਹ ਕੇ ਅੱਗੇ ਆ ਰਹੇ ਹਨ ਅਤੇ ਤਾਜ਼ਾ ਅੰਕੜਿਆਂ ਮੁਤਾਬਕ ਨਸ਼ਾ ਮੁਕਤੀ ਕੇਂਦਰਾਂ, ਓਟ ਸੈਂਟਰਾਂ ਅਤੇ ਮੁੜ ਵਸੇਬਾ ਕੇਂਦਰਾਂ ਵਿਖੇ ਮਰੀਜ਼ਾਂ ਦੀ ਆਮਦ ਵਿੱਚ 250 ਗੁਣਾ ਇਜ਼ਾਫ਼ਾ ਹੋਇਆ ਹੈ।

ਸਿਹਤ ਮੰਤਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਉੱਚ ਪੱਧਰੀ ਬੈਠਕ ਦੌਰਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਚੱਲ ਰਹੀਆਂ ਨਸ਼ਾ ਰੋਕੂ ਗਤੀਵਿਧੀਆਂ ਦਾ ਜਾਇਜ਼ਾ ਲੈ ਰਹੇ ਸਨ।

ਬੈਠਕ ਮੌਕੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਕੁਲਵੰਤ ਸਿੰਘ ਬਾਜੀਗਰ, ਨਸ਼ਾ ਮੁਕਤੀ ਮੋਰਚੇ ਦੇ ਸੂਬਾ ਆਬਜ਼ਰਵਰ ਆਸਿਤ ਕੁਮਾਰ, ਜ਼ੋਨ ਇੰਚਾਰਜ ਅਨੂ ਬੱਬਰ, ਜ਼ਿਲ੍ਹਾ ਦਿਹਾਤੀ ਪ੍ਰਧਾਨ ਯਾਦਵਿੰਦਰ ਸਿੰਘ ਗੋਲਡੀ ਸੰਧੂ ਅਤੇ ਸ਼ਹਿਰੀ ਪ੍ਰਧਾਨ ਬਲਜਿੰਦਰ ਸਿੰਘ ਸਰਾਓ, ਮੀਤ ਪ੍ਰਧਾਨ ਪਵਨ ਕੁਮਾਰ ਅਤੇ ਰਣਜੀਤ ਸਿੰਘ ਸਮੇਤ ਜ਼ਿਲ੍ਹੇ ਦੇ ਸਾਰੇ 8 ਵਿਧਾਨ ਸਭਾ ਹਲਕਿਆਂ ਦੇ ਹਲਕਾ ਅਤੇ ਬਲਾਕ ਕੋਆਰਡੀਨੇਟਰਾਂ ਤੋਂ ਇਲਾਵਾ ਸਿਵਲ ਅਤੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ੇ ਬੇਸ਼ੱਕ ਇਕੱਲੇ ਪੰਜਾਬ ਹੀ ਨਹੀਂ, ਸਗੋਂ ਦੇਸ਼ ਅਤੇ ਪੂਰੀ ਦੁਨੀਆਂ ਦੀ ਇੱਕ ਗੰਭੀਰ ਸਮੱਸਿਆ ਹਨ, ਪਰੰਤੂ ਜਿਸ ਵਿਧੀਵਤ ਢੰਗ ਨਾਲ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਹੈ ਅਤੇ ਨਸ਼ਾ ਮੁਕਤੀ ਮੋਰਚੇ ਦੇ ਗਠਨ ਸਮੇਤ ਨਸ਼ਿਆਂ ਦੀ ਸਪਲਾਈ ਅਤੇ ਮੰਗ ਨੂੰ ਰੋਕਣ ਲਈ ਉਪਰਾਲੇ ਕੀਤੇ ਹਨ, ਉਨ੍ਹਾਂ ਦੇ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ।

ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਨਸ਼ਾ ਤਸਕਰਾਂ ਦੀ ਪੈੜ ਨੱਪਦਿਆਂ ਜਿੱਥੋਂ ਨਸ਼ਿਆਂ ਦੀ ਸਪਲਾਈ ਆ ਰਹੀ ਹੈ, ਉੱਥੋਂ ਤੱਕ ਪਹੁੰਚ ਕਰਕੇ ਵੱਡੇ ਨਸ਼ਾ ਤਸਕਰਾਂ ਨੂੰ ਗਲਾਵੇਂ ਤੋਂ ਫੜਿਆ ਜਾਵੇ ਅਤੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਪੂਰੀ ਤਰ੍ਹਾਂ ਤੋੜਿਆ ਜਾਵੇ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਰੋਕਥਾਮ, ਨਿਗਰਾਨੀ, ਇਲਾਜ, ਪੁਨਰਵਾਸ ਅਤੇ ਭਾਈਚਾਰਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ ਵਾਰਡ ਅਤੇ ਪਿੰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਦੇ ਯਤਨਾਂ ਸਦਕਾ ਲੋਕ ਹੁਣ ਖੁੱਲ੍ਹ ਕੇ ਨਸ਼ਿਆਂ ਵਿਰੁੱਧ ਸਰਕਾਰ ਦਾ ਸਾਥ ਦੇ ਰਹੇ ਹਨ ਅਤੇ ਨਸ਼ਾ ਤਸਕਰੀ ਸਬੰਧੀ ਸੂਚਨਾ ਵੀ.ਡੀ.ਸੀਜ਼ ਅਤੇ ਡਬਲਿਊ.ਡੀ.ਸੀਜ਼ ਦੇ ਨਾਲ-ਨਾਲ ਨਸ਼ਾ ਮੁਕਤੀ ਐਪ ਰਾਹੀਂ ਵੀ ਪੁਲਿਸ ਤੱਕ ਪਹੁੰਚਾ ਰਹੇ ਹਨ।

ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਨਸ਼ਾ ਰਹਿਤ ਹੋ ਚੁੱਕੇ ਵਿਅਕਤੀਆਂ ਨੂੰ ‘ਸੂਰਮੇ’ ਦਾ ਨਾਮ ਦਿੱਤਾ ਹੈ ਅਤੇ ਅਜਿਹੇ ਸੂਰਮੇ ਬ੍ਰਾਂਡ ਅੰਬੈਸਡਰ ਬਣ ਕੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਅੱਗੇ ਵਧਾ ਰਹੇ ਹਨ।

ਸਿਹਤ ਮੰਤਰੀ ਨੇ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਉਨ੍ਹਾਂ ਸਮੇਤ ਵਿਧਾਇਕਾਂ ਅਤੇ ਵੀ.ਡੀ.ਸੀਜ਼ ਤੇ ਵਾਰਡ ਡਿਫੈਂਸ ਕਮੇਟੀਆਂ ਦੀਆਂ ਲੋਕ ਮਿਲਣੀਆਂ ਦੌਰਾਨ ਮਿਲੇ ਫੀਡਬੈਕ ’ਤੇ ਪੁਲਿਸ ਵੱਲੋਂ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ। ਇਸੇ ਤਹਿਤ ਪਟਿਆਲਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 1 ਮਾਰਚ 2025 ਤੋਂ 30 ਅਗਸਤ 2026 ਤੱਕ ਨਸ਼ਾ ਤਸਕਰੀ ਦੇ ਗ਼ੈਰ-ਵਪਾਰਕ ਮਾਮਲਿਆਂ ਵਿੱਚ 2254 ਮੁਕੱਦਮੇ ਦਰਜ ਕਰਕੇ 2701 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਨਸ਼ਿਆਂ ਦੀ ਵਪਾਰਕ ਤਸਕਰੀ ਦੇ 88 ਮਾਮਲਿਆਂ ਵਿੱਚ ਐਫ਼.ਆਈ.ਆਰਜ਼ ਦਰਜ ਕਰਕੇ 148 ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ।

ਇਸ ਤੋਂ ਇਲਾਵਾ 1254 ਵਿਅਕਤੀਆਂ ਨੂੰ ਨਸ਼ਾ ਮੁਕਤੀ ਲਈ ਡੀ-ਅਡਿਕਸ਼ਨ ਸੈਂਟਰਾਂ ਵਿੱਚ ਭਰਤੀ ਕਰਵਾਇਆ ਗਿਆ ਹੈ ਅਤੇ 3065 ਵਿਅਕਤੀਆਂ ਦਾ ਓਟ ਸੈਂਟਰਾਂ ਵਿਖੇ ਇਲਾਜ ਕਰਵਾਇਆ ਗਿਆ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਉਲੀਕੀ ਰਣਨੀਤੀ

ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਦਿੱਤੀ ਜਾਣਕਾਰੀ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਰਣਨੀਤੀ ਉਲੀਕੀ ਗਈ ਅਤੇ ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਮਨਦੀਪ ਸਿੰਘ...

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 11 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਅੱਸੂ ਦੇ ਨਵਰਾਤਰਿਆਂ ਤੇ ਦੁਰਗਾ ਅਸ਼ਟਮੀ ਸਬੰਧੀ ਤਿਆਰੀਆਂ ਦਾ ਜਾਇਜ਼ਾ

ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣਗੇ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ : ਡਾ. ਹਿਮਾਂਸ਼ੂ ਅਗਰਵਾਲ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਸੇਵਾਦਾਰਾਂ ਨੂੰ ਨਿਮਰ ਰਹਿਕੇ ਸੇਵਾ ਨਿਭਾਉਣ ਦੀ ਹਦਾਇਤ-ਸੀ.ਏ. ਅਜੇ ਅਲੀਪੁਰੀਆ ਪਵਿੱਤਰ ਮੰਦਿਰ ‘ਚ ਸ਼ਰਧਾਲੂਆਂ ਨੂੰ ਮਿਲੇਗਾ ਵਿਸ਼ੇਸ਼ ਅਧਿਆਤਮਿਕ ਮਾਹੌਲ-ਸੰਜੇ ਸਿੰਗਲਾ ਪਟਿਆਲਾ ਦੇ ਸ੍ਰੀ ਕਾਲੀ ਦੇਵੀ ਮੰਦਿਰ ਦੀ ਦੇਸ਼ ਵਿਦੇਸ਼ ‘ਚ ਧਾਰਮਿਕ ਮਹਾਨਤਾ-ਡਾ. ਰਾਜ ਕੁਮਾਰ ਗੁਪਤਾਪਟਿਆਲਾ:- ਪਟਿਆਲਾ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਿਲਾ ਜਾਰੀ

ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ  ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਝੁੱਗੇ ਰਣਜੀਤਗੜ੍ਹ ਅਤੇ ਰਣਜੀਤਗੜ੍ਹ  ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ...

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਾਤੜਾਂ ਵਿਖੇ ਸਫ਼ਾਈ ਮੁਹਿੰਮ

-ਲੋਕਾਂ ਨੂੰ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਪਾਉਣ, ਪਲਾਸਟਿਕ ਦੇ ਲਿਫ਼ਾਫ਼ਿਆਂ ਤੇ ਕੂੜਾ ਸੜਕਾਂ ਕਿਨਾਰੇ ਜਾਂ ਖਾਲੀ ਥਾਵਾਂ ’ਤੇ ਨਾ ਸੁੱਟਣ ਦੀ ਅਪੀਲ ਪਾਤੜਾਂ : ਸਰਕਾਰ ਦੀਆਂ ਹਦਾਇਤਾਂ ਅਨੁਸਾਰ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਨਗਰ ਕੌਂਸਲ ਪਾਤੜਾਂ ਵੱਲੋਂ ਸ਼ਹਿਰ ਵਿੱਚ ਸਫ਼ਾਈ ਮੁਹਿੰਮ ਚਲਾਈ ਗਈ। ਇਹ ਮੁਹਿੰਮ ਨਗਰ ਕੌਂਸਲ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਕਾਰਜ ਸਾਧਕ...

ਪਿੰਡ ਘੁਮਾਣ ਵਿਖੇ ਆਸ਼ਾ ਵਰਕਰਾਂ ਨੂੰ ਕਿਸਾਨ ਜਾਗਰੂਕਤਾ ਮੁਹਿੰਮ ਸਬੰਧੀ ਦਿੱਤੀ ਟ੍ਰੇਨਿੰਗ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉਪਲ ਦੀਆਂ ਹਦਾਇਤਾਂ ਤਹਿਤ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਘੁਮਾਣ ਦੇ ਕਮਿਊਨਿਟੀ ਸੈਂਟਰ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਆਸ਼ਾ ਵਰਕਰਾਂ ਨੂੰ ਟ੍ਰੇਨਿੰਗ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਹਾਜ਼ਰ ਆਸ਼ਾ ਵਰਕਰਾਂ ਦੇ ਸੁਪਰਵਾਈਜ਼ਰ ਮੈਡਮ ਪਰਮਜੀਤ ਕੌਰ ਵੱਲੋਂ ਕੈਂਪ ਦੀ ਸ਼ੁਰੂਆਤ ਕੀਤੀ ਗਈ। ਬਲਾਕ ਦੇ ਵੱਖ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.