Facebook-f Youtube X-twitter

6 ਸਤੰਬਰ ਦੇ ਵਿਸ਼ੇਸ਼ ਕੈਂਪਾਂ ਦੌਰਾਨ ਵੋਟਰ ਸੇਵਾਵਾਂ ਲਈ ਸਾਰੇ ਪੋਲਿੰਗ ਬੂਥਾਂ ’ਤੇ ਮਿਲਣਗੀਆਂ ਸਹੂਲਤਾਂ

ਨਾਗਰਿਕਾਂ ਨੂੰ ਆਪਣੀ ਵੋਟਰ ਸੂਚੀ ਦੀ ਜਾਂਚ ਕਰਨ ਅਤੇ ਲੋੜ ਅਨੁਸਾਰ ਚੋਣ ਸੇਵਾਵਾਂ ਦਾ ਲਾਭ ਲੈਣ ਦੀ ਅਪੀਲ

ਮੋਗਾ : ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਈ-2026 ਤਹਿਤ ਜ਼ਿਲ੍ਹਾ ਮੋਗਾ ਦੇ ਸਮੂਹ ਪੋਲਿੰਗ ਬੂਥਾਂ ’ਤੇ 6 ਸਤੰਬਰ 2026 (ਐਤਵਾਰ) ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ।ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਵੋਟਰਾਂ ਨੂੰ ਚੋਣ ਸੂਚੀਆਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਐਸ ਆਈ ਆਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਾਰੇ ਯੋਗ ਨਾਗਰਿਕ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਅਤੇ ਕਿਸੇ ਵੀ ਯੋਗ ਵੋਟਰ ਦਾ ਨਾਮ ਨਾ ਛੁੱਟੇ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸਾਗਰ ਸੇਤੀਆ, ਨੇ ਦੱਸਿਆ ਕਿ 6 ਸਤੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।ਇਸ ਦੌਰਾਨ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਬੂਥਾਂ ’ਤੇ ਮੌਜੂਦ ਰਹਿਣਗੇ ਅਤੇ ਵੋਟਰਾਂ ਨੂੰ ਚੋਣ ਸੇਵਾਵਾਂ ਸਬੰਧੀ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕਰਨਗੇ।

ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਵੋਟਰਾਂ ਨੂੰ ਫਾਰਮ-6, ਫਾਰਮ-6B ਅਤੇ ਫਾਰਮ-8 ਸਬੰਧੀ ਸਹਾਇਤਾ ਦਿੱਤੀ ਜਾਵੇਗੀ। ਨਵੇਂ ਯੋਗ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ, ਮੌਜੂਦਾ ਵੋਟਰਾਂ ਨੂੰ ਲੋੜੀਂਦੀ ਸੋਧ ਕਰਵਾਉਣ ਅਤੇ ਹੋਰ ਚੋਣ ਸੇਵਾਵਾਂ ਲਈ ਮਾਰਗਦਰਸ਼ਨ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ 18-19 ਸਾਲ ਉਮਰ ਵਰਗ ਦੇ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਦਿਵਿਆਂਗ ਵੋਟਰਾਂ ਨੂੰ ਚੋਣ ਸੂਚੀ ਵਿੱਚ ਮਾਰਕ ਕਰਨ ਲਈ ਫਾਰਮ-8 ਸਬੰਧੀ ਵੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਸਮੂਹ ਚੋਣ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਪ ਦੌਰਾਨ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਹਰ ਯੋਗ ਨਾਗਰਿਕ ਨੂੰ ਚੋਣ ਸੇਵਾਵਾਂ ਦਾ ਲਾਭ ਮਿਲੇ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 6 ਸਤੰਬਰ ਨੂੰ ਆਪਣੇ ਨਜ਼ਦੀਕੀ ਪੋਲਿੰਗ ਬੂਥ ’ਤੇ ਪਹੁੰਚ ਕੇ ਆਪਣੀ ਵੋਟਰ ਸੂਚੀ ਨਾਲ ਸਬੰਧਤ ਜਾਣਕਾਰੀ ਦੀ ਜਾਂਚ ਕਰਨ ਅਤੇ ਲੋੜ ਅਨੁਸਾਰ ਚੋਣ ਸੇਵਾਵਾਂ ਦਾ ਲਾਭ ਲੈਣ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਉਲੀਕੀ ਰਣਨੀਤੀ

ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਦਿੱਤੀ ਜਾਣਕਾਰੀ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਰਣਨੀਤੀ ਉਲੀਕੀ ਗਈ ਅਤੇ ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਮਨਦੀਪ ਸਿੰਘ...

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 11 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਅੱਸੂ ਦੇ ਨਵਰਾਤਰਿਆਂ ਤੇ ਦੁਰਗਾ ਅਸ਼ਟਮੀ ਸਬੰਧੀ ਤਿਆਰੀਆਂ ਦਾ ਜਾਇਜ਼ਾ

ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣਗੇ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ : ਡਾ. ਹਿਮਾਂਸ਼ੂ ਅਗਰਵਾਲ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਸੇਵਾਦਾਰਾਂ ਨੂੰ ਨਿਮਰ ਰਹਿਕੇ ਸੇਵਾ ਨਿਭਾਉਣ ਦੀ ਹਦਾਇਤ-ਸੀ.ਏ. ਅਜੇ ਅਲੀਪੁਰੀਆ ਪਵਿੱਤਰ ਮੰਦਿਰ ‘ਚ ਸ਼ਰਧਾਲੂਆਂ ਨੂੰ ਮਿਲੇਗਾ ਵਿਸ਼ੇਸ਼ ਅਧਿਆਤਮਿਕ ਮਾਹੌਲ-ਸੰਜੇ ਸਿੰਗਲਾ ਪਟਿਆਲਾ ਦੇ ਸ੍ਰੀ ਕਾਲੀ ਦੇਵੀ ਮੰਦਿਰ ਦੀ ਦੇਸ਼ ਵਿਦੇਸ਼ ‘ਚ ਧਾਰਮਿਕ ਮਹਾਨਤਾ-ਡਾ. ਰਾਜ ਕੁਮਾਰ ਗੁਪਤਾਪਟਿਆਲਾ:- ਪਟਿਆਲਾ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਿਲਾ ਜਾਰੀ

ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ  ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਝੁੱਗੇ ਰਣਜੀਤਗੜ੍ਹ ਅਤੇ ਰਣਜੀਤਗੜ੍ਹ  ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ...

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਾਤੜਾਂ ਵਿਖੇ ਸਫ਼ਾਈ ਮੁਹਿੰਮ

-ਲੋਕਾਂ ਨੂੰ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਪਾਉਣ, ਪਲਾਸਟਿਕ ਦੇ ਲਿਫ਼ਾਫ਼ਿਆਂ ਤੇ ਕੂੜਾ ਸੜਕਾਂ ਕਿਨਾਰੇ ਜਾਂ ਖਾਲੀ ਥਾਵਾਂ ’ਤੇ ਨਾ ਸੁੱਟਣ ਦੀ ਅਪੀਲ ਪਾਤੜਾਂ : ਸਰਕਾਰ ਦੀਆਂ ਹਦਾਇਤਾਂ ਅਨੁਸਾਰ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਨਗਰ ਕੌਂਸਲ ਪਾਤੜਾਂ ਵੱਲੋਂ ਸ਼ਹਿਰ ਵਿੱਚ ਸਫ਼ਾਈ ਮੁਹਿੰਮ ਚਲਾਈ ਗਈ। ਇਹ ਮੁਹਿੰਮ ਨਗਰ ਕੌਂਸਲ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਕਾਰਜ ਸਾਧਕ...

ਪਿੰਡ ਘੁਮਾਣ ਵਿਖੇ ਆਸ਼ਾ ਵਰਕਰਾਂ ਨੂੰ ਕਿਸਾਨ ਜਾਗਰੂਕਤਾ ਮੁਹਿੰਮ ਸਬੰਧੀ ਦਿੱਤੀ ਟ੍ਰੇਨਿੰਗ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉਪਲ ਦੀਆਂ ਹਦਾਇਤਾਂ ਤਹਿਤ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਘੁਮਾਣ ਦੇ ਕਮਿਊਨਿਟੀ ਸੈਂਟਰ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਆਸ਼ਾ ਵਰਕਰਾਂ ਨੂੰ ਟ੍ਰੇਨਿੰਗ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਹਾਜ਼ਰ ਆਸ਼ਾ ਵਰਕਰਾਂ ਦੇ ਸੁਪਰਵਾਈਜ਼ਰ ਮੈਡਮ ਪਰਮਜੀਤ ਕੌਰ ਵੱਲੋਂ ਕੈਂਪ ਦੀ ਸ਼ੁਰੂਆਤ ਕੀਤੀ ਗਈ। ਬਲਾਕ ਦੇ ਵੱਖ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.