Facebook-f Youtube X-twitter

ਹਲਕਾ ਇੰਚਾਰਜ ਜੋਬਨ ਰੰਧਾਵਾ ਦੀ ਅਗਵਾਈ ਹੇਠ ਪਿੰਡ ਕਾਲਾ ਅਫ਼ਗਾਨਾ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ

ਫਤਿਹਗੜ੍ਹ ਚੂੜੀਆਂ/ ਬਟਾਲਾ :ਹਲਕਾ ਇੰਚਾਰਜ ਚੇਅਰਮੈਨ ਜੋਬਨ ਰੰਧਾਵਾ ਦੀ ਅਗਵਾਈ ਹੇਠ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਕਾਲਾ ਅਫ਼ਗਾਨਾ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਅਨਮੋਲ ਰੰਧਾਵਾ, ਜ਼ਿਲ੍ਹਾ ਵਾਈਸ ਕੁਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਅਤੇ ਮੈਂਬਰ ਜ਼ਿਲ੍ਹਾ ਪਰੀਸ਼ਦ ਅਤੇ ਸਰਪੰਚ ਅਵਤਾਰ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ ਸਨ।

ਇਸ ਮੌਕੇ ਗੱਲਬਾਤ ਕਰਦਿਆਂ ਅਨਮੋਲ ਰੰਧਾਵਾਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਤੀਰਥ ਯਾਤਰਾ ਸਕੀਮ ਵਿੱਚ ਵਿਸਥਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਪਹਿਲੀ ਅਗਸਤ ਤੋਂ ਤਿੰਨ ਹੋਰ ਰੂਟ ਸ਼ੁਰੂ ਕੀਤੇ ਗਏ ਹਨ। ਖਾਟੂ ਸ਼ਿਆਮ ਜੀ ਅਤੇ ਸਾਲਾਸਰ ਜੀ , ਹਰਿਦੁਆਰ ਅਤੇ ਰਿਸੀਕੇਸ਼ ਅਤੇ ਮਥੁਰਾ ਅਤੇ ਵ੍ਰਿੰਦਾਵਨ ਸ਼ਾਮਲ ਹਨ।

ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ।

ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਸੀ ਅਤੇ ਉਨ੍ਹਾਂ ਵਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.