ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ – ਵਿਧਾਇਕ ਸ਼ੈਰੀ ਕਲਸੀ
ਬਟਾਲਾ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਕਰੋੜਾਂ ਰੁਪਏ ਦੇ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਪਿੰਡਾਂ ਦੇ ਚਹੁਪੱਖੀ ਵਿਕਾਸ ਕੰਮਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਰਫਤਾਰ ਤੇਜ਼ ਕਰਨ ਲਈ ਲੱਖਾਂ ਰੁਪਏ ਦੀ ਗਰਾਂਟ ਦੇ ਚੈੱਕ ਵੀ ਵੰਡੇ। ਇਸ ਮੌਕੇ ਮਨਦੀਪ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਅਤੇ ਪਿੰਡਾਂ ਦੇ ਸਰਪੰਚ ਵੀ ਮੌਜੂਦ ਸਨ।
ਵਿਧਾਇਕ ਸ਼ੈਰੀ ਕਲਸੀ ਨੇ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਕੰਮਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਨਾਂ ਨੂੰ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿੰਡਾਂ ਦੀ ਚੁਣੀਆਂ ਹੋਈਆਂ ਪੰਚਾਇਤਾਂ ਨੂੰ ਕਿਹਾ ਗਿਆ ਹੈ ਕਿ ਉਹ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਉਣ ਅਤੇ ਪਿੰਡ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਪੂਰੀ ਮਿਹਨਤ ਨਾਲ ਕੰਮ ਕਰਨ। ਪਿੰਡਾਂ ਅੰਦਰ ਖੇਡ ਮੈਦਾਨ ਸੜਕਾਂ, ਪਾਰਕਾਂ, ਸਟਰੀਟ ਲਾਈਟਾਂ, ਗੰਦੇ ਪਾਣੀ ਦੀ ਨਿਕਾਸੀ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।