Facebook-f Youtube X-twitter

ਐੱਸ ਆਈ ਆਰ ਨਾਲ ਸਬੰਧਤ-6 ਸਤੰਬਰ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

ਬਟਾਲਾ : ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਸ੍ਰੀ ਗੁਰਸਿਮਰਨ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ( ਐਸ.ਆਈ.ਆਰ-2026) ਦਾ ਮਹੱਤਵਪੂਰਨ ਕੰਮ ਚੱਲ ਰਿਹਾ ਹੈ। ਇਸ ਸਬੰਧੀ ਜਾਰੀ ਸ਼ਡਿਊਲ ਅਨੁਸਾਰ ਮਿਤੀ 13.08.2026 ਨੂੰ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਗਈ ਸੀ। ਮਿਤੀ 13.08.2026 ਤੋਂ 12.09.2026 ਤੱਕ ਵੋਟਰਾਂ ਵੱਲੋਂ ਦਾਅਵੇ ਅਤੇ ਇਤਰਾਜ ਸਬੰਧੀ ਫਾਰਮ ਨੰਬਰ 6, 6-ਏ, 7 ਅਤੇ 8   ਆਨਲਾਈਨ (www.voters.eci.gov.in ਅਤੇ Voter Helpline App) ਅਤੇ ਆਫਲਾਈਨ (ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ ਬੀ.ਐਲ.ਓ) ਭਰੇ ਜਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਐਸ.ਆਈ.ਆਰ-2026 ਦੌਰਾਨ ਆਮ ਜਨਤਾ ਅਤੇ ਵੋਟਰਾਂ ਵੱਲੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਲਈ ਗੁਰਦਾਸਪੁਰ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਬੀ.ਐਲ.ਓਜ਼ ਦੁਆਰਾ ਮਿਤੀ 6 ਸਤੰਬਰ 2026 (ਦਿਨ ਐਤਵਾਰ) ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸਮੂਹ ਬੀ.ਐਲ.ਓਜ਼ ਆਪਣੇ ਪੋਲਿੰਗ ਬੂਥਾਂ ‘ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਨੋਟਿਸ ਫਾਰਮ ਅਤੇ ਦਾਅਵੇ-ਇਤਰਾਜ ਭਰਨ ਸਬੰਧੀ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਉਣਗੇ।

ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਇਹ ਵੀ ਦੱਸਿਆ ਕਿ ਸਪੈਸ਼ਲ ਕੈਂਪਾਂ ਦੌਰਾਨ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਗਏ ਬੂਥ ਲੈਵਲ ਏਜੰਟ ਦਾਅਵੇ ਅਤੇ ਇਤਰਾਜਾਂ ਦੇ ਕੰਮ ਸਬੰਧੀ ਬੀ.ਐਲ.ਓਜ਼ ਨੂੰ ਸਹਿਯੋਗ ਦੇਣਗੇ ਅਤੇ ਆਪਣੇ ਪਾਰਟੀ ਵਰਕਰਾਂ ਰਾਹੀਂ ਵੱਧ ਤੋਂ ਵੱਧ ਵੋਟਰ ਰਜਿਸਟ੍ਰੇਸ਼ਨ ਕਰਵਾਉਣਾ ਯਕੀਨੀ ਬਣਾਉਣਗੇ।

ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਯੋਗਤਾ ਮਿਤੀ 01.10.2026 ਦੇ ਆਧਾਰ ‘ਤੇ ਜਿਸ ਨਾਗਰਿਕ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ, ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਿਲ ਕਰਨ ਲਈ ਫਾਰਮ ਨੰਬਰ 6 ਅਤੇ ਵੋਟਰ ਕਾਰਡ ਵਿੱਚ ਦਰਜ ਵੇਰਵਿਆਂ ਵਿੱਚ ਦਰੁਸਤੀ ਕਰਵਾਉਣ ਲਈ ਫਾਰਮ ਨੰਬਰ 8 ਭਰ ਕੇ ਪੋਲਿੰਗ ਬੂਥਾਂ ‘ਤੇ ਮੌਜੂਦ ਬੀ.ਐਲ.ਓਜ਼ ਨੂੰ ਦੇਣ ਲਈ ਇਨ੍ਹਾਂ ਕੈਂਪਾਂ ਦਾ ਲਾਭ ਲੈ ਸਕਦਾ ਹੈ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਵੋਟਰ ਹੈਲਪ ਲਾਈਨ ਨੰਬਰ 1950 (ਟੋਲ ਫਰੀ) ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਉਲੀਕੀ ਰਣਨੀਤੀ

ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਦਿੱਤੀ ਜਾਣਕਾਰੀ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਰਣਨੀਤੀ ਉਲੀਕੀ ਗਈ ਅਤੇ ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਮਨਦੀਪ ਸਿੰਘ...

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 11 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਅੱਸੂ ਦੇ ਨਵਰਾਤਰਿਆਂ ਤੇ ਦੁਰਗਾ ਅਸ਼ਟਮੀ ਸਬੰਧੀ ਤਿਆਰੀਆਂ ਦਾ ਜਾਇਜ਼ਾ

ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣਗੇ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ : ਡਾ. ਹਿਮਾਂਸ਼ੂ ਅਗਰਵਾਲ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਸੇਵਾਦਾਰਾਂ ਨੂੰ ਨਿਮਰ ਰਹਿਕੇ ਸੇਵਾ ਨਿਭਾਉਣ ਦੀ ਹਦਾਇਤ-ਸੀ.ਏ. ਅਜੇ ਅਲੀਪੁਰੀਆ ਪਵਿੱਤਰ ਮੰਦਿਰ ‘ਚ ਸ਼ਰਧਾਲੂਆਂ ਨੂੰ ਮਿਲੇਗਾ ਵਿਸ਼ੇਸ਼ ਅਧਿਆਤਮਿਕ ਮਾਹੌਲ-ਸੰਜੇ ਸਿੰਗਲਾ ਪਟਿਆਲਾ ਦੇ ਸ੍ਰੀ ਕਾਲੀ ਦੇਵੀ ਮੰਦਿਰ ਦੀ ਦੇਸ਼ ਵਿਦੇਸ਼ ‘ਚ ਧਾਰਮਿਕ ਮਹਾਨਤਾ-ਡਾ. ਰਾਜ ਕੁਮਾਰ ਗੁਪਤਾਪਟਿਆਲਾ:- ਪਟਿਆਲਾ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਿਲਾ ਜਾਰੀ

ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ  ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਝੁੱਗੇ ਰਣਜੀਤਗੜ੍ਹ ਅਤੇ ਰਣਜੀਤਗੜ੍ਹ  ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ...

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਾਤੜਾਂ ਵਿਖੇ ਸਫ਼ਾਈ ਮੁਹਿੰਮ

-ਲੋਕਾਂ ਨੂੰ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਪਾਉਣ, ਪਲਾਸਟਿਕ ਦੇ ਲਿਫ਼ਾਫ਼ਿਆਂ ਤੇ ਕੂੜਾ ਸੜਕਾਂ ਕਿਨਾਰੇ ਜਾਂ ਖਾਲੀ ਥਾਵਾਂ ’ਤੇ ਨਾ ਸੁੱਟਣ ਦੀ ਅਪੀਲ ਪਾਤੜਾਂ : ਸਰਕਾਰ ਦੀਆਂ ਹਦਾਇਤਾਂ ਅਨੁਸਾਰ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਨਗਰ ਕੌਂਸਲ ਪਾਤੜਾਂ ਵੱਲੋਂ ਸ਼ਹਿਰ ਵਿੱਚ ਸਫ਼ਾਈ ਮੁਹਿੰਮ ਚਲਾਈ ਗਈ। ਇਹ ਮੁਹਿੰਮ ਨਗਰ ਕੌਂਸਲ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਕਾਰਜ ਸਾਧਕ...

ਪਿੰਡ ਘੁਮਾਣ ਵਿਖੇ ਆਸ਼ਾ ਵਰਕਰਾਂ ਨੂੰ ਕਿਸਾਨ ਜਾਗਰੂਕਤਾ ਮੁਹਿੰਮ ਸਬੰਧੀ ਦਿੱਤੀ ਟ੍ਰੇਨਿੰਗ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉਪਲ ਦੀਆਂ ਹਦਾਇਤਾਂ ਤਹਿਤ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਘੁਮਾਣ ਦੇ ਕਮਿਊਨਿਟੀ ਸੈਂਟਰ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਆਸ਼ਾ ਵਰਕਰਾਂ ਨੂੰ ਟ੍ਰੇਨਿੰਗ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਹਾਜ਼ਰ ਆਸ਼ਾ ਵਰਕਰਾਂ ਦੇ ਸੁਪਰਵਾਈਜ਼ਰ ਮੈਡਮ ਪਰਮਜੀਤ ਕੌਰ ਵੱਲੋਂ ਕੈਂਪ ਦੀ ਸ਼ੁਰੂਆਤ ਕੀਤੀ ਗਈ। ਬਲਾਕ ਦੇ ਵੱਖ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.