Facebook-f Youtube X-twitter

ਪੰਜਾਬੀ ਆਪਣੀ ਵਿਦਵਤਾ ਭਰਪੂਰ ਵਿਰਾਸਤ ਨੂੰ ਅਣਗੌਲਿਆ ਕਰ ਰਹੇ ਹਨ- ਪ੍ਰੋ. ਹਰਪਾਲ ਸਿੰਘ ਪੰਨੂ

-ਭਾਸ਼ਾ ਵਿਭਾਗ ਵੱਲੋਂ ਮਹੀਨਾਵਾਰ ਪੁਸਤਕ ਮਿਲਣੀ

ਪਟਿਆਲਾ : ਭਾਸ਼ਾ ਵਿਭਾਗ ਪੰਜਾਬ ਨੇ ਆਪਣੇ ਅਧਿਕਾਰੀਆਂ ਤੇ ਕਰਮਚਾਰੀਆਂ ’ਚ ਪੁਸਤਕ ਰੁਚੀ ਪ੍ਰਫੁੱਲਿਤ ਕਰਨ ਹਿੱਤ ਚਲਾਈ ਮੁਹਿੰਮ ਤਹਿਤ ਅੱਜ ਮਹੀਨਾਵਾਰ ‘ਪੁਸਤਕ ਮਿਲਣੀ’ ਕਰਵਾਈ। ਜਿਸ ਦੌਰਾਨ ਉੱਘੇ ਵਿਦਵਾਨ ਪ੍ਰੋ. ਹਰਪਾਲ ਸਿੰਘ ਪੰਨੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਡਾਇਰੈਕਟਰ ਭਾਸ਼ਾਵਾਂ ਜਸਵੰਤ ਸਿੰਘ ਜ਼ਫ਼ਰ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਕਿਹਾ ਕਿ ਡਿਜੀਟਲ ਯੁੱਗ ’ਚ ਕਿਤਾਬਾਂ ਹਰ ਥਾਂ ਸਾਡੇ ਅੰਗ-ਸੰਗ ਰਹਿੰਦੀਆਂ ਹਨ ਜਿਸ ਕਰਕੇ ਪੜ੍ਹਨੀਆਂ ਬਹੁਤ ਸੌਖੀਆਂ ਹੋ ਗਈਆਂ ਹਨ।  ਇਹਨਾਂ ਨੂੰ ਅਸੀਂ ਕਿਸੇ ਵੀ ਸਮੇਂ ਤੇ ਕਿਸੇ ਵੀ ਥਾਂ ਫੋਨ ਜਾਂ ਆਈਪੈਡ ਜ਼ਰੀਏ ਪੜ੍ਹ ਸਕਦੇ ਹਾਂ, ਲੋੜ ਹੈ ਸਿਰਫ਼ ਰੁਚੀ ਦੀ। ਪ੍ਰੋ. ਹਰਪਾਲ ਸਿੰਘ ਪੰਨੂ ਵਰਗੀਆਂ ਸ਼ਖ਼ਸੀਅਤਾਂ ਪੁਸਤਕਾਂ ਪੜ੍ਹ-ਪੜ੍ਹ ਕੇ ਖ਼ੁਦ ਗਿਆਨ ਦਾ ਸਮੁੰਦਰ ਬਣ ਗਈਆਂ ਹਨ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੁਸਤਕ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਲੋਕਾਂ ਅੱਗੇ ਖ਼ੁਦ ਮਿਸਾਲ ਬਣਨ।
ਪ੍ਰੋ. ਹਰਪਾਲ ਸਿੰਘ ਪੰਨੂ ਨੇ ਕਿਹਾ ਕਿ ਅਸੀਂ ਉਸ ਧਰਤੀ ਦੇ ਜਾਏ ਹਾਂ ਜਿੱਥੋਂ ਦੇ ਪੁਰਖਿਆਂ ਨੇ ਉਸ ਵੇਲੇ ਵੇਦਾਂ ਦੀ ਰਚਨਾ ਕਰ ਦਿੱਤੀ ਸੀ ਜਦੋਂ ਬਾਕੀ ਦੁਨੀਆ ਨੂੰ ਅਜੇ ਲਿਬਾਸ ਪਹਿਨਣ ਦੀ ਸੋਝੀ ਨਹੀਂ ਸੀ। ਇਸ ਕਰਕੇ ਇਹ ਗੱਲ ਬੜੇ ਮਾਣ ਨਾਲ ਕਹਿ ਸਕਦੇ ਹਾਂ ਕਿ ਸਾਡੇ ਵੱਡੇ-ਵਡੇਰੇ ਬੌਧਿਕ ਪੱਖੋਂ ਬਹੁਤ ਅਮੀਰ ਸਨ। ਅਫ਼ਸੋਸ ਦੀ ਗੱਲ ਇਹ ਹੈ ਕਿ ਅਸੀਂ ਆਪਣੀ ਵਿਦਵਤਾ ਭਰੀ ਵਿਰਾਸਤ ਨੂੰ ਸੰਭਾਲਣ ਤੇ ਇਸ ਦਾ ਲਾਭ ਲੈਣ ’ਚ ਬਹੁਤ ਘੱਟ ਰੁਚੀ ਦਿਖਾ ਰਹੇ ਹਾਂ। ਹੋਰ ਤਾਂ ਹੋਰ ਆਪਣੀ ਬੌਧਿਕ ਵਿਰਾਸਤ ’ਤੇ ਹੱਕ ਜਿਤਾਉਣ ਤੋਂ ਵੀ ਗੁਰੇਜ਼ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਖਿੱਤੇ ’ਚ ਅਜਿਹੇ ਮਹਾਨ ਗ੍ਰੰਥ ਰਚੇ ਗਏ ਹਨ, ਜਿੰਨਾਂ ਤੋਂ ਅਨੇਕ ਗ੍ਰੰਥਾਂ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਅਸੀਂ ਆਪਣੇ ਬਹੁਤ ਸਾਰੇ ਅਜਿਹੇ ਗ੍ਰੰਥਾਂ ਤੋਂ ਅਣਜਾਣ ਹਾਂ, ਜਿੰਨਾਂ ਦਾ ਵਿਦੇਸ਼ੀ ਵਿਦਵਾਨਾਂ ਨੇ ਆਪਣੀਆਂ ਭਾਸ਼ਾਵਾਂ ’ਚ ਤਰਜ਼ਮਾ ਕਰਕੇ ਮੁੱਲ ਪਾਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਗੁਰੂ ਨਾਨਕ ਦੇਵ ਜੀ ਵਰਗੇ ਦਾਨਿਸ਼ਵਰਾਂ ਦੇ ਵਾਰਿਸ ਹਾਂ ਜਿੰਨਾਂ ਨੇ ਹਮੇਸ਼ਾਂ ਆਪਣੇ ਨਾਲ ਕਲਮ, ਦਵਾਤ ਤੇ ਲਿਖਣ ਲਈ ਪੱਤਰੇ ਰੱਖੇ। ਪੁਸਤਕਾਂ ਪੜ੍ਹਨ ਬਾਰੇ ਉਨ੍ਹਾਂ ਕਿਹਾ ਕਿ ਕਿਤਾਬ ਇੱਕ ਅਜਿਹਾ ਖਜ਼ਾਨਾ ਹੁੰਦੀ ਹੈ ਜਿਸ ਦੀ ਸਿਰਜਣਾ ਇੱਕ ਵਿਦਵਾਨ ਵਿਅਕਤੀ ਬਹੁਤ ਸਾਰਾ ਗਿਆਨ ਇਕੱਠਾ ਕਰਕੇ ਕਰਦਾ ਹੈ। ਇਸ ਕਰਕੇ ਚੰਗੇ ਗੀਤ ਵਾਂਗ ਚੰਗੀ ਪੁਸਤਕ ਵਾਰ-ਵਾਰ ਪੜ੍ਹਨੀ ਚਾਹੀਦੀ ਹੈ ਜੋ ਸਾਨੂੰ ਜੀਵਨ ਜਾਚ ਸਿਖਾਉਂਦੀ ਹੈ।
ਅਖ਼ੀਰ ’ਚ ਪ੍ਰੋ. ਹਰਪਾਲ ਸਿੰਘ ਪੰਨੂ ਦਾ ਵਿਭਾਗੀ ਸ਼ਾਲ ਤੇ ਕਿਤਾਬਾਂ ਦੇ ਸੈੱਟ ਨਾਲ ਸਨਮਾਨ ਕੀਤਾ ਗਿਆ। ਮੰਚ ਸੰਚਾਲਨ ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ ਨੇ ਕੀਤਾ। ਇਸ ਮੌਕੇ ਵਿਭਾਗ ਦੀ ਵਧੀਕ ਡਾਇਰੈਕਟਰ ਚੰਦਨਦੀਪ ਕੌਰ, ਡਿਪਟੀ ਡਾਇਰੈਕਟਰ ਆਲੋਕ ਚਾਵਲਾ, ਸਹਾਇਕ ਡਾਇਰੈਕਟਰ ਜਸਪ੍ਰੀਤ ਕੌਰ, ਸੁਰਿੰਦਰ ਕੌਰ, ਇਸ ਮੌਕੇ ਪਦਮਸ਼੍ਰੀ ਪ੍ਰਾਣ ਸੱਭਰਵਾਲ, ਇੰਜੀ. ਜੋਤਿੰਦਰ ਸਿੰਘ, ਡਾ. ਕੁਲਦੀਪ ਸਿੰਘ, ਡਾ. ਮੰਜੂ ਮਿੱਢਾ ਅਰੋੜਾ, ਸ਼ਾਇਰ ਅਵਤਾਰਜੀਤ ਸਿੰਘ, ਅੰਮ੍ਰਿਤਪਾਲ ਸ਼ੈਦਾ, ਗੁਰਮੀਤ ਸਿੰਘ ਤੇ ਗਾਇਕ ਨੀਲੇ ਖਾਂ ਸਮੇਤ ਵੱਡੀ ਗਿਣਤੀ ’ਚ ਸਰੋਤੇ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਉਲੀਕੀ ਰਣਨੀਤੀ

ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਦਿੱਤੀ ਜਾਣਕਾਰੀ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਰਣਨੀਤੀ ਉਲੀਕੀ ਗਈ ਅਤੇ ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਮਨਦੀਪ ਸਿੰਘ...

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 11 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਅੱਸੂ ਦੇ ਨਵਰਾਤਰਿਆਂ ਤੇ ਦੁਰਗਾ ਅਸ਼ਟਮੀ ਸਬੰਧੀ ਤਿਆਰੀਆਂ ਦਾ ਜਾਇਜ਼ਾ

ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣਗੇ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ : ਡਾ. ਹਿਮਾਂਸ਼ੂ ਅਗਰਵਾਲ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਸੇਵਾਦਾਰਾਂ ਨੂੰ ਨਿਮਰ ਰਹਿਕੇ ਸੇਵਾ ਨਿਭਾਉਣ ਦੀ ਹਦਾਇਤ-ਸੀ.ਏ. ਅਜੇ ਅਲੀਪੁਰੀਆ ਪਵਿੱਤਰ ਮੰਦਿਰ ‘ਚ ਸ਼ਰਧਾਲੂਆਂ ਨੂੰ ਮਿਲੇਗਾ ਵਿਸ਼ੇਸ਼ ਅਧਿਆਤਮਿਕ ਮਾਹੌਲ-ਸੰਜੇ ਸਿੰਗਲਾ ਪਟਿਆਲਾ ਦੇ ਸ੍ਰੀ ਕਾਲੀ ਦੇਵੀ ਮੰਦਿਰ ਦੀ ਦੇਸ਼ ਵਿਦੇਸ਼ ‘ਚ ਧਾਰਮਿਕ ਮਹਾਨਤਾ-ਡਾ. ਰਾਜ ਕੁਮਾਰ ਗੁਪਤਾਪਟਿਆਲਾ:- ਪਟਿਆਲਾ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਿਲਾ ਜਾਰੀ

ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ  ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਝੁੱਗੇ ਰਣਜੀਤਗੜ੍ਹ ਅਤੇ ਰਣਜੀਤਗੜ੍ਹ  ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ...

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਾਤੜਾਂ ਵਿਖੇ ਸਫ਼ਾਈ ਮੁਹਿੰਮ

-ਲੋਕਾਂ ਨੂੰ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਪਾਉਣ, ਪਲਾਸਟਿਕ ਦੇ ਲਿਫ਼ਾਫ਼ਿਆਂ ਤੇ ਕੂੜਾ ਸੜਕਾਂ ਕਿਨਾਰੇ ਜਾਂ ਖਾਲੀ ਥਾਵਾਂ ’ਤੇ ਨਾ ਸੁੱਟਣ ਦੀ ਅਪੀਲ ਪਾਤੜਾਂ : ਸਰਕਾਰ ਦੀਆਂ ਹਦਾਇਤਾਂ ਅਨੁਸਾਰ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਨਗਰ ਕੌਂਸਲ ਪਾਤੜਾਂ ਵੱਲੋਂ ਸ਼ਹਿਰ ਵਿੱਚ ਸਫ਼ਾਈ ਮੁਹਿੰਮ ਚਲਾਈ ਗਈ। ਇਹ ਮੁਹਿੰਮ ਨਗਰ ਕੌਂਸਲ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਕਾਰਜ ਸਾਧਕ...

ਪਿੰਡ ਘੁਮਾਣ ਵਿਖੇ ਆਸ਼ਾ ਵਰਕਰਾਂ ਨੂੰ ਕਿਸਾਨ ਜਾਗਰੂਕਤਾ ਮੁਹਿੰਮ ਸਬੰਧੀ ਦਿੱਤੀ ਟ੍ਰੇਨਿੰਗ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉਪਲ ਦੀਆਂ ਹਦਾਇਤਾਂ ਤਹਿਤ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਘੁਮਾਣ ਦੇ ਕਮਿਊਨਿਟੀ ਸੈਂਟਰ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਆਸ਼ਾ ਵਰਕਰਾਂ ਨੂੰ ਟ੍ਰੇਨਿੰਗ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਹਾਜ਼ਰ ਆਸ਼ਾ ਵਰਕਰਾਂ ਦੇ ਸੁਪਰਵਾਈਜ਼ਰ ਮੈਡਮ ਪਰਮਜੀਤ ਕੌਰ ਵੱਲੋਂ ਕੈਂਪ ਦੀ ਸ਼ੁਰੂਆਤ ਕੀਤੀ ਗਈ। ਬਲਾਕ ਦੇ ਵੱਖ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.