Facebook-f Youtube X-twitter

ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਤੇ ਵਰਤੋਂ ਤੇ ਪੂਰਨ ਪਾਬੰਦੀ

-ਸਮੂਹ ਪਬਲਿਕ ਪ੍ਰਾਪਰਟੀਜ ਅਤੇ ਸਰਕਾਰੀ ਇਮਾਰਤਾਂ ਉਪਰ ਪੋਸਟਰ, ਹੱਥ ਲਿਖਤ ਆਦਿ ਲਗਾਉਣ ਤੇ ਪਾਬੰਦੀ

ਮੋਗਾ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੈਨੂਫੈਕਟਰਿੰਗ, ਯੂਜਿਜ ਐਂਡ ਡਿਸਪੋਜਲ ਕੰਟਰੋਲ ਐਕਟ-2005 ਮੁਤਾਬਿਕ ਜ਼ਿਲ੍ਹਾ ਮੋਗਾ ਵਿੱਚ 30 ਮਾਈਕਰੋਨ ਤੋਂ ਘੱਟ ਮੋਟਾਈ, 8 ਬਾਏ 12 ਆਕਾਰ ਤੋਂ ਘੱਟ ਦੇ ਅਣਲੱਗ ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤੋਂ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਪਲਾਸਟਿਕ ਲਿਫਾਫਿਆਂ ਦੀ ਸ਼ਰੇਆਮ ਵਰਤੋਂ ਕੀਤੀ ਜਾ ਰਹੀ ਹੈ। ਤਕਨਾਲੋਜੀ ਦਬਾਅ ਅਤੇ ਮੰਡੀਕਰਨ ਦੀਆਂ ਨਵੀਆਂ ਜੁਗਤਾਂ ਕਰਕੇ, ਵਰਤ ਕੇ ਸੁੱਟਣ ਵਾਲੀਆਂ, ਪੈਕ ਕਰਨ ਲਈ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਉਪਭੋਗੀ ਵਸਤੂਆਂ ਲਈ ਵਧ ਰਹੀ ਖਪਤ ਕਾਰਨ ਬਹੁਤ ਜਿਆਦਾ ਪਲਾਸਟਿਕ ਦੀ ਰੱਦੀ ਕੂੜਾ ਕਰਕਟ ਸੁੱਟਣ ਵਾਲੀਆਂ ਥਾਵਾਂ ਅਤੇ ਖੁੱਲੀਆਂ ਥਾਵਾਂ ਤੇ ਥਾਂ ਮੱਲ ਰਹੀ ਹੈ ਜਿਸਦੇ ਸਿੱਟੇ ਵਜੋਂ ਵਾਤਾਵਰਨ ਅਤੇ ਸਿਹਤ ਸਬੰਧੀ ਖਤਰਨਾਕ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਪਲਾਸਟਿਕ ਲਿਫਾਫੇ ਸੀਵਰੇਜ ਪ੍ਰਣਾਲੀ ਨੂੰ ਖਾਸ ਤੌਰ ਤੇ ਨੁਕਸਾਨ ਪਹੁੰਚਾਉਂਦੇ ਹਨ, ਕਿਉਂਕਿ ਇਹ ਨਾਲੀਆਂ ਅਤੇ ਖੁੱਲ੍ਹੇ ਨਾਲਿਆਂ ਵਿੱਚ ਰੁਕਾਵਟ ਦਾ ਕਾਰਨ ਬਣਦੇ ਹਨ। ਪਲਾਸਟਿਕ ਵਿੱਚ ਰੰਗਣ ਪਦਾਰਥ ਤੇ ਜਹਿਰੀਲਾਪਨ ਕਈ ਬਿਮਾਰੀਆਂ ਪੈਦਾ ਕਰਦਾ ਹੈ। ਪਲਾਸਟਿਕ ਦੀ ਨਾ ਗਲਣਯੋਗ ਪ੍ਰਵਿਰਤੀ ਇਸਦੇ ਬੁਰੇ ਪ੍ਰਭਾਵਾਂ ਨੂੰ ਹੋਰ ਕਈ ਗੁਣਾ ਵਧਾ ਦਿੰਦੀ ਹੈ ਇਸ ਤੋਂ ਇਲਾਵਾ ਪਸ਼ੂਆਂ ਵੱਲੋਂ ਪਲਾਸਟਿਕ ਲਿਫਾਫਿਆਂ ਦੀ ਰਹਿੰਦ ਖੂੰਹਦ ਖਾਧੇ ਜਾਣ ਕਾਰਨ ਗੰਭੀਰ ਸਮੱਸਿਆਵਾਂ ਪੈਦਾ ਹੁੰਦੀਆਂ ਹਨ ਅਤੇ ਉਹਨਾਂ ਦੀ ਮੌਤ ਵੀ ਹੋ ਜਾਂਦੀ ਹੈ ਜਿਸ ਨਾਲ ਆਮ ਜਨ ਜੀਵਨ ਵਿੱਚ ਭਾਰੀ ਵਿਘਨ ਪੈਂਦਾ ਹੈ। ਇਹ ਮਨੁੱਖੀ ਸਿਹਤ ਲਈ ਵੀ ਹਾਨੀਕਾਰਕ ਹੈ। ਦੀ ਪੰਜਾਬ ਪਲਾਸਟਿਕ ਅਤੇ ਕੈਰੀ ਬੈਗਜ (ਮੈਨੂਪੈਕਟਰਿੰਗ, ਯੂਜਿਜ ਐਂਡ ਡਿਸਪੋਜਲ) ਕੰਟਰੋਲ ਐਕਟ, 2005 ਅਨੁਸਾਰ ਪਲਾਸਟਿਕ ਲਿਫਾਫਿਆਂ ਦੀ ਵਰਤੋਂ ਤੇ ਪਾਬੰਦੀ ਲਗਾਉਣੀ ਲੋਕ ਹਿੱਤ ਵਿੱਚ ਜ਼ਰੂਰੀ ਹੈ ।

ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਤਹਿਤ ਮੋਗਾ ਅੰਦਰ ਸਥਿਤ ਸਮੂਹ ਪਬਲਿਕ ਪ੍ਰਾਪਰਟੀਜ ਅਤੇ ਸਰਕਾਰੀ ਇਮਾਰਤਾਂ/ਥਾਵਾਂ ਤੇ ਕਿਸੇ ਵੀ ਕਿਸਮ ਦੇ ਪੋਸਟਰ, ਫੋਟੋਆਂ ਜਾਂ ਹੱਥ ਨਾਲ ਲਿਖਣ ਜਾਂ ਹੋਰ ਕਿਸੇ ਵੀ ਪ੍ਰਕਾਰ ਦੇ ਕਾਗਜਾਤ ਆਦਿ ਲਗਾਉਣ ਤੇ ਪਾਬੰਦੀ ਲਗਾਈ ਗਈ ਹੈ। ਉਹਨਾਂ ਦੱਸਿਆ ਕਿ ਪਬਲਿਕ ਪ੍ਰਾਪਰਟੀਜ/ ਸਰਕਾਰੀ ਇਮਾਰਤਾਂ ਉਪਰ ਆਮ ਜਨਤਾ ਵੱਲੋਂ ਹੱਥ ਨਾਲ ਲਿਖ ਕੇ ਜਾਂ ਪੋਸਟਰ, ਫੋਟੋਆਂ ਅਤੇ ਹੋਰ ਕਈ ਪ੍ਰਕਾਰ ਦੇ ਕਾਗਜਾਤ ਮਸ਼ਹੂਰੀ ਹਿੱਤਾਂ ਲਈ ਲਗਾ ਦਿੱਤੇ ਜਾਂਦੇ ਹਨ ਜੋ ਕਿ ਇਹਨਾਂ ਇਮਾਰਤਾਂ ਦੀ ਸੁੰਦਰਤਾ ਨੂੰ ਖਤਮ ਕਰਕੇ ਇਹਨਾਂ ਨੂੰ ਭੱਦਾ ਬਣਾ ਦਿੰਦੇ ਹਨ, ਜਿਹੜਾ ਕਿ ਲੋਕ ਹਿੱਤਾਂ ਦੇ ਵਿਰੁੱਧ ਹੈ। ਇਹ ਦੋਵੇਂ ਹੁਕਮ 31 ਅਕਤੂਬਰ, 2026 ਤੱਕ ਲਾਗੂ ਰਹਿਣਗੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਉਲੀਕੀ ਰਣਨੀਤੀ

ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਦਿੱਤੀ ਜਾਣਕਾਰੀ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਰਣਨੀਤੀ ਉਲੀਕੀ ਗਈ ਅਤੇ ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਮਨਦੀਪ ਸਿੰਘ...

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 11 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਅੱਸੂ ਦੇ ਨਵਰਾਤਰਿਆਂ ਤੇ ਦੁਰਗਾ ਅਸ਼ਟਮੀ ਸਬੰਧੀ ਤਿਆਰੀਆਂ ਦਾ ਜਾਇਜ਼ਾ

ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣਗੇ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ : ਡਾ. ਹਿਮਾਂਸ਼ੂ ਅਗਰਵਾਲ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਸੇਵਾਦਾਰਾਂ ਨੂੰ ਨਿਮਰ ਰਹਿਕੇ ਸੇਵਾ ਨਿਭਾਉਣ ਦੀ ਹਦਾਇਤ-ਸੀ.ਏ. ਅਜੇ ਅਲੀਪੁਰੀਆ ਪਵਿੱਤਰ ਮੰਦਿਰ ‘ਚ ਸ਼ਰਧਾਲੂਆਂ ਨੂੰ ਮਿਲੇਗਾ ਵਿਸ਼ੇਸ਼ ਅਧਿਆਤਮਿਕ ਮਾਹੌਲ-ਸੰਜੇ ਸਿੰਗਲਾ ਪਟਿਆਲਾ ਦੇ ਸ੍ਰੀ ਕਾਲੀ ਦੇਵੀ ਮੰਦਿਰ ਦੀ ਦੇਸ਼ ਵਿਦੇਸ਼ ‘ਚ ਧਾਰਮਿਕ ਮਹਾਨਤਾ-ਡਾ. ਰਾਜ ਕੁਮਾਰ ਗੁਪਤਾਪਟਿਆਲਾ:- ਪਟਿਆਲਾ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਿਲਾ ਜਾਰੀ

ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ  ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਝੁੱਗੇ ਰਣਜੀਤਗੜ੍ਹ ਅਤੇ ਰਣਜੀਤਗੜ੍ਹ  ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ...

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਾਤੜਾਂ ਵਿਖੇ ਸਫ਼ਾਈ ਮੁਹਿੰਮ

-ਲੋਕਾਂ ਨੂੰ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਪਾਉਣ, ਪਲਾਸਟਿਕ ਦੇ ਲਿਫ਼ਾਫ਼ਿਆਂ ਤੇ ਕੂੜਾ ਸੜਕਾਂ ਕਿਨਾਰੇ ਜਾਂ ਖਾਲੀ ਥਾਵਾਂ ’ਤੇ ਨਾ ਸੁੱਟਣ ਦੀ ਅਪੀਲ ਪਾਤੜਾਂ : ਸਰਕਾਰ ਦੀਆਂ ਹਦਾਇਤਾਂ ਅਨੁਸਾਰ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਨਗਰ ਕੌਂਸਲ ਪਾਤੜਾਂ ਵੱਲੋਂ ਸ਼ਹਿਰ ਵਿੱਚ ਸਫ਼ਾਈ ਮੁਹਿੰਮ ਚਲਾਈ ਗਈ। ਇਹ ਮੁਹਿੰਮ ਨਗਰ ਕੌਂਸਲ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਕਾਰਜ ਸਾਧਕ...

ਪਿੰਡ ਘੁਮਾਣ ਵਿਖੇ ਆਸ਼ਾ ਵਰਕਰਾਂ ਨੂੰ ਕਿਸਾਨ ਜਾਗਰੂਕਤਾ ਮੁਹਿੰਮ ਸਬੰਧੀ ਦਿੱਤੀ ਟ੍ਰੇਨਿੰਗ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉਪਲ ਦੀਆਂ ਹਦਾਇਤਾਂ ਤਹਿਤ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਘੁਮਾਣ ਦੇ ਕਮਿਊਨਿਟੀ ਸੈਂਟਰ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਆਸ਼ਾ ਵਰਕਰਾਂ ਨੂੰ ਟ੍ਰੇਨਿੰਗ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਹਾਜ਼ਰ ਆਸ਼ਾ ਵਰਕਰਾਂ ਦੇ ਸੁਪਰਵਾਈਜ਼ਰ ਮੈਡਮ ਪਰਮਜੀਤ ਕੌਰ ਵੱਲੋਂ ਕੈਂਪ ਦੀ ਸ਼ੁਰੂਆਤ ਕੀਤੀ ਗਈ। ਬਲਾਕ ਦੇ ਵੱਖ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.