Facebook-f Youtube X-twitter

ਜ਼ਿਲ੍ਹਾ ਸਕੂਲ ਖੇਡਾਂ ‘ਚ ਲੜਕੀਆਂ ਦੇ ਬਾਸਕਟਬਾਲ ਮੁਕਾਬਲੇ ਕਰਵਾਏ ਗਏ

ਪਟਿਆਲਾ : ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14/17/19 ਲੜਕੀਆਂ ਦੇ ਬਾਸਕਟ ਬਾਲ ਮੁਕਾਬਲੇ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਏ ਗਏ। ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਜਸਪਾਲ ਸਿੰਘ ਮੰਡੌਰ ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਨੇ ਉਚੇਚੇ ਤੌਰ ਤੇ ਪੋਲੋ ਗਰਾਉਂਡ ਪਟਿਆਲਾ ਵਿਖੇ ਪਹੁੰਚ ਕੇ ਖਿਡਾਰੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ।ਅੰਡਰ-14 ਲੜਕੀਆਂ ਦੇ ਵਿੱਚ ਪਟਿ-1 ਜੋਨ ਨੇ ਪਹਿਲਾ,ਪਟਿ-2 ਜੋਨ ਨੇ ਦੂਜਾ,ਪਟਿ-3 ਜੋਨ ਨੇ ਤੀਜਾ,ਅੰਡਰ-17 ਦੇ ਵਿੱਚ ਪਟਿ-2 ਜੋਨ ਨੇ ਪਹਿਲਾ,ਪਟਿ-3 ਜੋਨ ਨੇ ਦੂਜਾ,ਪਟਿ-1 ਜੋਨ ਨੇ ਤੀਜਾ, ਅੰਡਰ-19 ਦੇ ਵਿੱਚ ਪਟਿ-2 ਜੋਨ ਨੇ ਪਹਿਲਾ,ਪਟਿ-3 ਜੋਨ ਨੇ ਦੂਜਾ ਤੇ ਪਟਿ-1 ਜੋਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਤੇ ਖੇਡ ਕਨਵੀਨਰ ਪ੍ਰਿੰਸੀਪਲ ਜੱਗਾ ਸਿੰਘ ਸਸਸਸ ਕਪੂਰੀ, ਅਮਰਜੋਤ ਸਿੰਘ,ਬਲਵਿੰਦਰ ਸਿੰਘ ਜੱਸਲ ਜੋਨਲ ਸਕੱਤਰ ਪਟਿ-2, ਅਮਨਦੀਪ ਕੌਰ,ਇੰਦੂ ਬਾਲਾ,ਪਰਮਜੀਤ ਕੌਰ,ਗੁਰਿੰਦਰ ਸਿੰਘ,ਲਖਵਿੰਦਰ ਕੌਰ, ਇਰਵਨਦੀਪ ਕੌਰ,ਗੁਰਮੀਤ ਸਿੰਘ ਕੋਚ,ਕੰਵਲਦੀਪ ਸਿੰਘ ਕੋਚ,ਰਮਣੀਕ ਅਹੂਜਾ ਕੋਚ, ਤੇਜਿੰਦਰ ਕੌਰ,ਹਰਵੀਰ ਕੌਰ, ਗੁਰਪ੍ਰੀਤ ਸਿੰਘ ਬਾਜਵਾ ਅਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 11 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਅੱਸੂ ਦੇ ਨਵਰਾਤਰਿਆਂ ਤੇ ਦੁਰਗਾ ਅਸ਼ਟਮੀ ਸਬੰਧੀ ਤਿਆਰੀਆਂ ਦਾ ਜਾਇਜ਼ਾ

ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣਗੇ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ : ਡਾ. ਹਿਮਾਂਸ਼ੂ ਅਗਰਵਾਲ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਸੇਵਾਦਾਰਾਂ ਨੂੰ ਨਿਮਰ ਰਹਿਕੇ ਸੇਵਾ ਨਿਭਾਉਣ ਦੀ ਹਦਾਇਤ-ਸੀ.ਏ. ਅਜੇ ਅਲੀਪੁਰੀਆ ਪਵਿੱਤਰ ਮੰਦਿਰ ‘ਚ ਸ਼ਰਧਾਲੂਆਂ ਨੂੰ ਮਿਲੇਗਾ ਵਿਸ਼ੇਸ਼ ਅਧਿਆਤਮਿਕ ਮਾਹੌਲ-ਸੰਜੇ ਸਿੰਗਲਾ ਪਟਿਆਲਾ ਦੇ ਸ੍ਰੀ ਕਾਲੀ ਦੇਵੀ ਮੰਦਿਰ ਦੀ ਦੇਸ਼ ਵਿਦੇਸ਼ ‘ਚ ਧਾਰਮਿਕ ਮਹਾਨਤਾ-ਡਾ. ਰਾਜ ਕੁਮਾਰ ਗੁਪਤਾਪਟਿਆਲਾ:- ਪਟਿਆਲਾ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਿਲਾ ਜਾਰੀ

ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ  ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਝੁੱਗੇ ਰਣਜੀਤਗੜ੍ਹ ਅਤੇ ਰਣਜੀਤਗੜ੍ਹ  ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ...

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਾਤੜਾਂ ਵਿਖੇ ਸਫ਼ਾਈ ਮੁਹਿੰਮ

-ਲੋਕਾਂ ਨੂੰ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਪਾਉਣ, ਪਲਾਸਟਿਕ ਦੇ ਲਿਫ਼ਾਫ਼ਿਆਂ ਤੇ ਕੂੜਾ ਸੜਕਾਂ ਕਿਨਾਰੇ ਜਾਂ ਖਾਲੀ ਥਾਵਾਂ ’ਤੇ ਨਾ ਸੁੱਟਣ ਦੀ ਅਪੀਲ ਪਾਤੜਾਂ : ਸਰਕਾਰ ਦੀਆਂ ਹਦਾਇਤਾਂ ਅਨੁਸਾਰ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਨਗਰ ਕੌਂਸਲ ਪਾਤੜਾਂ ਵੱਲੋਂ ਸ਼ਹਿਰ ਵਿੱਚ ਸਫ਼ਾਈ ਮੁਹਿੰਮ ਚਲਾਈ ਗਈ। ਇਹ ਮੁਹਿੰਮ ਨਗਰ ਕੌਂਸਲ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਕਾਰਜ ਸਾਧਕ...

ਪਿੰਡ ਘੁਮਾਣ ਵਿਖੇ ਆਸ਼ਾ ਵਰਕਰਾਂ ਨੂੰ ਕਿਸਾਨ ਜਾਗਰੂਕਤਾ ਮੁਹਿੰਮ ਸਬੰਧੀ ਦਿੱਤੀ ਟ੍ਰੇਨਿੰਗ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉਪਲ ਦੀਆਂ ਹਦਾਇਤਾਂ ਤਹਿਤ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਘੁਮਾਣ ਦੇ ਕਮਿਊਨਿਟੀ ਸੈਂਟਰ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਆਸ਼ਾ ਵਰਕਰਾਂ ਨੂੰ ਟ੍ਰੇਨਿੰਗ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਹਾਜ਼ਰ ਆਸ਼ਾ ਵਰਕਰਾਂ ਦੇ ਸੁਪਰਵਾਈਜ਼ਰ ਮੈਡਮ ਪਰਮਜੀਤ ਕੌਰ ਵੱਲੋਂ ਕੈਂਪ ਦੀ ਸ਼ੁਰੂਆਤ ਕੀਤੀ ਗਈ। ਬਲਾਕ ਦੇ ਵੱਖ...

ਜ਼ਿਲਾ ਪੱਧਰ ‘ਤੇ ਪੈਨਸ਼ਨ ਅਦਾਲਤ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਅਫਸਰ,ਗੁਰਦਾਸਪੁਰ ਦੀ ਸੁਪਰਵੀਜ਼ਨ ਹੇਠ 24 ਸਤੰਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਲਾਕ ਬੀ ਕਮਰਾ ਨੰਬਰ 416 ਗੁਰਦਾਸਪੁਰ ਵਿਖੇ ਲੱਗੇਗੀ

ਸੇਵਾ ਮੁਕਤ ਹੋਏ ਪੈਨਸ਼ਨਰ ਆਪਣੀ ਸ਼ਿਕਾਇਤ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਲਾਕ ਬੀ ਕਮਰਾ ਨੰਬਰ 202 ਵਿਖੇ 23 ਸਤੰਬਰ 2026 ਤੱਕ ਦੇ ਸਕਦੇ ਹਨ ਬਟਾਲਾ:- ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲਾ ਪੱਧਰ ‘ਤੇ ਪੈਨਸ਼ਨ ਅਦਾਲਤ ਜਿਲਾ ਸ਼ਿਕਾਇਤ ਨਿਵਾਰਨ ਅਫਸਰ,ਗੁਰਦਾਸਪੁਰ ਦੀ ਸੁਪਰਵੀਜ਼ਨ ਹੇਠ 24 ਸਤੰਬਰ  2026 ਨੂੰ ਸਵੇਰੇ 10.00 ਵਜੇ ਤੋ ਸ਼ਾਮ 4.00 ਵਜੇ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ(ਬਲਾਕ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.