Facebook-f Youtube X-twitter

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਮਾੜੀ ਪੰਨਵਾ ਤੋਂ ਬਹਾਦਰਪੁਰ ਰਜੋਆ ਸੜਕ ਦਾ ਕੀਤਾ ਉਦਘਾਟਨ

ਹਲਕੇ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਬਲਵਿੰਦਰ ਸਿੰਘ ਲਾਡੀ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ :  ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਮਾੜੀ ਪੰਨਵਾ ਤੋਂ ਬਹਾਦਰਪੁਰ ਰਜੋਆ ਸੜਕ ਦਾ ਉਦਘਾਟਨ ਕਰਦਿਆਂ ਕਿਹਾ ਕਿ
ਹਲਕੇ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਵੱਖ ਵੱਖ ਪਿੰਡਾਂ ਦੇ ਪੰਚ, ਸਰਪੰਚ ਅਤੇ ਮੋਹਤਬਰ ਆਗੂ ਮੌਜੂਦ ਸਨ।

ਇਸ ਮੌਕੇ ਉਨ੍ਹਾਂ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਵ ਧਿਆਨ ਨਾਲ ਸੁਣੇ ਅਤੇ ਉਨ੍ਹਾਂ ਦੇ ਜਲਦੀ ਹੱਲ ਲਈ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ, ਵਿਕਾਸ ਅਤੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਮੇਰੀ ਪਹਿਲ ਹੈ। ਪਿੰਡਾਂ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹਾਂ ਅਤੇ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਾਂ।

ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਪੰਜਾਬ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਹਨ ਤੇ ਉਸ ਤੋਂ ਵੱਧ ਕੇ ਕੰਮ ਕੀਤੇ ਹਨ।

ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਦੀ ਸਹੂਲਤ ਲਈ ਗੰਦੇ ਪਾਣੀ ਦੀ ਨਿਕਾਸੀ, ਗਲੀਆਂ ਤੇ ਪਾਰਕਾਂ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਹਲਕੇ ਅੰਦਰ ਸੜਕਾਂ ਦੀ ਉਸਾਰੀ ਦੇ ਕੰਮ ਚੱਲ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਨੌਜਵਾਨਾਂ ਨੂੰ ਸਪਰੋਟਸ ਕਿੱਟਾਂ ਵੰਡੀਆਂ ਗਈਆਂ ਹਨ ਤਾਂ ਜੋ ਨੌਜਵਾਨ ਵੱਧ ਤੋਂ ਵੱਧ ਖੇਡਾਂ ਨਾਲ ਜੁੜ ਸਕਣ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਪਿਛਲੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ, ਮੁਹੱਲਾ ਕਲੀਨਿਕ, ਸਕੂਲ ਆਫ ਐੱਮੀਨੈੱਸ, ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਗਈ ਹੈ,10 ਲੱਖ ਰੁਪਏ ਤੱਕ ਦਾ ਸਿਹਤ ਇਲਾਜ ਕਰਵਾਉਣ ਸਮੇਤ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਲਾਗੂ ਕੀਤਾ ਗਿਆ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਿਲਾ ਜਾਰੀ

ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ  ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਝੁੱਗੇ ਰਣਜੀਤਗੜ੍ਹ ਅਤੇ ਰਣਜੀਤਗੜ੍ਹ  ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ...

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਾਤੜਾਂ ਵਿਖੇ ਸਫ਼ਾਈ ਮੁਹਿੰਮ

-ਲੋਕਾਂ ਨੂੰ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਪਾਉਣ, ਪਲਾਸਟਿਕ ਦੇ ਲਿਫ਼ਾਫ਼ਿਆਂ ਤੇ ਕੂੜਾ ਸੜਕਾਂ ਕਿਨਾਰੇ ਜਾਂ ਖਾਲੀ ਥਾਵਾਂ ’ਤੇ ਨਾ ਸੁੱਟਣ ਦੀ ਅਪੀਲ ਪਾਤੜਾਂ : ਸਰਕਾਰ ਦੀਆਂ ਹਦਾਇਤਾਂ ਅਨੁਸਾਰ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਨਗਰ ਕੌਂਸਲ ਪਾਤੜਾਂ ਵੱਲੋਂ ਸ਼ਹਿਰ ਵਿੱਚ ਸਫ਼ਾਈ ਮੁਹਿੰਮ ਚਲਾਈ ਗਈ। ਇਹ ਮੁਹਿੰਮ ਨਗਰ ਕੌਂਸਲ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਕਾਰਜ ਸਾਧਕ...

ਪਿੰਡ ਘੁਮਾਣ ਵਿਖੇ ਆਸ਼ਾ ਵਰਕਰਾਂ ਨੂੰ ਕਿਸਾਨ ਜਾਗਰੂਕਤਾ ਮੁਹਿੰਮ ਸਬੰਧੀ ਦਿੱਤੀ ਟ੍ਰੇਨਿੰਗ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉਪਲ ਦੀਆਂ ਹਦਾਇਤਾਂ ਤਹਿਤ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਘੁਮਾਣ ਦੇ ਕਮਿਊਨਿਟੀ ਸੈਂਟਰ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਆਸ਼ਾ ਵਰਕਰਾਂ ਨੂੰ ਟ੍ਰੇਨਿੰਗ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਹਾਜ਼ਰ ਆਸ਼ਾ ਵਰਕਰਾਂ ਦੇ ਸੁਪਰਵਾਈਜ਼ਰ ਮੈਡਮ ਪਰਮਜੀਤ ਕੌਰ ਵੱਲੋਂ ਕੈਂਪ ਦੀ ਸ਼ੁਰੂਆਤ ਕੀਤੀ ਗਈ। ਬਲਾਕ ਦੇ ਵੱਖ...

ਜ਼ਿਲਾ ਪੱਧਰ ‘ਤੇ ਪੈਨਸ਼ਨ ਅਦਾਲਤ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਅਫਸਰ,ਗੁਰਦਾਸਪੁਰ ਦੀ ਸੁਪਰਵੀਜ਼ਨ ਹੇਠ 24 ਸਤੰਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਲਾਕ ਬੀ ਕਮਰਾ ਨੰਬਰ 416 ਗੁਰਦਾਸਪੁਰ ਵਿਖੇ ਲੱਗੇਗੀ

ਸੇਵਾ ਮੁਕਤ ਹੋਏ ਪੈਨਸ਼ਨਰ ਆਪਣੀ ਸ਼ਿਕਾਇਤ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਲਾਕ ਬੀ ਕਮਰਾ ਨੰਬਰ 202 ਵਿਖੇ 23 ਸਤੰਬਰ 2026 ਤੱਕ ਦੇ ਸਕਦੇ ਹਨ ਬਟਾਲਾ:- ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲਾ ਪੱਧਰ ‘ਤੇ ਪੈਨਸ਼ਨ ਅਦਾਲਤ ਜਿਲਾ ਸ਼ਿਕਾਇਤ ਨਿਵਾਰਨ ਅਫਸਰ,ਗੁਰਦਾਸਪੁਰ ਦੀ ਸੁਪਰਵੀਜ਼ਨ ਹੇਠ 24 ਸਤੰਬਰ  2026 ਨੂੰ ਸਵੇਰੇ 10.00 ਵਜੇ ਤੋ ਸ਼ਾਮ 4.00 ਵਜੇ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ(ਬਲਾਕ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ 24 ਸਤੰਬਰ ਨੂੰ

ਸ੍ਰੀ ਮੁਕਤਸਰ ਸਾਹਿਬ:-  ਸਹਾਇਕ ਕਮਿਸ਼ਨਰ (ਜਨਰਲ)—ਕਮ—ਐਸ.ਡੀ.ਐਮ. ਸ੍ਰੀ ਗੁਰਕਿਰਨ ਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਜਿ਼ਲ੍ਹਾ ਪੱਧਰ ਤੇ ਪੈਨਸ਼ਨ ਅਦਾਲਤ 24 ਸਤੰਬਰ 2026 ਨੂੰ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਈ ਜਾ ਰਹੀ ਹੈ। ਉਹਨਾਂ ਸਰਕਾਰੀ ਵਿਭਾਗਾਂ ਦੇ ਸੈਨਸ਼ਨਿੰਗ ਅਥਾਰਟੀ / ਡੀ.ਡੀ.ਓ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.