Facebook-f Youtube X-twitter

ਐਸ ਆਈ ਆਰ ਸਬੰਧੀ ਪਟਿਆਲਾ ਜ਼ਿਲ੍ਹੇ ਦੇ ਸਮੂਹ 1861 ਪੋਲਿੰਗ ਬੂਥਾਂ ‘ਤੇ 6 ਸਤੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ

-ਵੋਟਰ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਆਪਣੇ ਬੂਥ ਲੈਵਲ ਅਫ਼ਸਰ ਕੋਲ ਦਾਅਵੇ/ਇਤਰਾਜ਼ ਤੇ ਫਾਰਮ ਜਮ੍ਹਾਂ ਕਰਵਾ ਸਕਣਗੇ 

-ਰੋਲ ਅਬਜ਼ਰਵਰ ਵਿਨੈ ਬੁਬਲਾਨੀ ਵਿਸ਼ੇਸ਼ ਕੈਂਪਾਂ ਦਾ ਦੌਰਾ ਕਰਕੇ ਲੈਣਗੇ ਜਾਇਜ਼ਾ: ਡਾ. ਹਿਮਾਂਸ਼ੂ ਅਗਰਵਾਲ

ਪਟਿਆਲਾ : ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) 2026 ਅਧੀਨ 6 ਸਤੰਬਰ 2026 (ਐਤਵਾਰ) ਨੂੰ ਪਟਿਆਲਾ ਜ਼ਿਲ੍ਹੇ ਦੇ ਸਮੂਹ 1861 ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਵੋਟਰ ਆਪਣੇ ਸਬੰਧਤ ਪੋਲਿੰਗ ਬੂਥ ‘ਤੇ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਚੋਣ ਸਬੰਧੀ ਵੱਖ-ਵੱਖ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਨਟੈਨਸਿਵ ਰਵੀਜ਼ਨ ਦੇ ਦੂਜੇ ਪੜ੍ਹਾਅ (ਨੋਟਿਸ ਫੇਜ/ਦਾਅਵੇ ਅਤੇ ਇੰਤਰਾਜ਼ਾਂ ਦੇ ਨਿਪਟਾਰੇ) ਦੇ ਕੰਮ ਨੂੰ ਮੁੱਖ ਰੱਖਦੇ ਹੋਏ ਪਟਿਆਲਾ ਜ਼ਿਲ੍ਹੇ ਲਈ ਲਗਾਏ ਗਏ ਰੋਲ ਅਬਜ਼ਰਵਰ-ਕਮ-ਕਮਿਸ਼ਨਰ ਪਟਿਆਲਾ ਡਵੀਜ਼ਨ ਸ੍ਰੀ ਵਿਨੈ ਬੁਬਲਾਨੀ ਇਨ੍ਹਾਂ ਕੈਂਪਾਂ ਦਾ ਦੌਰਾ ਕਰਕੇ ਜਾਇਜ਼ਾ ਲੈਣਗੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਵੋਟਰ ਸੁਵਿਧਾ ਲਈ ਸਾਰੇ ਬੂਥ ਲੈਵਲ ਅਫ਼ਸਰ (ਬੀਐਲਓਜ) ਇਨ੍ਹਾਂ ਵਿਸ਼ੇਸ਼ ਕੈਂਪਾਂ ਵਿੱਚ ਮੌਜੂਦ ਰਹਿਣਗੇ। ਨਾਗਰਿਕ ਵੋਟਰ ਸੇਵਾਵਾਂ ਲਈ ਲੋੜੀਂਦੇ ਫਾਰਮ ਭਰ ਕੇ ਮੌਕੇ ‘ਤੇ ਹੀ ਆਪਣੇ ਬੀ.ਐਲ.ਓ. ਕੋਲ ਜਮ੍ਹਾਂ ਕਰਵਾ ਸਕਦੇ ਹਨ, ਫਾਰਮ ਨੰਬਰ 6: ਨਵੀਂ ਵੋਟ ਬਣਾਉਣ ਲਈ (ਲੋੜੀਂਦੇ ਦਸਤਾਵੇਜ਼ਾਂ ਸਮੇਤ), ਫਾਰਮ ਨੰਬਰ 6ਏ ਐਨ.ਆਰ.ਆਈ. ਵੋਟਰ ਵਜੋਂ ਦਰਜ ਹੋਣ ਲਈ, ਫਾਰਮ ਨੰਬਰ 8 ਪਤਾ ਬਦਲਣ, ਸ਼ਿਫਟਿੰਗ ਜਾਂ ਵੋਟਰ ਵੇਰਵਿਆਂ ਵਿੱਚ ਸੁਧਾਰ ਲਈ, ਦਿੱਤਾ ਜਾ ਸਕੇਗਾ। ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 6 ਸਤੰਬਰ ਨੂੰ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਵੋਟਰ ਕਾਰਡ, ਵੋਟਰ ਸੇਵਾਵਾਂ ਅਤੇ ਐਸ.ਆਈ.ਆਰ. ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਜ਼ਿਲ੍ਹਾ ਅਤੇ ਵਿਧਾਨ ਸਭਾ ਚੋਣ ਹਲਕਾ ਪੱਧਰ ‘ਤੇ ਬਣੇ ਹੈਲਪਡੈਸਕ ਤੋਂ ਇਲਾਵਾ ਟੋਲ-ਫ੍ਰੀ ਵੋਟਰ ਹੈਲਪਲਾਈਨ ਨੰਬਰ 1950 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਬਜ਼ੁਰਗਾਂ ਦੀ ਤੰਦਰੁਸਤੀ ਲਈ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਆਗਾਜ਼

-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤਾ ਉਦਘਾਟਨ, ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਦੀ ਸ਼ਲਾਘਾ ਪਟਿਆਲਾ:- ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਵੱਲੋਂ ਬਜ਼ੁਰਗਾਂ ਦੀ ਸਿਹਤਮੰਦ ਜੀਵਨ ਪੱਧਤੀ ਨੂੰ ਸਮਰਪਿਤ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਅੱਜ ਆਗਾਜ਼ ਹੋਇਆ। ਇਸ ਕੈਂਪ ਦਾ ਰਸਮੀ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ...

ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

-ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਤੇ ਪਰਾਲੀ ਨਾ ਸਾੜਨ: ਡਾ. ਹਿਮਾਂਸ਼ੂ ਅਗਰਵਾਲ -ਪਟਿਆਲਾ ਜ਼ਿਲ੍ਹੇ ਵਿੱਚ 108 ਮੰਡੀਆਂ ਖਰੀਦ ਕੇਂਦਰ ਵਜੋਂ ਨਿਰਧਾਰਿਤ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ...

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਿੰਡ ਪੁਰੀਆਂ ਖੁਰਦ ਪਹੁੰਚੇ, ਖੁਦ ਬੇਲਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ

ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਵਲੋਂ ਕਿਸਾਨਾਂ ਨੂੰ  ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਬਟਾਲਾ:-ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਪਰਾਲੀ ਪ੍ਰਬੰਧਨ ਦਾ ਕੰਮ ਗੱਠਾਂ ਬਣਵਾ ਕੇ ਸ਼ੁਰੂ ਕੀਤਾ ਗਿਆ  ਅਤੇ...

ਸ੍ਰੀ ਮੁਕਤਸਰ ਸਾਹਿਬ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ: ਵਿਧਾਇਕ ਕਾਕਾ ਬਰਾੜ

ਨਸ਼ਿਆਂ ਵਿਰੁੱਧ ਜੰਗ ਤਹਿਤ ਵੀਡੀਸੀ ਮੈਂਬਰਾਂ ਦੀ ਹੋਈ ਸਮੀਖਿਆ ਮੀਟਿੰਗ ਸ੍ਰੀ ਮੁਕਤਸਰ ਸਾਹਿਬ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੀਡੀਸੀ (ਵਿਲੇਜ ਡਿਫੈਂਸ ਕਮੇਟੀ) ਮੈਂਬਰਾਂ ਦੀ ਸਮੀਖਿਆ ਮੀਟਿੰਗ ਹੋਈ। ਇਸ ਮੌਕੇ ਹਲਕਾ...

ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ‘ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਸ਼ਾਨਦਾਰ ਗੇਟ ਬਣਾਉਣ ਦਾ ਨੀਂਹ ਪੱਥਰ ਰੱਖਿਆ।

ਬਟਾਲਾ : ਬਟਾਲਾ, ਸ਼ਹਿਰ ਦੀ ਸੁੰਦਰਤਾ ਅਤੇ ਪਛਾਣ ਨੂੰ ਹੋਰ ਨਿਖਾਰਨ ਦੇ ਉਦੇਸ਼ ਨਾਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ’ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਬਣਾਏ ਜਾਣ ਵਾਲੇ ਸ਼ਾਨਦਾਰ ਐਂਟਰੀ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਪ੍ਰਧਾਨ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.