Facebook-f Youtube X-twitter

ਫੂਡ ਕਮਿਸ਼ਨ ਪੰਜਾਬ ਵੱਲੋਂ ਪਟਿਆਲਾ ਦੇ ਡਿੱਪੂ ਹੋਲਡਰ ਮਨਮੋਹਨ ਅਰੋੜਾ ‘ਬੈਸਟ ਐਵਾਰਡ’ ਨਾਲ ਸਨਮਾਨਿਤ

ਪਟਿਆਲਾ : ਪੰਜਾਬ ਫੂਡ ਕਮਿਸ਼ਨ ਵੱਲੋਂ ਕਰਵਾਏ ਗਏ ਸਨਮਾਨ ਸਮਾਗਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਡਿੱਪੂ ਹੋਲਡਰ ਸ੍ਰੀ ਮਨਮੋਹਨ ਅਰੋੜਾ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ‘ਬੈਸਟ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਪੰਜਾਬ ਫੂਡ ਸਪਲਾਈ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਅਤੇ ਪੰਜਾਬ ਫੂਡ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਸ੍ਰੀ ਮਨਮੋਹਨ ਅਰੋੜਾ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਸ੍ਰੀ ਵਿਜੇ ਦੱਤ, ਡਾ. ਜੇ.ਐਸ. ਬੇਦੀ, ਡਾ. ਸਤੀਸ਼ ਵਰਮਾ, ਡਾਇਰੈਕਟਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਸ੍ਰੀਮਤੀ ਅੰਜੂਮਨ ਭਾਸਕਰ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀ ਅਤੇ ਪਟਿਆਲਾ ਤੋਂ ਡੀ.ਐੱਫ.ਐੱਸ.ਸੀ. ਸ੍ਰੀ ਅਮਰਿੰਦਰ ਸਿੰਘ, ਇੰਸਪੈਕਟਰ, ਹਾਜ਼ਰ ਸਨ।

ਇਸ ਸਨਮਾਨ ’ਤੇ ਰਾਸ਼ਨ ਡਿੱਪੂ ਹੋਲਡਰ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸ੍ਰੀ ਰਾਮਪਾਲ ਮਹਾਜਨ ਅਤੇ ਉਨ੍ਹਾਂ ਦੀ ਟੀਮ ਵੱਲੋਂ ਪੰਜਾਬ ਫੂਡ ਕਮਿਸ਼ਨ ਅਤੇ ਫੂਡ ਸਪਲਾਈ ਵਿਭਾਗ ਦਾ ਧੰਨਵਾਦ ਕੀਤਾ ਗਿਆ। ਪਟਿਆਲਾ ਰਾਸ਼ਨ ਡਿੱਪੂ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਪ੍ਰਦੀਪ ਕਪਿਲਾ, ਸੀਨੀਅਰ ਮੀਤ ਪ੍ਰਧਾਨ ਸ੍ਰੀ ਜਰਨੈਲ ਸਿੰਘ , ਜਨਰਲ ਸਕੱਤਰ ਸ੍ਰੀ ਗੁਰਿੰਦਰ ਸਿੰਘ, ਪੰਜਾਬ ਪ੍ਰੈਸ ਸਕੱਤਰ ਸ੍ਰੀ ਸੁਦਰਸ਼ਨ ਮਿੱਤਲ, ਕੈਸ਼ੀਅਰ ਸ੍ਰੀ ਸੁਦਰਸ਼ਨ ਕਿੰਗਰ ਅਤੇ ਸ੍ਰੀ ਸਤੀਸ਼ ਕੁਮਾਰ ਨੇ ਸ੍ਰੀ ਮਨਮੋਹਨ ਅਰੋੜਾ ਨੂੰ ਮਿਲੇ ਇਸ ਮਾਣ-ਸਨਮਾਨ ਲਈ ਵਧਾਈ ਦਿੱਤੀ।

ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਸ੍ਰੀ ਮਨਮੋਹਨ ਅਰੋੜਾ ਨੂੰ ਮਿਲਿਆ ਇਹ ਸਨਮਾਨ ਪਟਿਆਲਾ ਜ਼ਿਲ੍ਹੇ ਦੇ ਸਮੂਹ ਰਾਸ਼ਨ ਡਿੱਪੂ ਹੋਲਡਰਾਂ ਲਈ ਮਾਣ ਵਾਲੀ ਗੱਲ ਹੈ ਅਤੇ ਇਸ ਨਾਲ ਹੋਰ ਡਿੱਪੂ ਹੋਲਡਰਾਂ ਨੂੰ ਵੀ ਆਪਣੀਆਂ ਸੇਵਾਵਾਂ ਹੋਰ ਬਿਹਤਰ ਢੰਗ ਨਾਲ ਨਿਭਾਉਣ ਲਈ ਪ੍ਰੇਰਣਾ ਮਿਲੇਗੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਬਜ਼ੁਰਗਾਂ ਦੀ ਤੰਦਰੁਸਤੀ ਲਈ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਆਗਾਜ਼

-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤਾ ਉਦਘਾਟਨ, ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਦੀ ਸ਼ਲਾਘਾ ਪਟਿਆਲਾ:- ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਵੱਲੋਂ ਬਜ਼ੁਰਗਾਂ ਦੀ ਸਿਹਤਮੰਦ ਜੀਵਨ ਪੱਧਤੀ ਨੂੰ ਸਮਰਪਿਤ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਅੱਜ ਆਗਾਜ਼ ਹੋਇਆ। ਇਸ ਕੈਂਪ ਦਾ ਰਸਮੀ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ...

ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

-ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਤੇ ਪਰਾਲੀ ਨਾ ਸਾੜਨ: ਡਾ. ਹਿਮਾਂਸ਼ੂ ਅਗਰਵਾਲ -ਪਟਿਆਲਾ ਜ਼ਿਲ੍ਹੇ ਵਿੱਚ 108 ਮੰਡੀਆਂ ਖਰੀਦ ਕੇਂਦਰ ਵਜੋਂ ਨਿਰਧਾਰਿਤ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ...

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਿੰਡ ਪੁਰੀਆਂ ਖੁਰਦ ਪਹੁੰਚੇ, ਖੁਦ ਬੇਲਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ

ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਵਲੋਂ ਕਿਸਾਨਾਂ ਨੂੰ  ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਬਟਾਲਾ:-ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਪਰਾਲੀ ਪ੍ਰਬੰਧਨ ਦਾ ਕੰਮ ਗੱਠਾਂ ਬਣਵਾ ਕੇ ਸ਼ੁਰੂ ਕੀਤਾ ਗਿਆ  ਅਤੇ...

ਸ੍ਰੀ ਮੁਕਤਸਰ ਸਾਹਿਬ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ: ਵਿਧਾਇਕ ਕਾਕਾ ਬਰਾੜ

ਨਸ਼ਿਆਂ ਵਿਰੁੱਧ ਜੰਗ ਤਹਿਤ ਵੀਡੀਸੀ ਮੈਂਬਰਾਂ ਦੀ ਹੋਈ ਸਮੀਖਿਆ ਮੀਟਿੰਗ ਸ੍ਰੀ ਮੁਕਤਸਰ ਸਾਹਿਬ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੀਡੀਸੀ (ਵਿਲੇਜ ਡਿਫੈਂਸ ਕਮੇਟੀ) ਮੈਂਬਰਾਂ ਦੀ ਸਮੀਖਿਆ ਮੀਟਿੰਗ ਹੋਈ। ਇਸ ਮੌਕੇ ਹਲਕਾ...

ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ‘ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਸ਼ਾਨਦਾਰ ਗੇਟ ਬਣਾਉਣ ਦਾ ਨੀਂਹ ਪੱਥਰ ਰੱਖਿਆ।

ਬਟਾਲਾ : ਬਟਾਲਾ, ਸ਼ਹਿਰ ਦੀ ਸੁੰਦਰਤਾ ਅਤੇ ਪਛਾਣ ਨੂੰ ਹੋਰ ਨਿਖਾਰਨ ਦੇ ਉਦੇਸ਼ ਨਾਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ’ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਬਣਾਏ ਜਾਣ ਵਾਲੇ ਸ਼ਾਨਦਾਰ ਐਂਟਰੀ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਪ੍ਰਧਾਨ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.