Facebook-f Youtube X-twitter

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨਾਜ ਮੰਡੀ ਪਟਿਆਲਾ ’ਚ 10 ਸਤੰਬਰ ਨੂੰ ਹੋਵੇਗਾ ਸ਼ਾਨਦਾਰ ਡਰੋਨ ਸ਼ੋਅ- ਡਾ. ਬਲਬੀਰ ਸਿੰਘ

-ਅਸਮਾਨ ’ਚ 500 ਡਰੋਨ ਰੌਸ਼ਨੀਆਂ ਰਾਹੀਂ ਸਾਕਾਰ ਕਰਨਗੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਵਿਚਾਰਧਾਰਾ- ਸਿਹਤ ਮੰਤਰੀ 

-ਹਲਕਾ ਪਟਿਆਲਾ ਦੀ ਸਮੂਹ ਸੰਗਤ ਨੂੰ ਪਰਿਵਾਰਾਂ ਸਮੇਤ ਵਿਸ਼ਾਲ ਡਰੋਨ ਸ਼ੋਅ ਦੇਖਣ ਲਈ ਸਮਾਗਮ ਵਿੱਚ ਪਹੁੰਚਣ ਦੀ ਅਪੀਲ

ਪਟਿਆਲਾ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅਨਾਜ ਮੰਡੀ, ਸਰਹਿੰਦ ਰੋਡ (ਹਲਕਾ ਪਟਿਆਲਾ ਦਿਹਾਤੀ) ਵਿਖੇ 10 ਸਤੰਬਰ ਦੀ ਸ਼ਾਮ ਨੂੰ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਜਾ ਰਿਹਾ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਆਧੁਨਿਕ ਤਕਨਾਲੋਜੀ ਅਤੇ ਰੌਸ਼ਨੀਆਂ ਦੇ ਇਸ ਵਿਲੱਖਣ ਪ੍ਰਦਰਸ਼ਨ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸੰਦੇਸ਼ ਅਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਅਸਮਾਨ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਜਾਵੇਗਾ। ਇਹ ਸ਼ੋਅ ਧਾਰਮਿਕ ਆਸਥਾ, ਤਕਨਾਲੋਜੀ ਅਤੇ ਸੱਭਿਆਚਾਰ ਦਾ ਸੁੰਦਰ ਸੁਮੇਲ ਪੇਸ਼ ਕਰੇਗਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਵਿਲੱਖਣ ਪ੍ਰੋਗਰਾਮ ਨੂੰ ਲੈ ਕੇ ਲੋਕਾਂ ਵਿੱਚ ਉਤਸ਼ਾਹ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਸ਼ਕਾਂ ਦੀ ਸਹੂਲਤ, ਸੁਰੱਖਿਆ ਅਤੇ ਸੁਚਾਰੂ ਪ੍ਰਬੰਧਾਂ ਲਈ ਲੋੜੀਂਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। 

ਸਿਹਤ ਮੰਤਰੀ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਸਰਹਿੰਦ ਰੋਡ ਅਨਾਜ ਮੰਡੀ ਵਿਖੇ ਪਹੁੰਚ ਕੇ ਇਸ ਯਾਦਗਾਰੀ ਡਰੋਨ ਸ਼ੋਅ ਦੇ ਸ਼ਾਮਲ ਹੋ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਸਾਂਝੀਆਂ ਕਰਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ‘ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਸ਼ਾਨਦਾਰ ਗੇਟ ਬਣਾਉਣ ਦਾ ਨੀਂਹ ਪੱਥਰ ਰੱਖਿਆ।

ਬਟਾਲਾ : ਬਟਾਲਾ, ਸ਼ਹਿਰ ਦੀ ਸੁੰਦਰਤਾ ਅਤੇ ਪਛਾਣ ਨੂੰ ਹੋਰ ਨਿਖਾਰਨ ਦੇ ਉਦੇਸ਼ ਨਾਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ’ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਬਣਾਏ ਜਾਣ ਵਾਲੇ ਸ਼ਾਨਦਾਰ ਐਂਟਰੀ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਪ੍ਰਧਾਨ...

ਹਲਕਾ ਬਟਾਲਾ ਦੇ ਟਰੇਡਰਜ਼ ਕਮਿਸ਼ਨ ਦੀ ਮੀਟਿੰਗ, ਵਪਾਰੀਆਂ ਨਾਲ ਸਬੰਧਤ ਮੁੱਦਿਆਂ ਹੱਲ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ

ਬਟਾਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ , ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ, ਕਾਰਜਕਾਰੀ ਪ੍ਰਧਾਨ ਪੰਜਾਬ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕਾ ਬਟਾਲਾ ਦੇ ਟਰੇਡਰ ਕਮਿਸ਼ਨ ਦੇ ਮੈਂਬਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਬਟਾਲਾ ਦੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ ਨੇ ਦੱਸਿਆ ਕਿ...

ਕੈਬਨਿਟ  ਮੰਤਰੀ ਡਾ. ਬਲਜੀਤ ਕੌਰ ਨੇ  ਮਲੋਟ ਵਿਖੇ 17 ਲੱਖ ਦੀ ਲਾਗਤ  ਨਾਲ ਹੋਣ ਵਾਲੇ ਚੌਂਕ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ

1 ਅਕਤੂਬਰ ਨੂੰ ਮਾਵਾਂ ਧੀਆਂ ਸਤਿਕਾਰ  ਯੋਜਨਾ ਤਹਿਤ ਮੁਹੱਈਆ ਕਰਵਾਈ ਜਾਵੇਗੀ ਸਨਮਾਨ ਰਾਸ਼ੀ- ਡਾ. ਬਲਜੀਤ ਕੌਰ ਮਲੋਟ : ਹਲਕਾ ਮਲੋਟ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ ਮਲੋਟ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਚੌਂਕ  ਲਈ 17 ਲੱਖ ਰੁਪਏ ਦੀ ਲਾਗਤ  ਨਾਲ ਹੋਣ ਵਾਲੇ ਨਵੀਨੀਕਰਨ ਦੇ ਕੰਮ ਲਈ ਨੀਂਹ ਪੱਥਰ ਰੱਖਿਆ।...

ਘੱਗਾ ਵਿਖੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਸਫ਼ਾਈ ਮੁਹਿੰਮ

-ਖਾਲੀ ਪਲਾਟਾਂ ਵਿੱਚ ਪਏ ਪਲਾਸਟਿਕ ਦੇ ਲਿਫ਼ਾਫ਼ੇ ਤੇ ਹੋਰ ਕੂੜਾ ਚੁਕਵਾ ਕੇ ਸਫ਼ਾਈ ਕਰਵਾਈ ਘੱਗਾ : ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਦੌਰਾਨ ਵੱਖ-ਵੱਖ ਖਾਲੀ ਪਲਾਟਾਂ ਵਿੱਚ ਪਏ ਪਲਾਸਟਿਕ ਦੇ ਲਿਫ਼ਾਫ਼ੇ ਅਤੇ ਹੋਰ...

ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਐਲ.ਈ.ਡੀ. ਵੈਨ ਨੇ ਪਿੰਡਾਂ ਵਿੱਚ ਪਹੁੰਚਾਇਆ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਐਲ.ਈ.ਡੀ. ਵੈਨ ਵੱਲੋਂ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਾਨਿਆਂਵਾਲੀ ਅਤੇ ਭੰਗੇਵਾਲਾ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਤੇ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.