Facebook-f Youtube X-twitter

ਖੇਡਾਂ ਵਤਨ ਪੰਜਾਬ ਦੀਆਂ-2026 ਦੇ ਤੀਜੇ ਦਿਨ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਲਿਆ ਭਾਗ

ਪਟਿਆਲਾ : ਖੇਡ ਵਿਭਾਗ ਪਟਿਆਲਾ ਵੱਲ਼ੋਂ ਅੱਜ ਮਿਤੀ 9-9-26 ਨੂੰ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਤੀਸਰੇ ਦਿਨ ਦੀਆਂ ਬਲਾਕ ਪੱਧਰੀ ਖੇਡਾਂ ਕਰਵਾਈਆਂ ਗਈਆਂ।

ਤੀਸਰੇ ਦਿਨ, ਪਟਿਆਲਾ ਦੇ ਚਾਰ ਬਲਾਕਾਂ ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਰਾਜਪੁਰਾ ਅਤੇ ਨਾਭਾ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜਿਹਨਾਂ ਵਿੱਚ ਵੱਖ-ਵੱਖ ਉਮਰ ਵਰਗ ਵਿੱਚ ਐਥਲੈਟਿਕਸ, ਫੁੱਟਬਾਲ, ਖੋ-ਖੋ, ਕਬੱਡੀ ਨੈਸ਼ਨਲ ਸਟਾਇਲ, ਕਬੱਡੀ ਸਰਕਲ ਸਟਾਇਲ, ਵਾਲੀਬਾਲ ਸ਼ੂਟਿੰਗ ਅਤੇ ਵਾਲੀਬਾਲ ਸਮੈਸ਼ਿੰਗ ਖੇਡਾਂ ਕਰਵਾਈਆਂ ਜਾ ਰਹੀਆਂ ਹਨ।

ਇਹਨਾਂ ਖੇਡਾਂ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਦੇ ਤੀਸਰੇ ਦਿਨ ਪਟਿਆਲਾ ਸ਼ਹਿਰੀ ਬਲਾਕ ਵਿੱਚ ਗੇਮ ਐਥਲੈਟਿਕਸ 400 ਮੀਟਰ ਉਮਰ ਵਰਗ 51-60 ਵੁਮੈਨ ਵਿੱਚ ਅਰਚਨਾ ਪੰਜਰਤਨ ਨੇ ਪਹਿਲਾ ਸਥਾਨ ਅਤੇ ਮੈਨ ਵਿੱਚ ਗੁਰਸਾਹਿਬ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਉਮਰ ਵਰਗ 60-40 ਮੈਨ ਈਵੈਂਟ 400 ਮੀਟਰ ਵਿੱਚ ਬਲਰਾਮ ਧੀਮਾਨ ਨੇ ਪਹਿਲਾ, ਹਰਵਿੰਦਰ ਸਿੰਘ ਨੇ ਦੂਸਰਾ ਅਤੇ ਸੁਖਵੰਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਵੁਮੈਨ ਵਿੱਚ ਸੁਰੇਂਦਰ ਆਹਲੂਵਾਲੀਆ ਨੇ ਪਹਿਲਾ ਸਥਾਨ ਅਤੇ ਕਿਰਨਾ ਦੇਵੀ ਸਿੰਗਲਾ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਲੌਂਗ ਜੰਪ 51-60 ਮੈਨ ਵਿੱਚ ਬਿਕਰਮਜੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤਾ ਕੀਤਾ। ਵੁਮੈਨ ਵਿੱਚ ਸੁਨੀਲ ਕੁਮਾਰੀ ਸ਼ਰਮਾ ਨੇ ਪਹਿਲਾ ਅਤੇ ਮਮਤਾ ਰਾਣੀ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਉਮਰ ਵਰਗ 61-70 ਮੈਨ ਵਿੱਚ ਜਸਵੰਤ ਸਿੰਘ ਨੇ ਪਹਿਲਾ ਅਤੇ ਵੁਮੈਨ ਵਿੱਚ ਕਿਰਨਾ ਦੇਵੀ ਸਿੰਗਲਾ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਇਸੇ ਤਰ੍ਹਾਂ 70+ ਮੈਨ ਵਿੱਚ ਹਰਜੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।

ਬਲਾਕ ਨਾਭਾ ਵਿਖੇ ਐਥਲੈਟਿਕਸ ਗੇਮ ਉਮਰ ਵਰਗ 60-70 ਈਵੈਂਟ 400 ਮੀਟਰ ਮੈਨ ਵਿੱਚ ਤੇਜਾ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਉਮਰ ਵਰਗ 31-40 ਈਵੈਂਟ ਸ਼ਾੱਟ ਪੁੱਟ ਵਿੱਚ ਦਵਿੰਦਰ ਸਿੰਘ ਇੰਟਰਨੈਸ਼ਨਲ ਖਿਡਾਰੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਉਮਰ ਵਰਗ 31-40 ਈਵੈਂਟ 100 ਮੀਟਰ ਮੈਨ ਵਿੱਚ ਸ਼ਮਿੰਦਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸ਼ਾਟ ਪੁੱਟ ਉਮਰ ਵਰਗ 60-70 ਵਿੱਚ ਸਤਵੰਤ ਸਿੰਘ ਨੇ ਪਹਿਲਾ ਅਤੇ ਗੁਰਦੀਪ ਸਿੰਘ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਉਮਰ ਵਰਗ 41-50 ਵਿੱਚ ਕ੍ਰਿਸ਼ਨ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਉਮਰ ਵਰਗ 31-40 ਈਵੈਂਟ 400 ਮੀਟਰ ਵਿੱਚ ਸੰਦੀਪ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਉਮਰ ਵਰਗ 50-60 ਈਵੈਂਟ 800 ਮੀਟਰ ਵਿੱਚ ਹਰਭਜਨ ਸਿੰਘ ਨੇ ਪਹਿਲਾ ਅਤੇ ਸੁਨੀਲ ਕੁਮਾਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਉਮਰ ਵਰਗ 41-50 ਈਵੈਂਟ 800 ਅਤੇ 400 ਮੀਟਰ ਵੁਮੈਨ ਵਿੱਚ ਅਮਨਦੀਪ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। 

ਬਲਾਕ ਰਾਜਪੁਰਾ ਵਿਖੇ ਗੇਮ ਖੋ-ਖੋ ਅੰਡਰ-14 ਲੜਕਿਆਂ ਵਿੱਚ ਪੈਪਸੂ ਸਟੇਡੀਅਮ ਰਾਜਪੁਰਾ ਨੇ ਪਹਿਲਾ ਸਥਾਨ, ਹੈਰੀਟੇਜ ਪਬਲਿਕ ਸਕੂਲ ਨੇ ਦੂਸਰਾ ਸਥਾਨ, ਸ.ਮਿ.ਸਕੂਲ ਖਾਨਪੁਰ ਵੜਿੰਗ ਨੇ ਤੀਸਰਾ ਸਥਾਨ ਅਤੇ ਪੈਪਸੂ ਸਟੇਡੀਅਮ ਰਾਜਪੁਰਾ ਟੀਮ ਬੀ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਇਸੇ ਤਰ੍ਹਾਂ ਲੜਕੀਆਂ ਵਿੱਚ ਪਹਿਲਾ ਸਥਾਨ ਪੈਪਸੂ ਸਟੇਡੀਅਮ ਰਾਜਪੁਰਾ ਨੇ, ਦੂਸਰਾ ਸਥਾਨ ਸਰਕਾਰੀ ਐਲੀਮੈਂਟਰੀ ਸਕੂਲ ਐਨ.ਟੀ.ਸੀ. ਨੇ, ਤੀਸਰਾ ਸਥਾਨ ਸ.ਮਿਡਲ ਸਕੂਲ ਖਾਨਪੁਰ ਵੜਿੰਗ ਨੇ ਅਤੇ ਸਰਕਾਰੀ ਹਾਈ ਸਕੂਲ ਘੱਗਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਬਜ਼ੁਰਗਾਂ ਦੀ ਤੰਦਰੁਸਤੀ ਲਈ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਆਗਾਜ਼

-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤਾ ਉਦਘਾਟਨ, ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਦੀ ਸ਼ਲਾਘਾ ਪਟਿਆਲਾ:- ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਵੱਲੋਂ ਬਜ਼ੁਰਗਾਂ ਦੀ ਸਿਹਤਮੰਦ ਜੀਵਨ ਪੱਧਤੀ ਨੂੰ ਸਮਰਪਿਤ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਅੱਜ ਆਗਾਜ਼ ਹੋਇਆ। ਇਸ ਕੈਂਪ ਦਾ ਰਸਮੀ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ...

ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

-ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਤੇ ਪਰਾਲੀ ਨਾ ਸਾੜਨ: ਡਾ. ਹਿਮਾਂਸ਼ੂ ਅਗਰਵਾਲ -ਪਟਿਆਲਾ ਜ਼ਿਲ੍ਹੇ ਵਿੱਚ 108 ਮੰਡੀਆਂ ਖਰੀਦ ਕੇਂਦਰ ਵਜੋਂ ਨਿਰਧਾਰਿਤ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ...

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਿੰਡ ਪੁਰੀਆਂ ਖੁਰਦ ਪਹੁੰਚੇ, ਖੁਦ ਬੇਲਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ

ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਵਲੋਂ ਕਿਸਾਨਾਂ ਨੂੰ  ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਬਟਾਲਾ:-ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਪਰਾਲੀ ਪ੍ਰਬੰਧਨ ਦਾ ਕੰਮ ਗੱਠਾਂ ਬਣਵਾ ਕੇ ਸ਼ੁਰੂ ਕੀਤਾ ਗਿਆ  ਅਤੇ...

ਸ੍ਰੀ ਮੁਕਤਸਰ ਸਾਹਿਬ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ: ਵਿਧਾਇਕ ਕਾਕਾ ਬਰਾੜ

ਨਸ਼ਿਆਂ ਵਿਰੁੱਧ ਜੰਗ ਤਹਿਤ ਵੀਡੀਸੀ ਮੈਂਬਰਾਂ ਦੀ ਹੋਈ ਸਮੀਖਿਆ ਮੀਟਿੰਗ ਸ੍ਰੀ ਮੁਕਤਸਰ ਸਾਹਿਬ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੀਡੀਸੀ (ਵਿਲੇਜ ਡਿਫੈਂਸ ਕਮੇਟੀ) ਮੈਂਬਰਾਂ ਦੀ ਸਮੀਖਿਆ ਮੀਟਿੰਗ ਹੋਈ। ਇਸ ਮੌਕੇ ਹਲਕਾ...

ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ‘ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਸ਼ਾਨਦਾਰ ਗੇਟ ਬਣਾਉਣ ਦਾ ਨੀਂਹ ਪੱਥਰ ਰੱਖਿਆ।

ਬਟਾਲਾ : ਬਟਾਲਾ, ਸ਼ਹਿਰ ਦੀ ਸੁੰਦਰਤਾ ਅਤੇ ਪਛਾਣ ਨੂੰ ਹੋਰ ਨਿਖਾਰਨ ਦੇ ਉਦੇਸ਼ ਨਾਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ’ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਬਣਾਏ ਜਾਣ ਵਾਲੇ ਸ਼ਾਨਦਾਰ ਐਂਟਰੀ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਪ੍ਰਧਾਨ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.