Facebook-f Youtube X-twitter

12 ਸਤੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ–ਜ਼ਿਲਾ ਅਤੇ ਸੈਸ਼ਨਜ਼ ਜੱਜ

ਸ੍ਰੀ ਮੁਕਤਸਰ ਸਾਹਿਬ : ਮਾਣਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਲ ਦੀ ਤੀਸਰੀ ਕੌਮੀ ਲੋਕ ਅਦਾਲਤ ਦਾ ਆਯੋਜਨ 12 ਸਤੰਬਰ 2026 ਨੂੰ ਕੀਤਾ ਜਾ ਰਿਹਾ ਹੈ। ਜਿਸ ਸਬੰਧੀ, ਸ੍ਰੀਮਤੀ ਜਸਵਿੰਦਰ ਸ਼ੀਮਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਵੱਲੋ ਮੀਟਿੰਗ ਕੀਤੀ ਗਈ, ਜਿਸ ਵਿੱਚ ਸੈਸ਼ਨ ਡਿਵੀਜਨ ਦੇ ਸਾਰੇ ਜੂਡੀਸ਼ੀਅਲ ਅਫਸਰਾਂ, ਸ਼੍ਰੀ ਨੀਰਜ ਕੁਮਾਰ ਸਿੰਗਲਾ (ਅਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ), ਮਿਸ ਰੂਪਾ ਧਾਲੀਵਾਲ (ਚੀਫ ਜੁਡੀਸ਼ੀਅਲ ਮੈਜਿਸਟ੍ਰੇਟ), ਮਿਸ ਰਾਜਬੀਰ ਕੌਰ (ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ-1), ਮਿਸ ਜਸਕਿਰਨ ਸੋਂਦ (ਜੁਡੀਸੀਅਲ ਮੈਜਿਸਟ੍ਰੇਟ ਫਸਟ ਕਲਾਸ-2) ਅਤੇ ਮਿਸ ਅਸਮਿਤਾ ਰੋਮਾਣਾ (ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ-3) ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਕੰਪਲ ਧੰਜਲ, ਵਧੀਕ ਸਿਵਲ ਜੱਜ (ਸੀਨੀਅਰ ਡਿਵੀਜਨ), ਸ੍ਰੀ ਅੰਸੂਮਨ ਸਿਆਗ, (ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ), ਸ੍ਰੀ ਮਹਿੰਦਰਪ੍ਰਤਾਪ ਸਿੰਘ ਲਿਬਰਾ, (ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ), ਸ੍ਰੀ ਅਦਿੱਤਿਆ ਚੋਪੜਾ, (ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ), ਮਿਸ ਅਕਾਸਿਤਾ, (ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ), ਮਿਸ ਸੁਮਨਦੀਪ ਕੌਰ, (ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ), ਮਲੋਟ, ਸ੍ਰੀ ਤਰਨਜੀਤ ਸਿੰਘ ਸਿਮਰਾ,ਵਧੀਕ ਸਿਵਲ ਜੱਜ (ਸੀਨੀਅਰ ਡਿਵੀਜਨ), ਸ੍ਰੀ ਗੋਰਵ ਮਿੱਤਲ, (ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ), ਮਿਸ ਕਿਰਨਦੀਪ ਕੌਰ,( ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ), ਗਿੱਦੜਬਾਹਾ ਜੂਡੀਸ਼ੀਅਲ ਅਫਸਰਾ ਨੇ ਭਾਗ ਲਿਆ।

ਇਸ ਮੀਟਿੰਗ ਵਿੱਚ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਸਮੂਹ ਜੱਜ ਨੂੰ ਅਪੀਲ ਕਰਦਿਆ ਕਿਹਾ ਕਿ ਮੀਡੀਏਸ਼ਨ ‘ਫਾਰ ਦਾ ਨੇਸ਼ਨ’ ਮੁਹਿੰਮ 3.0 ਨੂੰ ਮੱਦੇਨਜਰ ਰੱਖਦੇ ਹੋਏ ਵੱਧ ਤੋਂ ਵੱਧ ਕੇਸ ਭੇਜੇ ਜਾਣ ਤਾਂ ਜੋ ਉਹਨਾ ਦਾ ਆਪਸੀ ਸੁਲਾਹ ਸਮਝੋਤੇ ਰਾਹੀ, ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਵਾਉਣ ਦੇ ਉਪਰਾਲੇ ਕੀਤੇ ਜਾਣ ਅਤੇ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾਏ ਜਾਣ, ਤਾਂ ਕਿ ਵੱਧ ਤੋਂ ਵੱਧ ਕੇਸਾ ਦਾ ਨਿਪਟਾਰਾ ਕੀਤਾ ਜਾ ਸਕੇ।

ਇਸ  ਨੈਸ਼ਨਲ ਲੋਕ ਅਦਾਲਤ ਵਿੱਚ ਕੇਸ ਜਿਵੇ ਕਿ ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਹੋਰ ਮੁਆਵਜ਼ੇ ਦੇ ਮਾਮਲੇ, ਪਰਿਵਾਰਕ ਕਾਨੂੰਨ ਦੇ ਮਾਮਲੇ, ਸਰਵਿਸਜ਼ ਸੰਬੰਧੀ ਮਾਮਲੇ, ਰੈਂਟ ਸੰਬੰਧੀ ਮਾਮਲੇ ਅਕਾਦਮਿਕ ਮਾਮਲੇ, ਮੇਨਟੇਨੈਂਸ ਨਾਲ ਸਬੰਧਤ ਮੁੱਦੇ, ਮੌਰਟਰੀਜ਼ ਨਾਲ ਸਬੰਧਤ ਮਾਮਲੇ ਖਪਤਕਾਰ ਸੁਰੱਖਿਆ ਦੇ ਮਾਮਲੇ ਤਬਾਦਲ ਪਟੀਸ਼ਨਾਂ (ਦੀਵਾਨੀ ਅਤੇ ਫੌਜਦਾਰੀ), ਰਕਮ ਵਸੂਲੀ ਸਬੰਧੀ ਮਾਮਲੇ, ਕਰਿਮੀਨਲ ਕੰਪਾਊਂਡਏਬਲ ਮਾਮਲੇ, ਜ਼ਮੀਨੀ ਵਿਵਾਦਾਂ ਨਾਲ ਸਬੰਧਤ ਮਾਮਲੇ, ਵਾਟਰ ਸਪਲਾਈ ਸਿਵਰੇਜ, ਲੈਂਡ ਐਜੂਕੇਸ਼ਨ, ਪਰਿਵਾਰਕ ਝਗੜੇ, ਟਰੈਫਿਕ ਚਲਾਨ, ਪ੍ਰੀ-ਲੀਟੀਗੇਟਿਵ ਬੈਂਕ ਕੇਸ, ਬਿਜਲੀ ਚੋਰੀ ਦੇ ਕੇਸ, ਸਿਵਲਸੂਟ, 138 ਐੱਨ.ਆਈ. ਐਕਟ ਅਤੇ ਕੈਂਸਲੇਸ਼ਨ, ਐੱਫ.ਆਈ.ਆਰ. ਆਦਿ ਕੇਸਾਂ ਦਾ ਨਿਪਟਾਰਾ ਕਰਵਾਇਆ ਜਾ ਸਕੇ।

ਮਾਨਯੋਗ ਜੱਜ ਸਾਹਿਬ ਨੂੰ ਮੀਟਿੰਗ ਵਿੱਚ ਹਾਜਰ ਜੂਡੀਸੀਅਲ ਅਫਸਰਾਂ ਵੱਲੋ ਵਿਸ਼ਵਾਸ ਦਵਾਇਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾਉਣ ਲਈ ਉਪਰਾਲੇ ਕੀਤੇ ਜਾਣਗੇ ਅਤੇ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਵਾਉਣ ਦਾ ਉਪਰਾਲਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ’ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਬਜ਼ੁਰਗਾਂ ਦੀ ਤੰਦਰੁਸਤੀ ਲਈ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਆਗਾਜ਼

-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤਾ ਉਦਘਾਟਨ, ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਦੀ ਸ਼ਲਾਘਾ ਪਟਿਆਲਾ:- ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਵੱਲੋਂ ਬਜ਼ੁਰਗਾਂ ਦੀ ਸਿਹਤਮੰਦ ਜੀਵਨ ਪੱਧਤੀ ਨੂੰ ਸਮਰਪਿਤ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਅੱਜ ਆਗਾਜ਼ ਹੋਇਆ। ਇਸ ਕੈਂਪ ਦਾ ਰਸਮੀ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ...

ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

-ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਤੇ ਪਰਾਲੀ ਨਾ ਸਾੜਨ: ਡਾ. ਹਿਮਾਂਸ਼ੂ ਅਗਰਵਾਲ -ਪਟਿਆਲਾ ਜ਼ਿਲ੍ਹੇ ਵਿੱਚ 108 ਮੰਡੀਆਂ ਖਰੀਦ ਕੇਂਦਰ ਵਜੋਂ ਨਿਰਧਾਰਿਤ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ...

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਿੰਡ ਪੁਰੀਆਂ ਖੁਰਦ ਪਹੁੰਚੇ, ਖੁਦ ਬੇਲਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ

ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਵਲੋਂ ਕਿਸਾਨਾਂ ਨੂੰ  ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਬਟਾਲਾ:-ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਪਰਾਲੀ ਪ੍ਰਬੰਧਨ ਦਾ ਕੰਮ ਗੱਠਾਂ ਬਣਵਾ ਕੇ ਸ਼ੁਰੂ ਕੀਤਾ ਗਿਆ  ਅਤੇ...

ਸ੍ਰੀ ਮੁਕਤਸਰ ਸਾਹਿਬ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ: ਵਿਧਾਇਕ ਕਾਕਾ ਬਰਾੜ

ਨਸ਼ਿਆਂ ਵਿਰੁੱਧ ਜੰਗ ਤਹਿਤ ਵੀਡੀਸੀ ਮੈਂਬਰਾਂ ਦੀ ਹੋਈ ਸਮੀਖਿਆ ਮੀਟਿੰਗ ਸ੍ਰੀ ਮੁਕਤਸਰ ਸਾਹਿਬ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੀਡੀਸੀ (ਵਿਲੇਜ ਡਿਫੈਂਸ ਕਮੇਟੀ) ਮੈਂਬਰਾਂ ਦੀ ਸਮੀਖਿਆ ਮੀਟਿੰਗ ਹੋਈ। ਇਸ ਮੌਕੇ ਹਲਕਾ...

ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ‘ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਸ਼ਾਨਦਾਰ ਗੇਟ ਬਣਾਉਣ ਦਾ ਨੀਂਹ ਪੱਥਰ ਰੱਖਿਆ।

ਬਟਾਲਾ : ਬਟਾਲਾ, ਸ਼ਹਿਰ ਦੀ ਸੁੰਦਰਤਾ ਅਤੇ ਪਛਾਣ ਨੂੰ ਹੋਰ ਨਿਖਾਰਨ ਦੇ ਉਦੇਸ਼ ਨਾਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ’ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਬਣਾਏ ਜਾਣ ਵਾਲੇ ਸ਼ਾਨਦਾਰ ਐਂਟਰੀ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਪ੍ਰਧਾਨ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.