Facebook-f Youtube X-twitter

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਖੇਡਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦਾ ਦਿੱਤਾ ਸੱਦਾ

ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4’ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4’ ਤਹਿਤ ਬਲਾਕ ਪੱਧਰੀ ਖੇਡ ਮੁਕਾਬਲੇ 16 ਸਤੰਬਰ ਤੱਕ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਫੁੱਟਬਾਲ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਖੋ-ਖੋ, ਐਥਲੈਟਿਕਸ, ਵਾਲੀਬਾਲ ਸਮੈਸ਼ਿੰਗ, ਵਾਲੀਬਾਲ ਸ਼ੂਟਿੰਗ ਅਤੇ ਟੈਨਿਸ ਬਾਲ ਕ੍ਰਿਕਟ ਦੇ ਮੁਕਾਬਲੇ ਹੋਣਗੇ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 21 ਤੋਂ 27 ਸਤੰਬਰ ਤੱਕ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਵਾਲੀਬਾਲ (ਸ਼ੂਟਿੰਗ/ਸਮੈਸ਼ਿੰਗ), ਕਬੱਡੀ (ਸਰਕਲ/ਨੈਸ਼ਨਲ), ਖੋ-ਖੋ, ਅਥਲੈਟਿਕਸ, ਫੁੱਟਬਾਲ, ਬਾਕਸਿੰਗ, ਬਾਸਕਿਟਬਾਲ, ਹੈਂਡਬਾਲ, ਪਾਵਰਲਿਫਟਿੰਗ, ਵੇਟਲਿਫਟਿੰਗ, ਕਿੱਕ ਬਾਕਸਿੰਗ, ਗੱਤਕਾ, ਬੈਡਮਿੰਟਨ, ਕੁਸ਼ਤੀ, ਸ਼ੂਟਿੰਗ, ਰੋਲਰ ਸਕੇਟਿੰਗ, ਆਰਚਰੀ ਗੇਮ ਅਤੇ ਟੈਨਿਸ ਬਾਲ ਕ੍ਰਿਕਟ ਦੇ ਖੇਡ ਮੁਕਾਬਲੇ ਆਯੋਜਿਤ ਕਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀ ਭਾਗ ਲੈ ਸਕਦੇ ਹਨ, ਜਿਸ ਦੇ ਲਈ ਵਿਭਾਗ ਦੇ ਪੋਰਟਲ https://sports.punjab.gov.in/login ’ਤੇ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਖੇਡਾਂ ਦੌਰਾਨ ਮੌਕੇ ’ਤੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਖੇਡ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਉਨ੍ਹਾਂ ਦਾ ਰੁਝਾਨ ਖੇਡਾਂ ਵੱਲ ਕਰਨ ਅਤੇ ਖੇਡਾਂ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਅਤੇ ਖਿਡਾਰੀਆਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ। ਉਨ੍ਹਾਂ ਖੇਡ ਸੰਸਥਾਵਾਂ, ਕੋਚਾਂ ਅਤੇ ਅਧਿਆਪਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਖਿਡਾਰੀਆਂ ਨੂੰ ਰਜਿਸਟ੍ਰੇਸ਼ਨ ਲਈ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਖਿਡਾਰੀ ਇਨ੍ਹਾਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਹੋਰ ਰੋਸ਼ਨ ਕਰ ਸਕਣ।

ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ  ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਹੈਲਪ ਡੈਸਕ ਸਥਾਪਿਤ ਕੀਤਾ ਗਿਆ, ਜਿਸ ਰਾਹੀਂ ਕੋਈ ਵੀ ਜ਼ਿਲ੍ਹਾ ਵਾਸੀ, ਖਿਡਾਰੀ ਜਾਂ ਵਿਦਿਆਰਥੀ ਇਨ੍ਹਾਂ ਖੇਡਾਂ ਵਿੱਚ ਰਜਿਸਟ੍ਰੇਸ਼ਨ ਕਰਵਾਉਣ ਲਈ ਸ੍ਰੀਮਤੀ ਸੁਰੇਖਾ (ਕਲਰਕ) ਮੋ: 78142-89102, ਦੀਪੀ ਕੋਚ 97815-72027 ਅਤੇ ਅੰਜਲੀ ਕੋਚ 82849-70454 ਨੰਬਰਾਂ ’ਤੇ ਸੰਪਰਕ ਕਰ ਸਕਦਾ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ, ਐਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਕਿਰਨ ਦੀਪ ਸਿੰਘ, ਐਸ.ਡੀ.ਐੱਮ. ਮਲੋਟ ਸ੍ਰੀ ਪੰਕਜ ਕੁਮਾਰ, ਐਸ.ਡੀ.ਐੱਮ. ਗਿੱਦੜਬਾਹਾ ਸ੍ਰੀ ਅਰਵਿੰਦਰਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੁਰਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਯਾਦਵਿੰਦਰ ਸਿੰਘ ਮਾਨ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਜਿੰਦਰ ਕੁਮਾਰ, ਸ੍ਰੀ ਜਗਸੀਰ ਸਿੰਘ, ਸ੍ਰੀ ਸ਼ਮਿੰਦਰ ਬੱਤਰਾ ਤੋਂ ਇਲਾਵਾ ਵੱਖ-ਵੱਖ ਖੇਡ ਐਸੋਸੀਏਸ਼ਨਾਂ, ਸਿੱਖਿਆ ਸੰਸਥਾਵਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ‘ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਸ਼ਾਨਦਾਰ ਗੇਟ ਬਣਾਉਣ ਦਾ ਨੀਂਹ ਪੱਥਰ ਰੱਖਿਆ।

ਬਟਾਲਾ : ਬਟਾਲਾ, ਸ਼ਹਿਰ ਦੀ ਸੁੰਦਰਤਾ ਅਤੇ ਪਛਾਣ ਨੂੰ ਹੋਰ ਨਿਖਾਰਨ ਦੇ ਉਦੇਸ਼ ਨਾਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ’ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਬਣਾਏ ਜਾਣ ਵਾਲੇ ਸ਼ਾਨਦਾਰ ਐਂਟਰੀ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਪ੍ਰਧਾਨ...

ਹਲਕਾ ਬਟਾਲਾ ਦੇ ਟਰੇਡਰਜ਼ ਕਮਿਸ਼ਨ ਦੀ ਮੀਟਿੰਗ, ਵਪਾਰੀਆਂ ਨਾਲ ਸਬੰਧਤ ਮੁੱਦਿਆਂ ਹੱਲ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ

ਬਟਾਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ , ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ, ਕਾਰਜਕਾਰੀ ਪ੍ਰਧਾਨ ਪੰਜਾਬ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕਾ ਬਟਾਲਾ ਦੇ ਟਰੇਡਰ ਕਮਿਸ਼ਨ ਦੇ ਮੈਂਬਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਬਟਾਲਾ ਦੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ ਨੇ ਦੱਸਿਆ ਕਿ...

ਕੈਬਨਿਟ  ਮੰਤਰੀ ਡਾ. ਬਲਜੀਤ ਕੌਰ ਨੇ  ਮਲੋਟ ਵਿਖੇ 17 ਲੱਖ ਦੀ ਲਾਗਤ  ਨਾਲ ਹੋਣ ਵਾਲੇ ਚੌਂਕ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ

1 ਅਕਤੂਬਰ ਨੂੰ ਮਾਵਾਂ ਧੀਆਂ ਸਤਿਕਾਰ  ਯੋਜਨਾ ਤਹਿਤ ਮੁਹੱਈਆ ਕਰਵਾਈ ਜਾਵੇਗੀ ਸਨਮਾਨ ਰਾਸ਼ੀ- ਡਾ. ਬਲਜੀਤ ਕੌਰ ਮਲੋਟ : ਹਲਕਾ ਮਲੋਟ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ ਮਲੋਟ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਚੌਂਕ  ਲਈ 17 ਲੱਖ ਰੁਪਏ ਦੀ ਲਾਗਤ  ਨਾਲ ਹੋਣ ਵਾਲੇ ਨਵੀਨੀਕਰਨ ਦੇ ਕੰਮ ਲਈ ਨੀਂਹ ਪੱਥਰ ਰੱਖਿਆ।...

ਘੱਗਾ ਵਿਖੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਸਫ਼ਾਈ ਮੁਹਿੰਮ

-ਖਾਲੀ ਪਲਾਟਾਂ ਵਿੱਚ ਪਏ ਪਲਾਸਟਿਕ ਦੇ ਲਿਫ਼ਾਫ਼ੇ ਤੇ ਹੋਰ ਕੂੜਾ ਚੁਕਵਾ ਕੇ ਸਫ਼ਾਈ ਕਰਵਾਈ ਘੱਗਾ : ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਦੌਰਾਨ ਵੱਖ-ਵੱਖ ਖਾਲੀ ਪਲਾਟਾਂ ਵਿੱਚ ਪਏ ਪਲਾਸਟਿਕ ਦੇ ਲਿਫ਼ਾਫ਼ੇ ਅਤੇ ਹੋਰ...

ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਐਲ.ਈ.ਡੀ. ਵੈਨ ਨੇ ਪਿੰਡਾਂ ਵਿੱਚ ਪਹੁੰਚਾਇਆ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਐਲ.ਈ.ਡੀ. ਵੈਨ ਵੱਲੋਂ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਾਨਿਆਂਵਾਲੀ ਅਤੇ ਭੰਗੇਵਾਲਾ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਤੇ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.