Facebook-f Youtube X-twitter

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਸਮਾਇਲ ਸਕੀਮ’ ਬਣੀ ਭਿਖਿਆ ਤੋਂ ਸਨਮਾਨਜਨਕ ਜੀਵਨ ਵੱਲ ਨਵੀਂ ਉਮੀਦ

ਅੰਮ੍ਰਿਤਸਰ ਵਿੱਚ 422 ਅਤੇ ਪਟਿਆਲਾ ਵਿੱਚ 168 ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ; ਪੁਨਰਵਾਸ ਲਈ ਤੇਜ਼ੀ ਨਾਲ ਚੱਲ ਰਹੀ ਕਾਰਵਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਲੋੜਵੰਦ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਪੰਜਾਬ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਸਭ ਤੋਂ ਵੱਧ ਲੋੜਵੰਦ ਅਤੇ ਹਾਸ਼ੀਏ ‘ਤੇ ਰਹਿ ਰਹੇ ਲੋਕਾਂ ਨੂੰ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਵਚਨਬੱਧਤਾ ਤਹਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ‘ਸਮਾਇਲ ਸਕੀਮ’ ਅਧੀਨ ਅੰਮ੍ਰਿਤਸਰ, ਪਟਿਆਲਾ, ਲੁਧਿਆਣਾ ਅਤੇ ਜਲੰਧਰ ਵਿੱਚ ਬੇਘਰ ਅਤੇ ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਦੇ ਬਚਾਅ, ਪੁਨਰਵਾਸ ਅਤੇ ਸਮਾਜਿਕ ਵਸੇਬੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਮਾਰਚ 2026 ਤੋਂ ਚੱਲ ਰਹੇ ਸਰਵੇ ਦੌਰਾਨ ਹੁਣ ਤੱਕ 422 ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕੀਤੀ ਜਾ ਚੁੱਕੀ ਹੈ। ਇਨ੍ਹਾਂ ਵਿੱਚੋਂ 32 ਵਿਅਕਤੀਆਂ ਦਾ ਸਫ਼ਲ ਪੁਨਰਵਾਸ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 8 ਵਿਅਕਤੀਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਨਾਲ ਮੁੜ ਜੋੜਿਆ ਗਿਆ, 2 ਬਜ਼ੁਰਗਾਂ ਨੂੰ ਪੈਨਸ਼ਨ ਦਾ ਲਾਭ ਦਿਵਾਇਆ ਗਿਆ, 4 ਵਿਅਕਤੀਆਂ ਦੇ ਆਧਾਰ ਕਾਰਡ ਬਣਵਾਏ ਗਏ, 1 ਵਿਅਕਤੀ ਨੂੰ ਆਸ਼ੀਰਵਾਦ ਸਕੀਮ ਦਾ ਲਾਭ ਦਿਵਾਇਆ ਗਿਆ, 4 ਵਿਅਕਤੀਆਂ ਨੂੰ ਬਿਰਧ ਆਸ਼ਰਮ ਵਿੱਚ ਭੇਜਿਆ ਗਿਆ ਅਤੇ 13 ਵਿਅਕਤੀਆਂ ਨੂੰ ਰੋਜ਼ਗਾਰ ਜਾਂ ਕਿੱਤੇ ਨਾਲ ਜੋੜਿਆ ਗਿਆ। ਇਸ ਤੋਂ ਇਲਾਵਾ 54 ਵਿਅਕਤੀਆਂ ਦੀ ਕੌਂਸਲਿੰਗ ਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਵਿੱਚ ਵੀ 168 ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਪੁਨਰਵਾਸ ਲਈ ਕਾਰਵਾਈ ਜਾਰੀ ਹੈ, ਜਦਕਿ ਸਤੰਬਰ ਦੇ ਦੂਜੇ ਹਫ਼ਤੇ ਦੌਰਾਨ ਲੁਧਿਆਣਾ ਅਤੇ ਜਲੰਧਰ ਵਿੱਚ ਵੀ ਸਰਵੇ ਸ਼ੁਰੂ ਕੀਤਾ ਜਾ ਰਿਹਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਮਾਇਲ ਸਕੀਮ ਦਾ ਉਦੇਸ਼ ਸਿਰਫ਼ ਭਿਖਿਆ ਤੋਂ ਮੁਕਤੀ ਦਿਵਾਉਣਾ ਨਹੀਂ, ਸਗੋਂ ਹਰ ਲੋੜਵੰਦ ਨੂੰ ਸਨਮਾਨ, ਸੁਰੱਖਿਆ ਅਤੇ ਸਵੈ-ਨਿਰਭਰਤਾ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਨੂੰ ਸਮਾਜਿਕ ਸੁਰੱਖਿਆ ਯੋਜਨਾਵਾਂ, ਸਿਹਤ ਸੇਵਾਵਾਂ, ਕੌਂਸਲਿੰਗ, ਹੁਨਰ ਵਿਕਾਸ, ਸਿੱਖਿਆ, ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕਿਆਂ ਨਾਲ ਜੋੜ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਸਬੰਧਤ ਵਿਭਾਗਾਂ ਅਤੇ ਸਥਾਨਕ ਪ੍ਰਸ਼ਾਸਨ ਦੇ ਸਹਿਯੋਗ ਨਾਲ ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਅਤੇ ਸਰਵੇ ਕੀਤਾ ਜਾਂਦਾ ਹੈ। ਲੋੜ ਅਨੁਸਾਰ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ‘ਤੇ ਲਿਜਾ ਕੇ ਕੌਂਸਲਿੰਗ, ਸਿਹਤ ਜਾਂਚ ਅਤੇ ਹੋਰ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਜਿਨ੍ਹਾਂ ਵਿਅਕਤੀਆਂ ਦੇ ਪਰਿਵਾਰਾਂ ਦੀ ਪਛਾਣ ਹੋ ਜਾਂਦੀ ਹੈ, ਉਨ੍ਹਾਂ ਨੂੰ ਨਿਯਮਾਂ ਅਨੁਸਾਰ ਪਰਿਵਾਰ ਨਾਲ ਮੁੜ ਜੋੜਿਆ ਜਾਂਦਾ ਹੈ, ਜਦਕਿ ਬੇਸਹਾਰਾ ਵਿਅਕਤੀਆਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਪੁਨਰਵਾਸ ਸੇਵਾਵਾਂ ਨਾਲ ਜੋੜਿਆ ਜਾਂਦਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਥਾਨਕ ਪ੍ਰਸ਼ਾਸਨ, ਨਗਰ ਨਿਗਮਾਂ, ਸਥਾਨਕ ਸਰਕਾਰ ਸੰਸਥਾਵਾਂ, ਪੁਲਿਸ ਵਿਭਾਗ, ਸਿਹਤ ਵਿਭਾਗ, ਹੁਨਰ ਵਿਕਾਸ ਨਾਲ ਸਬੰਧਤ ਸੰਸਥਾਵਾਂ ਅਤੇ ਹੋਰ ਹਿੱਸੇਦਾਰ ਵਿਭਾਗਾਂ ਨਾਲ ਆਪਸੀ ਤਾਲਮੇਲ ਰਾਹੀਂ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਕੋਈ ਵੀ ਲੋੜਵੰਦ ਵਿਅਕਤੀ ਸਹਾਇਤਾ ਤੋਂ ਵਾਂਝਾ ਨਾ ਰਹੇ।

ਕੈਬਨਿਟ ਮੰਤਰੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ ‘ਤੇ ਭਿਖਿਆ ਮੰਗਣ ਵਾਲੇ ਵਿਅਕਤੀਆਂ ਨੂੰ ਨਕਦ ਰਕਮ ਦੇਣ ਦੀ ਬਜਾਏ ਉਨ੍ਹਾਂ ਨੂੰ ਸਰਕਾਰ ਵੱਲੋਂ ਉਪਲਬਧ ਪੁਨਰਵਾਸ ਅਤੇ ਸਮਾਜਿਕ ਸਹਾਇਤਾ ਸੇਵਾਵਾਂ ਤੱਕ ਪਹੁੰਚਾਉਣ ਵਿੱਚ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸਮਾਜ ਦੇ ਸਾਂਝੇ ਯਤਨਾਂ ਨਾਲ ਹੀ ਭਿਖਿਆ-ਮੁਕਤ, ਆਤਮ-ਨਿਰਭਰ ਅਤੇ ਸਨਮਾਨਜਨਕ “ਰੰਗਲਾ ਪੰਜਾਬ” ਦੀ ਸਿਰਜਣਾ ਸੰਭਵ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਬਜ਼ੁਰਗਾਂ ਦੀ ਤੰਦਰੁਸਤੀ ਲਈ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਆਗਾਜ਼

-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤਾ ਉਦਘਾਟਨ, ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਦੀ ਸ਼ਲਾਘਾ ਪਟਿਆਲਾ:- ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਵੱਲੋਂ ਬਜ਼ੁਰਗਾਂ ਦੀ ਸਿਹਤਮੰਦ ਜੀਵਨ ਪੱਧਤੀ ਨੂੰ ਸਮਰਪਿਤ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਅੱਜ ਆਗਾਜ਼ ਹੋਇਆ। ਇਸ ਕੈਂਪ ਦਾ ਰਸਮੀ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ...

ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

-ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਤੇ ਪਰਾਲੀ ਨਾ ਸਾੜਨ: ਡਾ. ਹਿਮਾਂਸ਼ੂ ਅਗਰਵਾਲ -ਪਟਿਆਲਾ ਜ਼ਿਲ੍ਹੇ ਵਿੱਚ 108 ਮੰਡੀਆਂ ਖਰੀਦ ਕੇਂਦਰ ਵਜੋਂ ਨਿਰਧਾਰਿਤ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ...

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਿੰਡ ਪੁਰੀਆਂ ਖੁਰਦ ਪਹੁੰਚੇ, ਖੁਦ ਬੇਲਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ

ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਵਲੋਂ ਕਿਸਾਨਾਂ ਨੂੰ  ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਬਟਾਲਾ:-ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਪਰਾਲੀ ਪ੍ਰਬੰਧਨ ਦਾ ਕੰਮ ਗੱਠਾਂ ਬਣਵਾ ਕੇ ਸ਼ੁਰੂ ਕੀਤਾ ਗਿਆ  ਅਤੇ...

ਸ੍ਰੀ ਮੁਕਤਸਰ ਸਾਹਿਬ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ: ਵਿਧਾਇਕ ਕਾਕਾ ਬਰਾੜ

ਨਸ਼ਿਆਂ ਵਿਰੁੱਧ ਜੰਗ ਤਹਿਤ ਵੀਡੀਸੀ ਮੈਂਬਰਾਂ ਦੀ ਹੋਈ ਸਮੀਖਿਆ ਮੀਟਿੰਗ ਸ੍ਰੀ ਮੁਕਤਸਰ ਸਾਹਿਬ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੀਡੀਸੀ (ਵਿਲੇਜ ਡਿਫੈਂਸ ਕਮੇਟੀ) ਮੈਂਬਰਾਂ ਦੀ ਸਮੀਖਿਆ ਮੀਟਿੰਗ ਹੋਈ। ਇਸ ਮੌਕੇ ਹਲਕਾ...

ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ‘ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਸ਼ਾਨਦਾਰ ਗੇਟ ਬਣਾਉਣ ਦਾ ਨੀਂਹ ਪੱਥਰ ਰੱਖਿਆ।

ਬਟਾਲਾ : ਬਟਾਲਾ, ਸ਼ਹਿਰ ਦੀ ਸੁੰਦਰਤਾ ਅਤੇ ਪਛਾਣ ਨੂੰ ਹੋਰ ਨਿਖਾਰਨ ਦੇ ਉਦੇਸ਼ ਨਾਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ’ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਬਣਾਏ ਜਾਣ ਵਾਲੇ ਸ਼ਾਨਦਾਰ ਐਂਟਰੀ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਪ੍ਰਧਾਨ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.