Facebook-f Youtube X-twitter

ਸੋਧਿਆ ਪ੍ਰੈਸ ਨੋਟ–ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ- ਡਾ. ਬਲਜੀਤ ਕੌਰ

‘ਨਸ਼ਾ ਮੁਕਤ ਭਾਰਤ ਅਭਿਆਨ’ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਲੋਟ ਵਿਖੇ ਕਰਵਾਇਆ ਗਿਆ ਰਾਜ ਪੱਧਰੀ ਸਮਾਗਮ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ 100 ਤੋਂ ਵਧੇਰੇ ਵੰਡੀਆਂ ਖੇਡ ਕਿੱਟਾਂ

ਨਸ਼ਾ ਮੁਕਤੀ ਮਿੱਤਰਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ

ਮਲੋਟ/ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਸੁਚੱਜੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਨਸ਼ਾ ਮੁਕਤ ਭਾਰਤ ਅਭਿਆਨ’  ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਮਲੋਟ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਦਿਆਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨਾਂ ਦਾ ਸੱਦਾ ਦਿੱਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕੇਵਲ ਸਰਕਾਰ ਜਾਂ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ, ਇਸੇ ਲੜੀ ਤਹਿਤ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ਮੁਹਿੰਮ ਚਲਾਈ ਹੋਈ ਹੈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ੇ ਦੇ ਕੰਟਰੋਲ ਲਈ ਪੇਂਡੂ ਅਤ ਸ਼ਹਿਰੀ ਪੱਧਰ ਤੇ ਨਸ਼ਾ ਰੋਕੂ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਦੇਣ ਵਾਲਿਆਂ ਦਾ ਨਾਮ ਪੁਲਿਸ ਪ੍ਰਸ਼ਾਸਨ ਵਲੋਂ ਗੁਪਤ ਰੱਖਿਆ ਜਾ ਰਿਹਾ ਹੈ। ਨਸ਼ੇ ਵੇਚਣ ਵਾਲਿਆਂ ਦੀਆਂ ਜਾਇਦਾਦਾਂ ਜਿਥੇ ਜਬਤ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਸਮਗਲਰਾਂ ਵਲੋਂ ਉਸਾਰੀਆਂ ਗਈਆਂ ਬਿਲਡਿੰਗਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਸਿਵਲ ਪ੍ਰਸ਼ਾਸਨ ਦੀ ਮਦਦ ਨਾਲ ਢਾਹਿਆ ਜਾ ਰਿਹਾ ਹੈ ਤਾਂ ਜੋ ਨਸ਼ੇ ਦੀ ਬਿਮਾਰੀ ਨੂੰ ਖਤਮ ਕੀਤਾ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੇ ਹਮੇਸ਼ਾ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਸਰਹੱਦਾਂ ਦੀ ਰਾਖੀ ਤੋਂ ਲੈ ਕੇ ਖੇਡਾਂ, ਖੇਤੀਬਾੜੀ ਅਤੇ ਹਰ ਖੇਤਰ ਵਿੱਚ ਪੰਜਾਬੀ ਨੌਜਵਾਨਾਂ ਦੀ ਮਿਹਨਤ ਅਤੇ ਹਿੰਮਤ ਮਿਸਾਲ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਹੈ ਕਿ ਇਹੀ ਜਜ਼ਬਾ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਵੀ ਦਿਖਾਇਆ ਜਾਵੇ।

ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦਾ ਕੋਈ ਸਾਥੀ ਗਲਤ ਰਾਹ ਵੱਲ ਵੱਧ ਰਿਹਾ ਹੈ ਤਾਂ ਉਸਨੂੰ ਇਕੱਲਾ ਨਾ ਛੱਡਿਆ ਜਾਵੇ, ਸਗੋਂ ਪਿਆਰ ਅਤੇ ਹੌਸਲੇ ਨਾਲ ਸਹੀ ਦਿਸ਼ਾ ਵੱਲ ਲਿਆਂਦਾ ਜਾਵੇ। ਉਨ੍ਹਾਂ ਮਾਪਿਆਂ, ਅਧਿਆਪਕਾਂ, ਪੰਚਾਇਤਾਂ, ਯੂਥ ਕਲੱਬਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਵੀ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਤਕਰੀਬਨ 3000 ਖੇਡ ਗਰਾਉਂਡਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਅਤੇ ਬਹੁਤ ਸਾਰੇ ਪਿੰਡਾਂ ਵਿੱਚ ਗਰਾਊਂਡ ਬਣ ਕੇ ਤਿਆਰ ਵੀ ਹੋ ਗਏ ਹਨ, ਇਸ ਤੋਂ ਇਲਾਵਾ ਪਿੰਡਾਂ ਵਿੱਚ ‘ਮੁੱਖ ਮੰਤਰੀ ਜਿੰਮ’ ਮੁਹਿੰਮ ਅਧੀਨ ਜਿੰਮਾਂ ਦਾ ਨਿਰਮਾਣ ਕੀਤਾ ਗਿਆ ਹੈ ਅਤੇ ‘ਖੇਡਾਂ ਵਤਨ ਪੰਜਾਬ ਦੀਆਂ’ ਮੁਹਿੰਮ ਤਹਿਤ ਨੌਜਾਵਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ ਤਾਂ ਜੋ ਉਹ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਬਚ ਸਕਣ।

ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਮਲੋਟ ਦੇ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਵਾਰਡਾਂ ਨੂੰ ਹਾਕੀ, ਫੁੱਟਬਾਲ, ਵਾਲੀਬਾਲ, ਕ੍ਰਿਕਟ ਦੀਆਂ 100 ਤੋਂ ਵਧੇਰੇ ਖੇਡ ਕਿੱਟਾਂ ਵੀ ਵੰਡੀਆਂ ਗਈਆਂ ਅਤੇ ਆਂਗਣਵਾੜੀ ਵਰਕਰਾਂ ਜੋ ਕਿ ਨਸ਼ਿਆਂ ਨੂੰ ਰੋਕਣ ਲਈ ‘ਨਸ਼ਾ ਮੁਕਤੀ ਮਿੱਤਰ’ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨ ਕੀਤਾ ਗਿਆ।

ਇਸ ਮੌਕੇ ਵੱਖ-ਵੱਖ ਸਕੂਲੀ ਬੱਚਿਆਂ ਦੇ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪੋਸਟਰ ਮੇਕਿੰਗ, ਲੇਖ ਮੁਕਾਬਲੇ ਕਰਵਾਏ ਗਏ ਅਤੇ ਪਹਿਲੀ, ਦੂਜੀ ਅਤੇ ਤੀਜੀ ਪੁਜ਼ੀਸ਼ਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਮੈਡਮ ਸੁਰਿੰਦਰ ਕੌਰ ਦੀ ਨਿਰਦੇਸ਼ਨਾਂ ਅਤੇ ਉੱਘੇ ਰੰਗ ਕਰਮੀ ਕੀਰਤੀ ਕ੍ਰਿਪਾਲ ਦੀ ਅਗਵਾਈ ਹੇਠ ਆਓ ਕੋਸ਼ਿਸ਼ ਕਰੀਏ ਨਾਟਕ ਖੇਡਿਆ ਗਿਆ ਅਤੇ ਪੀ.ਐਮ. ਸ੍ਰੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਲਵਈ ਗਿੱਧਾ ਅਤੇ ਕੋਰੀਓਗ੍ਰਾਫ਼ੀ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪੇਸ਼ਕਾਰੀਆਂ ਦਾ ਆਯੋਜਨ ਵੀ ਕੀਤਾ ਗਿਆ ਅਤੇ ਲੜਕੀ ਮਾਰੀਆ ਵੱਲੋਂ ਸੋਲੋ ਡਾਂਸ ਕੀਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ, ਐਸ.ਡੀ.ਐੱਮ. ਸ੍ਰੀ ਪੰਕਜ ਕੁਮਾਰ, ਚੇਅਰਮੈਨ ਸਹਿਕਾਰੀ ਬੈਂਕ ਪੰਜਾਬ ਸ੍ਰੀ ਜਗਦੇਵ ਸਿੰਘ ਬਾਂਮ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਸੁਖਜਿੰਦਰ ਸਿੰਘ ਕਾਉਣੀ, ਚੇਅਰਮੈਨ ਮਾਰਕਿਟ ਕਮੇਟੀ ਮਲੋਟ ਸ੍ਰੀ ਜਸ਼ਨ ਬਰਾੜ, ਚੇਅਰਮੈਨ ਸਿਮਰਜੀਤ ਸਿੰਘ ਲੱਖੇਵਾਲੀ,  ਜ਼ਿਲ੍ਹਾ ਮਹਿਲਾ ਪ੍ਰਧਾਨ ਪਰਮਿੰਦਰ ਕੌਰ, ਵਾਇਸ ਪ੍ਰਧਾਨ ਆਸ਼ੂ ਚਾਨਣਾ, ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਕੋਆਰਡੀਨੇਟਰ ਯਾਦਵਿੰਦਰ ਸਿੰਘ ਹਰੀ ਕੇ ਕਲਾਂ, ਜ਼ਿਲ੍ਹਾ ਵਾਇਸ ਕੋਆਰਡੀਨੇਟਰ ਜਗਸੀਰ ਸਿੰਘ ਸਰਪੰਚ, ਹਲਕਾ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਵਿਰਦੀ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰਤਨਦੀਪ ਕੌਰ ਸੰਧੂ, ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ, ਸੀ.ਡੀ.ਪੀ.ਓ. ਸ੍ਰੀ ਪੰਕਜ ਕੁਮਾਰ, ਟਰੱਕ ਯੂਨੀਅਨ ਪ੍ਰਧਾਨ ਸ੍ਰੀ ਸੁਖਪਾਲ ਸਿੰਘ ਦਾਨੇਵਾਲਾ, ਕੋਆਰਡੀਨੇਟਰ ਸਮਾਜ ਸੇਵੀ ਸੰਸਥਾਵਾਂ ਡਾ. ਨਰੇਸ਼ ਪਰੂਥੀ, ਕੁਲਵਿੰਦਰ ਸਿੰਘ, ਨਿੱਜੀ ਸਹਾਇਕ ਸ੍ਰੀ ਅਰਸ਼ਦੀਪ ਸਿੰਘ, ਸ੍ਰੀ ਸ਼ਿੰਦਰਪਾਲ ਸਿੰਘ, ਬਲਾਕ ਪ੍ਰਧਾਨ ਇਕਬਾਲ ਸਿੰਘ ਭੰਗਚੜੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਆਦਿ ਹਾਜ਼ਰ ਸਨ। ਇਸ ਮੌਕੇ ’ਤੇ ਕੈਬਨਿਟ ਮੰਤਰੀ ਨੇ ਸਮਾਗਮ ਵਿੱਚ ਸ਼ਾਮਲ ਨੌਜਵਾਨਾਂ, ਯੁੱਧ ਕਲੱਬਾਂ, ਖਿਡਾਰੀਆਂ ਅਤੇ ਪਤਵੰਤੇ ਵਿਅਕਤੀਆਂ ਨੂੰ ਨਸ਼ਾ ਵਿਰੋਧੀ ਸਹੁੰ ਵੀ ਚੁਕਵਾਈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.