Facebook-f Youtube X-twitter

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕਰੇਗਾ, ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ : ਐਨਐਚਆਰਸੀ ਸਪੈਸ਼ਲ ਮਾਨੀਟਰ ਬਾਲ ਕ੍ਰਿਸ਼ਨ ਗੋਇਲ

-ਬੱਚਿਆਂ, ਬਜ਼ੁਰਗਾਂ ਤੇ ਮਹਿਲਾਵਾਂ ਸਮੇਤ ਹਰ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸਰਕਾਰੀ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ : ਗੋਇਲ

-ਸਕੂਲਾਂ ਵਿੱਚ ‘ਗੁੱਡ ਟੱਚ-ਬੈਡ ਟੱਚ’ ਸਬੰਧੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਿਰਦੇਸ਼

-ਨਾਗਰਿਕ ਆਪਣੇ ਹੱਕਾਂ ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਾਰੇ ਜਾਗਰੂਕ ਰਹਿਣ, ਸ਼ਿਕਾਇਤਾਂ ਐਨ.ਐਚ.ਆਰ.ਸੀ. ਦੇ ਪੋਰਟਲ ’ਤੇ ਦਰਜ ਕਰਵਾਉਣ : ਬਾਲ ਕ੍ਰਿਸ਼ਨ ਗੋਇਲਪਟਿਆਲਾ : ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ (ਐਨ.ਐਚ.ਆਰ.ਸੀ.) ਦੇ ਸਪੈਸ਼ਲ ਮਾਨੀਟਰ (ਬੱਚੇ ਅਤੇ ਬਜ਼ੁਰਗ ਨਾਗਰਿਕ) ਸ੍ਰੀ ਬਾਲ ਕ੍ਰਿਸ਼ਨ ਗੋਇਲ ਨੇ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਨਾਗਰਿਕਾਂ ਦੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਬੱਚਿਆਂ, ਬਜ਼ੁਰਗ ਨਾਗਰਿਕਾਂ ਅਤੇ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਸ੍ਰੀ ਬਾਲ ਕ੍ਰਿਸ਼ਨ ਗੋਇਲ ਨੇ ਸਪੱਸ਼ਟ ਕੀਤਾ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਚਿਆਂ, ਬਜ਼ੁਰਗਾਂ, ਮਹਿਲਾਵਾਂ ਸਮੇਤ ਹਰੇਕ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਰਾਖੀ ਨੂੰ ਯਕੀਨੀ ਬਣਾਉਣ ਲਈ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕੀਤਾ ਜਾਵੇ।

ਸਪੈਸ਼ਲ ਮਾਨੀਟਰ ਨੇ ਨਾਗਰਿਕਾਂ ਨੂੰ ਆਪਣੇ ਹੱਕਾਂ, ਹੱਕਾਂ ਦੀ ਉਲੰਘਣਾ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਉਪਲਬਧ ਕਾਨੂੰਨੀ ਤੇ ਸੰਸਥਾਗਤ ਵਿਵਸਥਾਵਾਂ ਬਾਰੇ ਜਾਗਰੂਕ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਮਨੁੱਖੀ ਅਧਿਕਾਰਾਂ ਦੀ ਕਿਸੇ ਵੀ ਕਿਸਮ ਦੀ ਉਲੰਘਣਾ ਵਿਰੁੱਧ ਆਵਾਜ਼ ਉਠਾਉਣੀ ਚਾਹੀਦੀ ਹੈ ਅਤੇ ਅਜਿਹੇ ਮਾਮਲਿਆਂ ਦੀ ਸਬੰਧਤ ਅਥਾਰਟੀ ਨੂੰ ਜਾਣਕਾਰੀ ਦੇਣੀ ਚਾਹੀਦੀ ਹੈ।

ਸ੍ਰੀ ਗੋਇਲ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਸਕੂਲਾਂ ਵਿੱਚ ਬੱਚਿਆਂ ਨੂੰ ‘ਗੁੱਡ ਟੱਚ ਅਤੇ ਬੈਡ ਟੱਚ’ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ 112 ਅਤੇ 1098 ਚਾਈਲਡ ਹੈਲਪਲਾਈਨ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਬੱਚਿਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵੂਮੈਨ ਤੇ ਚਾਈਲਡ ਕਮਿਸ਼ਨ ਦੀ ਫ਼ਿਲਮ ‘ਕੋਮਲ’ ਦਿਖਾਉਣ ਦਾ ਵੀ ਸੁਝਾਅ ਦਿੱਤਾ।

ਸ੍ਰੀ ਗੋਇਲ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਦੇ ਆਰਟੀਕਲ 21 ਤਹਿਤ ਪ੍ਰਾਪਤ ਜੀਵਨ ਦੇ ਅਧਿਕਾਰ ਦਾ ਰੱਖਿਅਕ ਐਨ.ਐਚ.ਆਰ.ਸੀ. ਹੈ ਅਤੇ ਕਮਿਸ਼ਨ ਨਾਗਰਿਕਾਂ ਦੀ ਮਰਿਆਦਾ ਅਤੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਪਟਿਆਲਾ ਦੌਰੇ ਦੌਰਾਨ ਸ੍ਰੀ ਗੋਇਲ ਨੇ ਕੇਂਦਰੀ ਜੇਲ੍ਹ, ਪੀ.ਡੀ.ਐਸ. ਵੰਡ ਕੇਂਦਰਾਂ, ਥਾਣੇ, ਹਸਪਤਾਲ, ਚਾਈਲਡ ਕੇਅਰ ਇੰਸਟੀਚਿਊਸ਼ਨਜ਼, ਬਿਰਧ ਆਸ਼ਰਮ, ਸਰਕਾਰੀ/ਰਿਹਾਇਸ਼ੀ ਸਕੂਲਾਂ, ਆਬਜ਼ਰਵੇਸ਼ਨ ਹੋਮ, ਵਨ ਸਟਾਪ ਸੈਂਟਰ ਅਤੇ ਆਂਗਣਵਾੜੀ ਕੇਂਦਰਾਂ ਦਾ ਦੌਰਾ ਕਰਕੇ ਨਿਰੀਖਣ ਕੀਤਾ। ਉਨ੍ਹਾਂ ਇਨ੍ਹਾਂ ਸੰਸਥਾਵਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਲਾਭਪਾਤਰੀਆਂ ਦੇ ਹੱਕਾਂ ਨਾਲ ਸਬੰਧਤ ਮਾਮਲਿਆਂ ਦਾ ਜਾਇਜ਼ਾ ਲਿਆ।

ਸ੍ਰੀ ਗੋਇਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਨੁੱਖੀ ਅਧਿਕਾਰਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਹੋਣ ’ਤੇ ਆਪਣੀ ਸ਼ਿਕਾਇਤ ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਦੇ ਆਨਲਾਈਨ ਪੋਰਟਲ hrcnet.nic.in ’ਤੇ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਅਜਿਹੀਆਂ ਸ਼ਿਕਾਇਤਾਂ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਏ.ਡੀ.ਸੀ. (ਅਰਬਨ ਡਿਵੈਲਪਮੈਂਟ) ਨਵਰੀਤ ਕੌਰ ਸੇਖੋਂ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਤਰਫ਼ੋਂ ਸ੍ਰੀ ਗੋਇਲ ਦਾ ਸਵਾਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਕਮਿਸ਼ਨ ਵੱਲੋਂ ਦਿੱਤੀਆਂ ਹਦਾਇਤਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਗੰਭੀਰਤਾ ਨਾਲ ਲਾਗੂ ਕੀਤਾ ਜਾਵੇਗਾ। ਐਸ.ਪੀ. ਸਿਟੀ ਮੋਹਿਤ ਅਗਰਵਾਲ ਨੇ ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਦੀ ਤਰਫ਼ੋਂ ਭਰੋਸਾ ਦਿੱਤਾ ਕਿ ਪਟਿਆਲਾ ਪੁਲਿਸ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਪੂਰਾ ਸਹਿਯੋਗ ਦੇਵੇਗੀ।

ਇਸ ਮੌਕੇ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਮਨਰੀਤ ਰਾਣਾ, ਐਡੀਸ਼ਨਲ ਜੇਲ੍ਹ ਸੁਪਰਡੈਂਟ ਜੈਦੀਪ ਸਿੰਘ, ਸਿਵਲ ਸਰਜਨ ਡਾ. ਸ਼ੈਲੀ ਜੈਤਲੀ, ਡੀ.ਐਸ.ਪੀ. ਪੁਨੀਤ ਚਾਹਲ, ਜੁਵੇਨਾਈਲ ਜਸਟਿਸ ਬੋਰਡ (ਜੇ.ਜੇ.ਬੀ.) ਅਤੇ ਚਾਈਲਡ ਵੈਲਫੇਅਰ ਕਮੇਟੀ (ਸੀ.ਡਬਲਿਊ.ਸੀ.) ਦੇ ਮੈਂਬਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ, ਡੀ.ਈ.ਓ. ਸ਼ਾਲੂ ਮਹਿਰਾ, ਡੀ.ਸੀ.ਪੀ.ਓ. ਸ਼ਾਇਨਾ ਕਪੂਰ, ਏ.ਐਫ਼.ਐਸ.ਓ. ਮਨੂ ਲਟਾਵਾ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.