Facebook-f Youtube X-twitter

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਦਫਤਰ ਐੱਸ. ਐੱਸ.ਪੀ ਬਟਾਲਾ ਵਿਖੇ ਸ਼ਾਨਦਾਰ ਅਤੇ ਭਰਵਾਂ ਸਵਾਗਤ

ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਸੰਪੰਨ ਹੋਣ ‘ਤੇ ਸੰਗਤਾਂ ਦਾ ਕੀਤਾ ਧੰਨਵਾਦ

ਬਟਾਲਾ : ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੋ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦਾ ਅੱਜ ਦੇਰ ਸ਼ਾਮ, ਨੇੜੇ ਦਫਤਰ ਐਸ.ਐਸ.ਪੀ,ਬਟਾਲਾ ‘ਤੇ ਪਹੁੰਚਣ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਗੁਰੂ ਜੀ ਦਾ ਆਸ਼ੀਰਵਾਦ ਲਿਆ। ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ, ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ , ਡਾ. ਮਹਿਤਾਬ ਸਿੰਘ ਐਸ.ਐਸ.ਪੀ ਬਟਾਲਾ, ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ, ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ, ਐੱਸ ਪੀ ਨਵਜੋਤ ਸਿੰਘ, ਮੈਡਮ ਖੁਸ਼ਬੀਰ ਕੌਰ, ਐਸ ਪੀ (ਐਚ) ਅਤੇ ਸਾਰੰਗਪ੍ਰੀਤ ਸਿੰਘ ਔਜਲਾ ਐੱਸ.ਡੀ.ਐਮ ਬਟਾਲਾ ਮੌਜੂਦ ਸਨ। 

ਇਸ ਮੌਕੇ ਉਨ੍ਹਾਂ ਵਿਆਹ ਪੁਰਬ ਦੇ ਕਾਰਜ ਸਫਲਤਾਪੂਰਵਕ ਸੰਪੰਨ ਹੋਣ ‘ਤੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਸਮੁੱਚੇ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਰਸ਼ਾਸਨ ਵਲੋਂ ਸੰਗਤਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਸਨ ਤੇ ਬਟਾਲਾ ਸ਼ਹਿਰ ਨੂੰ ਖੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ। ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਆਵਾਜਾਈ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ।

ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸਲਾਮੀ ਦੇ ਕੇ ਆਪਣੀ ਸ਼ਰਧਾ ਅਰਪਿਤ ਕੀਤੀ ਗਈ। 

ਇਸ ਮੌਕੇ ਤੇਜਿੰਦਰਪਾਲ ਸਿੰਘ ਡੀ ਐੱਸ ਪੀ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰ ਗੁਰਵਿੰਦਰਪਾਲ ਸਿੰਘ ਗੋਰਾ, ਗੁਰਨਾਮ ਸਿੰਘ ਜੱਸਲ, ਗੁਰਤਿੰਦਰਪਾਲ ਸਿੰਘ ਮਾਂਟੂ ਅਤੇ ਪ੍ਰਬੰਧਕ ਕਮੇਟੀ ਦੇ ਮੈਬਰ ਆਦਿ ਮੌਜੂਦ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਬਜ਼ੁਰਗਾਂ ਦੀ ਤੰਦਰੁਸਤੀ ਲਈ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਆਗਾਜ਼

-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤਾ ਉਦਘਾਟਨ, ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਦੀ ਸ਼ਲਾਘਾ ਪਟਿਆਲਾ:- ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਵੱਲੋਂ ਬਜ਼ੁਰਗਾਂ ਦੀ ਸਿਹਤਮੰਦ ਜੀਵਨ ਪੱਧਤੀ ਨੂੰ ਸਮਰਪਿਤ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਅੱਜ ਆਗਾਜ਼ ਹੋਇਆ। ਇਸ ਕੈਂਪ ਦਾ ਰਸਮੀ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ...

ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

-ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਤੇ ਪਰਾਲੀ ਨਾ ਸਾੜਨ: ਡਾ. ਹਿਮਾਂਸ਼ੂ ਅਗਰਵਾਲ -ਪਟਿਆਲਾ ਜ਼ਿਲ੍ਹੇ ਵਿੱਚ 108 ਮੰਡੀਆਂ ਖਰੀਦ ਕੇਂਦਰ ਵਜੋਂ ਨਿਰਧਾਰਿਤ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ...

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਿੰਡ ਪੁਰੀਆਂ ਖੁਰਦ ਪਹੁੰਚੇ, ਖੁਦ ਬੇਲਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ

ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਵਲੋਂ ਕਿਸਾਨਾਂ ਨੂੰ  ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਬਟਾਲਾ:-ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਪਰਾਲੀ ਪ੍ਰਬੰਧਨ ਦਾ ਕੰਮ ਗੱਠਾਂ ਬਣਵਾ ਕੇ ਸ਼ੁਰੂ ਕੀਤਾ ਗਿਆ  ਅਤੇ...

ਸ੍ਰੀ ਮੁਕਤਸਰ ਸਾਹਿਬ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ: ਵਿਧਾਇਕ ਕਾਕਾ ਬਰਾੜ

ਨਸ਼ਿਆਂ ਵਿਰੁੱਧ ਜੰਗ ਤਹਿਤ ਵੀਡੀਸੀ ਮੈਂਬਰਾਂ ਦੀ ਹੋਈ ਸਮੀਖਿਆ ਮੀਟਿੰਗ ਸ੍ਰੀ ਮੁਕਤਸਰ ਸਾਹਿਬ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੀਡੀਸੀ (ਵਿਲੇਜ ਡਿਫੈਂਸ ਕਮੇਟੀ) ਮੈਂਬਰਾਂ ਦੀ ਸਮੀਖਿਆ ਮੀਟਿੰਗ ਹੋਈ। ਇਸ ਮੌਕੇ ਹਲਕਾ...

ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ‘ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਸ਼ਾਨਦਾਰ ਗੇਟ ਬਣਾਉਣ ਦਾ ਨੀਂਹ ਪੱਥਰ ਰੱਖਿਆ।

ਬਟਾਲਾ : ਬਟਾਲਾ, ਸ਼ਹਿਰ ਦੀ ਸੁੰਦਰਤਾ ਅਤੇ ਪਛਾਣ ਨੂੰ ਹੋਰ ਨਿਖਾਰਨ ਦੇ ਉਦੇਸ਼ ਨਾਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ’ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਬਣਾਏ ਜਾਣ ਵਾਲੇ ਸ਼ਾਨਦਾਰ ਐਂਟਰੀ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਪ੍ਰਧਾਨ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.