Facebook-f Youtube X-twitter

ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਐਲ.ਈ.ਡੀ. ਵੈਨ ਨੇ ਪਿੰਡਾਂ ਵਿੱਚ ਪਹੁੰਚਾਇਆ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਐਲ.ਈ.ਡੀ. ਵੈਨ ਵੱਲੋਂ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਾਨਿਆਂਵਾਲੀ ਅਤੇ ਭੰਗੇਵਾਲਾ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਉਪਦੇਸ਼ਾਂ ਬਾਰੇ ਜਾਣੂੰ ਕਰਵਾਇਆ ਗਿਆ।

ਡਾਕੂਮੈਂਟਰੀ ਵੈਨਾਂ ਰਾਹੀਂ ਕਰੀਬ 30 ਮਿੰਟ ਦੀ ਸ੍ਰੀ ਗੁਰੂ ਰਵਿਦਾਸ ਜੀ ਦੇ ਉਨ੍ਹਾਂ ਵੱਲੋਂ ਦਿੱਤੇ ਮਨੁੱਖਤਾ, ਸਮਾਨਤਾ, ਜੀਵਨ, ਫਲਸਫੇ ਤੇ , ਸਮਾਜਿਕ ਨਿਆਂ, ਸੇਵਾ, ਭਾਈਚਾਰੇ ਤੇ ਸਦਭਾਵਨਾ ਦੇ ਸਰਬਵਿਆਪੀ ਸੰਦੇਸ਼ ਨੂੰ ਦਰਸਾਉਂਦੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪਿੰਡ ਵਾਸੀਆਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਦਰਸ਼ਨ, ਸਮਾਜ ਸੁਧਾਰਕ ਵਿਚਾਰਾਂ ਤੇ ਸਮਾਜ ਵਿੱਚ ਇੱਕ ਬਰਾਬਰੀ ਤੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੇ ਯੋਗਦਾਨ ਬਾਰੇ ਜਾਣੂੰ ਕਰਵਾਇਆ ਜਾ ਰਿਹਾ ਹੈ।

ਇਸ ਦੌਰਾਨ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਤੇ ਮਨੁੱਖਤਾ ਦੇ ਸੰਦੇਸ਼ ਨੂੰ ਆਮ ਲੋਕਾਂ, ਵਿਸ਼ੇਸ਼ ਤੌਰ ‘ਤੇ ਨੌਜਵਾਨ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਅੱਜ ਵੀ ਸਮਾਜ ਨੂੰ ਸੱਚ, ਸਮਾਨਤਾ ਤੋ ਆਪਸੀ ਸਤਿਕਾਰ ਦਾ ਰਾਹ ਦਿਖਾਉਂਦੀ ਹੈ, ਜਿਸ ਨਾਲ ਸਮਾਜ ਵਿੱਚ ਭਾਈਚਾਰਾ ਤੇ ਸਦਭਾਵਨਾ ਹੋਰ ਮਜ਼ਬੂਤ ਹੋਵੇਗੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਬਜ਼ੁਰਗਾਂ ਦੀ ਤੰਦਰੁਸਤੀ ਲਈ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਆਗਾਜ਼

-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤਾ ਉਦਘਾਟਨ, ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਦੀ ਸ਼ਲਾਘਾ ਪਟਿਆਲਾ:- ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਵੱਲੋਂ ਬਜ਼ੁਰਗਾਂ ਦੀ ਸਿਹਤਮੰਦ ਜੀਵਨ ਪੱਧਤੀ ਨੂੰ ਸਮਰਪਿਤ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਅੱਜ ਆਗਾਜ਼ ਹੋਇਆ। ਇਸ ਕੈਂਪ ਦਾ ਰਸਮੀ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ...

ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

-ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਤੇ ਪਰਾਲੀ ਨਾ ਸਾੜਨ: ਡਾ. ਹਿਮਾਂਸ਼ੂ ਅਗਰਵਾਲ -ਪਟਿਆਲਾ ਜ਼ਿਲ੍ਹੇ ਵਿੱਚ 108 ਮੰਡੀਆਂ ਖਰੀਦ ਕੇਂਦਰ ਵਜੋਂ ਨਿਰਧਾਰਿਤ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ...

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਿੰਡ ਪੁਰੀਆਂ ਖੁਰਦ ਪਹੁੰਚੇ, ਖੁਦ ਬੇਲਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ

ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਵਲੋਂ ਕਿਸਾਨਾਂ ਨੂੰ  ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਬਟਾਲਾ:-ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਪਰਾਲੀ ਪ੍ਰਬੰਧਨ ਦਾ ਕੰਮ ਗੱਠਾਂ ਬਣਵਾ ਕੇ ਸ਼ੁਰੂ ਕੀਤਾ ਗਿਆ  ਅਤੇ...

ਸ੍ਰੀ ਮੁਕਤਸਰ ਸਾਹਿਬ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ: ਵਿਧਾਇਕ ਕਾਕਾ ਬਰਾੜ

ਨਸ਼ਿਆਂ ਵਿਰੁੱਧ ਜੰਗ ਤਹਿਤ ਵੀਡੀਸੀ ਮੈਂਬਰਾਂ ਦੀ ਹੋਈ ਸਮੀਖਿਆ ਮੀਟਿੰਗ ਸ੍ਰੀ ਮੁਕਤਸਰ ਸਾਹਿਬ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੀਡੀਸੀ (ਵਿਲੇਜ ਡਿਫੈਂਸ ਕਮੇਟੀ) ਮੈਂਬਰਾਂ ਦੀ ਸਮੀਖਿਆ ਮੀਟਿੰਗ ਹੋਈ। ਇਸ ਮੌਕੇ ਹਲਕਾ...

ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ‘ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਸ਼ਾਨਦਾਰ ਗੇਟ ਬਣਾਉਣ ਦਾ ਨੀਂਹ ਪੱਥਰ ਰੱਖਿਆ।

ਬਟਾਲਾ : ਬਟਾਲਾ, ਸ਼ਹਿਰ ਦੀ ਸੁੰਦਰਤਾ ਅਤੇ ਪਛਾਣ ਨੂੰ ਹੋਰ ਨਿਖਾਰਨ ਦੇ ਉਦੇਸ਼ ਨਾਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ’ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਬਣਾਏ ਜਾਣ ਵਾਲੇ ਸ਼ਾਨਦਾਰ ਐਂਟਰੀ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਪ੍ਰਧਾਨ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.