Facebook-f Youtube X-twitter

 “ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ” ਤਹਿਤ ਕਰਵਾਇਆ ਗਿਆ ਰਾਸ਼ਟਰੀ ਸੰਕਲਪ ਸਮਾਰੋਹ

ਸ੍ਰੀ ਮੁਕਤਸਰ ਸਾਹਿਬ:- ਮੇਰਾ ਯੁਵਾ ਭਾਰਤ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਯੂਥ ਅਫਸਰ ਮੈਡਮ ਤਨਵੀ ਅਗਰਵਾਲ ਦੀ ਰਹਿਨੁਮਾਈ ਹੇਠ ਮਾਈ ਭਾਗੋ ਆਯੁਰਵੈਦਿਕ ਮੈਡੀਕਲ ਕਾਲਜ ਫਾਰ ਵੂਮੈਨ ਅਤੇ ਹਸਪਤਾਲ ਵਿਖੇ “ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ” ਮੁਹਿੰਮ ਤਹਿਤ ਰਾਸ਼ਟਰੀ ਸੰਕਲਪ ਸਮਾਰੋਹ ਕਰਵਾਇਆ ਗਿਆ।

ਜ਼ਿਲ੍ਹਾ ਯੂਥ ਅਫਸਰ ਮੈਡਮ ਤਨਵੀ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਵਿਦਿਆਰਥਣਾਂ ਲਈ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨ ਵਾਲੇ ਪੋਸਟਰ ਅਤੇ ਪ੍ਰਭਾਵਸ਼ਾਲੀ ਸਲੋਗਨ ਪੇਸ਼ ਕੀਤੇ। ਵਿਦਿਆਰਥਣਾਂ ਵੱਲੋਂ ਆਪਣੀ ਰਚਨਾਤਮਕਤਾ ਰਾਹੀਂ “ਨਸ਼ਾ ਮੁਕਤ ਯੁਵਾ, ਵਿਕਸਿਤ ਭਾਰਤ” ਦਾ ਸੰਦੇਸ਼ ਦਿੱਤਾ ਗਿਆ।

ਇਸ ਮੌਕੇ ਪ੍ਰਿੰਸੀਪਲ ਡਾ. ਸਨੇਹਾ ਰੰਗਾ, ਸੁਪਰਡੈਂਟ ਈਸ਼ਵਰ ਗੋਇਲ, ਡਾ. ਬਰਿੰਦਰਜੀਤ ਸਿੰਘ ਅਤੇ ਡਾ. ਬ੍ਰਿਜ ਗੋਪਾਲ ਸੋਲੰਕੀ ਵੱਲੋਂ ਵਿਦਿਆਰਥਣਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦੀ ਤਾਕਤ ਹਨ ਅਤੇ ਨਸ਼ਾ ਮੁਕਤ ਨੌਜਵਾਨ ਹੀ ਸਿਹਤਮੰਦ ਅਤੇ ਵਿਕਸਿਤ ਸਮਾਜ ਦੀ ਮਜ਼ਬੂਤ ਨੀਂਹ ਰੱਖ ਸਕਦੇ ਹਨ।ਇਸ ਦੌਰਾਨ ਆਫਿਸ ਅਸਿਸਟੈਂਟ ਰਾਜਵਿੰਦਰ ਸਿੰਘ ਵੱਲੋਂ ਵੀ ਪ੍ਰੋਗਰਾਮ ਦੇ ਪ੍ਰਬੰਧਾਂ ਵਿੱਚ ਸਹਿਯੋਗ ਦਿੱਤਾ ਗਿਆ। ਕਾਲਜ ਦੇ ਸਟਾਫ਼ ਅਤੇ ਵਿਦਿਆਰਥਣਾਂ ਨੇ ਇਸ ਜਾਗਰੂਕਤਾ ਮੁਹਿੰਮ ਵਿੱਚ ਸਰਗਰਮੀ ਨਾਲ ਭਾਗ ਲਿਆ।

ਇਸ ਮੌਕੇ ਹਾਜ਼ਰੀਨ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਕਲਪ ਲਿਆ ਗਿਆ। ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਸਿਹਤਮੰਦ, ਸੁਰੱਖਿਅਤ ਅਤੇ ਨਸ਼ਾ ਮੁਕਤ ਭਵਿੱਖ ਵੱਲ ਪ੍ਰੇਰਿਤ ਕਰਨਾ ਰਿਹਾ।

Gursharan Singh

garry6110@gmail.com

Leave a Reply

Your email address will not be published. Required fields are marked *

Trending

 “ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ” ਤਹਿਤ ਕਰਵਾਇਆ ਗਿਆ ਰਾਸ਼ਟਰੀ ਸੰਕਲਪ ਸਮਾਰੋਹ

ਸ੍ਰੀ ਮੁਕਤਸਰ ਸਾਹਿਬ:- ਮੇਰਾ ਯੁਵਾ ਭਾਰਤ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਯੂਥ ਅਫਸਰ ਮੈਡਮ ਤਨਵੀ ਅਗਰਵਾਲ ਦੀ ਰਹਿਨੁਮਾਈ ਹੇਠ ਮਾਈ ਭਾਗੋ ਆਯੁਰਵੈਦਿਕ ਮੈਡੀਕਲ ਕਾਲਜ ਫਾਰ ਵੂਮੈਨ ਅਤੇ ਹਸਪਤਾਲ ਵਿਖੇ “ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ” ਮੁਹਿੰਮ ਤਹਿਤ ਰਾਸ਼ਟਰੀ ਸੰਕਲਪ ਸਮਾਰੋਹ ਕਰਵਾਇਆ ਗਿਆ। ਜ਼ਿਲ੍ਹਾ ਯੂਥ ਅਫਸਰ ਮੈਡਮ ਤਨਵੀ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ...

ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਬਜ਼ੁਰਗਾਂ ਦੀ ਤੰਦਰੁਸਤੀ ਲਈ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਆਗਾਜ਼

-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤਾ ਉਦਘਾਟਨ, ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਦੀ ਸ਼ਲਾਘਾ ਪਟਿਆਲਾ:- ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਵੱਲੋਂ ਬਜ਼ੁਰਗਾਂ ਦੀ ਸਿਹਤਮੰਦ ਜੀਵਨ ਪੱਧਤੀ ਨੂੰ ਸਮਰਪਿਤ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਅੱਜ ਆਗਾਜ਼ ਹੋਇਆ। ਇਸ ਕੈਂਪ ਦਾ ਰਸਮੀ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ...

ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

-ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਤੇ ਪਰਾਲੀ ਨਾ ਸਾੜਨ: ਡਾ. ਹਿਮਾਂਸ਼ੂ ਅਗਰਵਾਲ -ਪਟਿਆਲਾ ਜ਼ਿਲ੍ਹੇ ਵਿੱਚ 108 ਮੰਡੀਆਂ ਖਰੀਦ ਕੇਂਦਰ ਵਜੋਂ ਨਿਰਧਾਰਿਤ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ...

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਿੰਡ ਪੁਰੀਆਂ ਖੁਰਦ ਪਹੁੰਚੇ, ਖੁਦ ਬੇਲਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ

ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਵਲੋਂ ਕਿਸਾਨਾਂ ਨੂੰ  ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਬਟਾਲਾ:-ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਪਰਾਲੀ ਪ੍ਰਬੰਧਨ ਦਾ ਕੰਮ ਗੱਠਾਂ ਬਣਵਾ ਕੇ ਸ਼ੁਰੂ ਕੀਤਾ ਗਿਆ  ਅਤੇ...

ਸ੍ਰੀ ਮੁਕਤਸਰ ਸਾਹਿਬ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ: ਵਿਧਾਇਕ ਕਾਕਾ ਬਰਾੜ

ਨਸ਼ਿਆਂ ਵਿਰੁੱਧ ਜੰਗ ਤਹਿਤ ਵੀਡੀਸੀ ਮੈਂਬਰਾਂ ਦੀ ਹੋਈ ਸਮੀਖਿਆ ਮੀਟਿੰਗ ਸ੍ਰੀ ਮੁਕਤਸਰ ਸਾਹਿਬ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੀਡੀਸੀ (ਵਿਲੇਜ ਡਿਫੈਂਸ ਕਮੇਟੀ) ਮੈਂਬਰਾਂ ਦੀ ਸਮੀਖਿਆ ਮੀਟਿੰਗ ਹੋਈ। ਇਸ ਮੌਕੇ ਹਲਕਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.