Facebook-f Youtube X-twitter

ਮਲੋਟ ਵਿਖੇ ਸ਼ਾਨਦਾਰ ਡਰੋਨ ਸ਼ੋਅ ਦਾ ਸਫ਼ਲ ਆਯੋਜਨ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸਿਰਕਤ

ਭਾਰੀ ਗਿਣਤੀ ਵਿੱਚ ਸੰਗਤਾਂ ਨੇ ਮਾਣਿਆ ਆਨੰਦ
500 ਡਰੋਨਾਂ ਨੇ ਆਕਾਸ਼ ਵਿੱਚ ਸਿਰਜਿਆ ਅਲੌਕਿਕ ਨਜ਼ਾਰਾ, ਸੰਗਤਾਂ ਹੋਈਆਂ ਮੰਤਰਮੁਗਧ

ਮਲੋਟ / ਸ੍ਰੀ ਮੁਕਤਸਰ ਸਾਹਿਬ:- 
ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਡੀ.ਏ.ਵੀ. ਕਾਲਜ ਮਲੋਟ ਵਿਖੇ ਇੱਕ ਅਲੌਕਿਕ ਡਰੋਨ ਸ਼ੋਅ ਦਾ ਸਫਲ ਆਯੋਜਨ ਕੀਤਾ ਗਿਆ, ਜਿਸ ਦਾ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਭਰਪੂਰ ਆਨੰਦ ਮਾਣਿਆ । ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਵਿਸ਼ੇਸ਼ ਤੌਰ ਤੇ ਸਿ਼ਰਕਤ ਕੀਤੀ। ਸਮਾਗਮ ਦੌਰਾਨ ਆਕਾਸ਼ ਵਿੱਚ 500 ਡਰੋਨਾਂ ਦੀਆਂ ਵੱਖ—ਵੱਖ ਆਕਰਸ਼ਕ ਢੰਗ ਨਾਲ ਗੁਰੂ ਸਾਹਿਬ ਦੇ ਜੀਵਨ ਅਤੇ ਬਾਣੀ ਬਾਰੇ ਬਣਾਈਆਂ ਆਕ੍ਰਿਤੀਆਂ ਨੇ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਅਤੇ ਬੱਚਿਆਂ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਰਸਾਏ ਮਾਨਵਤਾ, ਸਮਾਨਤਾ ਅਤੇ ਭਾਈਚਾਰਕ ਸਾਂਝ ਦੇ ਮਾਰਗ ਉੱਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਮੂਹ ਹਾਜ਼ਰੀਨ ਸੰਗਤ ਨੇ ਡਰੋਨ ਸ਼ੋਅ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਸਿਧਾਂਤ ਨੂੰ ਵੇਖਿਆ ਹੈ। ਉਹਨਾਂ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸ। ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ ਕਿ ਜਿਹਨਾਂ ਨੇ ਸਮੁੱਚੇ ਪੰਜਾਬ ਵਿਚ ਇਸ ਡਰੋਨ ਸ਼ੋਅ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਤੇ ਬਾਣੀ ਬਾਰੇ ਸੰਗਤ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ ।

ਇਸ ਦੌਰਾਨ ਪ੍ਰਸਿੱਧ ਇੰਟਰਨੈਸ਼ਨਲ ਢਾਡੀ ਜੱਥਾ ਗਿਆਨੀ ਸੁਰਿੰਦਰ ਸਿੰਘ ਪਾਰਸ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਦਾ ਇਤਿਹਾਸ ਅਤੇ ਬਾਣੀ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਮੌਕੇ ਐਸ.ਡੀ.ਐੱਮ ਮਲੋਟ ਪੰਕਜ ਕੁਮਾਰ, ਇੰਜੀਨੀਅਰ ਦਲਜੀਤ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਮਲੋਟ ਜਸ਼ਨ ਬਰਾੜ, ਡਾਇਰੈਕਟਰ ਕੋਅਪਰੇਟਿਵਪ ਸੋਸਾਇਟੀ ਸਿਮਰਜੀਤ ਸਿੰਘ ਬਰਾੜ, ਨਿੱਜੀ ਸਹਾਇਕ ਅਰਸ਼ਦੀਪ ਸਿੱਧੂ, ਸਿ਼ੰਦਰਪਾਲ ਸਿੰਘ, ਡੀਐਸਪੀ ਜਸਪਾਲ ਸਿੰਘ ਧਾਲੀਵਾਲ, ਕਾਰਜ ਸਾਧਕ ਅਫਸਰ ਮੰਗਤ ਰਾਮ,ਵਾਇਸ ਪ੍ਰਧਾਨ ਨਗਰ ਕੌਸਲ ਮਲੋਟ ਜਸਮੀਤ ਸਿੰਘ ਬਰਾੜ, ਕੁਲਵਿੰਦਰ ਸਿੰਘ ਬਰਾੜ ਮੁੱਖ ਬੁਲਾਰਾ ਆਮ ਆਦਮੀ ਪਾਰਟੀ, ਤਹਿਸੀਲਦਾਰ ਜਤਿੰਦਰ ਸਿੰਘ ਢਿਲੋਂ, ਨਾਇਬ ਤਹਿਸੀਲਦਾਰ ਹਰਪ੍ਰੀਤ ਕੌਰ, ਪ੍ਰਧਾਨ ਟਰੱਕ ਯੂਨੀਅਨ ਸੁਖਪਾਲ ਸਿੰਘ ਦਾਨੇਵਾਲਾ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ, ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਆਦਿ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.