Facebook-f Youtube X-twitter

ਰਾਤ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਕਰਨ ’ਤੇ ਲਗਾਈ ਰੋਕ

ਸ੍ਰੀ ਮੁਕਤਸਰ ਸਾਹਿਬ:- ਵਧੀਕ ਜ਼ਿਲਾ ਮੈਜਿਸਟਰੇਟ ਸ੍ਰੀ ਡੈਵੀ ਗੋਇਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਰਾਤ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਝੋਨੇ ਦੀ ਫਸਲ ਕੰਬਾਇਨਾਂ ਨਾਲ ਕਟਾਈ ਕਰਨ ’ਤੇ ਮੁਕੰਮਲ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਬਹੁਤ ਸਾਰੀਆਂ ਕੰਬਾਇਨਾਂ ਹਾਰਵੈਸਟਰ ਜੋ ਪੁਰਾਣੀਆਂ ਹੋ ਚੁੱਕੀਆਂ ਹਨ ਅਤੇ ਝੋਨੇ ਦੀ ਕੁਆਲਿਟੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀਆਂ ਹਨ, ਜਿਹਨਾਂ ਦੇ ਚੱਲਣ ਨਾਲ ਮਕੈਨੀਕਲ ਨੁਕਸ ਹੋਣ ਕਾਰਣ ਟੁੱਟੇ ਹੋਏ ਦਾਣਿਆਂ ਦੀ ਮਾਤਰਾ ਵੀ ਮਾਪਦੰਡਾਂ ਤੋਂ ਕਾਫੀ ਵੱਧ ਜਾਂਦੀ ਹੈ ਅਤੇ ਇਸ ਦੇ ਨਾਲ ਹੀ ਬਿਨ੍ਹਾਂ ਸੁਪਰ ਐਸ.ਐਮ.ਐਸ.ਸਿਸਟਮ ਲਗਾਏ ਕੰਬਾਇਨਾਂ ਜੋ ਕਿ ਝੋਨੇ ਦੀ ਪਰਾਲੀ ਜਾਂ ਰਹਿੰਦ ਖੂੰਹਦ ਦਾ ਕੁਤਰਾ ਨਹੀਂ ਕਰ ਸਕਦੀਆਂ, ਅਜਿਹੀਆਂ ਕੰਬਾਇਨਾਂ ਨੂੰ ਵੀ ਚਲਾਉਣ ’ਤੇ ਰੋਕ ਲਗਾ ਦਿੱਤੀ ਹੈ।

ਇਹ ਹੁਕਮ ਮਿਤੀ 20 ਨਵੰਬਰ 2026 ਤੱਕ ਲਾਗੂ ਰਹਿਣਗੇ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਵਿਧਾਇਕ ਸ਼ੈਰੀ ਕਲਸੀ ਨੇ ‘ਮਾਨ ਦੇ ਮੁਨਾਫੇ’ ਤਹਿਤ ਡੋਰ ਟੁ ਡੋਰ ਕੈਂਪੇਨ ਕੀਤੀ ਸ਼ੁਰੂ

ਹਲਕੇ ਦੇ ਹਰ ਵਾਰਡ ਅਤੇ ਪਿੰਡ ਵਿਚ ਪਹੁੰਚ ਕੇ ਮਾਨ ਦੇ ਮੁਨਾਫਿਆਂ ਤੋਂ ਲੋਕਾਂ ਨੂੰ ਕਰਵਾਵਾਂਗੇ ਜਾਣੂ- ਵਿਧਾਇਕ ਸ਼ੈਰੀ ਕਲਸੀ ਲੋਕਾਂ ਨੇ ਮਾਨ ਸਰਕਾਰ  ਦੇ ਮੁਨਾਫ਼ਿਆਂ ਦੀ ਕੀਤੀ ਸ਼ਲਾਘਾ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਤੋਂ ਜਾਣੂੰ ਕਰਵਾਉਣ ਲਈ ਬਟਾਲਾ...

ਰਾਤ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਕਰਨ ’ਤੇ ਲਗਾਈ ਰੋਕ

ਸ੍ਰੀ ਮੁਕਤਸਰ ਸਾਹਿਬ:- ਵਧੀਕ ਜ਼ਿਲਾ ਮੈਜਿਸਟਰੇਟ ਸ੍ਰੀ ਡੈਵੀ ਗੋਇਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਰਾਤ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਝੋਨੇ ਦੀ ਫਸਲ ਕੰਬਾਇਨਾਂ ਨਾਲ ਕਟਾਈ ਕਰਨ ’ਤੇ ਮੁਕੰਮਲ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।...

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਮਥੁਰਾ-ਵ੍ਰਿੰਦਾਵਨ ਲਈਵਾਰਡ ਨੰਬਰ 40 ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

ਬਟਾਲਾ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ  ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਮਥੁਰਾ-ਵ੍ਰਿੰਦਾਵਨ ਲਈ ਵਾਰਡ ਨੰਬਰ 40 ਤੋਂ ਸ਼ਰਧਾਲੂਆਂ ਦੀ ਬੱਸ  ਰਵਾਨਾ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਤੀਰਥ ਯਾਤਰਾ ਸਕੀਮ ਵਿੱਚ ਵਿਸਥਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਪਹਿਲੀ...

ਮਲੋਟ ਵਿਖੇ ਸ਼ਾਨਦਾਰ ਡਰੋਨ ਸ਼ੋਅ ਦਾ ਸਫ਼ਲ ਆਯੋਜਨ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸਿਰਕਤ

ਭਾਰੀ ਗਿਣਤੀ ਵਿੱਚ ਸੰਗਤਾਂ ਨੇ ਮਾਣਿਆ ਆਨੰਦ500 ਡਰੋਨਾਂ ਨੇ ਆਕਾਸ਼ ਵਿੱਚ ਸਿਰਜਿਆ ਅਲੌਕਿਕ ਨਜ਼ਾਰਾ, ਸੰਗਤਾਂ ਹੋਈਆਂ ਮੰਤਰਮੁਗਧਮਲੋਟ / ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਡੀ.ਏ.ਵੀ. ਕਾਲਜ ਮਲੋਟ ਵਿਖੇ ਇੱਕ ਅਲੌਕਿਕ ਡਰੋਨ ਸ਼ੋਅ ਦਾ ਸਫਲ ਆਯੋਜਨ ਕੀਤਾ ਗਿਆ,...

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਉਲੀਕੀ ਰਣਨੀਤੀ

ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਦਿੱਤੀ ਜਾਣਕਾਰੀ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਰਣਨੀਤੀ ਉਲੀਕੀ ਗਈ ਅਤੇ ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਮਨਦੀਪ ਸਿੰਘ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.