Facebook-f Youtube X-twitter

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਜ਼ਿਲ੍ਹਾ ਫੀਲਡ ਟ੍ਰੇਨਰਾਂ ਦੀ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਮ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਡਾ. ਹਿਮਾਂਸ਼ੂ ਅਗਰਵਾਲ  ਅਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਸ਼ੁਰੂ ਹੋਈ ਹੈ। ਇਸ ਟ੍ਰੇਨਿੰਗ ਵਿੱਚ ਜਨਗਣਨਾ ਵਿਭਾਗ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਰੱਖ ਗਏ 2 ਮਾਸਟਰ ਟ੍ਰੇਨਰ ਨਿਸ਼ੂ ਸ਼ਰਮਾ, ਸੀਨੀਅਰ ਸਿਸਟਮ ਐਨਾਲਿਸਟ, ਪੰਜਾਬੀ ਯੂਨੀਵਰਸਿਟੀ ਤੇ ਦੌਲਤ ਰਾਮ, ਲੈਕਚਰਾਰ, ਪੀ.ਐਮ. ਸ਼੍ਰੀ ਸਰਕਾਰੀ ਸੀਨੀ. ਸੈਕੰ. ਸਕੂਲ, ਘਨੌਰ ਅਤੇ ਅਮਨ ਕੁਮਾਰ, ਜ਼ਿਲ੍ਹਾ ਕੁਆਡੀਨੇਟਰ, ਸੈਂਸਜ ਓਪਰੇਸ਼ਨ ਵਿਭਾਗ ਪੰਜਾਬ ਚੰਡੀਗੜ੍ਹ ਵੱਲੋਂ 72 ਫੀਲਡ ਟ੍ਰੇਨਰਾਂ ਨੂੰ 36-36 (ਦੋ ਬੈਚਾਂ) ਵਿੱਚ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ।

ਵਿਭਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਸੰਜ-2027 ਅਧੀਨ ਜ਼ਿਲ੍ਹਾ ਪਟਿਆਲਾ ਵਿੱਚ ਰੱਖੇ ਗਏ ਕੁੱਲ 72 ਫੀਲਡ ਟ੍ਰੇਨਰਾਂ ਵਿੱਚੋ 58 ਫੀਲਡ ਟ੍ਰੇਨਰ ਡਿਪਟੀ ਕਮਿਸਨਰ ਵੱਲੋਂ ਅਤੇ 14 ਫੀਲਡ ਟ੍ਰੇਨਰ ਕਮਿਸ਼ਨਰ, ਨਗਰ ਨਿਗਮ, ਵੱਲੋਂ ਨਿਯੁਕਤ ਕੀਤੇ ਗਏ ਹਨ।  ਇਨ੍ਹਾਂ ਫੀਲਡ ਟ੍ਰੇਨਰਾਂ ਵੱਲੋਂ  ਸੁਪਰਵਾਈਜ਼ਰ ਅਤੇ ਗਿਣਤੀਕਾਰਾਂ ਨੂੰ ਤਹਿਸੀਲ/ਚਾਰਜ ਪੱਧਰ ‘ਤੇ ਟ੍ਰੇਨਿੰਗ ਦਿੱਤੀ ਜਾਣੀ ਹੈ। ਇਨ੍ਹਾਂ ਫੀਲਡ ਟ੍ਰੇਨਰਾਂ ਨੂੰ ਟ੍ਰੇਨਿੰਗ ਦੇਣ ਲਈ ਦੋ ਬੈਚ ਬਣਾਏ ਗਏ ਹਨ ਤੇ ਪਹਿਲੇ ਬੈਚ ਨੂੰ ਮਿਤੀ 22 ਸਤੰਬਰ ਤੋਂ 24 ਸਤੰਬਰ ਅਤੇ ਦੂਜੇ ਬੈਚ ਨੂੰ 28 ਸਤੰਬਰ ਤੋਂ 30 ਸਤੰਬਰ 2026 ਤੱਕ ਦਫਤਰ ਨਗਰ ਨਿਗਮ ਵਿਖੇ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਸਿਖਲਾਈ ਪ੍ਰੋਗਰਾਮ ਦੌਰਾਨ ਜਨਗਣਨਾ-2027 ਦੇ ਦੂਜੇ ਪੜਾਅ ਨਾਲ ਸਬੰਧਤ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ, ਪ੍ਰੈਕਟੀਕਲ ਡੈਮੋ ਅਤੇ ਅਭਿਆਸ ਕਰਵਾਇਆ ਗਿਆ।

ਜ਼ਿਲ੍ਹਾ ਪਟਿਆਲਾ ਵਿਖੇ ਸੈਸੰਜ-2027 ਦੇ ਕੰਮ ਲਈ ਰੱਖੇ ਗਏ ਮਾਸਟਰ ਟ੍ਰੇਨਰਾਂ ਵੱਲੋਂ ਟ੍ਰੇਨਿੰਗ ਦੌਰਾਨ ਦੱਸਿਆ ਗਿਆ ਕਿ ਇਸ ਜਨਗਣਨਾ ਵਿੱਚ ‘ਸੈਲਫ ਇਨੁਮੀਰੇਸ਼ਨ’ ਦੇ ਕੰਮ ਵਜੋਂ ਪਹਿਲ ਕੀਤੀ ਗਈ, ਜਿਸ ਵਿੱਚ ਕੋਈ ਵੀ ਨਾਗਰਿਕ ਆਪਣੇ ਘਰ ਦੀ ਗਿਣਤੀ ਮਿਤੀ 16 ਨਬੰਬਰ 2026 ਤੋਂ 30 ਨਵਬੰਰ 2026 ਤੱਕ ਆਪ ਕਰ ਸਕਦਾ ਹੈ। ਇਸ ਉਪਰੰਤ ਜਨਗਣਨਾ ਦਾ ਦੂਜਾ ਫੇਸ 01 ਦਸੰਬਰ 2026 ਤੋਂ 04 ਜਨਵਰੀ 2026 ਤੱਕ ਆਬਾਦੀ ਗਣਨਾ ਵਜੋਂ ਸ਼ੁਰੂ ਕੀਤਾ ਜਾਵੇਗਾ, ਜਿਸ ਵਿੱਚ ਇਨੁਮੀਰੇਟਰ ਲੋਕਾਂ ਦੇ ਘਰ-ਘਰ ਜਾ ਕੇ ਆਬਾਦੀ ਗਣਨਾ ਦਾ ਕੰਮ ਕਰਨਗੇ ਅਤੇ ਨਾਗਰਿਕਾਂ ਨੂੰ 40 ਸਵਾਲ ਪੁੱਛੇ ਜਾਣਗੇ। ਡਿਪਟੀ ਕਮਿਸ਼ਨਰ ਅਤੇ ਕਮਿਸ਼ਨਰ, ਨਗਰ ਨਿਗਮ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਭਾਰਤ ਸਰਕਾਰ ਵੱਲੋਂ ਕਰਵਾਏ ਜਾ ਰਹੇ ਜਨਗਣਨਾ ਦੇ ਇਸ ਕੰਮ ਵਿਚ ਪੂਰਨ ਸਹਿਯੋਗ ਕਰਨ। ਇਸ ਵਰਕਸ਼ਾਪ ਵਿੱਚ ਉਪ ਅਰਥ ਅਤੇ ਅੰਕੜਾ ਸਲਾਹਕਾਰ ਜਸਵਿੰਦਰ ਕੌਰ, ਵਿਸ਼ਾਲ ਸਿਆਲ, ਸੁਪਰਡੰਟ, ਸੈਂਸਸ ਸੈੱਲ ਟੀਮ ਨਰਿੰਦਰ ਕੁਮਾਰ, ਕਲਰਕ (ਲੇਖਾ), ਬਿਕਰਮਾਜੀਤ ਸਿੰਘ ਇੰਨਵੈਸਟੀਗੇਟਰ, ਕੁਲਇੰਦਰਜੀਤ ਸਿੰਘ, ਹੇਮੰਤ ਕੁਮਾਰ ਇੰਵੈਸਟੀਗੇਟਰ ਅਤੇ ਅਤੇ ਸਮੂਹ ਫੀਲਡ ਟ੍ਰੇਰਨਾਂ ਨੇ ਭਾਗ ਲਿਆ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਗੁਰਦਾਸਪੁਰ ਪਿੰਡ ਘਣੀਏ-ਕੇ-ਬਾਂਗਰ ਪਹੁੰਚੇ, ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਪਿੰਡ ਵਾਸੀਆਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਫਤਹਿਗੜ੍ਹ ਚੂੜੀਆਂ : ਡਿਪਟੀ ਕਮਿਸ਼ਨਰ ਸ਼੍ਰੀ ਆਦਿਤਿਆ ਉੱਪਲ ਵਲੋਂ ਪਿੰਡ ਘਣੀਕੇ ਕੇ-ਬਾਂਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ...

70ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਕਰਵਾਏ ਗਏ 

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ...

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਕੀਤੀ ਮੀਟਿੰਗ

ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਉੱਚਿਤ ਲੋੜੀਂਦੇ ਪ੍ਰਬੰਧ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਰੋਨ ਸਰਵੇਲੈਂਸ ਟੀਮਾਂ ਰੱਖਣਗੀਆਂ ਬਾਜ਼ ਅੱਖ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...

ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਤਹਿਤ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ

ਘੱਗਾ:- ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਨਗਰ ਪੰਚਾਇਤ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਦੇਣ...

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਜ਼ਿਲ੍ਹਾ ਫੀਲਡ ਟ੍ਰੇਨਰਾਂ ਦੀ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਮ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਡਾ. ਹਿਮਾਂਸ਼ੂ ਅਗਰਵਾਲ  ਅਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਸ਼ੁਰੂ ਹੋਈ ਹੈ। ਇਸ ਟ੍ਰੇਨਿੰਗ ਵਿੱਚ ਜਨਗਣਨਾ ਵਿਭਾਗ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਰੱਖ ਗਏ 2 ਮਾਸਟਰ ਟ੍ਰੇਨਰ ਨਿਸ਼ੂ ਸ਼ਰਮਾ, ਸੀਨੀਅਰ ਸਿਸਟਮ ਐਨਾਲਿਸਟ,...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.