Facebook-f Youtube X-twitter

ਫੂਡ ਸੇਫਟੀ ਵਿਭਾਗ ਵੱਲੋਂ ਮਿਲਾਵਟਖੋਰੀ ਤੇ ਅਸੁਰੱਖਿਅਤ ਖਾਣ-ਪੀਣ ਦੀਆਂ ਵਸਤਾਂ ਵਿਰੁੱਧ ਮੁਹਿੰਮ ਤੇਜ਼

-ਸਤੰਬਰ ਮਹੀਨੇ ਹੁਣ ਤੱਕ 38 ਇਨਫੋਰਸਮੈਂਟ ਸੈਂਪਲ ਭਰੇ, 20 ਸੈਂਪਲ ਖੋਆ, ਪਨੀਰ ਤੇ ਹੋਰ ਦੁੱਧ ਉਤਪਾਦ ਵੀ ਸ਼ਾਮਲ : ਡਾ. ਗੁਰਪ੍ਰੀਤ ਕੌਰ

-15 ਇੰਪਰੂਵਮੈਂਟ ਨੋਟਿਸ ਤੇ ਇੱਕ ਅਣ-ਸਫ਼ਾਈ ਸਬੰਧੀ ਚਲਾਨ; 547 ਕਿਲੋ ਸ਼ੱਕੀ ਪਨੀਰ ਕਬਜ਼ੇ ਵਿੱਚ ਲੈ ਕੇ ਸੈਂਪਲ ਜਾਂਚ ਲਈ ਭੇਜੇ

ਪਟਿਆਲਾ:- ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਸੁਰੱਖਿਅਤ, ਸਾਫ਼-ਸੁਥਰਾ ਅਤੇ ਮਿਆਰੀ ਖਾਣ-ਪੀਣ ਦਾ ਸਮਾਨ ਮੁਹੱਈਆ ਕਰਵਾਉਣ ਲਈ ਫੂਡ ਸੇਫਟੀ ਵਿਭਾਗ, ਪਟਿਆਲਾ ਵੱਲੋਂ ਜ਼ਿਲ੍ਹੇ ਵਿੱਚ ਜਾਂਚ, ਸੈਂਪਲਿੰਗ ਅਤੇ ਇਨਫੋਰਸਮੈਂਟ ਦੀ ਮੁਹਿੰਮ ਲਗਾਤਾਰ ਤੇਜ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਖਾਣ-ਪੀਣ ਵਾਲੀ ਵਸਤੂ ਨੂੰ ਸਿਰਫ਼ ਸ਼ੱਕ, ਦਿੱਖ, ਸੁਣੀ-ਸੁਣਾਈ ਗੱਲ ਜਾਂ ਗੈਰ-ਪ੍ਰਮਾਣਿਤ ਜਾਣਕਾਰੀ ਦੇ ਆਧਾਰ ’ਤੇ ਮਿਲਾਵਟੀ ਨਹੀਂ ਕਿਹਾ ਜਾ ਸਕਦਾ। ਕਿਸੇ ਵਸਤੂ ਵਿੱਚ ਮਿਲਾਵਟ ਜਾਂ ਨਿਰਧਾਰਤ ਮਾਪਦੰਡਾਂ ਦੀ ਉਲੰਘਣਾ ਦੀ ਪੁਸ਼ਟੀ ਨਿਰਧਾਰਤ ਵਿਗਿਆਨਕ ਜਾਂਚ ਅਤੇ, ਜਿੱਥੇ ਲੋੜੀਂਦਾ ਹੋਵੇ, ਅਧਿਕਾਰਤ ਫੂਡ ਲੈਬਾਰਟਰੀ ਦੀ ਰਿਪੋਰਟ ਦੇ ਆਧਾਰ ’ਤੇ ਹੀ ਕੀਤੀ ਜਾਂਦੀ ਹੈ।

ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਪਿਛਲੇ ਹਫ਼ਤੇ ਦੌਰਾਨ ਫੂਡ ਸੇਫਟੀ ਟੀਮ ਵੱਲੋਂ ਮਠਿਆਈਆਂ, ਬੇਕਰੀ ਉਤਪਾਦਾਂ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਤਿਆਰ ਕਰਨ, ਬਣਾਉਣ ਅਤੇ ਵੇਚਣ ਵਾਲੀਆਂ ਵੱਖ-ਵੱਖ ਇਕਾਈਆਂ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਜਾਂਚ ਦੌਰਾਨ ਪਾਈਆਂ ਗਈਆਂ ਕਮੀਆਂ ਨੂੰ ਰਿਕਾਰਡ ਕਰਦਿਆਂ 15 ਇੰਪਰੂਵਮੈਂਟ ਨੋਟਿਸ ਜਾਰੀ ਕੀਤੇ ਗਏ, ਜਦਕਿ ਅਣ-ਸਫ਼ਾਈ ਵਾਲੀਆਂ ਸਥਿਤੀਆਂ ਪਾਏ ਜਾਣ ’ਤੇ ਇੱਕ ਯੂਨਿਟ ਦਾ ਚਲਾਨ ਵੀ ਕੀਤਾ ਗਿਆ। ਸਬੰਧਤ ਫੂਡ ਬਿਜ਼ਨਸ ਆਪਰੇਟਰਾਂ ਨੂੰ ਨਿਰਧਾਰਤ ਸਮੇਂ ਅੰਦਰ ਕਮੀਆਂ ਦੂਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਅਜਿਹਾ ਨਾ ਕਰਨ ’ਤੇ ਫੂਡ ਸੇਫਟੀ ਐਂਡ ਸਟੈਂਡਰਡਜ ਐਕਟ, 2006 ਅਤੇ ਇਸ ਅਧੀਨ ਬਣੇ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।

ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਸਤੰਬਰ ਮਹੀਨੇ ਦੌਰਾਨ ਹੁਣ ਤੱਕ ਕੁੱਲ 38 ਇਨਫੋਰਸਮੈਂਟ ਸੈਂਪਲ ਭਰੇ ਗਏ ਹਨ, ਜਿਨ੍ਹਾਂ ਵਿੱਚੋਂ 20 ਸੈਂਪਲ ਖੋਆ, ਪਨੀਰ ਅਤੇ ਹੋਰ ਦੁੱਧ ਤੇ ਦੁੱਧ ਤੋਂ ਬਣੀਆਂ ਵਸਤਾਂ ਦੇ ਹਨ। ਇਹ ਸੈਂਪਲ ਮਿਲਾਵਟ ਦੀ ਜਾਂਚ ਅਤੇ ਨਿਰਧਾਰਤ ਫੂਡ ਸੇਫਟੀ ਤੇ ਗੁਣਵੱਤਾ ਮਾਪਦੰਡਾਂ ਦੀ ਪਾਲਣਾ ਦੀ ਪੁਸ਼ਟੀ ਲਈ ਲੈਬਾਰਟਰੀ ਭੇਜੇ ਗਏ ਹਨ। ਲੈਬਾਰਟਰੀ ਰਿਪੋਰਟਾਂ ਪ੍ਰਾਪਤ ਹੋਣ ਉਪਰੰਤ, ਜਿੱਥੇ ਵੀ ਉਲੰਘਣਾ ਸਾਬਤ ਹੋਵੇਗੀ, ਉੱਥੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ 23 ਸਤੰਬਰ 2026 ਨੂੰ ਫੂਡ ਸੇਫਟੀ ਟੀਮ ਵੱਲੋਂ ਸ਼ੰਭੂ ਬਾਰਡਰ ’ਤੇ ਇੱਕ ਵਾਹਨ ਨੂੰ ਰੋਕ ਕੇ ਲਗਭਗ 547 ਕਿਲੋ ਪਨੀਰ ਕਬਜ਼ੇ ਵਿੱਚ ਲਿਆ ਗਿਆ, ਜਿਸ ਦੀ ਸੁਰੱਖਿਆ ਅਤੇ ਗੁਣਵੱਤਾ ਦੀ ਪੁਸ਼ਟੀ ਲੋੜੀਂਦੀ ਸੀ। ਨਿਰਧਾਰਤ ਪ੍ਰਕਿਰਿਆ ਅਨੁਸਾਰ ਇਸ ਦੇ ਸੈਂਪਲ ਲੈ ਕੇ ਲੈਬਾਰਟਰੀ ਜਾਂਚ ਲਈ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਪਨੀਰ ਦੀ ਅੰਤਿਮ ਸਥਿਤੀ ਲੈਬਾਰਟਰੀ ਰਿਪੋਰਟ ਦੇ ਆਧਾਰ ’ਤੇ ਹੀ ਨਿਰਧਾਰਤ ਕੀਤੀ ਜਾਵੇਗੀ।

ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਵਿਭਾਗ ਵੱਲੋਂ ਖਪਤਕਾਰਾਂ ਦੇ ਸਿਹਤ ਅਤੇ ਹਿੱਤਾਂ ਦੀ ਰੱਖਿਆ ਲਈ ਜਾਂਚ ਅਤੇ ਸੈਂਪਲਿੰਗ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ, ਖਾਸ ਕਰਕੇ ਤਿਉਹਾਰਾਂ ਦੇ ਸੀਜ਼ਨ ਦੌਰਾਨ। ਉਨ੍ਹਾਂ ਫੂਡ ਬਿਜ਼ਨਸ ਆਪਰੇਟਰਾਂ ਨੂੰ ਸਫ਼ਾਈ, ਸਟੋਰੇਜ, ਤਿਆਰੀ ਅਤੇ ਵਿਕਰੀ ਸਬੰਧੀ ਨਿਰਧਾਰਤ ਫੂਡ ਸੇਫਟੀ ਮਾਪਦੰਡਾਂ ਦੀ ਪੂਰੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ।

ਉਨ੍ਹਾਂ ਮੀਡੀਆ ਅਤੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਖਾਣ-ਪੀਣ ਦੀਆਂ ਵਸਤਾਂ ਬਾਰੇ ਕਿਸੇ ਵੀ ਨਤੀਜੇ ’ਤੇ ਪਹੁੰਚਣ ਤੋਂ ਪਹਿਲਾਂ ਪ੍ਰਮਾਣਿਤ ਜਾਂਚ ਅਤੇ ਲੈਬਾਰਟਰੀ ਰਿਪੋਰਟਾਂ ’ਤੇ ਭਰੋਸਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਿਨਾਂ ਵਿਗਿਆਨਕ ਜਾਂਚ ਦੇ ਕੀਤੇ ਗਏ ਦਾਅਵੇ ਖਪਤਕਾਰਾਂ ਵਿੱਚ ਬੇਲੋੜੀ ਚਿੰਤਾ ਪੈਦਾ ਕਰਨ ਦੇ ਨਾਲ-ਨਾਲ ਕਾਨੂੰਨੀ ਤੌਰ ’ਤੇ ਕੰਮ ਕਰ ਰਹੇ ਕਾਰੋਬਾਰਾਂ ਨੂੰ ਵੀ ਪ੍ਰਭਾਵਿਤ ਕਰ ਸਕਦੇ ਹਨ।

ਫੂਡ ਸੇਫਟੀ ਵਿਭਾਗ, ਪਟਿਆਲਾ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜਿੱਥੇ ਵੀ ਜਾਂਚ ਜਾਂ ਲੈਬਾਰਟਰੀ ਰਿਪੋਰਟ ਰਾਹੀਂ ਉਲੰਘਣਾ ਸਾਬਤ ਹੋਵੇਗੀ, ਉੱਥੇ ਫੂਡ ਸੇਫਟੀ ਐਂਡ ਸਟੈਂਡਰਡਜ ਐਕਟ, 2006 ਅਤੇ ਲਾਗੂ ਨਿਯਮਾਂ ਤੇ ਰੈਗੂਲੇਸ਼ਨਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.