ਫਤਿਹਗੜ੍ਹ ਚੂੜੀਆਂ/ਬਟਾਲਾ:- ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਚੇਅਰਮੈਨ ਜੋਬਨ ਰੰਧਾਵਾ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ ਹਨ। ਉਨ੍ਹਾਂ ਵਲੋਂ ਪਿੰਡ ਦਾਬਾਂਵਾਲ ਵਿਖੇ ਗੰਦੇ ਪਾਣੀ ਦੀ ਨਿਕਾਸੀ ਕਰਨ ਲਈ ਸੀਵਰੇਜ ਪਾਈਪ ਪਾ ਕੇ ਡਰੇਨ ਤੱਕ ਪਹੁੰਚਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੋਕੇ ਸਰਪੰਚ ਰਾਜਿੰਦਰ ਸਿੰਘ ਮੰਡ ਵੀ ਮੌਜੂਦ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਜੋਬਨ ਰੰਧਾਵਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਸਰਬਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਕੰਮਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਪਿੰਡਾਂ ਦੀ ਚੁਣੀਆਂ ਹੋਈਆਂ ਪੰਚਾਇਤਾਂ ਨੂੰ ਕਿਹਾ ਗਿਆ ਹੈ ਕਿ ਉਹ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਉਣ ਅਤੇ ਪਿੰਡ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਪੂਰੀ ਮਿਹਨਤ ਨਾਲ ਕੰਮ ਕਰਨ। ਪਿੰਡਾਂ ਅੰਦਰ ਖੇਡ ਮੈਦਾਨ ਸੜਕਾਂ, ਪਾਰਕਾਂ, ਸਟਰੀਟ ਲਾਈਟਾਂ, ਗੰਦੇ ਪਾਣੀ ਦੀ ਨਿਕਾਸੀ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।