Facebook-f Youtube X-twitter

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਟਿਆਲਾ ਜ਼ਿਲ੍ਹੇ ‘ਚ ਨਸ਼ਾ ਰੋਕੂ ਗਤੀਵਿਧੀਆਂ ਦਾ ਜਾਇਜ਼ਾ

-ਪੰਜਾਬ ਸਰਕਾਰ ਵੱਲੋਂ ਨਸ਼ਾ ਕਰਨ ਵਾਲਿਆਂ ਦੀ ਨਸ਼ਾ ਮੁਕਤੀ ਕਰਕੇ ਪੁਨਰਵਾਸ ਲਈ ਹੁਨਰ ਵਿਕਾਸ ‘ਤੇ ਜ਼ੋਰ-ਡਾ. ਹਿਮਾਂਸ਼ੂ ਅਗਰਵਾਲ

-ਪੁਲਿਸ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਦ੍ਰਿੜ ਸੰਕਲਪ, ਮੰਗ ਬੰਦ ਕਰਨ ਲਈ ਸਮਾਜ ਦਾ ਸਾਥ ਲਾਜਮੀ-ਹਰਮਨਦੀਪ ਸਿੰਘ ਹਾਂਸ

-ਯੁੱਧ ਨਸ਼ਿਆਂ ਵਿਰੁੱਧ : ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦੇਣ ‘ਤੇ ਜ਼ੋਰ


ਪਟਿਆਲਾ:- 
ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਨੇ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਨਸ਼ਾ ਰੋਕੂ ਗਤੀਵਿਧੀਆਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ੇ ਕਰਨ ਵਾਲਿਆਂ ਦੀ ਨਸ਼ਾ ਮੁਕਤੀ ਕਰਕੇ ਉਨ੍ਹਾਂ ਦੇ ਪੁਨਰਵਾਸ ਲਈ ਹੁਨਰ ਵਿਕਾਸ ‘ਤੇ ਜ਼ੋਰ ਦੇ ਰਹੀ ਹੈ। ਐਸ.ਐਸ.ਪੀ. ਨੇ ਕਿਹਾ ਕਿ ਪਟਿਆਲਾ ਪੁਲਿਸ ਮੁੱਖ ਮੰਤਰੀ ਤੇ ਡੀਜੀਪੀ ਦੇ ਨਿਰਦੇਸ਼ਾਂ ਮੁਤਾਬਕ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਦ੍ਰਿੜ ਸੰਕਲਪ ਹੈ ਪਰੰਤੂ ਨਸ਼ਿਆਂ ਦੀ ਮੰਗ ਬੰਦ ਕਰਨ ਲਈ ਸਮਾਜ ਦਾ ਸਾਥ ਬੇਹੱਦ ਲਾਜਮੀ ਹੈ।

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਇਸ ਬੈਠਕ ਮੌਕੇ ਸ਼ਹਿਰੀ ਵਿਕਾਸ ਦੇ ਓਐਸਡੀ ਮੁਕਿਲਨ ਆਰ, ਏ.ਡੀ.ਸੀ. (ਜ) ਅਨੁਪ੍ਰਿਤਾ ਜੌਹਲ, ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਯਾਦਵਿੰਦਰ ਸਿੰਘ ਗੋਲਡੀ ਸੰਧੂ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਸਰਾਓ, ਮੀਤ ਪ੍ਰਧਾਨ ਪਵਨ ਕੁਮਾਰ ਤੇ ਹਲਕਾ ਪ੍ਰਧਾਨ ਪ੍ਰਿਤਪਾਲ ਸਿੰਘ ਸਮੇਤ ਸਾਰੇ 8 ਵਿਧਾਨ ਸਭਾ ਹਲਕਿਆਂ ਦੇ ਹਲਕਾ ਅਤੇ ਬਲਾਕ ਕੋਆਰਡੀਨੇਟਰ ਵੀ ਮੌਜੂਦ ਸਨ। ਇਸ ਦੌਰਾਨ ਸਾਰੇ ਨਸ਼ਾ ਮੁਕਤੀ ਲਈ ਹੇਠਲੇ ਪੱਧਰ ‘ਤੇ ਕੰਮ ਕਰ ਰਹੇ ਸਾਰੇ ਆਗੂਆਂ ਦੇ ਨਸ਼ਿਆਂ ਦੀ ਰੋਕਥਾਮ ਲਈ ਫੀਡਬੈਕ ਤੇ ਸੁਝਾਉ ਲਏ ਗਏ।
ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਅਰੰਭੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੌਰਾਨ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀ ਰੋਕਥਾਮ, ਨਿਗਰਾਨੀ, ਪੁਨਰਵਾਸ ਅਤੇ ਭਾਈਚਾਰਕ ਭਾਗੀਦਾਰੀ ਨੂੰ ਮਜ਼ਬੂਤ ਕੀਤਾ ਗਿਆ ਹੈ, ਜਿਸ ਕਰਕੇ ਵਾਰਡ ਤੇ ਪਿੰਡ ਡਿਫੈਂਸ ਕਮੇਟੀਆਂ ਦੇ ਮੈਂਬਰ ਅਤੇ ਆਮ ਲੋਕ ਨਸ਼ਿਆਂ ਵਿਰੁੱਧ ਲਾਮਬੰਦ ਹੋ ਰਹੇ ਹਨ, ਪਰੰਤੂ ਫਿਰ ਵੀ ਸਿਵਲ ਪ੍ਰਸ਼ਾਸਨ ਵੱਲੋਂ ਇਸ ਗੱਲ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਨਸ਼ੇ ਛੱਡਣ ਦੇ ਚਾਹਵਾਨਾਂ ਨੂੰ ਪ੍ਰੇਰ ਕੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਲਿਆਂਦਾ ਜਾਵੇ।

ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਅੱਜ ਹੀ ਨਾਭਾ ਇਲਾਕੇ ‘ਚ ਕਾਸੋ ਓਪਰੇਸ਼ਨ ਚਲਾ ਕੇ 14 ਜਣੇ ਕਾਬੂ ਕੀਤੇ ਗਏ, ਜਿਨ੍ਹਾਂ ‘ਚੋਂ 10 ਵਿਰੁੱਧ ਐਫ਼.ਆਈ.ਆਰ ਦਰਜ ਕੀਤੀ ਗਈ ਹੈ, ਤੇ ਇਹ ਮੁਹਿੰਮ ਪੂਰੇ ਜ਼ਿਲ੍ਹੇ ਵਿੱਚ ਜਾਰੀ ਹੈ। ਉਨ੍ਹਾਂ ਨੇ ਸੇਵ ਪੰਜਾਬ ਪੋਰਟਲ ਉਪਰ ਨਸ਼ਿਆਂ ਦੇ ਸੌਦਾਗਰਾਂ ਦੀ ਜਾਣਕਾਰੀ ਦੇਣ ‘ਤੇ ਵੀ ਜ਼ੋਰ ਦਿੱਤਾ ਤੇ ਕਿਹਾ ਕਿ ਅਜਿਹੀ ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ।

ਯਾਦਵਿੰਦਰ ਸਿੰਘ ਗੋਲਡੀ ਸੰਧੂ ਨੇ ਦੱਸਿਆ ਕਿ ਨਸ਼ਾ ਰਹਿਤ ਹੋ ਚੁੱਕੇ ਵਿਅਕਤੀ, ਜੋ ਹੁਣ ਸੂਰਮੇ ਬਣਕੇ ਨਸ਼ਾ ਮੁਕਤੀ ਦੇ ਬਰਾਂਡ ਅੰਬੈਸਡਰ ਬਣਕੇ ਨਸ਼ਾ ਵਿਰੁੱਧ ਮੁਹਿੰਮ ਨੂੰ ਅੱਗੇ ਵਧਾ ਰਹੇ ਹਨ, ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆ ਹਨ।

ਬੈਠਕ ਦੌਰਾਨ ਸਮੂਹ ਐਸ.ਡੀ.ਐਮਜ ਤੇ ਡੀ.ਐਸ.ਪੀਜ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਨਸ਼ਾ ਮੁਕਤੀ ਮੋਰਚੇ ਦੇ ਆਗੂ ਘਨੌਰ ਤੋਂ ਜਸਵਿੰਦਰ ਸਿੰਘ, ਨਾਭਾ ਤੋਂ ਭੁਪਿੰਦਰ ਸਿੰਘ, ਰਾਜਪੁਰਾ ਤੋਂ ਰਜੇਸ਼ ਕੁਮਾਰ, ਸਮਾਣਾ ਤੋਂ ਰਾਮ ਸਿੰਘ, ਸਨੌਰ ਤੋਂ ਗੁਰਮੀਤ ਸਿੰਘ ਪੰਜੋਲਾ ਵੀ ਮੌਜੂਦ ਸਨ।

ਫੋਟੋ ਕੈਪਸ਼ਨ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਪਟਿਆਲਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਮੋਰਚੇ ਦੀ ਜ਼ਿਲ੍ਹਾ ਪੱਧਰੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਮਿੱਟੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੀ ਮੁਹਿੰਮ ਵਿੱਚ ਸਾਥ ਦੇਣ ਕਿਸਾਨ ਵੀਰ, ਪਿੰਡ ਗੰਡੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਲਈ ਜਾਗਰੂਕਤਾ ਕੈਂਪ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤੇ ਉਪ ਮੰਡਲ ਮੈਜਿਸਟਰੇਟ ਬਟਾਲਾ ਸਾਰੰਗਪ੍ਰੀਤ ਔਜਲਾ ਦੇ ਹੁਕਮਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਸ਼ਾਹਬਾਜ਼ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਅਤੇ ਬਲਾਕ ਇੰਚਾਰਜ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਦੇ ਯਤਨ ਸਦਕਾ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਗੰਡੇ ਕੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ...

ਪ੍ਰਸ਼ਾਸਨ ਨਾਲ ਇੰਟਰਨਜ ਵਜੋਂ ਕੰਮ ਕਰਕੇ ਹਾਸਲ ਕੀਤਾ ਤਜਰਬਾ ਵਿਦਿਆਰਥੀਆਂ ਦੇ ਕਰੀਅਰ ‘ਚ ਮੀਲ ਪੱਥਰ ਸਾਬਤ ਹੋਵੇਗਾ- ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਨੇ ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਦੇ ਪਹਿਲੇ ਬੈਚ ਦੇ ਇੰਟਰਨਜ ਨੂੰ ਸਰਟੀਫਿਕੇਟ ਤੇ ਵਧੀਆ ਕਾਰਗੁਜ਼ਾਰੀ ਲਈ ਦਿੱਤਾ ਨਗਦ ਇਨਾਮ ਪਟਿਆਲਾ:- ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਚਲਾਇਆ ਗਿਆ 3 ਮਹੀਨਿਆਂ ਦਾ ਪਹਿਲਾ “ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ 2026” ਸਫ਼ਲਤਾ ਪੂਰਵਕ ਸਮਾਪਤ ਹੋ ਗਿਆ। ਚੁਣੇ ਗਏ ਇੰਟਰਨਜ ਨੂੰ “ਇੰਟਰਨਸ਼ਿਪ ਕੰਪਲੀਸ਼ਨ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਫੁਲਕੇ ਵਿਖੇ ‘ਮੇਰੀ ਰਸੋਈ ਯੋਜਨਾ’ ਤਹਿਤ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਮਾਨ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ- ਬਲਵਿੰਦਰ ਸਿੰਘ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਫੁਲਕੇ ਵਿਖੇ “ਮੁੱਖ ਮੰਤਰੀ ਮੇਰੀ ਰਸੋਈ ਯੋਜਨਾਂ ਤਹਿਤ ਰਾਸ਼ਨ “ ਦੀਆ ਕਿੱਟਾਂ ਵੰਡੀਆਂ। ਇਸ ਮੌਕੇ ਹਰਜੀਤ...

ਪਰਾਲੀ ਸਾੜਨ ਵਾਲੇ ਹੌਟ-ਸਪੌਟ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦੇਣ ਨੋਡਲ ਅਧਿਕਾਰੀ: ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ -ਕਿਹਾ, ਪਿਛਲੇ ਸਾਲਾਂ ਦੌਰਾਨ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਕੀਤਾ ਜਾਵੇਗਾ ਸਨਮਾਨ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਨੋਡਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ...

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਟਿਆਲਾ ਜ਼ਿਲ੍ਹੇ ‘ਚ ਨਸ਼ਾ ਰੋਕੂ ਗਤੀਵਿਧੀਆਂ ਦਾ ਜਾਇਜ਼ਾ

-ਪੰਜਾਬ ਸਰਕਾਰ ਵੱਲੋਂ ਨਸ਼ਾ ਕਰਨ ਵਾਲਿਆਂ ਦੀ ਨਸ਼ਾ ਮੁਕਤੀ ਕਰਕੇ ਪੁਨਰਵਾਸ ਲਈ ਹੁਨਰ ਵਿਕਾਸ ‘ਤੇ ਜ਼ੋਰ-ਡਾ. ਹਿਮਾਂਸ਼ੂ ਅਗਰਵਾਲ -ਪੁਲਿਸ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਦ੍ਰਿੜ ਸੰਕਲਪ, ਮੰਗ ਬੰਦ ਕਰਨ ਲਈ ਸਮਾਜ ਦਾ ਸਾਥ ਲਾਜਮੀ-ਹਰਮਨਦੀਪ ਸਿੰਘ ਹਾਂਸ -ਯੁੱਧ ਨਸ਼ਿਆਂ ਵਿਰੁੱਧ : ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦੇਣ ‘ਤੇ ਜ਼ੋਰ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ....

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.