Facebook-f Youtube X-twitter

ਪ੍ਰਸ਼ਾਸਨ ਨਾਲ ਇੰਟਰਨਜ ਵਜੋਂ ਕੰਮ ਕਰਕੇ ਹਾਸਲ ਕੀਤਾ ਤਜਰਬਾ ਵਿਦਿਆਰਥੀਆਂ ਦੇ ਕਰੀਅਰ ‘ਚ ਮੀਲ ਪੱਥਰ ਸਾਬਤ ਹੋਵੇਗਾ- ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਨੇ ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਦੇ ਪਹਿਲੇ ਬੈਚ ਦੇ ਇੰਟਰਨਜ ਨੂੰ ਸਰਟੀਫਿਕੇਟ ਤੇ ਵਧੀਆ ਕਾਰਗੁਜ਼ਾਰੀ ਲਈ ਦਿੱਤਾ ਨਗਦ ਇਨਾਮ

ਪਟਿਆਲਾ:- ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਚਲਾਇਆ ਗਿਆ 3 ਮਹੀਨਿਆਂ ਦਾ ਪਹਿਲਾ “ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ 2026” ਸਫ਼ਲਤਾ ਪੂਰਵਕ ਸਮਾਪਤ ਹੋ ਗਿਆ। ਚੁਣੇ ਗਏ ਇੰਟਰਨਜ ਨੂੰ “ਇੰਟਰਨਸ਼ਿਪ ਕੰਪਲੀਸ਼ਨ ਸਰਟੀਫਿਕੇਟ” ਅਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਗਰੁੱਪਾਂ ਨੂੰ ਨਗਦ ਇਨਾਮ ਵੰਡਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਹਾਸਲ ਹੋਇਆ ਇਹ ਪ੍ਰਸ਼ਾਸਨਿਕ ਤਜਰਬਾ ਇਨ੍ਹਾਂ ਦੇ ਕਰੀਅਰ ਵਿੱਚ ਮੀਲ ਪੱਥਰ ਸਾਬਤ ਹੋਵੇਗਾ। ਇਸ ਮੌਕੇ ਓ.ਐੱਸ.ਡੀ. ਸ਼ਹਿਰੀ ਵਿਕਾਸ ਮੁਕਿਲਨ ਆਰ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਪ੍ਰਸ਼ਾਸਨਿਕ ਕੰਮਕਾਜ, ਸਰਕਾਰੀ ਨੀਤੀਆਂ ਦੇ ਨਿਰਮਾਣ ਅਤੇ ਜ਼ਮੀਨੀ ਪੱਧਰ ‘ਤੇ ਲੋਕ ਸੇਵਾ ਦੇ ਤਜਰਬੇ ਤੋਂ ਜਾਣੂ ਕਰਵਾਉਣਾ ਸੀ।ਪ੍ਰੋਗਰਾਮ ਦੌਰਾਨ 49 ਚੁਣੇ ਗਏ ਇੰਟਰਨਜ ਨੇ ਵੱਖ-ਵੱਖ 17 ਪ੍ਰਸ਼ਾਸਨਿਕ ਵਿਭਾਗਾਂ ਵਿੱਚ ਰਹਿ ਕੇ ਸੁਚੱਜੇ ਢੰਗ ਨਾਲ ਕੰਮ ਕੀਤਾ। ਇੰਟਰਨਾਂ ਦੁਆਰਾ ਤਿਆਰ ਕੀਤੀਆਂ ਗਈਆਂ ਪ੍ਰੋਜੈਕਟ ਰਿਪੋਰਟਾਂ ਦੇ ਆਧਾਰ ‘ਤੇ ਕਰਵਾਈ ਗਈ ਫਾਈਨਲ ਪ੍ਰੈਜ਼ੈਂਟੇਸ਼ਨ ਤੋਂ ਬਾਅਦ, ਸਰਵੋਤਮ ਤਿੰਨ ਇੰਟਰਨਾਂ/ਗਰੁੱਪਾਂ ਦੀ ਚੋਣ ਕੀਤੀ ਗਈ, ਜਿਨ੍ਹਾਂ ਨੂੰ ਰੈੱਡ ਕਰਾਸ ਸੋਸਾਇਟੀ ਪਟਿਆਲਾ ਵੱਲੋਂ ਦਿੱਤੇ ਗਏ 31,000 ਰੁਪਏ ਦੇ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਸਾਰੇ ਇੰਟਰਨਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਉਹ ਇਸ ਸਮੇਂ ਦੌਰਾਨ ਸਿੱਖੇ ਕੰਮਾਂ ਨੂੰ ਸਮਾਜ ਦੀ ਬਿਹਤਰੀ ਲਈ ਵਰਤਣਗੇ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਪੂਰੇ ਪ੍ਰੋਗਰਾਮ ਨੂੰ 3 ਮਹੀਨਿਆਂ ਤੱਕ ਸੁਚਾਰੂ ਢੰਗ ਨਾਲ ਚਲਾਉਣ ਅਤੇ ਵਧੀਆ ਤਾਲਮੇਲ ਬਣਾਏ ਰੱਖਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀਬੀਈਈ) ਪਟਿਆਲਾ ਦੀ ਟੀਮ ਡਿਪਟੀ ਡਾਇਰੈਕਟਰ ਰਵਿੰਦਰ ਪਾਲ ਸਿੰਘ, ਡਿਪਟੀ ਸੀ.ਈ.ਓ. ਸਤਿੰਦਰ ਸਿੰਘ ਤੇ ਕਰੀਅਰ ਕੌਂਸਲਰ ਡਾ. ਰੂਪਸੀ ਪਾਹੂਜਾ ਦੀ ਉਚੇਚੇ ਤੌਰ ‘ਤੇ ਪ੍ਰਸ਼ੰਸਾ ਕੀਤੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਮਿੱਟੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੀ ਮੁਹਿੰਮ ਵਿੱਚ ਸਾਥ ਦੇਣ ਕਿਸਾਨ ਵੀਰ, ਪਿੰਡ ਗੰਡੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਲਈ ਜਾਗਰੂਕਤਾ ਕੈਂਪ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤੇ ਉਪ ਮੰਡਲ ਮੈਜਿਸਟਰੇਟ ਬਟਾਲਾ ਸਾਰੰਗਪ੍ਰੀਤ ਔਜਲਾ ਦੇ ਹੁਕਮਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਸ਼ਾਹਬਾਜ਼ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਅਤੇ ਬਲਾਕ ਇੰਚਾਰਜ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਦੇ ਯਤਨ ਸਦਕਾ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਗੰਡੇ ਕੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ...

ਪ੍ਰਸ਼ਾਸਨ ਨਾਲ ਇੰਟਰਨਜ ਵਜੋਂ ਕੰਮ ਕਰਕੇ ਹਾਸਲ ਕੀਤਾ ਤਜਰਬਾ ਵਿਦਿਆਰਥੀਆਂ ਦੇ ਕਰੀਅਰ ‘ਚ ਮੀਲ ਪੱਥਰ ਸਾਬਤ ਹੋਵੇਗਾ- ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਨੇ ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਦੇ ਪਹਿਲੇ ਬੈਚ ਦੇ ਇੰਟਰਨਜ ਨੂੰ ਸਰਟੀਫਿਕੇਟ ਤੇ ਵਧੀਆ ਕਾਰਗੁਜ਼ਾਰੀ ਲਈ ਦਿੱਤਾ ਨਗਦ ਇਨਾਮ ਪਟਿਆਲਾ:- ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਚਲਾਇਆ ਗਿਆ 3 ਮਹੀਨਿਆਂ ਦਾ ਪਹਿਲਾ “ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ 2026” ਸਫ਼ਲਤਾ ਪੂਰਵਕ ਸਮਾਪਤ ਹੋ ਗਿਆ। ਚੁਣੇ ਗਏ ਇੰਟਰਨਜ ਨੂੰ “ਇੰਟਰਨਸ਼ਿਪ ਕੰਪਲੀਸ਼ਨ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਫੁਲਕੇ ਵਿਖੇ ‘ਮੇਰੀ ਰਸੋਈ ਯੋਜਨਾ’ ਤਹਿਤ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਮਾਨ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ- ਬਲਵਿੰਦਰ ਸਿੰਘ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਫੁਲਕੇ ਵਿਖੇ “ਮੁੱਖ ਮੰਤਰੀ ਮੇਰੀ ਰਸੋਈ ਯੋਜਨਾਂ ਤਹਿਤ ਰਾਸ਼ਨ “ ਦੀਆ ਕਿੱਟਾਂ ਵੰਡੀਆਂ। ਇਸ ਮੌਕੇ ਹਰਜੀਤ...

ਪਰਾਲੀ ਸਾੜਨ ਵਾਲੇ ਹੌਟ-ਸਪੌਟ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦੇਣ ਨੋਡਲ ਅਧਿਕਾਰੀ: ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ -ਕਿਹਾ, ਪਿਛਲੇ ਸਾਲਾਂ ਦੌਰਾਨ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਕੀਤਾ ਜਾਵੇਗਾ ਸਨਮਾਨ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਨੋਡਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ...

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਟਿਆਲਾ ਜ਼ਿਲ੍ਹੇ ‘ਚ ਨਸ਼ਾ ਰੋਕੂ ਗਤੀਵਿਧੀਆਂ ਦਾ ਜਾਇਜ਼ਾ

-ਪੰਜਾਬ ਸਰਕਾਰ ਵੱਲੋਂ ਨਸ਼ਾ ਕਰਨ ਵਾਲਿਆਂ ਦੀ ਨਸ਼ਾ ਮੁਕਤੀ ਕਰਕੇ ਪੁਨਰਵਾਸ ਲਈ ਹੁਨਰ ਵਿਕਾਸ ‘ਤੇ ਜ਼ੋਰ-ਡਾ. ਹਿਮਾਂਸ਼ੂ ਅਗਰਵਾਲ -ਪੁਲਿਸ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਦ੍ਰਿੜ ਸੰਕਲਪ, ਮੰਗ ਬੰਦ ਕਰਨ ਲਈ ਸਮਾਜ ਦਾ ਸਾਥ ਲਾਜਮੀ-ਹਰਮਨਦੀਪ ਸਿੰਘ ਹਾਂਸ -ਯੁੱਧ ਨਸ਼ਿਆਂ ਵਿਰੁੱਧ : ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦੇਣ ‘ਤੇ ਜ਼ੋਰ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ....

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.