Facebook-f Youtube X-twitter

ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ‘ਚ ਦਿਖਾਈ ਜਾ ਰਹੀ ਹੈ  ਦਸਤਾਵੇਜੀ ਫਿਲਮ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਸਦਰਵਾਲਾ,ਮੜ੍ਹ ਮੱਲੂ,ਕਬਰਵਾਲਾ
ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀ ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਅਤੇ ਉੱਚ—ਨੀਚ ਦੇ ਭੇਦਭਾਵ ਨੂੰ ਖਤਮ ਕਰਨ ਦੇ ਮਹਾਨ ਸੰਦੇਸ਼ ’ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਦਸਤਾਵੇਜ਼ੀ ਫਿਲਮ ਰਾਹੀਂ ਹਾਜ਼ਰ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੇ ਭਲੇ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਹਾਜ਼ਰ ਦਰਸ਼ਕਾਂ ਨੇ ਡਾਕੂਮੈਂਟਰੀ ਸ਼ੋਅ ਨੂੰ ਬਹੁਤ ਸ਼ਰਧਾ ਅਤੇ ਰੁਚੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਵੱਲੋਂ ਦਰਸਾਏ ਸਮਾਨਤਾ, ਭਾਈਚਾਰੇ ਅਤੇ ਮਨੁੱਖੀ ਏਕਤਾ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਵਿਧਾਇਕ ਸ਼ੈਰੀ ਕਲਸੀ ਵਲੋਂ ਪੁਲਿਸ ਲਾਈਨ ਬਟਾਲਾ ਵਿਖੇ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ, ਸੁਰੱਖਿਆ ਪ੍ਰਬੰਧ ਹੋਣਗੇ ਹੋਰ ਮਜ਼ਬੂਤ

ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅਤੇ ਪੁਲਿਸ ਵਿਭਾਗ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੁਲਿਸ ਲਾਈਨ ਵਿਖੇ ਆਧੁਨਿਕ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਮਾਨਿਕ ਮਹਿਤਾ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ, ਡੀ....

ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ‘ਚ ਦਿਖਾਈ ਜਾ ਰਹੀ ਹੈ  ਦਸਤਾਵੇਜੀ ਫਿਲਮ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਸਦਰਵਾਲਾ,ਮੜ੍ਹ ਮੱਲੂ,ਕਬਰਵਾਲਾਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਯੋਜਨਾਂ ਦੇ ਕਾਰਡ ਲਾਭਪਾਤਰੀਆਂ ਨੂੰ ਵੰਡੇ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਲਾਭਪਾਤਰੀਆਂ ਨੂੰ ਵੰਡੇ ਗਏ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਲੋਕ ਮਿਲਣੀ...

ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ-ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਵਿੱਚ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ ਬਟਾਲਾ:- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਸਬੰਧਤ...

ਹਰਚੰਦ ਸਿੰਘ ਬਰਸਟ ਵੱਲੋਂ ਜੋੜਾਮਾਜਰਾ ਜਾਂਦੀ ਰੋਡ ਤੇ ਭਾਖੜਾ ਨਹਿਰ ‘ਤੇ ਨਵੇਂ ਪੁੱਲ ਦੇ ਨਿਰਮਾਣ ਕਾਰਜ ਦਾ ਉਦਘਾਟਨ

-6.18 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ 44 ਮੀਟਰ ਲੰਬਾ ਸਿੰਗਲ ਸਪੈਨ ਸਟੀਲ ਟਰੱਸ ਪੁੱਲ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਚੱਲ ਰਹੀ ਹੈ ਵਿਕਾਸ ਦੀ ਹਨੇਰੀ: ਬਰਸਟ -ਨਵੇਂ ਪੁੱਲ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਅਤੇ ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ, ਹਲਕੇ ਵਿੱਚ ਖੁਸ਼ੀ ਦੀ ਲਹਿਰ ਸਮਾਣਾ:- ਪੰਜਾਬ ਮੰਡੀ ਬੋਰਡ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.