Facebook-f Youtube X-twitter

ਕਿਸਾਨਾਂ ਦੀ ਝੋਨੇ ਦੀ ਫਸਲ ਦਾ ਦਾਣਾ-ਦਾਣਾ ਖਰੀਦ ਕਰਨ ਲਈ ਸਰਕਾਰ ਵਚਨਬੱਧ-ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਦਾਣਾ ਮੰਡੀ ਬਟਾਲਾ ਪਹੁੰਚੇ, ਝੋਨੇ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ

ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿੱਤੇ ਲੋੜੀਂਦੇ ਦਿਸ਼ਾ ਨਿਰਦੇਸ਼

ਕਿਸਾਨਾਂ ਨੂੰ ਫਸਲ ਸੁਕਾ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ

ਬਟਾਲਾ:-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦਾਣਾ ਮੰਡੀ ਬਟਾਲਾ ਪਹੁੰਚੇ ਅਤੇ ਝੋਨੇ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ, ਪ੍ਰਧਾਨ ਮਨਬੀਰ ਸਿੰਘ ਰੰਧਾਵਾ, ਆੜ੍ਹਤੀ ਐਸ਼ੋਸੀਏਸ਼ਨ ਦੇ ਪ੍ਰਧਾਨ ਗੁਰਬਿੰਦਰ ਸਿੰਘ ਜੌਲੀ ਅਤੇ ਅਧਿਕਾਰੀ ਮੌਜੂਦ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੇ ਸ਼ੀਜਨ ਨੂੰ ਮੁੱਖ ਰੱਖਦਿਆਂ ਮੰਡੀਆਂ ਵਿੱਚ ਖਰੀਦ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ। 

ਵਿਧਾਇਕ ਸ਼ੈਰੀ ਕਲਸੀ ਨੇ ਸਬੰਧਤ ਅਧਿਕਾਰੀਆਂ ਅਤੇ ਆੜਤੀਆ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਇਸ ਗੱਲ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਦੌਰਾਨ ਕੋਈ ਮੁਸ਼ਕਿਲ ਨਾ ਆਵੇ। 

ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਫਸਲ ਨੂੰ ਸੁਕਾ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਫਸਲ ਦਾ ਦਾਣਾ ਦਾਣਾ ਖਰੀਦ ਕਰਨ ਲਈ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀ ਆਉਣ ਦਿੱਤੀ ਜਾਵੇਗੀ। 

ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਪੰਜਾਬ ਸਰਕਾਰ ਵਲੋਂ ਦਾਣਾ ਮੰਡੀਆਂ ਵਿੱਚ ਕਿਸਾਨਾਂ ਨੂੰ ਸੁਚਾਰੂ ਢੰਗ ਨਾਲ ਸਹੂਲਤ ਮੁਹੱਈਆ ਕਰਵਾਈ ਗਈ ਹੈ ਅਤੇ ਨਿਯਮਿਤ ਸਮੇਂ ਅੰਦਰ ਫਸਲ ਦੀ ਖਰੀਦ, ਚੁਕਾਈ ਅਤੇ ਅਦਾਇਗੀ ਨੂੰ ਸੁਨਿਸ਼ਚਿਤ ਕੀਤਾ ਗਿਆ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਮੇਰੀ ਦੁਕਾਨ ਮੇਰੇ ਨਾਮ ਸਕੀਮ ਨੂੰ 100 ਫ਼ੀਸਦੀ ਲਾਗੂ ਕੀਤਾ ਜਾਵੇਗਾ: ਅਨਿਲ ਠਾਕੁਰ

ਪਟਿਆਲਾ:- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਤਹਿਤ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਅਤੇ ਸਟੇਟ ਪ੍ਰੈਜ਼ੀਡੈਂਟ ਟ੍ਰੇਡ ਵਿੰਗ ਦੇ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਨੂੰ 100 ਫ਼ੀਸਦੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੀਮ ਨੂੰ ਸੁਚੱਜੇ ਢੰਗ...

ਪਟਿਆਲਾ ਦਿਹਾਤੀ ਹਲਕੇ ਵਿੱਚ ਲਗਾਇਆ ਵਿਸ਼ੇਸ਼ ਕੈਂਪ, 83 ਨੌਜਵਾਨਾਂ ਦੀਆਂ ਵੋਟਾਂ ਬਣਾਈਆਂ

ਨੌਜਵਾਨ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ: ਮੁਕਿਲਨ ਆਰ  ਪਟਿਆਲਾ:- ਵਿਧਾਨ ਸਭਾ ਚੋਣ ਹਲਕਾ 110-ਪਟਿਆਲਾ ਦਿਹਾਤੀ ਵਿੱਚ ਅੱਜ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਦੌਰਾਨ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਦੀਆਂ ਵੋਟਾਂ ਬਣਾਈਆਂ ਗਈਆਂ। ਇਹ ਕੈਂਪ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤ੍ਰਿਪੜੀ ਵਿਖੇ...

ਵਿਜੀਲੈਂਸ ਬਿਉਰੋ ਵਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਚਲਾਈ ਜਾ ਰਹੀ ਹੈ ਮੁਹਿੰਮ

ਦੋਦਾ / ਸ੍ਰੀ ਮੁਕਤਸਰ ਸਾਹਿਬ:- ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਜੀਲੈਂਸ ਵਿਭਾਗ ਵਲੋਂ 1 ਨਵੰਬਰ 2026 ਤੱਕ ਜ਼ਿਲ੍ਹੇ ਵਿੱਚ ਮੁਹਿੰਮ  ਚਲਾਈ ਜਾ ਰਹੀ ਹੈ। ਇਸੇ ਲੜ੍ਹੀ ਤਹਿਤ ਵਿਜੀਲੈਂਸ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਡੇਰਾ ਬਾਬਾ ਧਿਆਨ ਦਾਸ ਦੋਦਾ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਕੋਹਾਲੀ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ

ਸ਼੍ਰੀ ਹਰਗੋਬਿੰਦਪੁਰ ਸਾਹਿਬ:- ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਵਲੋਂ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਕੋਹਾਲੀ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ...

ਕਿਸਾਨ ਮੰਡੀਆਂ ’ਚ 17 ਫੀਸਦੀ ਨਮੀਂ ਵਾਲਾ ਝੋਨਾ ਲਿਆਉਣ ਨੂੰ ਹੀ ਦੇਣ ਤਰਜ਼ੀਹ- ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਫਸਲ ਦੀ ਖਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿ ਮੰਡੀਆਂ ਵਿੱਚ 17 ਫੀਸਦੀ ਨਮੀਂ ਵਾਲਾ ਝੋਨਾ ਹੀ ਲਿਆਉਣ ਨੂੰ ਤਰਜ਼ੀਹ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.