Facebook-f Youtube X-twitter

‘ਮਾਨ ਦੇ ਮੁਨਾਫ਼ੇ’ ਮੁਹਿੰਮ: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵਾਰਡ ਨੰਬਰ 52 ਵਿਖੇ ਕੀਤੀ ਡੋਰ-ਟੂ-ਡੋਰ ਮੁਲਾਕਾਤ

ਮਾਨ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ‘ਤੇ ਪਿੰਡ ਅਤੇ ਸ਼ਹਿਰ ਵਾਸੀਆਂ ਨੇ ਜਤਾਇਆ ਅਟੁੱਟ ਵਿਸ਼ਵਾਸ

ਸ਼ਹਿਰ ਵਾਸੀਆਂ ਨੇ ਸਾਲ 2027 ‘ਚ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਕੀਤਾ ਵਾਅਦਾ- ਅਜੀਤਪਾਲ ਸਿੰਘ ਕੋਹਲੀ

ਪਟਿਆਲਾ:- ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਪਰਿਵਾਰਾਂ ਦੀ ਆਰਥਿਕ ਮਜ਼ਬੂਤੀ ਲਈ ਚਲਾਈ ਗਈ ਇਤਿਹਾਸਕ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਅੱਜ ਵਾਰਡ ਨੰਬਰ 52 ਵਿਖੇ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਜ਼ੋਰਦਾਰ ਡੋਰ-ਟੂ-ਡੋਰ ਰਾਬਤਾ ਮੁਹਿੰਮ ਚਲਾਈ ਗਈ। ਓਹਨਾ ਨੇ ਖ਼ੁਦ ਸ਼ਹਿਰ ਦੀਆਂ ਗਲੀਆਂ ਅਤੇ ਘਰਾਂ ਵਿੱਚ ਜਾ ਕੇ ਪਰਿਵਾਰਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਮੁਲਾਕਾਤ ਦੌਰਾਨ ਕੋਹਲੀ ਨੇ ਸ਼ਹਿਰ ਵਾਸੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਾਨ ਸਰਕਾਰ ਵੱਲੋਂ ਜ਼ੀਰੋ ਬਿਜਲੀ ਬਿੱਲ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਦਵਾਈਆਂ ਤੇ ਟੈਸਟ, ਸਰਕਾਰੀ ਸਕੂਲਾਂ ‘ਚ ਮੁਫ਼ਤ ਪੜ੍ਹਾਈ ਅਤੇ ਮੁਫ਼ਤ ਤੀਰਥ ਯਾਤਰਾ ਵਰਗੀਆਂ ਗਰੰਟੀਆਂ ਨਾਲ ਹਰ ਪਰਿਵਾਰ ਨੂੰ ਮੁਨਾਫ਼ਾ ਮਿਲ ਰਿਹਾ ਹੈ। ਇਸ ਤੋਂ ਇਲਾਵਾ ਖੇਤਾਂ ਦੀਆਂ ਮੋਟਰਾਂ ਲਈ ਮੁਫ਼ਤ ਬਿਜਲੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਲਈ ₹10 ਲੱਖ ਤੱਕ ਦਾ ਸਿਹਤ ਬੀਮਾ ਆਮ ਲੋਕਾਂ ਲਈ ਵੱਡੀ ਢਾਲ ਸਾਬਤ ਹੋ ਰਿਹਾ ਹੈ।

ਇਸ ਮੌਕੇ ਵਾਰਡ ਨੰਬਰ 52 ਦੇ ਵਸਨੀਕਾਂ ਨੇ ਵੀ ਮਾਨ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ‘ਤੇ ਪੂਰਨ ਤਸੱਲੀ ਤੇ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਪਹਿਲੀ ਵਾਰ ਅਜਿਹੀ ਸਰਕਾਰ ਆਈ ਹੈ ਜਿਸਨੇ ਆਮ ਲੋਕਾਂ ਦੀ ਜੇਬ ਦਾ ਖ਼ਰਚਾ ਘਟਾ ਕੇ ਬੱਚਤ ਕੀਤੀ ਹੈ।

ਇਲਾਕਾ ਵਾਸੀਆਂ ਨੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਭਰੋਸਾ ਦਿਵਾਇਆ ਕਿ ਉਹ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਡੱਟ ਕੇ ਸਾਥ ਦੇਣਗੇ ਅਤੇ ਹਲਕੇ ਤੋਂ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਮੁੜ ਸਰਕਾਰ ਬਣਾਉਣਗੇ।

ਕੋਹਲੀ ਨੇ ਇਲਾਕਾ ਵਾਸੀਆਂ ਵੱਲੋਂ ਮਿਲੇ ਸਮਰਥਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਪਟਿਆਲਾ ਸ਼ਹਰੀ ਦੇ ਹਰੇਕ ਨਾਗਰਿਕ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣਾ ਅਤੇ ਇਲਾਕੇ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣਾ ਹੀ ਉਨ੍ਹਾਂ ਦਾ ਮੁੱਖ ਟੀਚਾ ਹੈ।

ਇਸ ਮੌਕੇ ਐਮ ਸੀ ਸਾਗਰ ਧਾਲੀਵਾਲ, ਜਸਵਿੰਦਰ ਸਿੰਘ ਸ਼ਬਲੂ ਪ੍ਰਧਾਨ ਧੀਰੂ ਨਗਰ, ਭੁਪਿੰਦਰ ਮੰਚਲ, ਜਸਬੀਰ ਜੱਸੀ ਧੀਰੂ ਨਗਰ, ਦੇਵਿੰਦਰ ਮੱਟੂ, ਪੰਕਜ ਕੁਮਾਰ, ਅਰੁਣ ਕੁਮਾਰ ਤੋਂ ਇਲਾਵਾ ਇਲਾਕਾ ਵਾਸੀ ਮੌਜੂਦ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਮੇਰੀ ਦੁਕਾਨ ਮੇਰੇ ਨਾਮ ਸਕੀਮ ਨੂੰ 100 ਫ਼ੀਸਦੀ ਲਾਗੂ ਕੀਤਾ ਜਾਵੇਗਾ: ਅਨਿਲ ਠਾਕੁਰ

ਪਟਿਆਲਾ:- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਤਹਿਤ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਅਤੇ ਸਟੇਟ ਪ੍ਰੈਜ਼ੀਡੈਂਟ ਟ੍ਰੇਡ ਵਿੰਗ ਦੇ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਨੂੰ 100 ਫ਼ੀਸਦੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੀਮ ਨੂੰ ਸੁਚੱਜੇ ਢੰਗ...

ਪਟਿਆਲਾ ਦਿਹਾਤੀ ਹਲਕੇ ਵਿੱਚ ਲਗਾਇਆ ਵਿਸ਼ੇਸ਼ ਕੈਂਪ, 83 ਨੌਜਵਾਨਾਂ ਦੀਆਂ ਵੋਟਾਂ ਬਣਾਈਆਂ

ਨੌਜਵਾਨ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ: ਮੁਕਿਲਨ ਆਰ  ਪਟਿਆਲਾ:- ਵਿਧਾਨ ਸਭਾ ਚੋਣ ਹਲਕਾ 110-ਪਟਿਆਲਾ ਦਿਹਾਤੀ ਵਿੱਚ ਅੱਜ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਦੌਰਾਨ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਦੀਆਂ ਵੋਟਾਂ ਬਣਾਈਆਂ ਗਈਆਂ। ਇਹ ਕੈਂਪ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤ੍ਰਿਪੜੀ ਵਿਖੇ...

ਵਿਜੀਲੈਂਸ ਬਿਉਰੋ ਵਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਚਲਾਈ ਜਾ ਰਹੀ ਹੈ ਮੁਹਿੰਮ

ਦੋਦਾ / ਸ੍ਰੀ ਮੁਕਤਸਰ ਸਾਹਿਬ:- ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਜੀਲੈਂਸ ਵਿਭਾਗ ਵਲੋਂ 1 ਨਵੰਬਰ 2026 ਤੱਕ ਜ਼ਿਲ੍ਹੇ ਵਿੱਚ ਮੁਹਿੰਮ  ਚਲਾਈ ਜਾ ਰਹੀ ਹੈ। ਇਸੇ ਲੜ੍ਹੀ ਤਹਿਤ ਵਿਜੀਲੈਂਸ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਡੇਰਾ ਬਾਬਾ ਧਿਆਨ ਦਾਸ ਦੋਦਾ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਕੋਹਾਲੀ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ

ਸ਼੍ਰੀ ਹਰਗੋਬਿੰਦਪੁਰ ਸਾਹਿਬ:- ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਵਲੋਂ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਕੋਹਾਲੀ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ...

ਕਿਸਾਨ ਮੰਡੀਆਂ ’ਚ 17 ਫੀਸਦੀ ਨਮੀਂ ਵਾਲਾ ਝੋਨਾ ਲਿਆਉਣ ਨੂੰ ਹੀ ਦੇਣ ਤਰਜ਼ੀਹ- ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਫਸਲ ਦੀ ਖਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿ ਮੰਡੀਆਂ ਵਿੱਚ 17 ਫੀਸਦੀ ਨਮੀਂ ਵਾਲਾ ਝੋਨਾ ਹੀ ਲਿਆਉਣ ਨੂੰ ਤਰਜ਼ੀਹ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.