Facebook-f Youtube X-twitter

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

-ਭਗਵੰਤ ਮਾਨ ਸਰਕਾਰ ਵੱਲੋਂ ਖਿਡਾਰੀਆਂ ਦੀ ਹਰ ਪੱਧਰ ’ਤੇ ਹੌਸਲਾ ਅਫ਼ਜ਼ਾਈ ਕੀਤੀ ਜਾ ਰਹੀ ਹੈ: ਉਲੰਪੀਅਨ ਤੂਰ

-ਤੂਰ ਦੀ ਪ੍ਰਾਪਤੀ ਨੌਜਵਾਨ ਖਿਡਾਰੀਆਂ ਲਈ ਪ੍ਰੇਰਣਾ ਦਾ ਸਰੋਤ: ਵਿਧਾਇਕ ਗੁਰਲਾਲ ਘਨੌਰ

ਪਟਿਆਲਾ:- ਏਸ਼ੀਅਨ ਗੇਮਜ਼ ਵਿੱਚ ਅਥਲੈਟਿਕਸ ਦੇ ਸ਼ਾਟਪੁੱਟ ਮੁਕਾਬਲੇ ਵਿੱਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਪੰਜਾਬ ਪੁਲਿਸ ਦੇ ਡੀਐਸਪੀ ਅਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਪੰਜਾਬੀ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਪ੍ਰੇਮੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਵਿਧਾਇਕ ਗੁਰਲਾਲ ਘਨੌਰ ਦੀ ਅਗਵਾਈ ਹੇਠ ਕਰਵਾਏ ਸਵਾਗਤੀ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨਾਂ, ਖਿਡਾਰੀਆਂ ਅਤੇ ਪਟਿਆਲਾ ਵਾਸੀਆਂ ਨੇ ਸ਼ਮੂਲੀਅਤ ਕੀਤੀ ਅਤੇ ਕੌਮਾਂਤਰੀ ਪੱਧਰ ’ਤੇ ਪਟਿਆਲਾ, ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਉਲੰਪੀਅਨ ਤੂਰ ਨੂੰ ਫੁੱਲਾਂ ਨਾਲ ਲੱਦ ਕੇ ਸਨਮਾਨਿਤ ਕੀਤਾ।

ਇਸ ਮੌਕੇ ਲਗਾਤਾਰ ਦੋ ਏਸ਼ੀਅਨ ਗੇਮਜ਼ ਵਿੱਚ ਸ਼ਾਟਪੁੱਟ ਦਾ ਸੋਨ ਤਗ਼ਮਾ ਜਿੱਤਣ ਅਤੇ ਇਸ ਵਾਰ ਚਾਂਦੀ ਦਾ ਤਗ਼ਮਾ ਹਾਸਲ ਕਰਨ ਵਾਲੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਖਿਡਾਰੀਆਂ ਦੀ ਬਾਂਹ ਫੜੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਲੋੜੀਂਦਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸੱਟਾਂ ਕਾਰਨ ਇਸ ਵਾਰ ਉਹ ਸੋਨ ਤਗ਼ਮਾ ਹਾਸਲ ਕਰਨ ਤੋਂ ਰਹਿ ਗਏ, ਪਰ ਪਰਿਵਾਰ, ਵਿਭਾਗ ਅਤੇ ਸਰਕਾਰ ਵੱਲੋਂ ਮਿਲ ਰਹੇ ਸਹਿਯੋਗ ਨਾਲ ਉਹ ਆਉਣ ਵਾਲੇ ਕੌਮਾਂਤਰੀ ਮੁਕਾਬਲਿਆਂ ਵਿੱਚ ਸੋਨ ਤਗ਼ਮਾ ਜਿੱਤਣ ਲਈ ਪੂਰੀ ਮਿਹਨਤ ਕਰਨਗੇ।

ਉਲੰਪੀਅਨ ਤੂਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀ ਤਿਆਰੀ ਨੂੰ ਮਜ਼ਬੂਤ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿਖਲਾਈ ਕੈਂਪਾਂ ਤੋਂ ਲੈ ਕੇ ਕੌਮਾਂਤਰੀ ਮੁਕਾਬਲਿਆਂ ਵਿੱਚ ਭਾਗ ਲੈਣ ਤੱਕ ਖਿਡਾਰੀਆਂ ਨੂੰ ਵਿਸ਼ੇਸ਼ ਸਹਾਇਤਾ ਦਿੱਤੀ ਜਾ ਰਹੀ ਹੈ, ਜਿਸ ਨਾਲ ਖਿਡਾਰੀਆਂ ਦਾ ਮਨੋਬਲ ਵਧਿਆ ਹੈ।

ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਨਿੱਘਾ ਸਵਾਗਤ ਕਰਦਿਆਂ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਤੂਰ ਦੀ ਸ਼ਾਨਦਾਰ ਪ੍ਰਾਪਤੀ ਨੌਜਵਾਨ ਖਿਡਾਰੀਆਂ ਲਈ ਵੱਡੀ ਪ੍ਰੇਰਣਾ ਹੈ। ਉਨ੍ਹਾਂ ਕਿਹਾ ਕਿ ਤੇਜਿੰਦਰਪਾਲ ਸਿੰਘ ਤੂਰ, ਦਲਜੀਤ ਸਿੰਘ ਰਾਣਾ ਅਤੇ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਵਰਗੀਆਂ ਸ਼ਖ਼ਸੀਅਤਾਂ ਦੀ ਪ੍ਰੇਰਣਾ ਸਦਕਾ ਪਟਿਆਲਾ ਦੇ ਨਵੇਂ ਖਿਡਾਰੀ ਵੀ ਅਥਲੈਟਿਕਸ, ਸ਼ਾਟਪੁੱਟ, ਡਿਸਕਸ ਥਰੋਅ ਸਮੇਤ ਵੱਖ-ਵੱਖ ਖੇਡਾਂ ਵਿੱਚ ਅੱਗੇ ਵੱਧ ਰਹੇ ਹਨ।

ਉਨ੍ਹਾਂ ਕਿਹਾ ਕਿ ਸ਼ਾਟਪੁੱਟ ਅਤੇ ਡਿਸਕਸ ਥਰੋਅ ਵਰਗੀਆਂ ਖੇਡਾਂ ਵਿੱਚ ਕੌਮਾਂਤਰੀ ਪੱਧਰ ’ਤੇ ਤਗ਼ਮਾ ਜਿੱਤਣਾ ਕੋਈ ਆਸਾਨ ਪ੍ਰਾਪਤੀ ਨਹੀਂ ਹੈ। ਤੂਰ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਆਪਣੇ ਮਾਪਿਆਂ, ਪਟਿਆਲਾ, ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ-ਪਿੰਡ ਖੇਡ ਮੈਦਾਨ ਵਿਕਸਤ ਕਰਨ ਅਤੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦੇ ਵਧੇਰੇ ਮੌਕੇ ਮਿਲ ਰਹੇ ਹਨ।

ਵਿਧਾਇਕ ਗੁਰਲਾਲ ਘਨੌਰ ਨੇ ਉਮੀਦ ਪ੍ਰਗਟਾਈ ਕਿ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਆਉਣ ਵਾਲੇ ਕੌਮਾਂਤਰੀ ਮੁਕਾਬਲਿਆਂ ਵਿੱਚ ਹੋਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਲਈ ਹੋਰ ਤਗ਼ਮੇ ਜਿੱਤਣਗੇ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਸਡੀਐਮ ਗੁਰਦੇਵ ਸਿੰਘ, ਦਲਜੀਤ ਸਿੰਘ ਰਾਣਾ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ, ਕੌਮਾਂਤਰੀ ਰੈਸਲਰ ਅਤੇ ਰੈਸਲਿੰਗ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ ਰਣਧੀਰ ਸਿੰਘ, ਅਥਲੈਟਿਕਸ ਐਸੋਸੀਏਸ਼ਨ ਦੇ ਪ੍ਰਧਾਨ ਹਰਭਜਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਟਿਆਲਾ ਵਾਸੀ, ਖੇਡ ਪ੍ਰੇਮੀ ਅਤੇ ਪਰਿਵਾਰਕ ਮੈਂਬਰ ਮੌਜੂਦ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਮੇਰੀ ਦੁਕਾਨ ਮੇਰੇ ਨਾਮ ਸਕੀਮ ਨੂੰ 100 ਫ਼ੀਸਦੀ ਲਾਗੂ ਕੀਤਾ ਜਾਵੇਗਾ: ਅਨਿਲ ਠਾਕੁਰ

ਪਟਿਆਲਾ:- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਤਹਿਤ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਅਤੇ ਸਟੇਟ ਪ੍ਰੈਜ਼ੀਡੈਂਟ ਟ੍ਰੇਡ ਵਿੰਗ ਦੇ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਨੂੰ 100 ਫ਼ੀਸਦੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੀਮ ਨੂੰ ਸੁਚੱਜੇ ਢੰਗ...

ਪਟਿਆਲਾ ਦਿਹਾਤੀ ਹਲਕੇ ਵਿੱਚ ਲਗਾਇਆ ਵਿਸ਼ੇਸ਼ ਕੈਂਪ, 83 ਨੌਜਵਾਨਾਂ ਦੀਆਂ ਵੋਟਾਂ ਬਣਾਈਆਂ

ਨੌਜਵਾਨ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ: ਮੁਕਿਲਨ ਆਰ  ਪਟਿਆਲਾ:- ਵਿਧਾਨ ਸਭਾ ਚੋਣ ਹਲਕਾ 110-ਪਟਿਆਲਾ ਦਿਹਾਤੀ ਵਿੱਚ ਅੱਜ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਦੌਰਾਨ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਦੀਆਂ ਵੋਟਾਂ ਬਣਾਈਆਂ ਗਈਆਂ। ਇਹ ਕੈਂਪ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤ੍ਰਿਪੜੀ ਵਿਖੇ...

ਵਿਜੀਲੈਂਸ ਬਿਉਰੋ ਵਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਚਲਾਈ ਜਾ ਰਹੀ ਹੈ ਮੁਹਿੰਮ

ਦੋਦਾ / ਸ੍ਰੀ ਮੁਕਤਸਰ ਸਾਹਿਬ:- ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਜੀਲੈਂਸ ਵਿਭਾਗ ਵਲੋਂ 1 ਨਵੰਬਰ 2026 ਤੱਕ ਜ਼ਿਲ੍ਹੇ ਵਿੱਚ ਮੁਹਿੰਮ  ਚਲਾਈ ਜਾ ਰਹੀ ਹੈ। ਇਸੇ ਲੜ੍ਹੀ ਤਹਿਤ ਵਿਜੀਲੈਂਸ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਡੇਰਾ ਬਾਬਾ ਧਿਆਨ ਦਾਸ ਦੋਦਾ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਕੋਹਾਲੀ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ

ਸ਼੍ਰੀ ਹਰਗੋਬਿੰਦਪੁਰ ਸਾਹਿਬ:- ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਵਲੋਂ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਕੋਹਾਲੀ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ...

ਕਿਸਾਨ ਮੰਡੀਆਂ ’ਚ 17 ਫੀਸਦੀ ਨਮੀਂ ਵਾਲਾ ਝੋਨਾ ਲਿਆਉਣ ਨੂੰ ਹੀ ਦੇਣ ਤਰਜ਼ੀਹ- ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਫਸਲ ਦੀ ਖਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿ ਮੰਡੀਆਂ ਵਿੱਚ 17 ਫੀਸਦੀ ਨਮੀਂ ਵਾਲਾ ਝੋਨਾ ਹੀ ਲਿਆਉਣ ਨੂੰ ਤਰਜ਼ੀਹ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.