Facebook-f Youtube X-twitter

ਭਾਸ਼ਾ ਵਿਭਾਗ ਪੰਜਾਬ ਵੱਲੋਂ ‘ਭਾਈ ਵੀਰ ਸਿੰਘ’ ਨੂੰ ਸਮਰਪਿਤ ਸਾਹਿਤਕ ਗੋਸ਼ਟੀ

-‘ਪੰਜਾਬੋਂ ਬਾਹਰ ਸਮਾਗਮਾਂ’ ਦੀ ਲੜੀ ਤਹਿਤ ਦੇਹਰਾਦੂਨ ਵਿਖੇ ਸਮਾਗਮ

ਪਟਿਆਲਾ:- 
ਭਾਸ਼ਾ ਵਿਭਾਗ ਪੰਜਾਬ ਵੱਲੋਂ ਆਧੁਨਿਕ ਕਾਲ ਦੇ ਮੋਢੀ ਪੰਜਾਬੀ ਕਵੀ ਅਤੇ ਪੰਜਾਬੀ ਦੇ ਪਹਿਲੇ ਨਾਵਲਕਾਰ ਭਾਈ ਵੀਰ ਸਿੰਘ ਨੂੰ ਸਮਰਪਿਤ ਡਾ. ਬਲਵੀਰ ਸਿੰਘ ਸਾਹਿਤ ਸਦਨ (ਪੰਜਾਬੀ ਯੂਨੀਵਰਸਿਟੀ ਕੈਂਪਸ) ਦੇਹਰਾਦੂਨ ਵਿਖੇ ਸਾਹਿਤਕ ਗੋਸਟੀ ਕਰਵਾਈ ਗਈ। ਜਿਸ ਦੌਰਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪਕੁਲਪਤੀ ਡਾ. ਜਗਦੀਪ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸ੍ਰੀ ਹੇਮਕੁੰਡ ਸਾਹਿਬ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਡਾ. ਅਮਰਜੀਤ ਸਿੰਘ ਮੁਖੀ ਪੰਜਾਬੀ ਵਿਭਾਗ, ਜਗਤ ਗੁਰੂ ਨਾਨਕ ਯੂਨੀਵਰਸਿਟੀ ਪਟਿਆਲਾ ਤੇ ਪ੍ਰੋ. ਕਮਲਵੀਰ ਸਿੰਘ ਨੇ ਭਾਈ ਵੀਰ ਸਿੰਘ ਦੀ ਸ਼ਖ਼ਸੀਅਤ ਅਤੇ ਰਚਨਾ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਚਾਰ ਪ੍ਰਗਟ ਕੀਤੇ। ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਰੀਦਕੋਟ ਮਨਜੀਤ ਪੁਰੀ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਭਾਗ ਦੀਆਂ ਗਤੀਵਿਧੀਆਂ ਅਤੇ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਨੌਜਵਾਨ ਚਿੰਤਕ ਪ੍ਰੋ. ਕਮਲਵੀਰ ਸਿੰਘ ਨੇ ‘ਬਸਤੀਵਾਦੀ ਦੌਰ ’ਚ ਭਾਈ ਵੀਰ ਸਿੰਘ ਦੀਆਂ ਲਿਖਤਾਂ’ ਵਿਸ਼ੇ ਵਿਚਾਰ ਪੇਸ਼ ਕਰਕੇ ਕੀਤੀ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਆਧੁਨਿਕ ਪੰਜਾਬੀ ਸਾਹਿਤ ਦੇ ਨਿਰਮਾਣ ਕਰਤਾਵਾਂ ’ਚੋਂ ਇੱਕ ਸਨ। ਉਨ੍ਹਾਂ ਨੇ ਅੰਗਰੇਜ਼ ਸਾਮਰਾਜ ਦੀਆਂ ਬਸਤੀਵਾਦੀਆਂ ਨੀਤੀਆਂ ਦੇ ਨਕਾਰਾਤਮਕ ਪੱਖਾਂ ਨੂੰ ਆਪਣੀਆਂ ਲਿਖਤਾਂ ਰਾਹੀਂ ਉਭਾਰਿਆ। ਉਨ੍ਹਾਂ ਦਾ ਦਰਸ਼ਨ ਸ਼ਾਸਤਰ ਉਸ ਸਮੇਂ ਦੇ ਅਵਾਮ ਦੀ ਮਾਨਸਿਕ ਖੜੋਤ ਤੋੜਨ ਵਾਲਾ ਅਤੇ ਨਵੇਂ ਨਾਇਕ ਸਿਰਜਣ ਵਾਲਾ ਸੀ। ਇਸ ਦੇ ਸਮਾਂਤਰ ਉਨ੍ਹਾਂ ਨੇ ਸਿੱਖ ਧਰਮ ਦੇ ਵੱਖ-ਵੱਖ ਪਹਿਲੂਆਂ ਬਾਰੇ ਵੀ ਉੱਚ ਪਾਏ ਦੇ ਸਾਹਿਤ ਦੀ ਸਿਰਜਣਾ ਕੀਤੀ। ਦੂਸਰੇ ਵਕਤਾ ਡਾ. ਅਮਰਜੀਤ ਸਿੰਘ ਨੇ ਕਿਹਾ ਕਿ ਭਾਈ ਵੀਰ ਸਿੰਘ ਦੇ ਸਾਹਿਤ ਦੀਆਂ ਸਾਰੀਆਂ ਪਰਤਾਂ ਨੂੰ ਇੱਕੋ ਚੌਖਟੇ ’ਚ ਲਿਆ ਕੇ ਸਮਝਣ ਦੀ ਲੋੜ ਹੈ। ਸਾਡੇ ਵਿਦਵਾਨ ਉਨ੍ਹਾਂ ਦੀਆਂ ਲਿਖਤਾਂ ਦੇ ਵੱਖ-ਵੱਖ ਵਿਸ਼ਿਆਂ ਦੀ ਪੜਚੋਲ ਕਰਦੇ ਆ ਰਹੇ ਹਨ ਜਿਸ ਕਰਕੇ ਉਨ੍ਹਾਂ ਦੀ ਸਮੁੱਚੀ ਸ਼ਖ਼ਸੀਅਤ ਨੂੰ ਸਮਝਣ ਦੀ ਬਜਾਏ ਉਨ੍ਹਾਂ ਨੂੰ ਕੁਝ ਵਿਦਵਾਨ ਅਕਾਦਮਿਕ ਪੱਧਰ ’ਤੇ ਮੂਲਵਾਦੀ ਸਾਬਤ ਕਰਨ ਦੀ ਕੋਸ਼ਿਸ਼ ਕਰਦੇ ਹਨ। ਭਾਈ ਸਾਹਿਬ ਨੇ ਪ੍ਰੰਪਰਿਕ ਨਾਇਕਾਂ ਦੀ ਥਾਂ ਨਵੇਂ ਨਾਇਕਾਂ ਦੀ ਸਿਰਜਣਾ ਕੀਤੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ ਭਾਈ ਸਾਹਿਬ ਦੀ ਜੀਵਨੀ ਵੀ ਟੋਟਿਆਂ ’ਚ ਲਿਖੀ ਤੇ ਸਮਝੀ ਗਈ ਜਦੋਂ ਕਿ ਇਸ ਨੂੰ ਇਸ ਨੂੰ ਸਮੁੱਚੇ ਰੂਪ ’ਚ ਸਮਝਿਆ ਤੇ ਲਿਖਿਆ ਜਾਣਾ ਚਾਹੀਦਾ ਹੈ। ਸੰਵਾਦ ਨੂੰ ਅੱਗੇ ਤੋਰਦਿਆਂ ਪ੍ਰੋ. ਸੁਦਰਸ਼ਨ ਗਾਸੋ ਨੇ ਕਿਹਾ ਕਿ ਕਿਸੇ ਵੀ ਸਾਹਿਤ ਨੂੰ ਜੇਕਰ ਅਸੀਂ ਸੂਤਰਾਂ ’ਚ ਬੰਨ ਕੇ ਦੇਖਦੇ ਹਾਂ ਤਾਂ ਇਸ ਨਾਲ ਨਿਆ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਸਮੁੱਚਾ ਪੰਜਾਬੀ ਸਾਹਿਤ ਗੁਰਬਾਣੀ ਦੁਆਲੇ ਪਰਿਕਰਮਾ ਕਰਦਾ ਹੈ ਭਾਵ ਇਸ ਤੋਂ ਪ੍ਰਭਾਵਿਤ ਹੈ।

ਸ. ਨਰਿੰਦਰਜੀਤ ਸਿੰਘ ਬਿੰਦਰਾ ਨੇ ਕਿਹਾ ਭਾਈ ਵੀਰ ਸਿੰਘ ਦਾ ਸ੍ਰੀ ਹੇਮਕੁੰਡ ਸਾਹਿਬ ਨਾਲ ਡੂੰਘਾ ਰਿਸ਼ਤਾ ਰਿਹਾ ਹੈ। ਇਸੇ ਕਰਕੇ ਇਸ ਖਿੱਤੇ ਦੇ ਲੋਕ ਉਨ੍ਹਾਂ ਨੂੰ ਧਾਰਮਿਕ ਸ਼ਖ਼ਸੀਅਤ ਵਜੋਂ ਸਤਿਕਾਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਨਾਲ ਸਬੰਧਤ ਕਿਸੇ ਵੀ ਪ੍ਰੋਜੈਕਟ ਲਈ ਉਨ੍ਹਾਂ ਦੀ ਸੰਸਥਾ ਹਰ ਪ੍ਰਕਾਰ ਦੀ ਮੱਦਦ ਦੇਣ ਲਈ ਤਿਆਰ ਹੈ। ਮੁੱਖ ਮਹਿਮਾਨ ਡਾ. ਜਗਦੀਪ ਸਿੰਘ ਨੇ ਕਿਹਾ ਕਿ ਭਾਈ ਵੀਰ ਸਿੰਘ ਨੂੰ ਜਿੱਥੇ ਆਧੁਨਿਕ ਪੰਜਾਬੀ ਸਾਹਿਤ ਦਾ ਨਿਰਮਾਤਾ ਕਿਹਾ ਜਾਂਦਾ ਹੈ ਉੱਥੇ ਉਨ੍ਹਾਂ ਨੂੰ ਅਧਿਆਤਮਕ ਸ਼ਖ਼ਸੀਅਤ ਵਜੋਂ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਦਾ ਸਭ ਧਰਮਾਂ ਨਾਲ ਰਿਸ਼ਤਾ ਸੀ। ਉਨ੍ਹਾਂ ਆਪਣੀ ਕਲਮ ਨਾਲ ਲੋਕਾਂ ਨੂੰ ਬਸਤੀਵਾਦੀ ਰੁਚੀਆਂ ਅਤੇ ਸਮਾਰਾਜ ਖ਼ਿਲਾਫ਼ ਜਾਗਰੂਕ ਕਰਕੇ ਆਪਣਾ ਦਾਰਸ਼ਨਿਕ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਇੱਥੇ ਭਾਈ ਵੀਰ ਸਿੰਘ ਬਾਰੇ ਅਜਾਇਬ ਘਰ ਬਣਾਉਣ ਲਈ ਯਤਨਸ਼ੀਲ ਹੈ ਜਿਸ ਤਹਿਤ ਉਨ੍ਹਾਂ ਦੀ ਵਿਰਾਸਤ ਸੰਭਾਲੀ ਜਾ ਸਕੇ। ਭਾਸ਼ਾ ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਧੰਨਵਾਦੀ ਭਾਸ਼ਣ ’ਚ ਕਿਹਾ ਕਿ ਭਾਸ਼ਾ ਵਿਭਾਗ ਨੇ ਭਾਈ ਵੀਰ ਸਿੰਘ ਵਰਗੀ ਮਹਾਨ ਸ਼ਖ਼ਸੀਅਤ ਬਾਰੇ ਜੁੜ ਬੈਠ ਕੇ ਵਿਚਾਰਾਂ ਕਰਨ ਦੀ ਕੋਸ਼ਿਸ਼ ਕੀਤੀ ਹੈ। ਜਿਸ ਨੇ ਪਹਿਲੀ ਵਾਰ ਪੰਜਾਬੀ ’ਚ ਮਹਾਂਕਾਵਿ ਦੀ ਸਿਰਜਣਾ ਕੀਤੀ ਅਤੇ ਕੁਦਰਤ ਪ੍ਰਤੀ ਬਲਿਹਾਰਤਾ ਨੂੰ ਕਲਮਬੱਧ ਕੀਤਾ। ਇਹ ਸਥਾਨ ਪੰਜਾਬੀਆਂ ਦੇ ਜੁੜਨ ਦਾ ਸਥਾਨ ਬਣ ਚੁੱਕਿਆ ਹੈ, ਭਾਸ਼ਾ ਵਿਭਾਗ ਇੱਥੋਂ ਦੀਆਂ ਸਰਗਰਮੀਆਂ ਵਿੱਚ ਆਪਣਾ ਬਣਦਾ ਯੋਗਦਾਨ ਪਾਉਂਦਾ ਰਹੇਗਾ। ਪੰਜਾਬੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਵਿੱਚ ਬਹੁਤ ਸਾਰੀਆਂ ਸਥਾਨਕ ਸ਼ਖ਼ਸੀਅਤਾਂ ਹਾਜ਼ਰ ਸਨ। ਮੰਚ ਸੰਚਾਲਨ ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ ਨੇ ਕੀਤਾ। ਅਖ਼ੀਰ ਵਿੱਚ ਮਹਿਮਾਨਾਂ, ਬੁਲਾਰਿਆਂ ਤੇ ਡਾ. ਬਲਵੀਰ ਸਿੰਘ ਸਾਹਿਤ ਕੇਂਦਰ ਦੇ ਇੰਚਾਰਜ ਡਾ. ਕੁਲਵਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ।

ਫੋਟੋ ਕੈਪਸ਼ਨ : ਭਾਸ਼ਾ ਵਿਭਾਗ ਪੰਜਾਬ ਵੱਲੋਂ ਦੇਹਰਾਦੂਨ ਵਿਖੇ ਕਰਵਾਏ ਗਏ ‘ਭਾਈ ਵੀਰ ਸਿੰਘ ਨੂੰ ਸਮਰਪਿਤ ਸੈਮੀਨਾਰ’ ਦੌਰਾਨ ਡਾਇਰੈਕਟਰ ਭਾਸ਼ਾਵਾਂ ਸ. ਜਸਵੰਤ ਸਿੰਘ ਜ਼ਫ਼ਰ, ਮੁੱਖ ਮਹਿਮਾਨ ਡਾ. ਜਗਦੀਪ ਸਿੰਘ ਤੇ ਬੁਲਾਰਿਆਂ ਨੂੰ ਸਨਮਾਨਿਤ ਕਰਦੇ ਹੋਏ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਮੇਰੀ ਦੁਕਾਨ ਮੇਰੇ ਨਾਮ ਸਕੀਮ ਨੂੰ 100 ਫ਼ੀਸਦੀ ਲਾਗੂ ਕੀਤਾ ਜਾਵੇਗਾ: ਅਨਿਲ ਠਾਕੁਰ

ਪਟਿਆਲਾ:- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਤਹਿਤ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਅਤੇ ਸਟੇਟ ਪ੍ਰੈਜ਼ੀਡੈਂਟ ਟ੍ਰੇਡ ਵਿੰਗ ਦੇ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਨੂੰ 100 ਫ਼ੀਸਦੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੀਮ ਨੂੰ ਸੁਚੱਜੇ ਢੰਗ...

ਪਟਿਆਲਾ ਦਿਹਾਤੀ ਹਲਕੇ ਵਿੱਚ ਲਗਾਇਆ ਵਿਸ਼ੇਸ਼ ਕੈਂਪ, 83 ਨੌਜਵਾਨਾਂ ਦੀਆਂ ਵੋਟਾਂ ਬਣਾਈਆਂ

ਨੌਜਵਾਨ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ: ਮੁਕਿਲਨ ਆਰ  ਪਟਿਆਲਾ:- ਵਿਧਾਨ ਸਭਾ ਚੋਣ ਹਲਕਾ 110-ਪਟਿਆਲਾ ਦਿਹਾਤੀ ਵਿੱਚ ਅੱਜ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਦੌਰਾਨ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਦੀਆਂ ਵੋਟਾਂ ਬਣਾਈਆਂ ਗਈਆਂ। ਇਹ ਕੈਂਪ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤ੍ਰਿਪੜੀ ਵਿਖੇ...

ਵਿਜੀਲੈਂਸ ਬਿਉਰੋ ਵਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਚਲਾਈ ਜਾ ਰਹੀ ਹੈ ਮੁਹਿੰਮ

ਦੋਦਾ / ਸ੍ਰੀ ਮੁਕਤਸਰ ਸਾਹਿਬ:- ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਜੀਲੈਂਸ ਵਿਭਾਗ ਵਲੋਂ 1 ਨਵੰਬਰ 2026 ਤੱਕ ਜ਼ਿਲ੍ਹੇ ਵਿੱਚ ਮੁਹਿੰਮ  ਚਲਾਈ ਜਾ ਰਹੀ ਹੈ। ਇਸੇ ਲੜ੍ਹੀ ਤਹਿਤ ਵਿਜੀਲੈਂਸ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਡੇਰਾ ਬਾਬਾ ਧਿਆਨ ਦਾਸ ਦੋਦਾ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਕੋਹਾਲੀ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ

ਸ਼੍ਰੀ ਹਰਗੋਬਿੰਦਪੁਰ ਸਾਹਿਬ:- ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਵਲੋਂ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਕੋਹਾਲੀ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ...

ਕਿਸਾਨ ਮੰਡੀਆਂ ’ਚ 17 ਫੀਸਦੀ ਨਮੀਂ ਵਾਲਾ ਝੋਨਾ ਲਿਆਉਣ ਨੂੰ ਹੀ ਦੇਣ ਤਰਜ਼ੀਹ- ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਫਸਲ ਦੀ ਖਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿ ਮੰਡੀਆਂ ਵਿੱਚ 17 ਫੀਸਦੀ ਨਮੀਂ ਵਾਲਾ ਝੋਨਾ ਹੀ ਲਿਆਉਣ ਨੂੰ ਤਰਜ਼ੀਹ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.