Facebook-f Youtube X-twitter

ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਾਡਲ ਟਾਊਨ ਵਿਖੇ ਅਸੈਂਬਲੀ ਲੈਵਲ ਅੰਤਰ-ਸਕੂਲ ਸਵੀਪ ਮੁਕਾਬਲੇ ਕਰਵਾਏ 

-ਵਿਦਿਆਰਥੀਆਂ ਨੂੰ ਲੋਕਤੰਤਰ ‘ਚ ਵੋਟ ਦੀ ਅਹਿਮੀਅਤ ਤੋਂ ਜਾਣੂ ਕਰਵਾ ਕੇ ਚੋਣ ਪ੍ਰਕਿਰਿਆ ‘ਚ ਨੌਜਵਾਨਾਂ ਦੀ ਭਾਗੀਦਾਰੀ ਯਕੀਨੀ ਬਣਾਉਣਾ ਮੁੱਖ ਉਦੇਸ਼ 

ਪਟਿਆਲਾ:- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਵਿਖੇ ਅਸੈਂਬਲੀ ਲੈਵਲ ਅੰਤਰ-ਕਾਲਜ ਸਵੀਪ ਮੁਕਾਬਲੇ ਪ੍ਰਿੰਸੀਪਲ ਰਜੇਸ਼ ਮੋਦੀ ਦੀ ਅਗਵਾਈ ਹੇਠ ਕਰਵਾਏ ਗਏ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਲੋਕਤੰਤਰ ਵਿੱਚ ਵੋਟ ਦੀ ਅਹਿਮੀਅਤ ਤੋਂ ਜਾਣੂ ਕਰਵਾਉਣਾ ਅਤੇ ਚੋਣ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਸੀ। ਇਸ ਅੰਤਰ- ਸਕੂਲ ਮੁਕਾਬਲੇ ਦੌਰਾਨ ਵੱਖ-ਵੱਖ ਸਕੂਲਾਂ ਦੇ 100 ਦੇ ਲਗਭਗ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੌਰਾਨ ਵੋਟਰ ਜਾਗਰੂਕਤਾ ਨਾਲ ਸਬੰਧਤ ਕਈ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ, ਜਿੰਨ੍ਹਾਂ ਵਿੱਚ ਨੁੱਕੜ ਨਾਟਕ, ਭਾਸ਼ਣ ਪ੍ਰਤੀਯੋਗਿਤਾ, ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ, ਮਹਿੰਦੀ ਅਤੇ ਰੰਗੋਲੀ ਮੁਕਾਬਲੇ ਵਿਸ਼ੇਸ਼ ਤੌਰ ਤੇ ਖਿੱਚ ਦਾ ਕੇਂਦਰ ਰਹੇ। ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਵਿਚਾਰਾਂ ਰਾਹੀਂ ਇਹ ਸੁਨੇਹਾ ਦਿੱਤਾ ਕਿ ਇੱਕ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਲਈ ਹਰੇਕ ਨਾਗਰਿਕ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਕਰਨੀ ਚਾਹੀਦੀ ਹੈ। ਇਸ ਮੌਕੇ ਬੀ.ਡੀ.ਪੀ.ਓ. ਪਟਿਆਲਾ ਹਰਵਿੰਦਰ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਅਸਿਸਟੈਂਟ ਨੋਡਲ ਅਫ਼ਸਰ ਡਾ. ਇੰਦਰਪ੍ਰੀਤ ਸਿੰਘ ਨੇ ਮਹਿਮਾਨਾਂ ਤੇ ਵੱਖ-ਵੱਖ ਸਕੂਲਾਂ ਤੋਂ ਪਹੁੰਚੀਆਂ ਟੀਮਾਂ ਦਾ ਸਵਾਗਤ ਕੀਤਾ। ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ. ਸਵਿੰਦਰ ਸਿੰਘ ਰੇਖੀ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਚੋਣਾਂ ਵਿੱਚ ਉਨ੍ਹਾਂ ਦੀ ਸਰਗਰਮ ਭੂਮਿਕਾ ਲੋਕਤੰਤਰੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਦੀ ਹੈ। ਪ੍ਰੀਤੀ ਗੁਪਤਾ ਹੈਡਮਿਸਟ੍ਰੈਸ, ਰਜਨੀ ਭਾਰਗਵ, ਪਰਮਿੰਦਰ ਕੌਰ ਅਤੇ ਪ੍ਰਵੇਸ਼ ਕੁਮਾਰ ਨੇ ਇਨ੍ਹਾਂ ਨਿਰਣਾਇਕ ਦੀ ਭੂਮਿਕਾ ਨਿਭਾਈ। ਇਨ੍ਹਾਂ ਅੰਤਰ- ਸਕੂਲ ਸਵੀਪ ਮੁਕਾਬਲਿਆਂ ਦੇ ਸਫਲਤਾਪੂਰਵਕ ਆਯੋਜਨ ਵਿੱਚ ਸਕੂਲ ਦੇ ਭਗਵੰਤ ਸਿੰਘ, ਸ਼ਹਿਨਾਜ਼, ਗੀਤਾ, ਚਰਨਜੀਤ ਸਿੰਘ, ਮਨਪ੍ਰੀਤ ਸ਼ਰਮਾ, ਨਵਜੋਤ ਕੌਰ, ਨਵਨੀਤ ਕੌਰ ਅਤੇ ਸਿਮਰਨ ਕੌਰ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਸਹਾਇਕ ਸਵੀਪ ਨੋਡਲ ਅਫ਼ਸਰ ਮੋਹਿਤ ਕੌਸ਼ਲ, ਰੁਪਿੰਦਰ ਸਿੰਘ ਨੋਡਲ ਅਫ਼ਸਰ 115- ਪਟਿਆਲਾ ਅਤੇ ਵਿਜੇ ਗੋਇਲ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਮੁਕਾਬਲਿਆਂ ਦੇ ਅੰਤ ਵਿੱਚ ਵੱਖ-ਵੱਖ ਕੈਟੇਗਰੀਆਂ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਮੇਰੀ ਦੁਕਾਨ ਮੇਰੇ ਨਾਮ ਸਕੀਮ ਨੂੰ 100 ਫ਼ੀਸਦੀ ਲਾਗੂ ਕੀਤਾ ਜਾਵੇਗਾ: ਅਨਿਲ ਠਾਕੁਰ

ਪਟਿਆਲਾ:- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਤਹਿਤ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਅਤੇ ਸਟੇਟ ਪ੍ਰੈਜ਼ੀਡੈਂਟ ਟ੍ਰੇਡ ਵਿੰਗ ਦੇ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਨੂੰ 100 ਫ਼ੀਸਦੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੀਮ ਨੂੰ ਸੁਚੱਜੇ ਢੰਗ...

ਪਟਿਆਲਾ ਦਿਹਾਤੀ ਹਲਕੇ ਵਿੱਚ ਲਗਾਇਆ ਵਿਸ਼ੇਸ਼ ਕੈਂਪ, 83 ਨੌਜਵਾਨਾਂ ਦੀਆਂ ਵੋਟਾਂ ਬਣਾਈਆਂ

ਨੌਜਵਾਨ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ: ਮੁਕਿਲਨ ਆਰ  ਪਟਿਆਲਾ:- ਵਿਧਾਨ ਸਭਾ ਚੋਣ ਹਲਕਾ 110-ਪਟਿਆਲਾ ਦਿਹਾਤੀ ਵਿੱਚ ਅੱਜ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਦੌਰਾਨ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਦੀਆਂ ਵੋਟਾਂ ਬਣਾਈਆਂ ਗਈਆਂ। ਇਹ ਕੈਂਪ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤ੍ਰਿਪੜੀ ਵਿਖੇ...

ਵਿਜੀਲੈਂਸ ਬਿਉਰੋ ਵਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਚਲਾਈ ਜਾ ਰਹੀ ਹੈ ਮੁਹਿੰਮ

ਦੋਦਾ / ਸ੍ਰੀ ਮੁਕਤਸਰ ਸਾਹਿਬ:- ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਜੀਲੈਂਸ ਵਿਭਾਗ ਵਲੋਂ 1 ਨਵੰਬਰ 2026 ਤੱਕ ਜ਼ਿਲ੍ਹੇ ਵਿੱਚ ਮੁਹਿੰਮ  ਚਲਾਈ ਜਾ ਰਹੀ ਹੈ। ਇਸੇ ਲੜ੍ਹੀ ਤਹਿਤ ਵਿਜੀਲੈਂਸ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਡੇਰਾ ਬਾਬਾ ਧਿਆਨ ਦਾਸ ਦੋਦਾ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਕੋਹਾਲੀ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ

ਸ਼੍ਰੀ ਹਰਗੋਬਿੰਦਪੁਰ ਸਾਹਿਬ:- ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਵਲੋਂ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਕੋਹਾਲੀ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ...

ਕਿਸਾਨ ਮੰਡੀਆਂ ’ਚ 17 ਫੀਸਦੀ ਨਮੀਂ ਵਾਲਾ ਝੋਨਾ ਲਿਆਉਣ ਨੂੰ ਹੀ ਦੇਣ ਤਰਜ਼ੀਹ- ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਫਸਲ ਦੀ ਖਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿ ਮੰਡੀਆਂ ਵਿੱਚ 17 ਫੀਸਦੀ ਨਮੀਂ ਵਾਲਾ ਝੋਨਾ ਹੀ ਲਿਆਉਣ ਨੂੰ ਤਰਜ਼ੀਹ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.