Facebook-f Youtube X-twitter

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ; ਹੁਣ ਤੱਕ ਕੁੱਲ ਤਿੰਨ ਗ੍ਰਿਫ਼ਤਾਰੀਆਂ

ਪਟਿਆਲਾ, ਰਾਜਪੁਰਾ, ਬਨੂੜ:- ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਵਿਖੇ 25-26 ਸਤੰਬਰ 2026 ਦੀ ਦਰਮਿਆਨੀ ਰਾਤ ਨੂੰ ਵਿਦਿਆਰਥੀਆਂ ਵੱਲੋਂ ਕੀਤੇ ਗਏ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਕੀਤੀ ਜਾ ਰਹੀ ਕਾਰਵਾਈ ਨੂੰ ਅੱਗੇ ਵਧਾਉਂਦੇ ਹੋਏ, ਪਟਿਆਲਾ ਪੁਲਿਸ ਨੇ ਅੱਜ ਹਰਿਆਣਾ ਦੇ ਫਤਿਹਾਬਾਦ ਤੋਂ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ‘ਤੇ ਸੋਸ਼ਲ ਮੀਡੀਆ ਰਾਹੀਂ ਵਿਦਿਆਰਥੀਆਂ ਨੂੰ ਭੜਕਾਉਣ ਅਤੇ ਉਕਸਾਉਣ ਵਿੱਚ ਸ਼ਾਮਲ ਹੋਣ ਦਾ ਦੋਸ਼ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਪਟਿਆਲਾ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਹਾਲ ਹੀ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਾਰਥ ਮਹਿਤਾ, ਵਾਸੀ ਫਤਿਹਾਬਾਦ ਵਜੋਂ ਹੋਈ ਹੈ।

ਘਟਨਾ ਤੋਂ ਬਾਅਦ, ਥਾਣਾ ਬਨੂੜ ਵਿਖੇ ਇੱਕ ਐਫ.ਆਈ.ਆਰ ਦਰਜ ਕੀਤੀ ਗਈ ਸੀ ਅਤੇ ਵੱਡੇ ਪੱਧਰ ‘ਤੇ ਜਾਂਚ ਸ਼ੁਰੂ ਕੀਤੀ ਗਈ ਸੀ। ਜਾਂਚ ਦੌਰਾਨ, ਇਸ ਮਾਮਲੇ ਵਿੱਚ ਪਹਿਲਾਂ ਦੋ ਮੁਲਜ਼ਮਾਂ ਹਿਮਾਂਸ਼ੂ (ਵਾਸੀ ਨੰਗਲ) ਅਤੇ ਆਰੀਅਨ (ਵਾਸੀ ਅੰਬਾਲਾ) ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਜਾਂਚ ਦੇ ਅਗਲੇ ਪੜਾਅ ਦੌਰਾਨ, ਫਤਿਹਾਬਾਦ ਦੇ ਰਹਿਣ ਵਾਲੇ ਪਾਰਥ ਮਹਿਤਾ ਦਾ ਨਾਮ ਵੀ ਸਾਹਮਣੇ ਆਇਆ। ਉਸ ‘ਤੇ ਦੋਸ਼ ਹੈ ਕਿ ਉਸਨੇ ਵਿਦਿਆਰਥੀਆਂ ਨੂੰ ਭੜਕਾਉਣ ਲਈ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਝੂਠੇ ਅਤੇ ਗੁੰਮਰਾਹਕੁੰਨ ਸੰਦੇਸ਼ ਫੈਲਾਏ, ਅਤੇ ਨਾਲ ਹੀ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਸਰਕਾਰੀ ਕਰਮਚਾਰੀਆਂ ਨੂੰ ਉਨ੍ਹਾਂ ਦੇ ਅਧਿਕਾਰਤ ਫਰਜ਼ ਨਿਭਾਉਣ ਵਿੱਚ ਰੁਕਾਵਟ ਪਾਉਣ ਵਰਗੀਆਂ ਗਤੀਵਿਧੀਆਂ ਵਿੱਚ ਹਿੱਸਾ ਲਿਆ।

ਪਾਰਥ ਦੀ ਗ੍ਰਿਫ਼ਤਾਰੀ ਨਾਲ, ਇਸ ਮਾਮਲੇ ਵਿੱਚ ਹੁਣ ਤੱਕ ਕੁੱਲ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਸ ਵਿਰੁੱਧ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਉਸੇ ਐਫ.ਆਈ.ਆਰ. ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਗਲਤ ਜਾਣਕਾਰੀ ਫੈਲਾਉਣ, ਵਿਦਿਆਰਥੀਆਂ ਨੂੰ ਭੜਕਾਉਣ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਸਰਕਾਰੀ ਕਰਮਚਾਰੀਆਂ ਦੇ ਕੰਮ ਵਿੱਚ ਰੁਕਾਵਟ ਪਾਉਣ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਜਾਂਚ ਅੱਗੇ ਵਧਣ ਨਾਲ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਬੁਲਾਰੇ ਨੇ ਸਪੱਸ਼ਟ ਕੀਤਾ ਕਿ ਪਟਿਆਲਾ ਪੁਲਿਸ ਸ਼ਾਂਤੀ ਅਤੇ ਜਨਤਕ ਵਿਵਸਥਾ ਬਣਾਈ ਰੱਖਣ ਲਈ ਆਪਣੀ ਵਚਨਬੱਧਤਾ ‘ਤੇ ਦ੍ਰਿੜ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਮੇਰੀ ਦੁਕਾਨ ਮੇਰੇ ਨਾਮ ਸਕੀਮ ਨੂੰ 100 ਫ਼ੀਸਦੀ ਲਾਗੂ ਕੀਤਾ ਜਾਵੇਗਾ: ਅਨਿਲ ਠਾਕੁਰ

ਪਟਿਆਲਾ:- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਤਹਿਤ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਅਤੇ ਸਟੇਟ ਪ੍ਰੈਜ਼ੀਡੈਂਟ ਟ੍ਰੇਡ ਵਿੰਗ ਦੇ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਨੂੰ 100 ਫ਼ੀਸਦੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੀਮ ਨੂੰ ਸੁਚੱਜੇ ਢੰਗ...

ਪਟਿਆਲਾ ਦਿਹਾਤੀ ਹਲਕੇ ਵਿੱਚ ਲਗਾਇਆ ਵਿਸ਼ੇਸ਼ ਕੈਂਪ, 83 ਨੌਜਵਾਨਾਂ ਦੀਆਂ ਵੋਟਾਂ ਬਣਾਈਆਂ

ਨੌਜਵਾਨ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ: ਮੁਕਿਲਨ ਆਰ  ਪਟਿਆਲਾ:- ਵਿਧਾਨ ਸਭਾ ਚੋਣ ਹਲਕਾ 110-ਪਟਿਆਲਾ ਦਿਹਾਤੀ ਵਿੱਚ ਅੱਜ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਦੌਰਾਨ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਦੀਆਂ ਵੋਟਾਂ ਬਣਾਈਆਂ ਗਈਆਂ। ਇਹ ਕੈਂਪ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤ੍ਰਿਪੜੀ ਵਿਖੇ...

ਵਿਜੀਲੈਂਸ ਬਿਉਰੋ ਵਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਚਲਾਈ ਜਾ ਰਹੀ ਹੈ ਮੁਹਿੰਮ

ਦੋਦਾ / ਸ੍ਰੀ ਮੁਕਤਸਰ ਸਾਹਿਬ:- ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਜੀਲੈਂਸ ਵਿਭਾਗ ਵਲੋਂ 1 ਨਵੰਬਰ 2026 ਤੱਕ ਜ਼ਿਲ੍ਹੇ ਵਿੱਚ ਮੁਹਿੰਮ  ਚਲਾਈ ਜਾ ਰਹੀ ਹੈ। ਇਸੇ ਲੜ੍ਹੀ ਤਹਿਤ ਵਿਜੀਲੈਂਸ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਡੇਰਾ ਬਾਬਾ ਧਿਆਨ ਦਾਸ ਦੋਦਾ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਕੋਹਾਲੀ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ

ਸ਼੍ਰੀ ਹਰਗੋਬਿੰਦਪੁਰ ਸਾਹਿਬ:- ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਵਲੋਂ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਕੋਹਾਲੀ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ...

ਕਿਸਾਨ ਮੰਡੀਆਂ ’ਚ 17 ਫੀਸਦੀ ਨਮੀਂ ਵਾਲਾ ਝੋਨਾ ਲਿਆਉਣ ਨੂੰ ਹੀ ਦੇਣ ਤਰਜ਼ੀਹ- ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਫਸਲ ਦੀ ਖਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿ ਮੰਡੀਆਂ ਵਿੱਚ 17 ਫੀਸਦੀ ਨਮੀਂ ਵਾਲਾ ਝੋਨਾ ਹੀ ਲਿਆਉਣ ਨੂੰ ਤਰਜ਼ੀਹ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.