Facebook-f Youtube X-twitter

ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਿਲਾ ਲਗਾਤਾਰ ਜਾਰੀ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਬੀਤੇ ਦਿਨੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਤਰਖਾਣਵਾਲਾ, ਕੁਰਾਈਵਾਲਾ ਅਤੇ ਕਰਨੀਵਾਲਾ ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਇਸ ਮੌਕੇ ਪ੍ਰਚਾਰ ਵੈਨ ਰਾਹੀਂ  ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀ ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਅਤੇ ਉੱਚ-ਨੀਚ ਦੇ ਭੇਦਭਾਵ ਨੂੰ ਖਤਮ ਕਰਨ ਦੇ ਮਹਾਨ ਸੰਦੇਸ਼ ’ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ।

ਦਸਤਾਵੇਜ਼ੀ ਫਿਲਮ ਰਾਹੀਂ ਹਾਜ਼ਰ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੇ ਭਲੇ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਹਾਜ਼ਰ ਦਰਸ਼ਕਾਂ ਨੇ ਡਾਕੂਮੈਂਟਰੀ ਸ਼ੋਅ ਨੂੰ ਬਹੁਤ ਸ਼ਰਧਾ ਅਤੇ ਰੁਚੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਵੱਲੋਂ ਦਰਸਾਏ ਸਮਾਨਤਾ, ਭਾਈਚਾਰੇ ਅਤੇ ਮਨੁੱਖੀ ਏਕਤਾ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਕੋਹਾਲੀ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ

ਸ਼੍ਰੀ ਹਰਗੋਬਿੰਦਪੁਰ ਸਾਹਿਬ:- ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਵਲੋਂ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਕੋਹਾਲੀ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ...

ਕਿਸਾਨ ਮੰਡੀਆਂ ’ਚ 17 ਫੀਸਦੀ ਨਮੀਂ ਵਾਲਾ ਝੋਨਾ ਲਿਆਉਣ ਨੂੰ ਹੀ ਦੇਣ ਤਰਜ਼ੀਹ- ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਫਸਲ ਦੀ ਖਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿ ਮੰਡੀਆਂ ਵਿੱਚ 17 ਫੀਸਦੀ ਨਮੀਂ ਵਾਲਾ ਝੋਨਾ ਹੀ ਲਿਆਉਣ ਨੂੰ ਤਰਜ਼ੀਹ...

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 3.09 ਲੱਖ ਮੀਟ੍ਰਿਕ ਟਨ ਤੋਂ ਪਾਰ

2,88,110 ਮੀਟ੍ਰਿਕ ਟਨ ਝੋਨੇ ਦੀ ਕੀਤੀ ਜਾ ਚੁੱਕੀ ਹੈ ਖ਼ਰੀਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਵਿੱਚ ਆਪਣੀ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਸਬੰਧਤ ਅਧਿਕਾਰੀਆਂ ਵੱਲੋਂ...

ਬਲਾਕ ਪ੍ਰਾਇਮਰੀ ਖੇਡਾਂ ਦਾ ਹੋਇਆ ਆਗਾਜ਼

ਪਟਿਆਲਾ:- ਕਲਸਟਰ ਇੰਚਾਰਜ ਪ੍ਰਾਇਮਰੀ ਖੇਡਾਂ ਬਿੰਦੂ ਬਾਲਾ ਨੇ ਦੱਸਿਆ ਕਿ ਇਨਾ ਖੇਡਾਂ ਦੇ ਵਿੱਚ ਸ਼ਤਰੰਜ,ਤਾਇਕਮਾਂਡੋ,ਯੋਗਾ,ਅਥਲੈਟਿਕਸ,ਰੱਸਾਕਸ਼ੀ, ਕਰਾਟੇ, ਕੁਸ਼ਤੀਆਂ,ਸਰਕਲ ਕਬੱਡੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ।ਅੱਜ ਮੁੱਖ ਮਹਿਮਾਨ ਦੇ ਤੌਰ ਤੇ ਬਰਿੰਦਰ ਕੁਮਾਰ ਢੂਡੀਆਂ ਮੈਨੇਜਰ,ਪ੍ਰਿੰਸੀਪਲ ਡੋਲੀ ਲਰੋਈਆ ਤੇ ਐਚਓਡੀ ਸਪੋਰਟਸ ਡਾ ਆਸਾ ਸਿੰਘ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ।ਪ੍ਰਿੰਸੀਪਲ ਡੋਲੀ ਲਰੋਈਆ ਨੇ ਸਾਰੇ ਅਧਿਆਪਕਾਂ...

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਤਾਇਕਮਾਂਡੋ ਤੇ ਕਰਾਟੇ ਦਾ ਹੋਇਆ ਆਗਾਜ਼

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-14 ਲੜਕੇ/ਲੜਕੀਆਂ ਦੇ ਤਾਈਕਮਾਂਡੋ ਅਤੇ ਅੰਡਰ-17 ਲੜਕੇ/ਲੜਕੀਆਂ ਦੇ ਕਰਾਟੇ  ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.