Facebook-f Youtube X-twitter

ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਿਲਾ ਲਗਾਤਾਰ ਜਾਰੀ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਬੀਤੇ ਦਿਨੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਥੇੜੀ ਅਤੇ ਬੁੱਟਰ ਬਖੂਹਾ ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਇਸ ਮੌਕੇ ਪ੍ਰਚਾਰ ਵੈਨ ਰਾਹੀਂ  ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀ ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਅਤੇ ਉੱਚ-ਨੀਚ ਦੇ ਭੇਦਭਾਵ ਨੂੰ ਖਤਮ ਕਰਨ ਦੇ ਮਹਾਨ ਸੰਦੇਸ਼ ’ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ।

ਦਸਤਾਵੇਜ਼ੀ ਫਿਲਮ ਰਾਹੀਂ ਹਾਜ਼ਰ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੇ ਭਲੇ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਹਾਜ਼ਰ ਦਰਸ਼ਕਾਂ ਨੇ ਡਾਕੂਮੈਂਟਰੀ ਸ਼ੋਅ ਨੂੰ ਬਹੁਤ ਸ਼ਰਧਾ ਅਤੇ ਰੁਚੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਵੱਲੋਂ ਦਰਸਾਏ ਸਮਾਨਤਾ, ਭਾਈਚਾਰੇ ਅਤੇ ਮਨੁੱਖੀ ਏਕਤਾ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ 711921 ਮੀਟਰਕ ਟਨ ਦੀ ਹੋਈ ਖਰੀਦ

ਕਿਸਾਨਾਂ ਨੂੰ 1609.27 ਕਰੋੜ ਰੁਪਏ ਦੀ ਅਦਾਇਗੀ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਅਤੇ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਦੀ ਕੀਤੀ ਅਪੀਲ ਬਟਾਲਾ:- ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ 719518 ਮੀਟਰਕ ਟਨ ਆਮਦ ਵਿੱਚੋਂ 711921 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ...

ਐੱਸ.ਐੱਸ.ਪੀ ਬਟਾਲਾ ਨਾਲ ਟ੍ਰੇਡ ਕਮਿਸ਼ਨ ਦੀ ਅਹਿਮ ਮੀਟਿੰਗ, ਵਪਾਰੀਆਂ ਅਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ’ਤੇ ਹੋਈ ਵਿਸਥਾਰਪੂਰਵਕ ਚਰਚਾ

ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ ਦੀ ਅਗਵਾਈ ਹੇਠ ਬਲਾਕ ਪ੍ਰਧਾਨਾਂ ਦੇ ਵਫ਼ਦ ਨੇ ਵਪਾਰਕ ਖੇਤਰਾਂ ਵਿੱਚ ਸੁਰੱਖਿਆ, ਟ੍ਰੈਫਿਕ ਪ੍ਰਬੰਧਨ ਅਤੇ ਜਨਤਕ ਸਮੱਸਿਆਵਾਂ ਦੇ ਹੱਲ ਲਈ ਐੱਸਐੱਸਪੀ ਕੋਲ ਉਠਾਏ ਮੁੱਦੇ ਬਟਾਲਾ:- ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ, ਹਲਕਾ ਬਟਾਲਾ ਦੇ ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ ਦੀ ਅਗਵਾਈ ਹੇਠ ਟ੍ਰੇਡ ਕਮਿਸ਼ਨ ਦੇ ਬਲਾਕ ਪ੍ਰਧਾਨਾਂ ਦੇ ਇੱਕ ਵਫ਼ਦ ਵੱਲੋਂ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ...

ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਕੋਟ ਬੁੱਢਾ ਦੇ ਲਾਲ ਲਕੀਰ ਦੇ ਘੇਰੇ ਵਿਚ ਆਉਂਦੇ ਲੋਕਾਂ ਦੀ ਪ੍ਰਾਪਰਟੀ ਨੂੰ ਮਿਲਿਆ ਕਾਨੂੰਨੀ ਹੱਕ

ਵਿਧਾਇਕ ਸ਼ੈਰੀ ਕਲਸੀ ਨੇ ਵੰਡੇ ਪ੍ਰਾਪਰਟੀ ਕਾਰਡ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਕੋਟ ਬੁੱਢਾ ਦੇ ਜਿਹੜੇ ਲੋਕਾਂ ਦੀ ਪ੍ਰਾਪਰਟੀ ਲਾਲ ਲਕੀਰ ਦੇ ਘੇਰੇ ਵਿਚ ਆਉਂਦੀ ਹੈ ਉਨ੍ਹਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ...

ਯੁਵਕ ਮੇਲੇ ਦੌਰਾਨ ਜਨਗਣਨਾ-2027 ਸਬੰਧੀ ਜਾਗਰੂਕਤਾ ਅਤੇ ਪਟਿਆਲਾ, ਪੰਜਾਬ ਵਿੱਚ ਦੂਜੇ ਪੜਾਅ ਦੀ ਸਿਖਲਾਈ ਦਾ ਜਾਇਜ਼ਾ

ਪਟਿਆਲਾ:- ਜਨਗਣਨਾ-2027 ਦੀਆਂ ਚੱਲ ਰਹੀਆਂ ਤਿਆਰੀਆਂ ਦੇ ਹਿੱਸੇ ਵਜੋਂ, ਸ਼੍ਰੀ ਸੋਨਮ ਛੇਰਿੰਗ, ਡਿਪਟੀ ਡਾਇਰੈਕਟਰ ਅਤੇ ਸ਼੍ਰੀਮਤੀ ਰੇਣੂ, ਸਹਾਇਕ ਡਾਇਰੈਕਟਰ, ਜਨਗਣਨਾ ਕਾਰਜ ਡਾਇਰੈਕਟੋਰੇਟ, ਪੰਜਾਬ ਨੇ ਜ਼ਿਲ੍ਹਾ ਪਟਿਆਲਾ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਜਨਗਣਨਾ-2027 ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਜਨਗਣਨਾ ਦੇ ਦੂਜੇ ਪੜਾਅ ਦੀਆਂ ਸਿਖਲਾਈ ਗਤੀਵਿਧੀਆਂ ਦਾ ਜਾਇਜ਼ਾ ਲੈਣਾ ਸੀ। ਦੌਰੇ ਦੌਰਾਨ ਅਧਿਕਾਰੀਆਂ ਨੇ...

ਮਰਦਮਸ਼ੁਮਾਰੀ 2027 ਪੜਾਅ—2 ਸਬੰਧੀ  ਤੀਜਾ ਤਿੰਨ ਰੋਜ਼ਾ ਟਰੇਨਿੰਗ ਸੈਸ਼ਨ ਸਫਲਤਾਪੂਰਵਕ ਮੁਕੰਮਲ

ਪੜਾਅ—2 ਤਹਿਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਕਰਵਾਈ ਜਾਵੇਗੀ ਸਵੈ ਗਣਨਾ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ—ਕਮ—ਪ੍ਰਿੰਸੀਪਲ ਸੈਂਸਜ ਅਫਸਰ ਸ੍ਰੀ ਅਮਿਤ ਕੁਮਾਰ ਪੰਚਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ)—ਕਮ—ਜਿਲ੍ਹਾ ਸੈਂਸਜ ਅਫਸਰ, ਸ੍ਰੀ ਡੈਵੀ ਗੋਇਲ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਰਦਮਸ਼ੁਮਾਰੀ 2027 ਪੜਾਅ—2 ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦਾ ਤੀਜਾ ਤਿੰਨ ਰੋਜਾ ਟਰੇਨਿੰਗ ਸੈਸ਼ਨ ਬਾਵਾ ਨਿਹਾਲ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.