Facebook-f Youtube X-twitter

“ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ—4”-ਜਿਲ੍ਹਾ ਪੱਧਰੀ ਖੇਡਾਂ 31—40, 41—50, 51—60,61—70 ਅਤੇ 70 ਤੋਂ ਵੱਧ ਉਮਰ ਵਰਗ ਦੇ ਖੇਡ ਮੁਕਾਬਲਿਆਂ ਦੀ ਹੋਈ ਸਮਾਪਤੀ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ—4 ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ।

ਜਿਲ੍ਹਾ ਖੇਡ ਅਫਸਰ ਸ਼੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਸ੍ਰੀ ਮੁਕਤਸਰ ਸਾਹਿਬ ਵਿਖੇ 31—40, 41—50, 51—60,61—70 ਅਤੇ 70 ਤੋਂ ਵੱਧ ਉਮਰ ਵਰਗ ਦੇ ਖੇਡ ਮੁਕਾਬਲਿਆਂ ਦੀ ਸਮਾਪਤੀ ਹੋ ਗਈ ਹੈ। ਜਿਸ ਵਿੱਚ ਖਿਡਾਰੀਆਂ ਦਾ ਪ੍ਰਦਰਸ਼ਨ ਬਹੁਤ ਹੀ ਸ਼ਾਨਦਾਰ ਰਿਹਾ। ਉਨ੍ਹਾਂ ਦੱਸਿਆ ਕਿ ਗੇਮ ਬੈਡਮਿੰਟਨ 31—40 ਉਮਰ ਵਰਗ ਵਿੱਚ ਪੁਰਸ਼ ਦੇ ਮੁਕਾਬਲਿਆਂ ਵਿੱਚ ਜ਼ਸਵਿੰਦਰ ਸਿੰਘ ਸ਼੍ਰੀ ਮੁਕਤਸਰ ਸਾਹਿਬ ਨੇ ਪਹਿਲਾ ਸਥਾਨ, ਇੰਦਰਪ੍ਰ੍ਰੀਤ ਸਿੰਘ ਪਿੰਡ ਬਾਦਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ। 41—50 ਉਮਰ ਵਰਗ ਦੇ ਮੁਕਾਬਲਿਆਂ ਵਿੱਚ ਗਗਨਦੀਪ ਸਿੰਘ ਸ਼੍ਰੀ ਮੁਕਤਸਰ ਸਾਹਿਬ ਨੇ ਪਹਿਲਾ, ਅੰਕਿਤ ਗਿਰਧਰ ਮਲੋਟ ਨੇ ਦੂਜਾ ਅਤੇ ਸਾਗਰ ਸ਼੍ਰੀ ਮੁਕਤਸਰ ਸਾਹਿਬ ਅਤੇ ਗੁਰਪ੍ਰੀਤ ਸਿੰਘ ਮਲੋਟ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 51—60 ਉਮਰ ਵਗਰ ਵਿੱਚ ਅਮਰਜੀਤ ਸਿੰਘ ਸ਼੍ਰੀ ਮੁਕਤਸਰ ਸਾਹਿਬ ਨੇ ਪਹਿਲਾ, ਡਾ. ਅਨਿਲ ਡੂਮੜਾ ਨੇ ਦੂਜਾ ਸਥਾਨ ਅਤੇ ਦਿਨੇਸ਼ ਕੁਮਾਰ ਮਲੋਟ ਨੇ ਤੀਜਾ ਸਥਾਨ ਹਾਸਿਲ ਕੀਤਾ। 61 ਤੋਂ 70 ਉਮਰ ਵਰਗ ਵਿੱਚ ਪੁਰਸ਼ਾਂ ਦੇ ਮੁਕਾਬਲਿਆਂ ਵਿੱਚ ਰਾਜ ਕੁਮਾਰ ਸ਼੍ਰੀ ਮੁਕਤਸਰ ਸਾਹਿਬ ਨੇ ਪਹਿਲਾ ਸਥਾਨ, ਜ਼ੋਗਿੰਦਰ ਸਿੰਘ ਸ਼੍ਰੀ ਮੁਕਤਸਰ ਸਾਹਿਬ ਨੇ ਦੂਜਾ ਅਤੇ ਡਾ.ਸਤੀਸ਼ ਕੁਮਾਰ ਸ਼੍ਰੀ ਮੁਕਤਸਰ ਸਾਹਿਬ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੇਮ ਅਥਲੈਟਿਕਸ 31—40 ਉਮਰ ਵਰਗ ਡਿਸਕਸ ਥ੍ਰੋ ਈਵੇਂਟ ਮਹਿਲਾ ਵਿੱਚ ਰਾਜਵੀਰ ਕੌਰ ਮਲੋਟ ਨੇ ਪਹਿਲਾ ਸਥਾਨ, ਛਿੰਦਰ ਕੌਰ ਮੁਕਤਸਰ ਸਾਹਿਬ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰਾਂ 31—40 ਪੁਰਸ਼ਾਂ ਵਿੱਚ 400 ਮੀਟਰ ਈਵੇਂਟਾਂ ਵਿੱਚ ਗੁਰਪ੍ਰੀਤ ਸਿੰਘ ਨੇ ਪਹਿਲਾ, ਲਵਪ੍ਰੀਤ ਸਿੰਘ ਨੇ ਦੂਜਾ, ਵਿੱਕੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 1500 ਮੀਟਰ 31—40 ਉਮਰ ਵਰਗ ਵਿੱਚ ਕ੍ਰਿਪਾਲ ਸਿੰਘ ਮੁਕਤਸਰ ਨੇ ਪਹਿਲਾ ਸਥਾਨ, ਅੰਮ੍ਰਿਤਪਾਲ ਸਿੰਘ ਮਲੋਟ ਨੇ ਦੂਜਾ ਸਥਾਨ, ਦਲਜੀਤ ਸਿੰਘ ਮੁਕਤਸਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 5000 ਮੀਟਰ ਮਹਿਲਾਂ ਵਿੱਚ ਨਵਦੀਪ ਕੌਰ ਨੇ ਪਹਿਲਾ ਅਤੇ ਰਮਨਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। 31—40 ਪੁਰਸ਼ 5000 ਮੀਟਰ ਵਿੱਚ ਰੇਸ਼ਮ ਸਿੰਘ ਲੰਬੀ ਨੇ ਪਹਿਲਾ ਸਥਾਨ, ਜਗਮੀਤ ਸਿੰਘ ਨੇ ਦੂਜਾ ਸਥਾਨ, ਗੁਰਮੁੱਖ ਸਿੰਘ ਗਿੱਦੜਬਾਹਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ 1500 ਮੀਟਰ ਮਹਿਲਾਵਾਂ ਵਿੱਚ ਗਗਨਦੀਪ ਕੌਰ ਮੁਕਤਸਰ ਨੇ ਪਹਿਲਾ ਸਥਾਨ, ਸੰਦੀਪ ਕੌਰ ਮੁਕਤਸਰ ਨੇ ਦੂਜਾ ਸਥਾਨ, 31 ਤੋਂ 40 800 ਮੀਟਰ ਵਿੱਚ ਪੁਰਸ਼ਾਂ ਵਿੱਚ ਸੁਰਿੰਦਰ ਕੁਮਾਰ ਮਲੋਟ ਨੇ ਪਹਿਲਾ ਸਥਾਨ, ਸੋਹਣ ਸਿੰਘ  ਲੰਬੀ ਨੇ ਦੂਜਾ ਅਤੇ ਪ੍ਰਕਾਸ਼ ਸਿੰਘ ਮੁਕਤਸਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਤੋਂ ਇਲਾਵਾ ਬਾਕੀ ਗੇਮਾਂ ਦੇ ਨਤੀਜੇ ਵੀ ਬਹੁਤ ਸ਼ਾਨਦਾਰ ਰਹੇ। ਇਨ੍ਹਾਂ ਜਿਲ੍ਹਾ ਪੱਧਰੀ ਖੇਡਾਂ ਵਿੱਚ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ—ਖੋ, ਕਬੱਡੀ (ਸਰਕਲ/ ਨੈਸ਼ਨਲ), ਅਥਲੈਟਿਕਸ,ਫੁੱਟਬਾਲ, ਹੈਂਡਬਾਲ, ਬੈੱਡਮਿੰਟਨ, ਬਾਸਕਿਟਬਾਲ, ਕਿੱਕ ਬਾਕਸਿੰਗ, ਬਾਕਸਿੰਗ, ਕੁਸ਼ਤੀ, ਪਾਵਰ ਲਿਫਟਿੰਗ, ਵੇਟ ਲਿਫਟਿੰਗ, ਗੱਤਕਾ , ਰੋਲਰ ਸਕੇਟਿੰਗ, ਸ਼ੂਟਿੰਗ ਗੇਮ ਦੇ ਖੇਡ ਮੁਕਾਬਲੇ ਕਰਵਾਏ ਗਏ।

ਇਸ ਮੌਕੇ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ , ਦਫਤਰੀ ਸਟਾਫ, ਸਿੱਖਿਆ ਵਿਭਾਗ ਦੇ ਸਮੂਹ ਡੀ.ਪੀ.ਈ/ਪੀ.ਟੀ.ਆਈ, ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਦੀ ਟੀਮ, ਹੋਰ ਕਈ ਪਤਵੰਤੇ ਵਿਅਕਤੀ ਆਦਿ ਹਾਜ਼ਰ ਰਹੇ।    

Gursharan Singh

garry6110@gmail.com

Leave a Reply

Your email address will not be published. Required fields are marked *

Trending

ਯੁਵਕ ਮੇਲੇ ਦੌਰਾਨ ਜਨਗਣਨਾ-2027 ਸਬੰਧੀ ਜਾਗਰੂਕਤਾ ਅਤੇ ਪਟਿਆਲਾ, ਪੰਜਾਬ ਵਿੱਚ ਦੂਜੇ ਪੜਾਅ ਦੀ ਸਿਖਲਾਈ ਦਾ ਜਾਇਜ਼ਾ

ਪਟਿਆਲਾ:- ਜਨਗਣਨਾ-2027 ਦੀਆਂ ਚੱਲ ਰਹੀਆਂ ਤਿਆਰੀਆਂ ਦੇ ਹਿੱਸੇ ਵਜੋਂ, ਸ਼੍ਰੀ ਸੋਨਮ ਛੇਰਿੰਗ, ਡਿਪਟੀ ਡਾਇਰੈਕਟਰ ਅਤੇ ਸ਼੍ਰੀਮਤੀ ਰੇਣੂ, ਸਹਾਇਕ ਡਾਇਰੈਕਟਰ, ਜਨਗਣਨਾ ਕਾਰਜ ਡਾਇਰੈਕਟੋਰੇਟ, ਪੰਜਾਬ ਨੇ ਜ਼ਿਲ੍ਹਾ ਪਟਿਆਲਾ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਜਨਗਣਨਾ-2027 ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਜਨਗਣਨਾ ਦੇ ਦੂਜੇ ਪੜਾਅ ਦੀਆਂ ਸਿਖਲਾਈ ਗਤੀਵਿਧੀਆਂ ਦਾ ਜਾਇਜ਼ਾ ਲੈਣਾ ਸੀ। ਦੌਰੇ ਦੌਰਾਨ ਅਧਿਕਾਰੀਆਂ ਨੇ...

ਮਰਦਮਸ਼ੁਮਾਰੀ 2027 ਪੜਾਅ—2 ਸਬੰਧੀ  ਤੀਜਾ ਤਿੰਨ ਰੋਜ਼ਾ ਟਰੇਨਿੰਗ ਸੈਸ਼ਨ ਸਫਲਤਾਪੂਰਵਕ ਮੁਕੰਮਲ

ਪੜਾਅ—2 ਤਹਿਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਕਰਵਾਈ ਜਾਵੇਗੀ ਸਵੈ ਗਣਨਾ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ—ਕਮ—ਪ੍ਰਿੰਸੀਪਲ ਸੈਂਸਜ ਅਫਸਰ ਸ੍ਰੀ ਅਮਿਤ ਕੁਮਾਰ ਪੰਚਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ)—ਕਮ—ਜਿਲ੍ਹਾ ਸੈਂਸਜ ਅਫਸਰ, ਸ੍ਰੀ ਡੈਵੀ ਗੋਇਲ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਰਦਮਸ਼ੁਮਾਰੀ 2027 ਪੜਾਅ—2 ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦਾ ਤੀਜਾ ਤਿੰਨ ਰੋਜਾ ਟਰੇਨਿੰਗ ਸੈਸ਼ਨ ਬਾਵਾ ਨਿਹਾਲ...

ਵਿਜੀਲੈਂਸ ਬਿਉਰੋ ਵਲੋਂ ਭ੍ਰਿਸ਼ਟਾਚਾਰ ਵਿਰੋਧੀ ਚੁਕਵਾਈ ਸਹੁੰ

ਸ੍ਰੀ ਮੁਕਤਸਰ ਸਾਹਿਬ:- ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ 26 ਅਕਤੂਬਰ 2026 ਤੋਂ 1 ਨਵੰਬਰ 2026 ਤੱਕ ਜਿ਼ਲ੍ਹੇ ਵਿੱਚ ਮੁਹਿੰਮ  ਚਲਾਈ ਜਾ ਰਹੀ ਹੈ। ਇਸੇ ਲੜ੍ਹੀ ਤਹਿਤ ਵਿਜੀਲੈਂਸ ਵਿਭਾਗ ਵਿੱਚ ਕੰਮ ਕਰਦੇ  ਅਧਿਕਾਰੀਆਂ / ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਸਹੁੰ ਚੁਕਵਾਈ ਗਈ। ਵਿਜੀਲੈਂਸ ਬਿਉਰੋ ਅਨੁਸਾਰ...

ਝੋਨੇ ਦੀ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ: ਡਿਪਟੀ ਕਮਿਸ਼ਨਰ

ਹੁਣ ਤੱਕ 2,76,297 ਮੀਟ੍ਰਿਕ ਟਨ ਝੋਨੇ ਦੀ ਆਮਦ, 2,55,933 ਮੀਟ੍ਰਿਕ ਟਨ ਦੀ ਹੋਈ ਖ਼ਰੀਦ ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖ਼ਰੀਦ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕਿਸਾਨਾਂ ਨੂੰ ਆਪਣੀ ਫ਼ਸਲ...

ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਵਾਤਾਵਰਣ ਦੀ ਸੁਰੱਖਿਆ ਅਤੇ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਣ ਵਧਦਾ ਹੈ ਅਤੇ ਇਸ ਦਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.