Facebook-f Youtube X-twitter

ਝੋਨਾ ਵੇਚਣ ਲਈ ਮੰਡੀਆਂ ‘ਚ ਆਏ ਕਿਸਾਨ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਤੋਂ ਖੁਸ਼-ਲਾਲ ਚੰਦ ਕਟਾਰੂਚੱਕ

-ਖੁਰਾਕ ਸਪਲਾਈ ਮੰਤਰੀ ਵੱਲੋਂ ਪਟਿਆਲਾ ਦੀ ਅਨਾਜ ਮੰਡੀ ‘ਚ ਝੋਨੇ ਦੀ ਖਰੀਦ ਦਾ ਜਾਇਜ਼ਾ

-ਕਿਹਾ, ਭਗਵੰਤ ਮਾਨ ਸਰਕਾਰ ਕਿਸਾਨਾਂ ਦੀ ਖ਼ੂਨ-ਪਸੀਨੇ ਨਾਲ ਉਗਾਈ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ

-ਕਿਸਾਨ ਝੋਨੇ ਦੀ ਪਰਾਲੀ ਨਾ ਸਾੜਨ ਤੇ ਸੁੱਕਾ ਝੋਨਾ ਹੀ ਮੰਡੀਆਂ ‘ਚ ਲਿਆਉਣ-ਕਟਾਰੂਚੱਕ

ਪਟਿਆਲਾ:- ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਸੁਰੱਖਿਆ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਫਸਲ ਵੇਚਣ ਲਈ ਪੁੱਜੇ ਕਿਸਾਨ ਖੁਸ਼ ਹੋ ਕੇ ਵਾਪਸ ਜਾ ਰਹੇ ਹਨ। ਅੱਜ ਪਟਿਆਲਾ ਦੀ ਸਰਹਿੰਦ ਰੋਡ ‘ਤੇ ਸਥਿਤ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਂਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਮੰਡੀਆਂ ‘ਚ ਝੋਨੇ ਦੀ ਖਰੀਦ ਲਈ ਪੁਖ਼ਤਾ ਇੰਤਜਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਿਛਲੇ ਸਾਢੇ ਚਾਰ ਸਾਲਾਂ ‘ਚ 9 ਸੀਜ਼ਨ ਬਹੁਤ ਵਧੀਆ ਲੰਘੇ ਹਨ ਅਤੇ ਇਹ 10ਵਾਂ ਖਰੀਦ ਸੀਜ਼ਨ ਵੀ ਸੁਚਾਰੂ, ਨਿਰਵਿਘਨ ਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾਵੇਗਾ।

ਇਸ ਮੌਕੇ ਮੀਡੀਆ ਨਾਲ ਗ਼ੈਰ ਰਸਮੀ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਕੇਂਦਰੀ 42786.68 ਕਰੋੜ ਰੁਪਏ ਦੀ ਨਗ਼ਦ ਕਰਜਾ ਹੱਦ (ਸੀਸੀਐਲ), ਬਾਰਦਾਨੇ ਦੇ ਲੋੜੀਂਦੇ ਪ੍ਰਬੰਧ ਹਨ ਤੇ ਉਹ ਖ਼ੁਦ ਮੰਡੀਆਂ ‘ਚ ਜਾ ਰਹੇ ਹਨ ਅਤੇ ਨਾਲ ਹੀ ਅਧਿਕਾਰੀ ਵੀ ਪ੍ਰਬੰਧਾਂ ਦਾ ਜਾਇਜ਼ਾ ਲਗਾਤਾਰ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 6.23 ਲੱਖ ਮੀਟ੍ਰਿਕ ਟਨ ਝੋਨਾ ਮੰਡੀਆਂ ‘ਚ ਪੁੱਜਾ ਹੈ ਤੇ ਇਸ ‘ਚੋਂ 5.70 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਖਰੀਦੀ ਫ਼ਸਲ ਦੀ ਕੀਮਤ ਐਮ.ਐਸ.ਪੀ ਮੁਤਾਬਕ 781 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ‘ਚ ਪਾਈ ਜਾ ਚੁੱਕੀ ਹੈ।

ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬਾ ਕੇਂਦਰੀ ਪੂਲ ਲਈ ਝੋਨੇ ਦੀ ਖਰੀਦ ਲਈ 180 ਲੱਖ ਮੀਟ੍ਰਿਕ ਟਨ ਦੇ ਮਿਲੇ ਟੀਚੇ ਨੂੰ ਪੂਰਾ ਕਰਨ ਵੱਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਨੋਟੀਫਾਈ 1887 ਮੰਡੀਆਂ ‘ਚ ਕਿਸਾਨਾਂ ਦੀ ਖਰੀਦੀ ਜਿਣਸ ਦਾ ਤੁਰੰਤ ਤੇ ਨਿਰਵਿਘਨ ਭੁਗਤਾਨ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਸਰਕਾਰ ਦੇ ਪ੍ਰਬੰਧਾਂ ਸਦਕਾ ਕਿਸਾਨਾਂ ਦੀ ਦੁਸ਼ਹਿਰਾ ਤੇ ਦਿਵਾਲੀ ਦੇ ਤਿਉਹਾਰ ਮੰਡੀਆਂ ‘ਚ ਮਨਾਉਣ ਦੀ ਪੁਰਾਣੀ ਮਿੱਥ ਵੀ ਤੋੜੀ ਗਈ ਹੈ।

ਲਾਲ ਚੰਦ ਕਟਾਰੂਚੱਕ ਨੇ ਇਸ ਮੌਕੇ ਕਿਸਾਨਾਂ ਤੇ ਆੜਤੀਆਂ ਨਾਲ ਗੱਲਬਾਤ ਕਰਦਿਆਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਕਿਸਾਨਾਂ ਦੀ ਖ਼ੂਨ-ਪਸੀਨੇ ਨਾਲ ਉਗਾਈ ਫਸਲ ਦੇ ਇੱਕ-ਇੱਕ ਦਾਣੇ ਨੂੰ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੇ ਨਾਲ-ਨਾਲ ਆੜਤੀਆਂ ਤੇ ਮਜ਼ਦੂਰਾਂ ਦੇ ਹਿੱਤਾਂ ਦੀ ਵੀ ਰਾਖੀ ਕੀਤੀ ਜਾ ਰਹੀ ਹੈ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਬਾਹਰਲੇ ਸੂਬਿਆਂ ਤੋਂ ਝੋਨੇ ਦੀ ਆਮਦ ਰੋਕਣ ਲਈ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਖੁਰਾਕ, ਸਿਵਲ ਸਪਲਾਈਜ਼ ਦੇ ਖਪਤਕਾਰ ਮਾਮਲੇ ਮੰਤਰੀ ਨੇ ਕਿਹਾ ਕਿ ਕਣਕ ਤੇ ਝੋਨੇ ਦੀ ਖਰੀਦ ਦਾ ਸੀਜ਼ਨ ਬਹੁਤ ਵੱਡਾ ਸੀਜ਼ਨ ਹੁੰਦਾ ਹੈ ਤੇ ਅੱਧੇ ਤੋਂ ਵੱਧ ਪੰਜਾਬ ਇਸ ਨਾਲ ਜੁੜਿਆ ਹੁੰਦਾ ਹੈ, ਇਸ ਲਈ ਪੰਜਾਬ ਸਰਕਾਰ ਦੀ ਇਹ ਤਰਜੀਹ ਹੈ ਕਿ ਕਿਸਾਨ ਮੰਡੀਆਂ ‘ਚੋਂ ਖੁਸ਼ ਹੋ ਕੇ ਜਾਵੇ ਤੇ ਆਪਣੀ ਅਗਲੀ ਫ਼ਸਲ ਦੀ ਤਿਆਰੀ ਕਰੇ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਦਾ ਸੀਜਨ ਅੱਧ ਨਵੰਬਰ ਤੱਕ ਚੱਲਣਾ ਹੈ, ਇਸ ਲਈ ਕਿਸਾਨ ਆਪਣੀ ਫ਼ਸਲ ਸੁਕਾ ਕੇ ਹੀ ਮੰਡੀਆਂ ‘ਚ ਲਿਆਵੇ ਅਤੇ ਸਾਡੇ ਗੁਰੂਆਂ ਦੇ ਉਪਦੇਸ਼ ਮੁਤਾਬਕ ਵਾਤਵਰਣ ਦੀ ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾਵੇ।

ਇਸ ਮੌਕੇ ਏ.ਡੀ.ਸੀ. (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ, ਮਾਰਕੀਟ ਕਮੇਟੀ ਦੇ ਚੇਅਰਮੈਨ ਅਸ਼ੋਕ ਸਿਰਸਵਾਲ, ਫੂਡ ਸਪਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਨਵਰੀਤ ਕੌਰ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਰਵਿੰਦਰ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਅਸਲਮ ਮੁਹੰਮਦ, ਮਾਰਕੀਟ ਕਮੇਟੀ ਸਕੱਤਰ ਜੌਨੀ ਗਰਗ, ਖਰੀਦ ਏਜੰਸੀਆਂ ਦੇ ਡੀ.ਐਮਜ, ਆੜਤੀਆ ਐਸੋਸੀਏਸ਼ਨ ਨਵੀਂ ਅਨਾਜ ਮੰਡੀ ਦੇ ਪ੍ਰਧਾਨ ਇੰਜ. ਸਤਵਿੰਦਰ ਸਿੰਘ ਸੈਣੀ, ਨਰੇਸ਼ ਮਿੱਤਲ ਭੋਲਾ, ਵਿਜੇ ਗਰਗ, ਗੁਰਨਾਮ ਸਿੰਘ ਲਚਕਾਣੀ, ਚਰਨ ਦਾਸ ਗੋਇਲ, ਖਰਦਮਣ ਰਾਏ ਗੁਪਤਾ, ਦਵਿੰਦਰ ਕੁਮਾਰ ਬੱਗਾ, ਤੀਰਥ ਬੰਸਲ, ਹਰਦੇਵ ਸਿੰਘ ਨੰਦਪੁਰ ਕੇਸ਼ੋ, ਕਰਮ ਚੰਦ, ਵਿਸ਼ਵ ਗੋਇਲ ਕਾਕੂ, ਪ੍ਰਗਟ ਸਿੰਘ ਜਾਹਲਾਂ, ਪਰਮਜੀਤ ਸਿੰਘ ਮਿਰਜਾਪੁਰ, ਰਣਧੀਰ ਸਿੰਘ ਨਲੀਨਾ, ਰਤਨ ਗੋਇਲ ਅਤੇ ਫ਼ਸਲ ਵੇਚਣ ਆਏ ਕਿਸਾਨ ਵੀ ਮੌਜੂਦ ਸਨ।

ਫੋਟੋ ਕੈਪਸ਼ਨ-ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਪਟਿਆਲਾ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਂਦੇ ਹੋਏ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਯੁਵਕ ਮੇਲੇ ਦੌਰਾਨ ਜਨਗਣਨਾ-2027 ਸਬੰਧੀ ਜਾਗਰੂਕਤਾ ਅਤੇ ਪਟਿਆਲਾ, ਪੰਜਾਬ ਵਿੱਚ ਦੂਜੇ ਪੜਾਅ ਦੀ ਸਿਖਲਾਈ ਦਾ ਜਾਇਜ਼ਾ

ਪਟਿਆਲਾ:- ਜਨਗਣਨਾ-2027 ਦੀਆਂ ਚੱਲ ਰਹੀਆਂ ਤਿਆਰੀਆਂ ਦੇ ਹਿੱਸੇ ਵਜੋਂ, ਸ਼੍ਰੀ ਸੋਨਮ ਛੇਰਿੰਗ, ਡਿਪਟੀ ਡਾਇਰੈਕਟਰ ਅਤੇ ਸ਼੍ਰੀਮਤੀ ਰੇਣੂ, ਸਹਾਇਕ ਡਾਇਰੈਕਟਰ, ਜਨਗਣਨਾ ਕਾਰਜ ਡਾਇਰੈਕਟੋਰੇਟ, ਪੰਜਾਬ ਨੇ ਜ਼ਿਲ੍ਹਾ ਪਟਿਆਲਾ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਜਨਗਣਨਾ-2027 ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਜਨਗਣਨਾ ਦੇ ਦੂਜੇ ਪੜਾਅ ਦੀਆਂ ਸਿਖਲਾਈ ਗਤੀਵਿਧੀਆਂ ਦਾ ਜਾਇਜ਼ਾ ਲੈਣਾ ਸੀ। ਦੌਰੇ ਦੌਰਾਨ ਅਧਿਕਾਰੀਆਂ ਨੇ...

ਮਰਦਮਸ਼ੁਮਾਰੀ 2027 ਪੜਾਅ—2 ਸਬੰਧੀ  ਤੀਜਾ ਤਿੰਨ ਰੋਜ਼ਾ ਟਰੇਨਿੰਗ ਸੈਸ਼ਨ ਸਫਲਤਾਪੂਰਵਕ ਮੁਕੰਮਲ

ਪੜਾਅ—2 ਤਹਿਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਕਰਵਾਈ ਜਾਵੇਗੀ ਸਵੈ ਗਣਨਾ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ—ਕਮ—ਪ੍ਰਿੰਸੀਪਲ ਸੈਂਸਜ ਅਫਸਰ ਸ੍ਰੀ ਅਮਿਤ ਕੁਮਾਰ ਪੰਚਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ)—ਕਮ—ਜਿਲ੍ਹਾ ਸੈਂਸਜ ਅਫਸਰ, ਸ੍ਰੀ ਡੈਵੀ ਗੋਇਲ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਰਦਮਸ਼ੁਮਾਰੀ 2027 ਪੜਾਅ—2 ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦਾ ਤੀਜਾ ਤਿੰਨ ਰੋਜਾ ਟਰੇਨਿੰਗ ਸੈਸ਼ਨ ਬਾਵਾ ਨਿਹਾਲ...

ਵਿਜੀਲੈਂਸ ਬਿਉਰੋ ਵਲੋਂ ਭ੍ਰਿਸ਼ਟਾਚਾਰ ਵਿਰੋਧੀ ਚੁਕਵਾਈ ਸਹੁੰ

ਸ੍ਰੀ ਮੁਕਤਸਰ ਸਾਹਿਬ:- ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ 26 ਅਕਤੂਬਰ 2026 ਤੋਂ 1 ਨਵੰਬਰ 2026 ਤੱਕ ਜਿ਼ਲ੍ਹੇ ਵਿੱਚ ਮੁਹਿੰਮ  ਚਲਾਈ ਜਾ ਰਹੀ ਹੈ। ਇਸੇ ਲੜ੍ਹੀ ਤਹਿਤ ਵਿਜੀਲੈਂਸ ਵਿਭਾਗ ਵਿੱਚ ਕੰਮ ਕਰਦੇ  ਅਧਿਕਾਰੀਆਂ / ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਸਹੁੰ ਚੁਕਵਾਈ ਗਈ। ਵਿਜੀਲੈਂਸ ਬਿਉਰੋ ਅਨੁਸਾਰ...

ਝੋਨੇ ਦੀ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ: ਡਿਪਟੀ ਕਮਿਸ਼ਨਰ

ਹੁਣ ਤੱਕ 2,76,297 ਮੀਟ੍ਰਿਕ ਟਨ ਝੋਨੇ ਦੀ ਆਮਦ, 2,55,933 ਮੀਟ੍ਰਿਕ ਟਨ ਦੀ ਹੋਈ ਖ਼ਰੀਦ ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖ਼ਰੀਦ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕਿਸਾਨਾਂ ਨੂੰ ਆਪਣੀ ਫ਼ਸਲ...

ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਵਾਤਾਵਰਣ ਦੀ ਸੁਰੱਖਿਆ ਅਤੇ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਣ ਵਧਦਾ ਹੈ ਅਤੇ ਇਸ ਦਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.